Connect with us

Mohali

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਵਿਧਾਇਕ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

Published

on

ਐਸ ਏ ਐਸ ਨਗਰ, 9 ਜੁਲਾਈ (ਸ.ਬ.) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਐਲਾਨੇ ਸੂਬਾ ਪੱਧਰੀ ਸੰਘਰਸ਼ੀ ਪ੍ਰੋਗਰਾਮਾਂ ਤਹਿਤ ਜ਼ਿਲ੍ਹਾ ਮੁਹਾਲੀ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ।

ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਗੁਰਵਿੰਦਰ ਸਿੰਘ ਚੰਡੀਗੜ੍ਹ, ਸੁਖਚੈਨ ਖਹਿਰਾ, ਕਰਤਾਰਪਾਲ ਸਿੰਘ, ਐਨ. ਕੇ. ਕਲਸੀ, ਸੁਸ਼ੀਲ ਕੁਮਾਰ ਫੌਜੀ, ਸੁਖਦੇਵ ਸੈਣੀ, ਗੁਰਮੇਲ ਸਿੰਘ ਮੌਜੋਵਾਲ, ਅਮਿਤ ਕਟੋਚ, ਤੇਜਿੰਦਰ ਸਿੰਘ, ਐਨ. ਡੀ. ਤਿਵਾੜੀ, ਸਾਹਿਲ ਸ਼ਰਮਾ, ਮਨਪ੍ਰੀਤ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਸੱਤਾ ਸੰਭਾਲਿਆਂ ਸਾਢੇ ਚਾਰ ਸਾਲ ਹੋਣ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਇੱਕ ਵੀ ਵੱਡਾ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪਿਛਲੇ ਤਨਖ਼ਾਹ ਕਮਿਸ਼ਨਾਂ ਵੱਲੋਂ ਦਿੱਤੇ ਲਾਭਾਂ ਅਤੇ ਸੰਘਰਸ਼ਾਂ ਰਾਹੀ ਪ੍ਰਾਪਤ ਹੱਕਾਂ ਨੂੰ ਵੀ ਖੋਹਣ ਦੇ ਰਾਹ ਤੇ ਚੱਲ ਰਹੀ ਹੈ।

ਆਗੂਆਂ ਨੇ ਕਿਹਾ ਕਿ ਪੇਂਡੂ ਭੱਤੇ, ਬਾਰਡਰ ਭੱਤੇ ਸਮੇਤ 37 ਭੱਤੇ ਬੰਦ ਕਰ ਦਿੱਤੇ ਗਏ ਹਨ, ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਅਜੇ ਵੀ ਅਧੂਰਾ ਹੈ, ਡੀ.ਏ. ਦੀਆਂ ਕਿਸ਼ਤਾਂ ਅਤੇ ਹੋਰ ਵਿੱਤੀ ਹੱਕ ਲਗਾਤਾਰ ਲਟਕਾਏ ਜਾ ਰਹੇ ਹਨ, ਜਿਸ ਕਾਰਨ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿੱਚ ਭਾਰੀ ਰੋਸ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਗੱਲਬਾਤ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਬੁਲਾਰਿਆਂ ਨੇ ਐਲਾਨ ਕੀਤਾ ਕਿ 17 ਜੁਲਾਈ ਨੂੰ ਮੁਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਫੈਸਲਾਕੁੰਨ ਸ਼ਕਤੀ ਪ੍ਰਦਰਸ਼ਨ ਸਾਬਤ ਹੋਵੇਗੀ।

ਰੋਸ ਪ੍ਰਦਰਸ਼ਨ ਦੌਰਾਨ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਧਰਨੇ ਵਿੱਚ ਪਹੁੰਚੇ ਅਤੇ ਉਹਨਾਂ ਨੇ ਮੁਲਾਜਮ ਆਗੂਆਂ ਦੀ ਗੱਲ ਸੁਣੀ। ਇਸ ਉਪਰੰਤ ਧਰਨੇ ਵਿੰਚ ਪੁੱਜੇ ਮੁਲਾਜਮਾਂ ਅਤੇ ਪੈਂਸ਼ਨਰਾਂ ਦਾ ਸੁਆਗਤ ਕਰਦਿਆਂ ਉਹਨਾਂ ਕਿਹਾ ਕਿ ਮੁਲਾਜਮਾਂ ਦੀਆਂ ਜੋ ਵੀ ਮੰਗਾਂ ਹਨ ਉਹਨਾਂ ਨੂੰ ਜਰੂਰ ਪੂਰਾ ਕੀਤਾ ਜਾਵੇਗਾ। ਉਹਨਾਂ ਪ੍ਰਰਦਸ਼ਨਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਮੁਲਾਜਮਾਂ ਅਤੇ ਪੈਂਸ਼ਨਰਾਂ ਦੀਆਂ ਮੰਗਾਂ ਸਰਕਾਰ ਤਕ ਜਰੂਰ ਪੁੱਜਦੀਆਂ ਕਰਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਪ੍ਰੀਤ ਸਿੰਘ, ਜਸਬੀਰ ਸਿੰਘ, ਸੁਭਾਸ਼ ਗਿੱਲ, ਗੁਰਦੇਵ ਸਿੰਘ, ਚਰਨਜੀਤ ਸਿੰਘ, ਗੂਰਬੀਰ ਸਿੰਘ, ਹਰਨੇਕ ਮਾਵੀ, ਵਰਿੰਦਰ ਕੁਮਾਰ, ਗੁਰਬਖ਼ਸ਼ ਸਿੰਘ, ਜਸਬੀਰ ਸਿੰਘ, ਅਵਰਿੰਦਰ ਸਿੰਘ, ਹਰਕ੍ਰਿਸ਼ਨ ਸਿੰਘ, ਗੁਰਜੀਤ ਸਿੰਘ, ਪਰਮਿੰਦਰ ਸਿੰਘ ਢਿੱਲੋਂ, ਮਨਜੋਤ ਸਿੰਘ ਕਲੇਰ, ਸੁਰਿੰਦਰ ਸਿੰਘ, ਪਰਵਿੰਦਰ ਸਿੰਘ, ਜਸਵਿੰਦਰ ਸਿੰਘ,ਵਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending