Connect with us

Mohali

ਭਾਜਪਾ ਆਗੂ ਤੇ ਹਮਲੇ ਦੇ ਦੋਸ਼ ਹੇਠ ਆਪ ਕੌਂਸਲਰ ਸਮੇਤ 1 ਦਰਜਨ ਵਿਅਕਤੀਆਂ ਖਿਲਾਫ ਮਾਮਲਾ ਦਰਜ

Published

on

ਐਸ ਏ ਐਸ ਨਗਰ, 3 ਜੁਲਾਈ (ਸ.ਬ.) ਪਿੰਡ ਕੁੰਭੜਾ ਦੇ ਗੁਰੂਦੁਆਰਾ ਸਾਹਿਬ ਵਿਖੇ ਚਲ ਰਹੀ ਐਸ ਆਈ ਆਰ ਦੀ ਪ੍ਰਕ੍ਰਿਆ ਦੌਰਾਨ ਭਾਜਪਾ ਆਗੂ ਹਰਦੀਪ ਸਿੰਘ ਬੈਦਵਾਨ ਤੇ ਹੋਏ ਕਥਿਤ ਹਮਲੇ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵਲੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਸz. ਰਵਿੰਦਰ ਸਿੰਘ ਬਿੰਦਰਾ ਸਮੇਤ ਇੱਕ ਦਰਜਨ ਦੇ ਕਰੀਬ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਦੱਸਿਆ ਕਿ ਭਾਜਪਾ ਦੇ ਜ਼ਿਲਾ ਮੀਤ ਪ੍ਰਧਾਨ ਅਤੇ ਵਾਰਡ ਨੰਬਰ 28 ਤੋਂ ਭਾਜਪਾ ਦੀ ਟਿਕਟ ਤੋਂ ਚੋਣ ਲੜ ਚੁੱਕੇ ਹਰਦੀਪ ਸਿੰਘ ਤੇ ਬੀਤੀ 30 ਜੂਨ ਨੂੰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਹਨਾਂ ਨੂੰ ਜਖਮੀ ਕਰ ਦਿੱਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਪੁਲੀਸ ਵਲੋਂ ਪਿੰਡ ਕੁੰਭੜਾ ਤੋਂ ਆਪ ਦੇ ਕੌਂਸਲਰ ਰਵਿੰਦਰ ਸਿੰਘ ਬਿੰਦਰਾ, ਉਸਦੇ ਭਰਾ ਜਗਤਾਰ ਸਿੰਘ ਅਤੇ ਸਮਰਥਕਾਂ ਗੁਰਤਾਜ ਸਿੰਘ, ਮਲਕੀਤ ਸਿੰਘ ਮੱਲੀ, ਰੋਹਿਤ ਵਰਮਾ, ਖੁਸ਼ਪ੍ਰੀਤ ਸਿੰਘ, ਮੰਗਲ, ਜਗਤਾਰ ਸਿੰਘ ਜਟਾਣਾ, ਪੰਮਾ ਅਤੇ 2-3 ਨਾਮਾਲੂਮ ਵਿਅਕਤੀਆਂ ਖਿਲਾਫ ਬੀ ਐਨ ਐਸ ਦੀ ਧਾਰਾ 115(2), 118(1), 117(2), 126(2), 190, 191(3) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਹਰਦੀਪ ਸਿੰਘ ਬੈਦਵਾਨ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਬੀਤੀ ਦਿਨੀਂ 30 ਜੂਨ ਨੂੰ ਉਹ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗਿਆ ਸੀ, ਜਿੱਥੇ ਬੀ ਐਲ ਓ ਵੱਲੋਂ ਐਸ ਆਈ ਆਰ ਸਬੰਧੀ ਪਿੰਡ ਵਾਸੀਆਂ ਦੇ ਫਾਰਮ ਭਰੇ ਜਾ ਰਹੇ ਸਨ। ਇਸ ਦੌਰਾਨ ਪਿੰਡ ਦਾ ਵਿਅਕਤੀ ਕਰਮਵੀਰ ਸਿੰਘ ਆਪਣਾ ਫਾਰਮ ਜਮਾ ਕਰਵਾਉਣ ਆਇਆ ਸੀ ਅਤੇ ਜਦੋਂ ਕਰਮਵੀਰ ਫਾਰਮ ਜਮਾ ਕਰਵਾ ਕੇ ਵਾਪਸ ਜਾਣ ਲੱਗਾ ਤਾਂ ਜਗਤਾਰ ਸਿੰਘ ਨਾਮ ਦੇ ਵਿਅਕਤੀ ਨੇ ਉਸਨੂੰ ਬਾਂਹ ਤੋਂ ਫੜ ਕੇ ਖਿੱਚ ਲਿਆ। ਜਗਤਾਰ ਸਿੰਘ ਦੇ ਨਾਲ ਉਸ ਦਾ ਵੱਡਾ ਭਰਾ ਕੌਂਸਲਰ ਰਵਿੰਦਰ ਸਿੰਘ ਬਿੰਦਰਾ ਅਤੇ ਉਸਦਾ ਭਤੀਜਾ ਗੁਰਤਾਜ ਸਿੰਘ, ਮਲਕੀਤ ਸਿੰਘ ਉਰਫ ਮੱਲੀ, ਰੋਹਿਤ ਵਰਮਾ, ਮੰਗਲ ਅਤੇ ਦੋ ਤਿੰਨ ਹੋਰ ਨਾਮਾਲੂਮ ਵਿਅਕਤੀਆਂ ਨੇ ਕਰਮਵੀਰ ਨੂੰ ਥੱਲੇ ਸੁੱਟ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਕਰਮਵੀਰ ਸਿੰਘ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀਆਂ ਵੱਲੋਂ ਕਰਮਵੀਰ ਸਿੰਘ ਦੀ ਪਿੱਠ ਤੇ ਕਿਰਚ ਨਾਲ 3-4 ਵਾਰ ਕੀਤੇ।

ਸ਼ਿਕਾਇਤਕਰਤਾ ਅਨੁਸਾਰ ਜਦੋਂ ਸ਼ਿਕਾਇਤਕਰਤਾ ਨੇ ਪੀੜਤ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਕਤ ਵਿਅਕਤੀਆਂ ਨੇ ਕਰਮਵੀਰ ਨੂੰ ਛੱਡ ਕੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਇਸ ਦੌਰਾਨ ਉਹਨਾਂ ਨੇ ਕਿਰਚ ਨਾਲ ਵਾਰ ਕੀਤਾ ਜੋ ਨੱਕ ਤੇ ਲੱਗਾ ਅਤੇ ਉਹ ਹੇਠਾਂ ਡਿੱਗ ਪਿਆ। ਸ਼ਿਕਾਇਤਕਰਤਾ ਅਨੁਸਾਰ ਇਸ ਦੌਰਾਨ ਕੌਂਸਲਰ ਰਵਿੰਦਰ ਸਿੰਘ ਬਿੰਦਰਾ ਅਤੇ ਉਸਦੇ ਲੜਕੇ ਗੁਰਤਾਜ ਸਿੰਘ ਨੇ ਢਿੱਡ ਵਿੱਚ ਲੱਤਾਂ ਮਾਰੀਆਂ ਅਤੇ ਮਲਕੀਤ ਸਿੰਘ ਮੱਲੀ ਅਤੇ ਰੋਹਿਤ ਵਰਮਾ ਨੇ ਖਿੱਚ-ਧੂਹ ਕੀਤੀ ਅਤੇ ਮੰਗਲ ਨੇ ਮੂੰਹ ਤੇ ਮੁੱਕੇ ਮਾਰੇ। ਇੰਨੇ ਨੂੰ ਜਗਤਾਰ ਸਿੰਘ ਜਟਾਣਾ ਅਤੇ ਉਸਦਾ ਲੜਕਾ ਪੰਮਾ ਅਤੇ ਕਰਮਾ ਬਲਵਾਨ ਵੀ ਬਾਹਰੋਂ ਭੱਜ ਕੇ ਆਏ ਅਤੇ ਥੱਪੜ ਅਤੇ ਮੁੱਕੇ ਮਾਰੇ ਅਤੇ ਗਾਲੀ ਗਲੋਚ ਕੀਤਾ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਭਾਜਪਾ ਪਾਰਟੀ ਵੱਲੋਂ ਜ਼ਿਲਾ ਮੀਤ ਪ੍ਰਧਾਨ ਹਨ ਅਤੇ ਮੁਹਾਲੀ ਨਗਰ ਨਿਗਮ ਚੋਣਾਂ ਵੇਲੇ ਭਾਜਪਾ ਵੱਲੋਂ ਚੋਣ ਵੀ ਲੜ ਚੁੱਕੇ ਹਨ ਅਤੇ ਪਾਰਟੀ ਵੱਲੋਂ ਐਸਆਈਆਰ ਦੇ ਲਈ ਉਹਨਾਂ ਨੂੰ ਬੀ ਐਲ ਏ 1 ਨਿਯੁਕਤ ਕੀਤਾ ਗਿਆ ਹੈ ਪਰੰਤੂ ਦੂਜੀ ਪਾਰਟੀ ਵੱਲੋਂ ਐਸ ਆਈ ਆਰ ਨੂੰ ਸੁਚਾਰੂ ਢੰਗ ਨਾਲ ਨੇਪਰੇ ਨਹੀਂ ਚਾੜਨ ਦਿੱਤਾ ਜਾ ਰਿਹਾ ਸੀ। ਸ਼ਿਕਾਇਤਕਰਤਾ ਅਨੁਸਾਰ ਹਮਲਾਵਰਾਂ ਵਲੋਂ ਕਰਮਵੀਰ ਦਾ ਬਹਾਨਾ ਲਗਾ ਕੇ ਉਹਨਾਂ ਨਾਲ ਲੜਾਈ ਝਗੜਾ ਕੀਤਾ ਅਤੇ ਕੁੱਟਮਾਰ ਕੀਤੀ।

ਸ੍ਰੀ ਵਸ਼ਿਸ਼ਠ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਕਾਰਵਾਈ ਕਰਦਿਆਂ ਉਪਰੋਕਤ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਹ ਮੰਗ ਕਰਦੇ ਹਨ ਕਿ ਇਹਨਾਂ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਹਨਾਂ ਕਿਹਾ ਕਿ ਜਿਹੜੇ ਵਿਅਕਤੀਆਂ ਵਲੋਂ ਭਾਜਪਾ ਆਗੂਆਂ ਅਤੇ ਵਰਕਰਾਂ ਤੇ ਮਿੱਥ ਕੇ ਹਮਲੇ ਕੀਤੇ ਜਾਂਦੇ ਹਨ ਉਹਨਾਂ ਨੂੰ ਕਾਨੂੰਨੀ ਕਾਰਵਾਈ ਦਾ ਸਮ੍ਹਾਣਾ ਕਰਨ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending