Connect with us

Mohali

ਏ. ਡੀ. ਸੀ. ਵੱਲੋਂ ਵੀਜਾ ਸਲਾਹਕਾਰ ਫਰਮ ਨਵ ਇੰਮੀਗ੍ਰੇਸ਼ਨ ਐਕਸਪਰਟਸ ਦਾ ਲਾਇਸੰਸ ਰੱਦ

Published

on

ਐਸ ਏ ਐਸ ਨਗਰ, 10 ਜੁਲਾਈ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਫਰਮ ਨਵ ਇੰਮੀਗ੍ਰੇਸ਼ਨ ਐਕਸਪਰਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਕਤ ਫਰਮ ਨਵ ਇੰਮੀਗ੍ਰੇਸ਼ਨ ਐਕਸਪਰਟਸ, ਐਸ. ਸੀ. ਐਫ. ਨੰਬਰ 16, ਤੀਜੀ ਮੰਜਿਲ, ਫੇਜ਼ 3ਬੀ2, ਮੁਹਾਲੀ ਦੇ ਮਾਲਕ ਸ. ਗੌਰਵ ਕਟਾਰੀਆ ਵਾਸੀ ਸੈਕਟਰ-79, ਮੁਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 803/ਆਈ.ਸੀ. ਮਿਤੀ 21.08.2025 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 20.08.2030 ਤੱਕ ਹੈ।

ਉਨ੍ਹਾਂ ਦੱਸਿਆ ਕਿ ਪ੍ਰਾਰਥੀ ਨੂੰ ਇਸ ਦਫਤਰ ਦੇ ਪੱਤਰ ਰਾਹੀਂ ਲਾਇਸੰਸ ਜਾਰੀ ਹੋਣ ਦੀ ਮਿਤੀ ਤੋਂ ਲੈ ਕੇ ਹੁਣ ਤੱਕ ਕੀਤੇ ਗਏ ਕੰਮ, ਕਰਵਾਏ ਗਏ ਸੈਮੀਨਾਰ ਅਤੇ ਦਿੱਤੇ ਗਏ ਇਸ਼ਤਿਹਾਰਾਂ ਸਬੰਧੀ ਸੂਚਨਾ ਸਮੇਤ ਮਹੀਨਾਵਾਰ ਸਵੈ ਘੋਸ਼ਣਾ ਫਾਰਮ ਗ੍ਰਹਿ ਮਾਮਲੇ ਵਿਭਾਗ, ਪੰਜਾਬ ਸਰਕਾਰ ਨੂੰ ਭੇਜਦੇ ਹੋਏ ਇਸ ਦਫਤਰ ਵਿਚ ਪੇਸ਼ ਕਰਨ ਲਈ ਲਿਖਿਆ ਗਿਆ ਸੀ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਪ੍ਰੋਟੈਕਟਰ ਆਫ ਐਮੀਗ੍ਰੈਂਟਸ, ਚੰਡੀਗੜ੍ਹ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਕਿ ਉਕਤ ਫਰਮ ਵੱਲੋਂ ਸ਼ੋਸ਼ਲ ਮੀਡੀਆ ਅਤੇ ਹੋਰਡਿਜੀਟਲ ਪਲੇਟਫਾਰਮਾਂ ਤੇ ਭਰਤੀ ਨਾਲ ਸਬੰਧ ਇਸ਼ਤਿਹਾਰ ਪ੍ਰਕਾਸ਼ਿਤ ਕਰਕੇ ਇੰਮੀਗ੍ਰੇਸ਼ਨ ਐਕਟ, 1983 ਦੇ ਉਪਬੰਧਾਂ ਦੀ ਕਥਿਤ ਤੌਰ ਤੇ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਤੇ ਕਾਰਵਾਈ ਕਰਦੇ ਹੋਏ ਪ੍ਰਾਰਥੀ ਨੂੰ ਇਸ ਦਫਤਰ ਦੇ ਪੱਤਰ ਰਾਹੀਂ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਪੁਖਤਾ ਦਸਤਾਵੇਜ਼ ਇਸ ਦਫਤਰ ਵਿਚ ਪੇਸ਼ ਕਰਨ ਲਈ ਲਿਖਿਆ ਗਿਆ ਸੀ।

ਉਹਨਾਂ ਦੱਸਿਆ ਕਿ ਐਸ.ਸੀ.ਓ. ਨੰ: 16, ਟਾਪ ਫਲੋਰ, ਫੇਜ਼ 3ਬੀ2 ਮੁਹਾਲੀ ਦੇ ਮਾਲਕ ਸz ਗੁਰਮਿੰਦਰ ਸਿੰਘ ਧਾਲੀਵਾਲ ਵੱਲੋਂ ਦੱਸਿਆ ਕਿ ਉਸ ਵੱਲੋਂ ਆਪਣੀ ਇਹ ਜਗ੍ਹਾਂ ਮੈਸਰਜ ਨਵ ਇੰਮੀਗ੍ਰੇਸ਼ਨ ਨੂੰ ਕਿਰਾਏ ਤੇ ਦਿੱਤੀ ਗਈ ਸੀ। ਉਕਤ ਫਰਮ ਵੱਲੋਂ ਉਸ ਦੀ ਇਸ ਦਫਤਰੀ ਜਗ੍ਹਾ ਫਰਵਰੀ 2026 ਤੋਂ ਛੱਡ ਦਿੱਤੀ ਗਈ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਕਤ ਤੱਥਾਂ ਦੇ ਸਨਮੁੱਖ ਇੰਮੀਗ੍ਰੇਸ਼ਨ ਐਕਟ, 1983 ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੇ ਸੈਕਸ਼ਨ 6 (1)(ਈ) ਦੇ ਉਪਬੰਧਾਂ ਤਹਿਤ ਫਰਮ ਨਵ ਇੰਮੀਗ੍ਰੇਸ਼ਨ ਐਕਸਪਰਟਸ ਨੂੰ ਜਾਰੀ ਲਾਇਸੰਸ ਨੰ:803/ਆਈ.ਸੀ. ਮਿਤੀ 21.08.2025 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਉਕਤ ਪ੍ਰਾਰਥੀ/ ਫਰਮ/ ਮਾਲਕ ਦੇ ਖਿਲਾਫ ਭਵਿੱਖ ਵਿੱਚ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ ਫਰਮ/ ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਜ਼ਿੰਮੇਵਾਰ ਹੋਣਗੇ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending