Connect with us

International

ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗਣ ਕਾਰਨ 40 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

ਪਿਸ਼ਾਵਰ, 3 ਜੁਲਾਈ (ਸ.ਬ.) ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਯਾਤਰੀਆਂ ਨਾਲ ਭਰੀ ਬੱਸ ਦੇ ਖੱਡ ਵਿੱਚ ਡਿੱਗ ਪਈ ਹੈ। ਇਸ ਹਾਦਸੇ ਵਿਚ ਔਰਤਾਂ ਅਤੇ ਬੱਚਿਆਂ ਸਮੇਤ 40 ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ, ਜਦੋਂ ਪੇਸ਼ਾਵਰ ਜਾਣ ਵਾਲੀ ਬੱਸ ਬਲੋਚਿਸਤਾਨ ਦੇ ਸ਼ੇਰਾਨੀ ਜ਼ਿਲ੍ਹੇ ਨੂੰ ਪਾਰ ਕਰਨ ਤੋਂ ਬਾਅਦ ਖੈਬਰ ਪਖਤੂਨਖਵਾ ਸੂਬੇ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿੱਚ ਦਾਖਲ ਹੋਈ। ਸ਼ੇਰਾਨੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਜ਼ਰਤ ਵਲੀ ਕੱਕਰ ਨੇ ਅੱਜ ਦੱਸਿਆ ਕਿ ਇਹ ਹਾਦਸਾ ਸ਼ੇਰਾਨੀ ਦੇ ਧਾਨਾ ਸਰ ਖੇਤਰ ਵਿੱਚ ਵਾਪਰਿਆ, ਜੋ ਕਿ ਬਲੋਚਿਸਤਾਨ ਦੇ ਸ਼ੇਰਾਨੀ ਜ਼ਿਲ੍ਹੇ ਅਤੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੀ ਸਰਹੱਦ ਦੇ ਨੇੜੇ ਹੈ। ਦੋਵਾਂ ਜ਼ਿਲ੍ਹਿਆਂ ਦੀਆਂ ਪੁਲੀਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ ਤੇ ਪਹੁੰਚੀਆਂ ਅਤੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਖੱਡ ਤੋਂ ਬਾਹਰ ਕੱਢਿਆ ਅਤੇ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ। ਅਧਿਕਾਰੀਆਂ ਨੇ ਕਿਹਾ ਕਿ ਅੱਠ ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ।

ਇਹ ਸ਼ੱਕ ਹੈ ਕਿ ਬੱਸ ਦੇ ਬ੍ਰੇਕ ਫੇਲ੍ਹ ਹੋ ਗਏ ਸਨ ਅਤੇ ਇਹ ਪਹਾੜੀ ਖੇਤਰ ਵਿੱਚ ਇੱਕ ਮੁਸ਼ਕਲ ਮੋੜ ਤੇ ਨੈਵੀਗੇਟ ਕਰਦੇ ਸਮੇਂ ਸੜਕ ਤੋਂ ਫਿਸਲ ਗਈ। ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਕਾਰਨ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 1122 ਬਚਾਅ ਟੀਮ ਦੇ ਅਨੁਸਾਰ, ਜਦੋਂ ਇਹ ਘਟਨਾ ਵਾਪਰੀ ਤਾਂ ਬੱਸ ਵਿੱਚ 48 ਲੋਕ ਸਵਾਰ ਸਨ।

ਬਲੋਚਿਸਤਾਨ ਸੂਬਾਈ ਸਰਕਾਰ ਨੇ ਯਾਤਰੀਆਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ, ਜਦੋਂ ਕਿ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਸਬੰਧਤ ਵਿਭਾਗਾਂ ਨੂੰ ਜ਼ਖਮੀਆਂ ਨੂੰ ਸਭ ਤੋਂ ਵਧੀਆ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ।

ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਵੀ ਸਬੰਧਤ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਹਰ ਸੰਭਵ ਅਤੇ ਵਧੀਆ ਡਾਕਟਰੀ ਸਹੂਲਤਾਂ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ, ਉਨ੍ਹਾਂ ਦੇ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੂਰਾ ਦੇਸ਼ ਇਸ ਦੁਖਦਾਈ ਘਟਨਾ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਸਾਂਝਾ ਹੈ।

Continue Reading

International

ਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਪੇਈਚਿੰਗ, 23 ਅਕਤੂਬਰ (ਸ.ਬ.) ਚੀਨ ਦੇ ਤਿੱਬਤ ਖੇਤਰ ਵਿੱਚ ਬੀਤੀ ਸ਼ਾਮ 7 ਦੀ ਸ਼ਿੱਦਤ ਦਾ ਭੂਚਾਲ ਆਇਆ, ਜਿਸ ਨਾਲ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 54 ਜ਼ਖ਼ਮੀ ਹੋ ਗਏ। ਇਸ ਦੌਰਾਨ ਉੱਤਰੀ ਖੇਤਰੀ ਸ਼ਹਿਰ ਨਾਗਚੂ ਵਿੱਚ ਸੈਂਕੜੇ ਮਕਾਨ ਢਹਿ-ਢੇਰੀ ਹੋ ਗਏ।

ਸ਼ਹਿਰ ਦੇ ਸਰਕਾਰੀ ਅਧਿਕਾਰੀਆਂ ਦੇ ਹਵਾਲੇ ਨਾਲ ਨਾਗਚੂ ਮੀਡੀਆ ਦਫ਼ਤਰ ਨੇ ਦੱਸਿਆ ਕਿ 339 ਮਕਾਨਾਂ ਅਤੇ 20 ਪਸ਼ੂਆਂ ਦੇ ਸ਼ੈਡਾਂ ਦੇ ਢਹਿ ਜਾਣ ਤੋਂ ਬਾਅਦ ਖੋਜ ਅਤੇ ਰਾਹਤ ਕਾਰਜ ਜਾਰੀ ਹਨ।

ਸਥਾਨਕ ਕਾਊਂਟੀ ਦੇ 1,600 ਤੋਂ ਵੱਧ ਲੋਕਾਂ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ। ਖੇਤਰ ਵਿੱਚ 1,000 ਪ੍ਰੀਫੈਬਰੀਕੇਟਿਡ ਹਾਊਸਿੰਗ ਯੂਨਿਟ (ਬਣੇ-ਬਣਾਏ ਮਕਾਨ), ਲਗਪਗ 3,000 ਤੰਬੂ ਅਤੇ ਫੋਲਡਿੰਗ ਬੈਡਾਂ ਦੇ ਨਾਲ-ਨਾਲ ਫਲੈਸ਼ਲਾਈਟਾਂ ਅਤੇ ਸਰਦੀਆਂ ਦੇ ਕੱਪੜਿਆਂ ਸਮੇਤ ਸਮੱਗਰੀ ਪਹੁੰਚ ਗਈ ਹੈ।

ਯੂ.ਐਸ. ਜੀਓਲੋਜੀਕਲ ਸਰਵੇ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 10:33 ਵਜੇ ਆਇਆ, ਜਿਸ ਦਾ ਕੇਂਦਰ ਉੱਤਰੀ ਤਿੱਬਤ ਦੇ ਘੱਟ ਆਬਾਦੀ ਵਾਲੇ, ਉੱਚਾਈ ਵਾਲੇ ਖੇਤਰ ਵਿੱਚ ਨਾਗਚੂ ਤੋਂ 191 ਕਿਲੋਮੀਟਰ (119 ਮੀਲ) ਪੂਰਬ-ਉੱਤਰ-ਪੂਰਬ ਵਿੱਚ ਸੀ। ਇਸ ਨੇ ਭੂਚਾਲ ਦੀ ਡੂੰਘਾਈ 18 ਕਿਲੋਮੀਟਰ (11 ਮੀਲ) ਦੱਸੀ ਹੈ।

ਅਮਰੀਕੀ ਏਜੰਸੀ ਦੀ ਵੈਬਸਾਈਟ ਅਨੁਸਾਰ, ਉਸ ਨੇ 4.3 ਅਤੇ 5.2 ਦੇ ਵਿਚਕਾਰ ਤੀਬਰਤਾ ਵਾਲੇ ਸੱਤ ਬਾਅਦ ਦੇ ਝਟਕੇ ਦਰਜ ਕੀਤੇ, ਜੋ ਸਾਰੇ 10 ਕਿਲੋਮੀਟਰ (ਛੇ ਮੀਲ) ਦੀ ਡੂੰਘਾਈ ਤੇ ਸਨ।

ਚੀਨ ਨੇ ਅੱਜ ਦੱਸਿਆ ਕਿ ਖੇਤਰ ਦੇ ਕੁਝ ਹਿੱਸੇ ਵਿੱਚ ਸੰਚਾਰ ਠੱਪ ਹੋ ਗਿਆ ਹੈ। ਸਥਾਨਕ ਰੇਲਵੇ ਅਧਿਕਾਰੀਆਂ ਨੇ ਖੇਤਰ ਵਿੱਚੋਂ ਲੰਘਣ ਵਾਲੀਆਂ ਰੇਲਗੱਡੀਆਂ ਨੂੰ ਰੋਕਣ ਲਈ ਸੰਕਟਕਾਲੀਨ ਕਦਮ ਚੁੱਕੇ ਹਨ।

ਭੂਚਾਲ ਕਾਰਨ ਚੱਟਾਨਾਂ ਵੀ ਖਿਸਕੀਆਂ ਹਨ, ਜਿਸ ਕਾਰਨ ਸਥਾਨਕ ਅਧਿਕਾਰੀਆਂ ਨੂੰ ਕੌਮੀ ਰਾਜਮਾਰਗ 317 ਦਾ ਇੱਕ ਹਿੱਸਾ ਬੰਦ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਕਰਮਚਾਰੀਆਂ ਵੱਲੋਂ ਮਲਬਾ ਹਟਾਉਣ ਦਾ ਕੰਮ ਕੀਤੇ ਜਾਣ ਦੌਰਾਨ ਕੇਵਲ ਸੰਕਟਕਾਲੀਨ, ਰਾਹਤ ਅਤੇ ਸਰਕਾਰੀ ਸਹਾਇਤਾ ਵਾਲੇ ਵਾਹਨਾਂ ਨੂੰ ਹੀ ਲੰਘਣ ਦੀ ਇਜਾਜ਼ਤ ਦਿੱਤੀ ਗਈ ਹੈ।

ਅਗਲੇ ਤਿੰਨ ਦਿਨਾਂ ਵਿੱਚ ਭੂਚਾਲ ਵਾਲੇ ਖੇਤਰ ਵਿੱਚ ਰੁਕ-ਰੁਕ ਕੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਚੀਨ ਦੇ ਰਾਸ਼ਟਰੀ ਪ੍ਰਸਾਰਕ ਸੀ.ਸੀ.ਟੀ.ਵੀ. ਨੇ ਦੱਸਿਆ ਕਿ ਇਹ ਪਿਛਲੇ ਪੰਜ ਸਾਲਾਂ ਵਿੱਚ ਇਸ ਖੇਤਰ ਵਿੱਚ ਆਇਆ ਸਭ ਤੋਂ ਵੱਡਾ ਭੂਚਾਲ ਸੀ।

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਰਾਹਤ ਕਾਰਜਾਂ ਅਤੇ ਡਾਕਟਰੀ ਸਹਾਇਤਾ ਦੇ ਕੰਮਾਂ ਵਿੱਚ ਪੂਰੇ ਜੋਰ-ਸ਼ੋਰ ਨਾਲ ਜੁਟਣ ਦਾ ਸੱਦਾ ਦਿੱਤਾ ਹੈ। ਨਾਗਚੂ ਤਿੱਬਤ ਦੀ ਰਾਜਧਾਨੀ ਲਹਾਸਾ ਤੋਂ 300 ਕਿਲੋਮੀਟਰ (186 ਮੀਲ) ਤੋਂ ਵੱਧ ਉੱਤਰ ਵਿੱਚ ਹੈ।

Continue Reading

International

ਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ

Published

on

By

ਰਿਆਦ, 22 ਅਕਤੂਬਰ (ਸ.ਬ.) ਸਊਦੀ ਅਰਬ ਦੇ ਦੰਮਾਮ ਸਥਿਤ ਕਿੰਗ ਫਾਹਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਬੀਤੀ ਦੇਰ ਸ਼ਾਮ ਇੱਕ ਹਮਲਾ ਹੋਇਆ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ; ਸਾਰਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ, ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਰਾਜਦੂਤਾਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਸਾਊਦੀ ਅਰਬ ਦੀ ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ। ਅਥਾਰਟੀ ਅਨੁਸਾਰ, ਇਸ ਹਮਲੇ ਕਾਰਨ ਜਾਇਦਾਦ ਦਾ ਵੀ ਨੁਕਸਾਨ ਹੋਇਆ ਹੈ। ਨੁਕਸਾਨ ਦੀ ਹੱਦ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਜਾਰੀ ਇੱਕ ਬਿਆਨ ਵਿੱਚ, ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਦੱਸਿਆ ਕਿ ਇਹ ਹਮਲਾ ਬੀਤੀ ਸ਼ਾਮ ਹੋਇਆ ਸੀ। ਅਥਾਰਟੀ ਨੇ ਕਿਹਾ ਕਿ ਇਸ ਘਟਨਾ ਬਾਰੇ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਅਮਰੀਕੀ ਵਿਦੇਸ਼ ਵਿਭਾਗ ਨੇ ਸਾਊਦੀ ਅਰਬ ਵਿੱਚ ਮੌਜੂਦ ਅਮਰੀਕੀ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉੱਥੋਂ ਵਾਪਸ ਆਉਣ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਦਾ ਉੱਥੇ ਰਹਿਣਾ ਕਿਸੇ ਐਮਰਜੈਂਸੀ ਕਾਰਨ ਕਰਕੇ ਜ਼ਰੂਰੀ ਨਹੀਂ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗੋਟ ਨੇ ਐਕਸ ਤੇ ਲਿਖਿਆ ਹੈ ਕਿ ਇਰਾਨ-ਸਮਰਥਿਤ ਹੂਤੀ ਬਾਗੀ ਸਾਊਦੀ ਅਰਬ ਵਿਰੁੱਧ ਲਗਾਤਾਰ ਵਧੇਰੇ ਦੁਸ਼ਮਣਾਨਾ ਕਾਰਵਾਈਆਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਵਿਚ ਇਕ ਨਾਗਰਿਕ ਹਵਾਈ ਅੱਡੇ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਤੇ ਕੀਤੇ ਗਏ ਹਮਲੇ ਸ਼ਾਮਲ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਆਮ ਨਾਗਰਿਕਾਂ ਦੀ ਜਾਨ ਗਈ ਹੈ ਅਤੇ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਹੈ। ਸਾਡੇ ਵਿਭਾਗ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣੇ ਜਾਰੀ ਰੱਖਾਂਗੇ।

Continue Reading

International

ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ

Published

on

By

ਅਲਬਰਟਾ, 19 ਅਕਤੂਬਰ (ਸ.ਬ.) ਕੈਨੇਡਾ ਦੇ ਅਲਬਰਟਾ ਸਥਿਤ ਇੱਕ ਮਿਲਟਰੀ ਬੇਸ ਤੇ ਲਾਈਵ-ਫਾਇਰ ਜੰਗੀ ਅਭਿਆਸ ਦੌਰਾਨ ਤੇਜ਼ੀ ਨਾਲ ਫੈਲੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਕੈਨੇਡੀਅਨ ਫ਼ੌਜ ਦੇ 4 ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ 39 ਹੋਰ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਅਨੁਸਾਰ ਜ਼ਖ਼ਮੀਆਂ ਵਿੱਚੋਂ 19 ਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮੇਜਰ ਜਨਰਲ ਵੇਡ ਰੁਟਲੈਂਡ ਨੇ ਦੱਸਿਆ ਕਿ ਮਿਲਟਰੀ ਅਧਿਕਾਰੀਆਂ ਨੂੰ ਕਈ ਘੰਟਿਆਂ ਤੋਂ ਅੱਗ ਬਾਰੇ ਜਾਣਕਾਰੀ ਸੀ, ਪਰ ਉਨ੍ਹਾਂ ਦਾ ਮੰਨਣਾ ਸੀ ਕਿ ਅੱਗ ਤੇ ਕਾਬੂ ਪਾਇਆ ਹੋਇਆ ਹੈ ਅਤੇ ਸਿਖਲਾਈ ਜਾਰੀ ਰੱਖੀ ਜਾ ਸਕਦੀ ਹੈ। ਪਰ ਅਚਾਨਕ ਹਵਾ ਦਾ ਰੁਖ਼ ਬਦਲ ਗਿਆ ਅਤੇ ਤੇਜ਼ ਲਪਟਾਂ ਨੇ ਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਐਡਮੰਟਨ ਵਿੱਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਦੱਸਿਆ ਕਿ ਜਦੋਂ ਹਵਾ ਦਾ ਰੁਖ਼ ਬਦਲਿਆ, ਉਦੋਂ ਅੱਗ ਇੱਕ ਕਿਲੋਮੀਟਰ ਦੂਰ ਸੀ। ਅੱਗ ਦਾ ਸਿਰਫ਼ 36 ਸੈਕਿੰਡਾਂ ਵਿੱਚ ਇੱਕ ਕਿਲੋਮੀਟਰ ਦਾ ਫ਼ਾਸਲਾ ਤੈਅ ਕਰਨਾ ਇੱਕ ਅਸਾਧਾਰਨ ਘਟਨਾ ਹੈ। ਰੁਟਲੈਂਡ ਨੇ ਮੌਕੇ ਤੇ ਮੌਜੂਦ ਇੱਕ ਕਮਾਂਡਰ ਦੇ ਹਵਾਲੇ ਨਾਲ ਦੱਸਿਆ ਕਿ ਫ਼ੌਜੀਆਂ ਨੂੰ ਇੱਕ ਮਿੰਟ ਤੋਂ ਵੀ ਘੱਟ ਸਮੇਂ ਵਿੱਚ ਅੱਗ ਨੇ ਚਾਰੇ ਪਾਸਿਓਂ ਘੇਰ ਲਿਆ।

Continue Reading

Latest News

Trending