Connect with us

Punjab

‘ਸਤਲੁਜ’ ਫਿਲਮ ਤੇ ਪਾਬੰਦੀ ਖਿਲਾਫ ਐਸ ਜੀ ਪੀ ਸੀ ਵਲੋਂ ਰੋਸ ਮਾਰਚ, ਏ ਡੀ ਸੀ ਨੂੰ ਮੰਗ ਪੱਤਰ ਸੌਂਪਿਆ

Published

on

ਅੰਮ੍ਰਿਤਸਰ, 10 ਜੁਲਾਈ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਅਤੇ ਸਿੱਖਾਂ ਤੇ ਹੋਏ ਕਥਿਤ ਅੱਤਿਆਚਾਰਾਂ ਤੇ ਅਧਾਰਤ ਫਿਲਮ ‘ਸਤਲੁਜ’ ਤੇ ਪਾਬੰਦੀ ਦੇ ਖਿਲਾਫ ਇੱਕ ਵਿਸ਼ਾਲ ਰੋਸ ਮਾਰਚ ਦਾ ਆਯੋਜਨ ਕੀਤਾ। ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।

ਇਸ ਮਾਰਚ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸੂਚਨਾ ਕੇਂਦਰ ਤੋਂ ਸ਼ੁਰੂ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਵਧਿਆ। ਮਾਰਚ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੋਏ। ਡੀਸੀ ਦਫ਼ਤਰ ਪਹੁੰਚਣ ਤੇ, ਰਾਸ਼ਟਰਪਤੀ ਨੂੰ ਸੰਬੋਧਿਤ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਗਿਆ।

ਐਡਵੋਕੇਟ ਧਾਮੀ ਨੇ ਦੱਸਿਆ ਕਿ 14 ਜੁਲਾਈ ਨੂੰ ਸਤਲੁਜ ਨਦੀ ਦੇ ਕੰਢੇ ਅਰਦਾਸ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿੱਚ ਉਸ ਯੁੱਗ ਦੀ ਸੱਚਾਈ ਨੂੰ ਉਜਾਗਰ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਲਈ ਉਨ੍ਹਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਈ। ਉਹਨਾਂ ਕਿਹਾ ਕਿ ਸੈਂਸਰ ਬੋਰਡ ਦੇ ਇਤਰਾਜ਼ਾਂ ਤੋਂ ਬਾਅਦ ਉਨ੍ਹਾਂ ਦੇ ਜੀਵਨ ਤੇ ਆਧਾਰਿਤ ਇੱਕ ਫਿਲਮ ‘ਸਤਲੁਜ’ ਬਣਾਈ ਗਈ ਸੀ, ਪਰ ਹੁਣ ਇਸਦੀ ਰਿਲੀਜ਼ ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਸਿਰਫ਼ ਉਹੀ ਲੋਕ ਉਸ ਸਮੇਂ ਦੇ ਹਾਲਾਤਾਂ ਨੂੰ ਸਮਝ ਸਕਦੇ ਹਨ ਜਿਨ੍ਹਾਂ ਨੇ 1995 ਦਾ ਦੌਰ ਦੇਖਿਆ ਸੀ, ਜਦੋਂ ਕਿ ਅੱਜ ਦੀ ਨਵੀਂ ਪੀੜ੍ਹੀ ਉਸ ਇਤਿਹਾਸ ਤੋਂ ਅਣਜਾਣ ਹੈ। ਉਨ੍ਹਾਂ ਮੰਗ ਕੀਤੀ ਕਿ ਫਿਲਮ ਤੇ ਲੱਗੀ ਪਾਬੰਦੀ ਹਟਾਈ ਜਾਵੇ ਤਾਂ ਜੋ ਲੋਕ ਉਸ ਸਮੇਂ ਦੇ ਅਸਲ ਹਾਲਾਤਾਂ ਤੋਂ ਜਾਣੂ ਹੋ ਸਕਣ। ਉਹਨਾਂ ਕਿਹਾ ਕਿ ਇਹ ਸਿਰਫ਼ ਇੱਕ ਫਿਲਮ ਦਾ ਮੁੱਦਾ ਨਹੀਂ ਹੈ, ਸਗੋਂ ਇਤਿਹਾਸ ਅਤੇ ਸੱਚ ਨੂੰ ਉਜਾਗਰ ਕਰਨ ਦਾ ਮੁੱਦਾ ਹੈ। ਸ਼੍ਰੋਮਣੀ ਕਮੇਟੀ ਇਸ ਪਾਬੰਦੀ ਵਿਰੁੱਧ ਲੋਕਤੰਤਰੀ ਢੰਗ ਨਾਲ ਆਪਣੀ ਆਵਾਜ਼ ਉਠਾ ਰਹੀ ਹੈ ਅਤੇ ਸਰਕਾਰ ਤੋਂ ਫਿਲਮ ਦੀ ਰਿਲੀਜ਼ ਦੀ ਆਗਿਆ ਦੇਣ ਦੀ ਮੰਗ ਕਰ ਰਹੀ ਹੈ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending