Connect with us

Chandigarh

ਨਾਮਧਾਰੀ ਆਗੂ ਅਵਤਾਰ ਸਿੰਘ ਤਾਰੀ ਕਤਲ ਮਾਮਲੇ ਵਿੱਚ ਸੀ ਬੀ ਆਈ ਵੱਲੋਂ 16 ਸਾਲਾਂ ਬਾਅਦ ਕਾਤਲ ਦਾ ਸਕੈਚ ਜਾਰੀ, 2 ਲੱਖ ਦੇ ਇਨਾਮ ਦਾ ਐਲਾਨ

Published

on

ਚੰਡੀਗੜ੍ਹ, 4 ਜੁਲਾਈ (ਸ.ਬ.) ਕੇਂਦਰੀ ਜਾਂਚ ਬਿਊਰੋ ਦੀ ਵਿਸ਼ੇਸ਼ ਅਪਰਾਧ ਸ਼ਾਖਾ ਨੇ ਕਰੀਬ 16 ਸਾਲ ਪੁਰਾਣੇ ਹਾਈ-ਪ੍ਰੋਫਾਈਲ ਨਾਮਧਾਰੀ ਆਗੂ ਅਵਤਾਰ ਸਿੰਘ ਤਾਰੀ ਕਤਲਕਾਂਡ ਦੇ ਮੁਲਜ਼ਮ ਦਾ ਸਕੈਚ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਏਜੰਸੀ ਨੇ ਕਾਤਲ ਬਾਰੇ ਭਰੋਸੇਯੋਗ ਜਾਣਕਾਰੀ ਸਾਂਝੀ ਕਰਨ ਵਾਲੇ ਵਿਅਕਤੀ ਲਈ 2 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਵੀ ਕੀਤਾ ਹੈ।

ਜਿਕਰਯੋਗ ਹੈ ਕਿ ਨਾਮਧਾਰੀ ਸੰਪਰਦਾ ਦੇ ਇੱਕ ਪ੍ਰਮੁਖ ਆਗੂ ਅਵਤਾਰ ਸਿੰਘ ਤਾਰੀ ਦਾ 12 ਅਪਰੈਲ 2011 ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਕਟਾਣੀ ਕਲਾਂ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੀ. ਬੀ. ਆਈ. ਵੱਲੋਂ ਜਾਰੀ ਸਰਕਾਰੀ ਬਿਆਨ ਮੁਤਾਬਕ, ਚੰਡੀਗੜ੍ਹ ਵਿਖੇ ਵਿਸ਼ੇਸ਼ ਅਪਰਾਧ ਸ਼ਾਖਾ ਨੇ 1 ਜਨਵਰੀ 2017 ਨੂੰ ਇਸ ਸਬੰਧੀ ਕੇਸ ਨੰਬਰ ਆਰ ਸੀ 05120 1750004 ਦਰਜ ਕਰਕੇ ਜਾਂਚ ਆਪਣੇ ਹੱਥਾਂ ਵਿੱਚ ਲਈ ਸੀ। ਹੁਣ ਜਾਂਚ ਨੂੰ ਅੱਗੇ ਵਧਾਉਂਦਿਆਂ ਏਜੰਸੀ ਨੇ ਐਲਾਨ ਕੀਤਾ ਹੈ ਕਿ ਜੋ ਵੀ ਵਿਅਕਤੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਜਾਂ ਇਸ ਅੰਨ੍ਹੇ ਕਤਲਕਾਂਡ ਦੀ ਗੁੱਥੀ ਸੁਲਝਾਉਣ ਵਿੱਚ ਮਦਦਗਾਰ ਠੋਸ ਜਾਣਕਾਰੀ ਦੇਵੇਗਾ, ਉਸ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਜ਼ਿਕਰਯੋਗ ਹੈ ਕਿ ਮੁਹਾਲੀ ਦੇ ਵਸਨੀਕ 57 ਸਾਲਾ ਨਾਮਧਾਰੀ ਆਗੂ ਅਵਤਾਰ ਸਿੰਘ ਨੂੰ ਲੁਧਿਆਣਾ ਦੇ ਭੈਣੀ ਸਾਹਿਬ ਤੋਂ ਕਰੀਬ 20 ਕਿਲੋਮੀਟਰ ਦੂਰ ਕਟਾਣੀ ਕਲਾਂ ਪਿੰਡ ਨੇੜੇ ਨਿਸ਼ਾਨਾ ਬਣਾਇਆ ਗਿਆ ਸੀ। ਹਮਲਾਵਰਾਂ ਨੇ ਲੁਧਿਆਣਾ-ਚੰਡੀਗੜ੍ਹ ਹਾਈਵੇਅ ਤੇ ਏ. ਕੇ.-47 ਰਾਈਫਲ ਨਾਲ ਅਵਤਾਰ ਸਿੰਘ ਨੂੰ ਗੋਲੀਆਂ ਮਾਰੀਆਂ ਸਨ ਵਾਰਦਾਤ ਤੋਂ ਬਾਅਦ ਮੋਟਰਸਾਈਕਲ ਤੇ ਫ਼ਰਾਰ ਹੋ ਗਏ ਸਨ।

ਉਸ ਵੇਲੇ ਪੁਲੀਸ ਨੇ ਇਸ ਕਤਲ ਨੂੰ ਨਾਮਧਾਰੀ ਸੰਪਰਦਾ ਦੀ ਗੱਦੀ ਦੀ ਜਾਨਸ਼ੀਨੀ ਨੂੰ ਲੈ ਕੇ ਚੱਲ ਰਹੀ ਧੜੇਬੰਦੀ ਨਾਲ ਜੋੜਿਆ ਸੀ। ਨਾਮਧਾਰੀ ਸੰਪਰਦਾ (ਕੂਕਾ ਲਹਿਰ) ਦਾ ਮੁੱਖ ਹੈਡਕੁਆਰਟਰ ਲੁਧਿਆਣਾ ਨੇੜੇ ਭੈਣੀ ਸਾਹਿਬ ਵਿਖੇ ਹੈ। ਤਤਕਾਲੀ ਅਧਿਆਤਮਕ ਮੁਖੀ ਸਤਿਗੁਰੂ ਜਗਜੀਤ ਸਿੰਘ (91) ਤੋਂ ਬਾਅਦ ਉਨ੍ਹਾਂ ਦੇ ਭਤੀਜੇ ਉਦੈ ਸਿੰਘ ਸੰਪਰਦਾ ਦੇ ਮੁਖੀ ਬਣੇ ਸਨ, ਜਿਨ੍ਹਾਂ ਤੇ ਵੀ ਦੇਸ਼-ਵਿਦੇਸ਼ ਵਿੱਚ ਕਈ ਵਾਰ ਜਾਨਲੇਵਾ ਹਮਲੇ ਹੋਏ।

ਘਟਨਾ ਵਾਲੇ ਦਿਨ ਅਵਤਾਰ ਸਿੰਘ ਆਪਣੀ ਟੋਇਟਾ ਕੋਰੋਲਾ ਕਾਰ ਰਾਹੀਂ ਮੁਹਾਲੀ ਤੋਂ ਭੈਣੀ ਸਾਹਿਬ ਜਾ ਰਹੇ ਸਨ। ਸਵੇਰੇ ਕਰੀਬ 11 ਵਜੇ ਜਦੋਂ ਉਹ ਕਟਾਣੀ ਕਲਾਂ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਕੋਈ ਉਨ੍ਹਾਂ ਦਾ ਪਿੱਛਾ ਕਰ ਰਿਹਾ ਹੈ। ਬਚਾਅ ਲਈ ਉਹ ਕਟਾਣੀ ਕਲਾਂ ਵਿਖੇ ਆਪਣੇ ਇੱਕ ਰਿਸ਼ਤੇਦਾਰ ਦੀ ਦੁਕਾਨ ਤੇ ਰੁਕ ਗਏ। ਪਰ ਜਿਵੇਂ ਹੀ ਉਹ ਦੁਕਾਨ ਤੋਂ ਬਾਹਰ ਆਏ, ਘਾਤ ਲਗਾ ਕੇ ਬੈਠੇ ਦੋ ਹਮਲਾਵਰਾਂ ਨੇ ਉਨ੍ਹਾਂ ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਹੁਣ ਤੱਕ ਦੀ ਜਾਂਚ ਮੁਤਾਬਕ ਇੱਕ ਹਮਲਾਵਰ ਨੇ ਚਿੱਟਾ ਕੁੜਤਾ-ਪਜਾਮਾ ਤੇ ਚਿੱਟਾ ਪਰਨਾ ਬੰਨ੍ਹਿਆ ਹੋਇਆ ਸੀ, ਜਦੋਂਕਿ ਦੂਜੇ ਨੇ ਹਰੇ ਰੰਗ ਦੀ ਪੈਂਟ ਪਾਈ ਹੋਈ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਸੀ ਕਿ ਅਵਤਾਰ ਸਿੰਘ ਤੇ ਇਸ ਤੋਂ ਪਹਿਲਾਂ ਵੀ ਮੁਹਾਲੀ ਵਿਖੇ ਦੋ ਵਾਰ ਜਾਨਲੇਵਾ ਹਮਲੇ ਹੋ ਚੁੱਕੇ ਸਨ, ਜਿਨ੍ਹਾਂ ਵਿੱਚ ਉਹ ਬਾਲ-ਬਾਲ ਬਚੇ ਸਨ।

ਮ੍ਰਿਤਕ ਅਵਤਾਰ ਸਿੰਘ ਸਤਿਗੁਰੂ ਜਗਜੀਤ ਸਿੰਘ ਦੇ ਜਵਾਈ ਸੰਤ ਜਗਤਾਰ ਸਿੰਘ ਦੇ ਬੇਹੱਦ ਨਜ਼ਦੀਕੀ ਸਨ ਅਤੇ ਖੇਤੀਬਾੜੀ ਦੇ ਨਾਲ-ਨਾਲ ਰੀਅਲ ਅਸਟੇਟ ਦੇ ਕਾਰੋਬਾਰ ਨਾਲ ਜੁੜੇ ਹੋਏ ਸਨ। ਤਤਕਾਲੀ ਪੁਲੀਸ ਕਮਿਸ਼ਨਰ ਈਸ਼ਵਰ ਸਿੰਘ ਅਨੁਸਾਰ, ਅਵਤਾਰ ਸਿੰਘ ਦੇ ਸਾਲੇ ਬਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਸਾਹਨੇਵਾਲ ਥਾਣੇ ਵਿੱਚ ਠਾਕੁਰ ਦਲੀਪ ਸਿੰਘ (ਜੋ ਵਿਰੋਧੀ ਸਿਰਸਾ ਧੜੇ ਦੇ ਮੁਖੀ ਬਣੇ) ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੰਜਾਬ ਪੁਲੀਸ ਵੱਲੋਂ ਛੇ ਸਾਲ ਤੱਕ ਕੀਤੀ ਗਈ ਜਾਂਚ ਵਿੱਚ ਕੋਈ ਠੋਸ ਨਤੀਜਾ ਨਾ ਨਿਕਲਣ ਕਾਰਨ ਇਹ ਕੇਸ ਸੀ. ਬੀ. ਆਈ. ਨੂੰ ਸੌਂਪਿਆ ਗਿਆ ਸੀ।

Continue Reading

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending