Mohali
ਡਾ. ਸੰਨੀ ਸਿੰਘ ਆਹਲੂਵਾਲੀਆ ਵੱਲੋਂ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼
ਐਸ ਏ ਐਸ ਨਗਰ, 3 ਜੁਲਾਈ (ਸ.ਬ.) ਮੁਹਾਲੀ ਦੇ ਵਾਰਡ ਨੰਬਰ 6 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਵਾਰਡ ਨੰਬਰ 6 ਤੋਂ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਾਰਡ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਿਸ ਦੌਰਾਨ ਡਾ. ਆਹਲੂਵਾਲੀਆ ਨੇ ਵਾਰਡ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਬਰਸਾਤੀ ਪਾਣੀ ਦੀ ਨਿਕਾਸੀ, ਸੀਵਰੇਜ ਪ੍ਰਬੰਧ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰਾਂ ਦੀ ਤੁਰੰਤ ਸਫ਼ਾਈ ਕਰਵਾਉਣ, ਨਾਲਿਆਂ ਅਤੇ ਸੀਵਰੇਜ ਲਾਈਨਾਂ ਦੀ ਸਫ਼ਾਈ ਵਿੱਚ ਤੇਜ਼ੀ ਲਿਆਉਣ ਅਤੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ।
ਡਾ. ਆਹਲੂਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ, ਕਿ ਜਿਨ੍ਹਾਂ ਇਲਾਕਿਆਂ ਵਿੱਚ ਹਰ ਸਾਲ ਬਰਸਾਤ ਦੌਰਾਨ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਉਂਦੀ ਹੈ, ਉਨ੍ਹਾਂ ਥਾਵਾਂ ਦੀ ਵਿਸ਼ੇਸ਼ ਨਿਗਰਾਨੀ ਕੀਤੀ ਜਾਵੇ ਅਤੇ ਸਥਾਈ ਹੱਲ ਲਈ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਕੇ ਉਸ ਤੇ ਜਲਦ ਅਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਦੌਰਾਨ ਡਾ. ਆਹਲੂਵਾਲੀਆ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਬਰਸਾਤ ਦੇ ਮੌਸਮ ਦੌਰਾਨ ਸਾਰੇ ਸਬੰਧਿਤ ਵਿਭਾਗਾਂ ਨੂੰ ਪੂਰੀ ਤਰ੍ਹਾਂ ਮੁਸਤੈਦ ਰਹਿਣ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਵਾਰਡ ਨੰਬਰ 6 ਦੇ ਹਰ ਨਿਵਾਸੀ ਨੂੰ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੈ ਅਤੇ ਉਹ ਲੋਕਾਂ ਦੀ ਸੇਵਾ ਲਈ ਹਰ ਸਮੇਂ ਮੈਦਾਨ ਵਿੱਚ ਰਹਿ ਕੇ ਕੰਮ ਕਰਦੇ ਰਹਿਣਗੇ।
Mohali
ਮੁਹਾਲੀ ਦੇ ਫੇਜ਼ 6 ਵਿੱਚ ਰੇਹੜੀਆਂ ਫੜੀਆਂ ਦੀ ਭਰਮਾਰ, ਲੋਕ ਪ੍ਰੇਸ਼ਾਨ
ਐਸ ਏ ਐਸ ਨਗਰ, 29 ਅਕਤੂਬਰ (ਆਰ.ਪੀ.ਵਾਲੀਆ) ਸਥਾਨਕ ਫੇਜ਼ 6 ਵਿੱਚ ਰੇਹੜੀਆਂ ਫੜੀਆਂ ਦੀ ਭਰਮਾਰ ਹੋਣ ਕਾਰਨ ਇਲਾਕੇ ਦੇ ਵਸਨੀਕ, ਰਾਹਗੀਰ ਅਤੇ ਵਾਹਨ ਚਾਲਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ।
ਇਸ ਸਬੰਧੀ ਫੇਜ਼ 6 ਦੇ ਵਸਨੀਕਾਂ ਨੇ ਦੱਸਿਆ ਕਿ ਫੇਜ਼ 6 ਵਿਚਲੇ ਫੁੱਟਪਾਥਾਂ, ਹਸਪਤਾਲ ਦੇ ਸਾਹਮਣੇ ਲਾਈਟਾਂ ਅਤੇ ਸੜਕਾਂ ਦੇ ਕਿਨਾਰਿਆਂ ਤੇ ਵੱਡੀ ਗਿਣਤੀ ਵਿੱਚ ਹਰ ਦਿਨ ਰੇਹੜੀਆਂ ਫੜੀਆਂ ਲੱਗ ਰਹੀਆਂ ਹਨ। ਤਿਉਹਾਰਾਂ ਦੀ ਰੁੱਤ ਹੋਣ ਕਰਕੇ ਇਹਨਾਂ ਰੇਹੜੀਆਂ ਫੜੀਆਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋ ਗਿਆ ਹੈ।
ਵਸਨੀਕਾਂ ਨੇ ਕਿਹਾ ਕਿ ਇਹਨਾਂ ਰੇਹੜੀਆਂ ਫੜੀਆਂ ਕਾਰਨ ਅਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ ਅਤੇ ਅਕਸਰ ਜਾਮ ਵਰਗੀ ਸਥਿਤੀ ਬਣ ਜਾਂਦੀ ਹੈ। ਜੇ ਕੋਈ ਵਿਅਕਤੀ ਇਹਨਾਂ ਰੇਹੜੀਆਂ ਫੜੀਆਂ ਵਾਲਿਆਂ ਨੂੰ ਰੇਹੜੀਆਂ ਫੜੀਆਂ ਨਾ ਲਗਾਉਣ ਲਈ ਕਹਿੰਦਾ ਹੈ ਤਾਂ ਇਹ ਰੇਹੜੀਆਂ ਫੜੀਆਂ ਵਾਲੇ ਤੁਰੰਤ ਵਿਅਕਤੀ ਨਾਲ ਝਗੜਾ ਕਰਨ ਲੱਗਦੇ ਹਨ। ਜਿਸ ਕਾਰਨ ਡਰਦਾ ਹੋਇਆ ਕੋਈ ਵੀ ਵਿਅਕਤੀ ਇਹਨਾਂ ਰੇਹੜੀਆਂ ਫੜੀਆਂ ਬਾਰੇ ਕੁਝ ਨਹੀਂ ਬੋਲਦਾ।
ਉਹਨਾਂ ਕਿਹਾ ਕਿ ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ੇ ਹਟਾਓ ਟੀਮ ਵੱਲੋਂ ਅਕਸਰ ਫੇਜ਼ 1 ਅਤੇ ਹੋਰ ਫੇਜ਼ਾਂ ਤੇ ਸੈਕਟਰਾਂ ਵਿਚੋਂ ਰੇਹੜੀਆਂ ਫੜੀਆਂ ਨੂੰ ਚੁਕਵਾਇਆ ਜਾਂਦਾ ਹੈ ਪਰ ਫੇਜ਼ 6 ਵਿੱਚ ਇਸ ਟੀਮ ਵੱਲੋਂ ਕਾਫੀ ਸਮੇਂ ਤੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਰੇਹੜੀਆਂ ਫੜੀਆਂ ਵਾਲਿਆਂ ਦੇ ਹੌਂਸਲੇ ਬਹੁਤ ਵੱਧ ਗਏ ਹਨ ਅਤੇ ਉਹ ਹਰ ਦਿਨ ਧੜੱਲੇ ਨਾਲ ਬਿਨਾਂ ਕਿਸੇ ਡਰ ਦੇ ਰੇਹੜੀਆਂ ਫੜੀਆਂ ਲਗਾ ਰਹੇ ਹਨ।
ਵਸਨੀਕਾਂ ਨੇ ਕਿਹਾ ਕਿ ਇਹਨਾਂ ਰੇਹੜੀਆਂ ਫੜੀਆਂ ਹੋਣ ਕਾਰਨ ਵਾਹਨ ਚਾਲਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਕਸਰ ਰੇਹੜੀਆਂ ਫੜੀਆਂ ਤੋਂ ਸਮਾਨ ਲੈਣ ਵਾਲੇ ਲੋਕਾਂ ਦੇ ਵਾਹਨ ਵੀ ਸੜਕਾਂ ਤੇ ਖੜੇ ਰਹਿੰਦੇ ਹਨ, ਜਿਸ ਕਾਰਨ ਹੋਰ ਵਾਹਨਾਂ ਦੇ ਆਉਣ ਜਾਣ ਲਈ ਰਾਹ ਤੰਗ ਹੋ ਜਾਂਦਾ ਹੈ ਅਤੇ ਜਾਮ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ। ਉਹਨਾਂ ਮੰਗ ਕੀਤੀ ਕਿ ਫੇਜ਼ 6 ਵਿਚੋਂ ਰੇਹੜੀਆਂ ਫੜੀਆਂ ਤੁਰੰਤ ਚੁਕਵਾਈਆਂ ਜਾਣ ਤਾਂ ਕਿ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ।
Mohali
ਭਾਜਪਾ ਆਗੂ ਹਰਦੇਵ ਸਿੰਘ ਉੱਭਾ ਵਲੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ
ਮੁਹਾਲੀ ਦੇ ਅਹਿਮ ਜਨਤਕ ਮੁੱਦੇ ਬਾਰੇ ਜਾਣਕਾਰੀ ਦਿੱਤੀ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਨਵੀਂ ਦਿੱਲੀ ਸਥਿਤ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਦਫ਼ਤਰ ਵਿਖੇ ਕਮਿਸ਼ਨ ਦੇ ਚੇਅਰਮੈਨ ਸਰਦਾਰ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਮੁਹਾਲੀ ਨਾਲ ਸਬੰਧਤ ਕਈ ਅਹਿਮ ਜਨਤਕ ਮੁੱਦੇ ਉਠਾਏ ਅਤੇ ਇਨ੍ਹਾਂ ਦੇ ਹੱਲ ਲਈ ਢੁਕਵੀਂ ਦਖ਼ਲਅੰਦਾਜ਼ੀ ਕਰਨ ਦੀ ਮੰਗ ਕੀਤੀ।
ਮੀਟਿੰਗ ਦਰਾਨ ਮੁਹਾਲੀ ਦੇ ਫੇਜ਼ 5 ਨੇੜੇ ਗ੍ਰੀਨ ਬੈਲਟ ਵਿੱਚ ਲੱਗੇ ਕੂੜੇ ਦੇ ਢੇਰ ਵਿੱਚ ਵਾਰ-ਵਾਰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਇਸ ਕਾਰਨ ਪੈਦਾ ਹੋਣ ਵਾਲੇ ਧੂੰਏਂ, ਪ੍ਰਦੂਸ਼ਣ ਅਤੇ ਸਿਹਤ ਸਬੰਧੀ ਚਿੰਤਾਵਾਂ ਦਾ ਮੁੱਦਾ ਉਠਾਇਆ ਗਿਆ। ਇਸ ਡੰਪਿੰਗ ਗਰਾਊਂਡ ਨੂੰ ਸ਼ਹਿਰ ਅਤੇ ਰਿਹਾਇਸ਼ੀ ਇਲਾਕਿਆਂ ਤੋਂ ਬਾਹਰ ਤਬਦੀਲ ਕਰਨ ਦੇ ਨਾਲ-ਨਾਲ ਅੱਗ ਲੱਗਣ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ।
ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਪਿੰਡਾਂ (ਵੇਵ ਐਸਟੇਟ ਸੈਕਟਰ-85, 86, 88, 98, 99 ਸਮੇਤ ਹੋਰ ਪ੍ਰਭਾਵਿਤ ਇਲਾਕਿਆਂ ਅਤੇ ਪਿੰਡ ਸੰਭਾਲਕੀ ਤੇ ਨਾਨੂੰ ਮਾਜਰਾ) ਵਿੱਚ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਦਾ ਮੁੱਦਾ ਉਠਾਇਆ ਗਿਆ। ਲੋਕਾਂ ਨੂੰ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ।
ਮੀਟਿੰਗ ਦੌਰਾਨ ਕਮਿਸ਼ਨ ਦੇ ਸਾਹਮਣੇ ਸੈਕਟਰ-87 ਵਿੱਚ ਜ਼ਮੀਨ ਐਕੁਆਇਰ ਕਰਨ ਬਦਲੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਾ ਦੇਣ ਦਾ ਮੁੱਦਾ ਵੀ ਰੱਖਿਆ ਗਿਆ ਅਤੇ ਮੰਗ ਕੀਤੀ ਗਈ ਕਿ ਜ਼ਮੀਨ ਦੀ ਮੌਜੂਦਾ ਬਾਜ਼ਾਰੀ ਕੀਮਤ, ਕਿਸਾਨਾਂ ਦੇ ਹਿੱਤਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਮੁਆਵਜ਼ੇ ਦੀਆਂ ਦਰਾਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ। ਇਸਦੇ ਨਾਲ ਹੀ ਸੈਕਟਰ-66-67 ਨੂੰ ਸੈਕਟਰ-80-81 ਨਾਲ ਜੋੜਨ ਵਾਲੇ ਅਧੂਰੇ ਪੁਲ ਦੀ ਉਸਾਰੀ ਦਾ ਮੁੱਦਾ ਵੀ ਵਿਚਾਰਿਆ ਗਿਆ ਅਤੇ ਮੰਗ ਕੀਤੀ ਗਈ ਕਿ ਸਬੰਧਤ ਵਿਭਾਗ ਨਿਰਮਾਣ ਕਾਰਜ ਵਿੱਚ ਹੋ ਰਹੀ ਦੇਰੀ ਦੀ ਸਮੀਖਿਆ ਕਰਨ ਅਤੇ ਪੁਲ ਦਾ ਕੰਮ ਜਲਦ ਮੁਕੰਮਲ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਸ ਮੌਕੇ ਸz. ਉੱਭਾ ਨੇ ਕਮਿਸ਼ਨ ਦੇ ਚੇਅਰਮੈਨ ਨੂੰ ਇਨ੍ਹਾਂ ਸਮੱਸਿਆਵਾਂ ਕਾਰਨ ਆਮ ਲੋਕਾਂ, ਸਥਾਨਕ ਵਸਨੀਕਾਂ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਜਨਤਕ ਮੁੱਦਿਆਂ ਸਬੰਧੀ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ, ਨਗਰ ਨਿਗਮ ਮੁਹਾਲੀ, ਗਮਾਡਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਸਬੰਧਤ ਮਾਮਲਿਆਂ ਬਾਰੇ ਜਾਣਕਾਰੀ ਮੰਗੀ ਗਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਬੰਧਤ ਵਿਭਾਗ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਮਾਂਬੱਧ ਕਾਰਵਾਈ ਕਰਨਗੇ, ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਹਤ ਮਿਲ ਸਕੇ।
ਇਸ ਮੌਕੇ ਉਹਨਾਂ ਨਾਲ ਸz. ਪਵਨ ਸਚਦੇਵ (ਮੁਹਾਲੀ), ਸz ਰਾਜ ਕੁਮਾਰ ਰਾਸੇਵਟ ਅਤੇ ਸ੍ਰੀ ਸੁਰਿੰਦਰ ਚਾਰੀਆ ਸਮੇਤ ਹੋਰ ਪਤਵੰਤੇਵੀ ਮੌਜੂਦ ਸਨ।
Mohali
ਤਿਉਹਾਰਾਂ ਮੌਕੇ ਮੁਹਾਲੀ ਪੁਲੀਸ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ
ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਕੀਤੀ ਜਾ ਰਹੀ ਹੈ ਚੈਕਿੰਗ
ਐਸ ਏ ਐਸ ਨਗਰ, 29 ਅਕਤੂਬਰ (ਆਰ.ਪੀ. ਵਾਲੀਆ) ਅੱਜ ਕੱਲ ਸ਼ਹਿਰ ਵਿੱਚ ਹਰ ਪਾਸੇ ਤਿਉਹਾਰਾਂ ਦੇ ਸੀਜਨ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ ਅਤੇ ਇਸ ਦੌਰਾਨ ਸ਼ਹਿਰ ਵਾਸੀਆਂ ਦੀ ਸੁਰੱਖਿਆ ਅਤੇ ਕਿਸੇ ਅਣਸੁਖਾਂਵੀ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮੁਹਾਲੀ ਪੁਲੀਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇਹਨਾਂ ਪ੍ਰਬੰਧਾਂ ਦੇ ਤਹਿਤ ਪੁਲੀਸ ਵੱਲੋਂ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰ ਸ਼ੱਕੀ ਵਿਅਕਤੀ ਦੀ ਪੁਛਗਿੱਛ ਕੀਤੀ ਜਾ ਰਹੀ ਹੈ ਤਾਂ ਕਿ ਤਿਉਹਾਰੀ ਸੀਜਨ ਦੌਰਾਨ ਸ਼ਹਿਰ ਵਿੱਚ ਕੋਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ।
ਇਸ ਦੌਰਾਨ ਪੁਲੀਸ ਵੱਲੋਂ ਕਈ ਇਲਾਕਿਆਂ ਵਿੱਚ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ ਤਾਂ ਕਿ ਤਿਉਹਾਰਾਂ ਦੀ ਆੜ ਵਿੱਚ ਕੋਈ ਵੀ ਮਾੜਾ ਅਨਸਰ ਕੋਈ ਸ਼ੱਕੀ ਚੀਜ਼ ਸ਼ਹਿਰ ਵਿੱਚ ਨਾ ਲਿਆ ਸਕੇ। ਹਰ ਪਾਸੇ ਪੁਲੀਸ ਫੋਰਸ ਦੀ ਤੈਨਾਤੀ ਕਾਰਨ ਲੋਕਾਂ ਵਿੱਚ ਵੀ ਸੁੱਰਖਿਆ ਦੀ ਭਾਵਨਾ ਪਾਈ ਜਾ ਰਹੀ ਹੈ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
