Connect with us

Mohali

ਮੁਹਾਲੀ ਲਈ ਚੰਡੀਗੜ੍ਹ ਦੀ ਤਰਜ਼ ਤੇ ਵੰਦੇ ਭਾਰਤ ਅਤੇ ਸ਼ਤਾਬਦੀ ਵਰਗੀਆਂ ਟ੍ਰੇਨਾਂ ਦੀ ਸਿੱਧੀ ਕਨੈਕਟੀਵਿਟੀ ਦੀ ਮੰਗ

Published

on

ਜਤਿੰਦਰਪਾਲ ਸਿੰਘ ਜੇ.ਪੀ. ਵਲੋਂ ਡਿਵੀਜਨਲ ਰੇਲਵੇ ਮੈਨਜਰ ਵਿਨੋਦ ਭਾਟੀਆ ਨਾਲ ਮੁਲਾਕਾਤ

ਐਸ ਏ ਐਸ ਨਗਰ, 6 ਜੁਲਾਈ (ਸ.ਬ.) ਕਲਗੀਧਰ ਸੇਵਕ ਜੱਥਾ ਪੰਜਾਬ ਦੇ ਮੁਖੀ ਅਤੇ ਅਕਾਲੀ ਆਗੂ ਭਾਈ ਜਤਿੰਦਰਪਾਲ ਸਿੰਘ (ਜੇ.ਪੀ.) ਨੇ ਅੱਜ ਮੁਹਾਲੀ ਰੇਲਵੇ ਸਟੇਸ਼ਨ ਦੇ ਦੌਰੇ ਤੇ ਪਹੁੰਚੇ ਉੱਤਰੀ ਰੇਲਵੇ ਦੇ ਅੰਬਾਲਾ ਡਿਵੀਜ਼ਨ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਸ਼੍ਰੀ ਵਿਨੋਦ ਭਾਟੀਆ ਨਾਲ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਮੁਹਾਲੀ ਲਈ ਚੰਡੀਗੜ੍ਹ ਦੀ ਤਰਜ਼ ਤੇ ‘ਵੰਦੇ ਭਾਰਤ’ ਅਤੇ ‘ਸ਼ਤਾਬਦੀ’ ਵਰਗੀਆਂ ਆਧੁਨਿਕ ਤੇ ਉੱਚ-ਤਕਨੀਕੀ ਟ੍ਰੇਨਾਂ ਦੀ ਸਿੱਧੀ ਕਨੈਕਟੀਵਿਟੀ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਮੰਗ ਕੀਤੀ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਇਹਨਾਂ ਰੂਟਾਂ ਦੀਆਂ ਟ੍ਰੇਨਾਂ ਦੇ ਫੇਰੇ ਅਤੇ ਸਟਾਪੇਜ ਮੁਹਾਲੀ ਵਿਖੇ ਲਾਜ਼ਮੀ ਤੌਰ ਤੇ ਵਧਾਏ ਜਾਣ।

ਉਹਨਾਂ ਮੰਗ ਕੀਤੀ ਕਿ ਪਲੇਟਫਾਰਮ ਨੰਬਰ 2 ਦੇ ਸ਼ੈਡ ਦਾ ਦਾਇਰਾ ਵਧਾਇਆ ਜਾਵੇ, ਪ੍ਰਸ਼ਾਸਨ ਵੱਲੋਂ ਨਿਰਧਾਰਿਤ ਕਿਰਾਏ ਵਾਲਾ ‘ਪ੍ਰੀ-ਪੇਡ ਆਟੋ ਬੂਥ’ ਬਣਾਇਆ ਜਾਵੇ ਅਤੇ ‘ਬੱਸ ਸਟਾਪ ਪੈਸੇਂਜਰ ਸ਼ੈਲਟਰ’ ਤਿਆਰ ਕੀਤੇ ਜਾਣ, ਪੈਦਲ ਚੱਲਣ ਵਾਲੇ ਮੁਸਾਫ਼ਰਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਮੁੱਖ ਗੇਟ ਤੱਕ ਸ਼ੈਡ ਵਾਲੇ ਪੈਦਲ ਰਸਤੇ’ ਬਣਾਏ ਜਾਣ, ਰੇਲਵੇ ਸਟੇਸ਼ਨ ਤੇ ਇੱਕ ਵਿਸ਼ਵ ਪੱਧਰੀ ਸਾਫ਼-ਸੁਥਰਾ ਰੈਸਟੋਰੈਂਟ (ਫੂਡ ਪਲਾਜ਼ਾ) ਅਤੇ ਏਅਰ-ਕੰਡੀਸ਼ਨਡ ਐਗਜ਼ੀਕਿਊਟਿਵ ਲਾਊਂਜ ਬਣਾਇਆ ਜਾਵੇ, ਲਿਫਟ, ਐਸਕੇਲੇਟਰ ਅਤੇ ਈਵੀ ਚਾਰਜਿੰਗ ਦੀ ਸੁਵਿਧਾ ਦਿੱਤੀ ਜਾਵੇ, ਸਫ਼ਰ ਦੌਰਾਨ ਕਿਸੇ ਮੁਸਾਫ਼ਰ ਦੀ ਸਿਹਤ ਵਿਗੜਨ ਤੇ ਤੁਰੰਤ ਇਲਾਜ ਲਈ ਸਟੇਸ਼ਨ ਤੇ 24 ਘੰਟੇ ਫਸਟ-ਏਡ ਮੈਡੀਕਲ ਰੂਮ ਅਤੇ ‘ਜਨ ਔਸ਼ਧੀ ਕੇਂਦਰ’ ਖੋਲ੍ਹੀ ਜਾਵੇ।

ਇਸਦੇ ਨਾਲ ਹੀ ਉਹਨਾਂ ਮੰਗ ਕੀਤੀ ਕਿ ਰਾਤ ਵੇਲੇ ਸਟੇਸ਼ਨ ਅਤੇ ਪਾਰਕਿੰਗ ਏਰੀਏ ਵਿੱਚ ਮਹਿਲਾਵਾਂ ਤੇ ਪਰਿਵਾਰਾਂ ਦੀ ਸੁਰੱਖਿਆ ਲਈ ਸੀ ਸੀ ਟੀ ਵੀ ਕੈਮਰਿਆਂ ਦਾ ਨੈਟਵਰਕ ਅਤੇ ਰੇਲਵੇ ਸੁਰੱਖਿਆ ਬਲ ਦੀ ਗਸ਼ਤ ਵਧਾਈ ਜਾਵੇ।

ਸz. ਜੇ ਪੀ ਨੇ ਦੱਸਿਆ ਕਿ ਡੀ ਆਰ ਐਮ ਸ਼੍ਰੀ ਵਿਨੋਦ ਭਾਟੀਆ ਨੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਰੇਲਵੇ ਪ੍ਰਸ਼ਾਸਨਵਲੋਂ ਮੁਸਾਫ਼ਰਾਂ ਦੀ ਸਹੂਲਤ ਲਈ ਲਿਫਟ, ਏਸਕਿਲੇਟਰ, ਛੱਤਦਾਰ ਸ਼ੈਡ ਅਤੇ ਸੁਰੱਖਿਆ ਵਰਗੇ ਅਹਿਮ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਬਹੁਤ ਜਲਦ ਮੁਕੰਮਲ ਕਰ ਲਿਆ ਜਾਵੇਗਾ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending