Chandigarh
ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਉਣਾ ਪੰਜਾਬ ਦੇ ਇਤਿਹਾਸ ਨੂੰ ਮਿਟਾਉਣ ਦੀ ਭਾਜਪਾ ਅਤੇ ਕਾਂਗਰਸ ਦੀ ਸਾਜ਼ਿਸ਼ : ਬਲਤੇਜ ਪੰਨੂ
ਚੰਡੀਗੜ੍ਹ, 6 ਜੁਲਾਈ (ਸ.ਬ.) ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਇੱਕ ਓਟੀਟੀ ਪਲੇਟਫਾਰਮ ਤੋਂ ਫਿਲਮ ‘ਸਤਲੁਜ’ ਨੂੰ ਹਟਾਏ ਜਾਣ ਦੀ ਨਿਖੇਧੀ ਕਰਦਿਆਂ ਦੋਸ਼ ਲਾਇਆ ਹੈ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਨਵੀਂ ਪੀੜ੍ਹੀ ਨੂੰ ਸੂਬੇ ਦੇ ਅਤੀਤ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ ਦਾ ਸੱਚ ਜਾਣਨ ਤੋਂ ਰੋਕਣ ਲਈ ਕੰਮ ਕਰ ਰਹੀਆਂ ਹਨ।
ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਨਵੀਂ ਪੀੜ੍ਹੀ ਇਹ ਜਾਣਨਾ ਚਾਹੁੰਦੀ ਹੈ ਕਿ 1978, 1984, 1990 ਦੇ ਦਹਾਕੇ ਅਤੇ ਹੋਰ ਅਹਿਮ ਦੌਰ ਦੌਰਾਨ ਪੰਜਾਬ ਵਿੱਚ ਕੀ ਵਾਪਰਿਆ ਸੀ। ਫਿਲਮ ‘ਸਤਲੁਜ’ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਇਸ ਫਿਲਮ ਨੂੰ ਪਹਿਲਾਂ ਹੀ ਸਾਲਾਂ ਬੱਧੀ ਦੇਰੀ ਦਾ ਸਾਹਮਣਾ ਕਰਨਾ ਪਿਆ ਹੈ। ਸ਼ੁਰੂ ਵਿੱਚ ਇਸ ਦਾ ਨਾਮ ‘ਘੱਲੂਘਾਰਾ’ ਰੱਖਿਆ ਗਿਆ ਸੀ, ਬਾਅਦ ਵਿੱਚ ਸੈਂਸਰ ਅਧਿਕਾਰੀਆਂ ਦੇ ਇਤਰਾਜ਼ਾਂ ਮਗਰੋਂ ਇਸ ਦਾ ਨਾਮ ਬਦਲ ਕੇ ‘ਪੰਜਾਬ 95’ ਕਰ ਦਿੱਤਾ ਗਿਆ ਅਤੇ ਅਖੀਰ ਵਿੱਚ ਇਹ ‘ਸਤਲੁਜ’ ਦੇ ਨਾਮ ਹੇਠ ਰਿਲੀਜ਼ ਹੋਈ। ਹਾਲਾਂਕਿ, ਓਟੀਟੀ ਪਲੇਟਫਾਰਮ ਤੇ ਰਿਲੀਜ਼ ਹੋਣ ਦੇ ਮਹਿਜ਼ ਦੋ ਦਿਨਾਂ ਦੇ ਅੰਦਰ ਹੀ ਇਸ ਨੂੰ ਹਟਾ ਦਿੱਤਾ ਗਿਆ, ਜਿਸ ਨਾਲ ਕਈ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਫਿਲਮ ਦਾ ਮਾਮਲਾ ਨਹੀਂ ਹੈ ਅਤੇ ਸਵਾਲ ਇਹ ਹੈ ਕਿ ਕੀ ਸੱਤਾ ਵਿੱਚ ਬੈਠੇ ਲੋਕ ਪੰਜਾਬ ਦੇ ਇਤਿਹਾਸ ਨੂੰ ਮਿਟਾਉਣਾ ਚਾਹੁੰਦੇ ਹਨ? ਸਰਕਾਰ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਕੁਰਬਾਨੀ ਤੇ ਆਧਾਰਿਤ ਇਸ ਫਿਲਮ ਨੂੰ ਰਿਲੀਜ ਹੋਣ ਤੋਂ ਕਿਉਂ ਰੋਕ ਰਹੀ ਹੈ?
ਉਹਨਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਅੱਤਵਾਦ ਦੇ ਦੌਰ ਦੌਰਾਨ ਹਜ਼ਾਰਾਂ ਲਾਵਾਰਿਸ ਲਾਸ਼ਾਂ ਦੇ ਗੈਰ-ਕਾਨੂੰਨੀ ਸਸਕਾਰ ਦਾ ਪਰਦਾਫਾਸ਼ ਕੀਤਾ ਸੀ। ਜਸਵੰਤ ਸਿੰਘ ਖਾਲੜਾ ਸ਼੍ਰੋਮਣੀ ਅਕਾਲੀ ਦਲ ਦੇ ਹਿਊਮਨ ਰਾਈਟਸ ਵਿੰਗ ਦੇ ਮੁਖੀ ਸਨ ਅਤੇ ਉਨ੍ਹਾਂ ਨੇ ਤਰਨਤਾਰਨ ਦੇ ਸ਼ਮਸ਼ਾਨਘਾਟਾਂ ਤੋਂ ਬੜੀ ਮਿਹਨਤ ਨਾਲ ਰਿਕਾਰਡ ਇਕੱਠਾ ਕੀਤਾ ਸੀ, ਜਿਸ ਨਾਲ ਇਹ ਸਾਬਤ ਹੋਇਆ ਕਿ ਕਈ ਕਥਿਤ ਲਾਵਾਰਿਸ ਲਾਸ਼ਾਂ ਅਸਲ ਵਿੱਚ ਉਨ੍ਹਾਂ ਲੋਕਾਂ ਦੀਆਂ ਸਨ ਜਿਨ੍ਹਾਂ ਦੇ ਲਾਪਤਾ ਹੋਣ ਦਾ ਕੋਈ ਹਿਸਾਬ-ਕਿਤਾਬ ਹੀ ਨਹੀਂ ਰੱਖਿਆ ਗਿਆ ਸੀ। ਇਹ ਘਟਨਾਵਾਂ ਕਾਂਗਰਸ ਸ਼ਾਸਨ ਅਤੇ ਰਾਸ਼ਟਰਪਤੀ ਸ਼ਾਸਨ ਦੌਰਾਨ ਵਾਪਰੀਆਂ ਸਨ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਕਾਂਗਰਸ ਅਜਿਹੀ ਫਿਲਮ ਦੇ ਆਮ ਲੋਕਾਂ ਤੱਕ ਪਹੁੰਚਣ ਨਾਲ ਅਸਹਿਜ ਮਹਿਸੂਸ ਕਰੇਗੀ।
ਉਹਨਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਫਿਲਮ ਕਿਸ ਦੇ ਕਹਿਣ ਤੇ ਹਟਾਈ ਗਈ ਹੈ। ਕੀ ਇਹ ਕਾਂਗਰਸ ਦੇ ਇਸ਼ਾਰੇ ਤੇ ਕੀਤਾ ਗਿਆ ਹੈ ਕਿਉਂਕਿ ਫਿਲਮ ਉਸ ਦੀ ਭੂਮਿਕਾ ਨੂੰ ਬੇਨਕਾਬ ਕਰਦੀ ਹੈ, ਜਾਂ ਭਾਜਪਾ ਨੇ ਖ਼ੁਦ ਪੰਜਾਬ ਦੇ ਦਰਦਨਾਕ ਇਤਿਹਾਸ ਨੂੰ ਦਬਾਉਣ ਦਾ ਫੈਸਲਾ ਕੀਤਾ ਹੈ?
ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਭਾਵੇਂ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਣ ਫਿਲਮ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਭਾਵੁਕ ਪੋਸਟਾਂ ਪਾ ਰਹੇ ਹਨ, ਪਰ ਖੁਦ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਨੇ ਖਾਲੜਾ ਦੇ ਲਾਪਤਾ ਹੋਣ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਦੇ ਰਵੱਈਏ ਬਾਰੇ ਜਨਤਕ ਤੌਰ ਤੇ ਗੱਲ ਕੀਤੀ ਹੈ। ਉਹਨਾਂ ਕਿਹਾ ਕਿ ਜੇਕਰ ਅਕਾਲੀ ਦਲ ਸੱਚਮੁੱਚ ਇਨਸਾਫ਼ ਲਈ ਵਚਨਬੱਧ ਸੀ, ਤਾਂ ਜਦੋਂ ਖਾਲੜਾ ਪਰਿਵਾਰ ਨੂੰ ਸਭ ਤੋਂ ਵੱਧ ਸਹਾਰੇ ਦੀ ਲੋੜ ਸੀ, ਉਦੋਂ ਉਹ ਉਨ੍ਹਾਂ ਦੀ ਮਦਦ ਕਰਨ ਵਿੱਚ ਨਾਕਾਮ ਕਿਉਂ ਰਿਹਾ?
ਉਨ੍ਹਾਂ ਕਿਹਾ ਕਿ ਕਿਸੇ ਫਿਲਮ ਤੇ ਪਾਬੰਦੀ ਲਗਾਉਣ ਨਾਲ ਇਤਿਹਾਸਕ ਤੱਥਾਂ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਲਈ ਲੜਨ ਵਾਲਿਆਂ ਦੀਆਂ ਕੁਰਬਾਨੀਆਂ ਨੂੰ ਚੁੱਪ ਕਰਵਾਇਆ ਜਾ ਸਕਦਾ ਹੈ। ਜਸਵੰਤ ਸਿੰਘ ਖਾਲੜਾ ਦੀ ਕਹਾਣੀ ਇੱਕ ਅਜਿਹੇ ਬਹਾਦਰ ਮਨੁੱਖੀ ਅਧਿਕਾਰ ਰੱਖਿਅਕ ਦੀ ਕਹਾਣੀ ਹੈ ਜੋ ਭਾਰੀ ਜੋਖਮਾਂ ਦੇ ਬਾਵਜੂਦ ਸੱਚ ਦੇ ਹੱਕ ਵਿੱਚ ਖੜ੍ਹਿਆ। ਫਿਲਮ ਹਟਾਉਣ ਨਾਲ ਇਤਿਹਾਸ ਨਹੀਂ ਮਿਟ ਸਕਦਾ। ਸੈਂਸਰਸ਼ਿਪ ਰਾਹੀਂ ਸੱਚ ਨੂੰ ਦਫ਼ਨ ਨਹੀਂ ਕੀਤਾ ਜਾ ਸਕਦਾ। ਉਹਨਾਂ ਮੰਗ ਕੀਤੀ ਕਿ ਫਿਲਮ ਨੂੰ ਤੁਰੰਤ ਬਹਾਲ ਕੀਤਾ ਜਾਵੇ ਤਾਂ ਜੋ ਲੋਕ, ਖਾਸ ਕਰਕੇ ਨਵੀਂ ਪੀੜ੍ਹੀ, ਬਿਨਾਂ ਕਿਸੇ ਸਿਆਸੀ ਸੈਂਸਰਸ਼ਿਪ ਦੇ ਪੰਜਾਬ ਦੇ ਇਤਿਹਾਸ ਬਾਰੇ ਜਾਣ ਸਕਣ।
Chandigarh
ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ
ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Chandigarh
ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ
ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।
ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
