Mohali
ਸ਼ਹਿਰ ਵਿੱਚ ਕਾਬੂ ਤੋਂ ਬਾਹਰ ਹੋਈ ਆਵਾਰਾ ਪਸ਼ੂਆਂ ਦੀ ਸਮੱਸਿਆ
ਥਾਂ ਥਾਂ ਤੇ ਨਜਰ ਆਉਂਦੇ ਹਨ ਆਵਾਰਾ ਪਸ਼ੂਆਂ ਦੇ ਝੁੰਡ, ਇੱਕ ਮਹੀਨੇ ਤੋਂ ਬੰਦ ਪਈ ਹੈ ਆਵਾਰਾ ਡੰਗਰ ਫੜਣ ਵਾਲੀ ਕਾਰਵਾਈ
ਐਸ ਏ ਐਸ ਲਗਰ, 14 ਜੁਲਾਈ (ਸ.ਬ.) ਪਿਛਲੇ ਸਮੇਂ ਦੌਰਾਨ ਸ਼ਹਿਰ ਵਿਚਲੀ ਆਵਾਰਾ ਪਸ਼ੂਆਂ ਦੀ ਸਮੱਸਿਆ ਬਹੁਤ ਜਿਆਦਾ ਵੱਧ ਗਈ ਹੈ ਅਤੇ ਜਿਸ ਪਾਸੇ ਵੀ ਵੇਖੋ ਆਵਾਰਾ ਪਸ਼ੂਆਂ ਦੇ ਝੁੰਡ ਨਜਰ ਆਉਂਦੇ ਹਨ। ਸ਼ਹਿਰ ਵਿੱਚ ਘੁੰਮਦੇ ਇਹਨਾਂ ਆਵਾਰਾ ਪਸ਼ੂਆਂ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ। ਇਹ ਆਵਾਰਾ ਪਸ਼ੂ ਨਾ ਸਿਰਫ ਗੰਦਗੀ ਫੈਲਾਉਂਦੇ ਹਨ ਬਲਕਿ ਇਹ ਲੋਕਾਂ ਦੀਆਂ ਬਗੀਚੀਆਂ ਵੀ ਉਜਾੜ ਦਿੰਦੇ ਹਨ।
ਇਸ ਸੰਬੰਧੀ ਸਮਾਜਸੇਵੀ ਆਗੂ ਸ੍ਰੀ ਅਤੁਲ ਸ਼ਰਮਾ ਕਹਿੰਦੇ ਹਨ ਕਿ ਸ਼ਹਿਰ ਵਿੱਚ ਘੁੰਮਦੇ ਇਹ ਆਵਾਰਾ ਪਸ਼ੂ ਨਾ ਸਿਰਫ ਗੰਦਗੀ ਫੈਲਾ ਰਹੇ ਹਨ ਬਲਕਿ ਇਹਨਾਂ ਕਾਰਨ ਅਕਸਰ ਹਾਦਸੇ ਵੀ ਵਾਪਰਦੇ ਹਨ। ਇਸਤੋਂ ਇਲਾਵਾ ਇਹ ਆਵਾਰਾ ਪਸ਼ੂ ਕਈ ਵਾਰ ਲੋਕਾਂ ਤੇ ਹਮਲਾ ਵੀ ਕਰ ਦਿੰਦੇ ਹਨ ਅਤੇ ਪਿਛਲੇ ਸਾਲਾਂ ਦੌਰਾਨ ਇਹਨਾਂ ਆਵਾਰਾ ਪਸ਼ੂਆਂ ਦੇ ਹਮਲੇ ਕਾਰਨ ਲੋਕ ਆਪਣੀਆਂ ਜਾਨਾਂ ਵੀ ਗਵਾ ਚੁੱਕੇ ਹਨ। ਉਹਨਾਂ ਕਿਹਾ ਕਿ ਇਹਨਾਂ ਆਵਾਰਾ ਪਸ਼ੂਆਂ ਵਿੱਚ ਵੱਡੀ ਗਿਣਤੀ ਅਜਿਹੇ ਜਾਨਵਰਾਂ ਦੀ ਹੈ ਜਿਹੜੇ ਨਾਲ ਦੇ ਪਿੰਡਾਂ ਦੇ ਪਸ਼ੂਪਾਲਕਾਂ ਵਲੋਂ ਲਿਆ ਕੇ ਸ਼ਹਿਰ ਵਿੱਚ ਚਰਨ ਲਈ ਖੁੱਲੇ ਛੱਡ ਦਿੱਤੇ ਜਾਂਦੇ ਹਨ। ਪਿੰਡ ਕੁੰਭੜਾ, ਸੋਹਾਣਾ, ਲਖਨੌਰ, ਮੌਲੀ, ਸੰਭਾਲਕੀ, ਨਾਨੂ ਮਾਜਰਾ, ਸੁਖਗੜ੍ਹ ਆਦਿ ਪਿੰਡਾਂ ਦੇ ਪਸ਼ੂ ਪਾਲਕ ਅਕਸਰ ਆਪਣੇ ਪਸ਼ੂਆਂ ਨੂੰ ਸ਼ਹਿਰ ਵਿੱਚ ਚਰਨ ਲਈ ਲਿਆਂਉਂਦੇ ਹਨ ਅਤੇ ਇਹਨਾਂ ਖੇਤਰਾਂ ਵਿੱਚ ਇਹ ਸਮੱਸਿਆ ਕਾਫੀ ਜਿਆਦਾ ਹੈ। ਇਸਤੋਂ ਇਲਾਵਾ ਆਵਾਰਾ ਘੁੰਮਦੀਆਂ ਗਊਆਂ (ਜਿਹਨਾਂ ਨੂੰ ਦੁੱਧ ਖਤਮ ਹੋਣ ਤੋਂ ਬਾਅਦ ਉਹਨਾਂ ਦੇ ਮਾਲਕਾਂ ਵਲੋਂ ਖੁੱਲਾ ਛੱਡ ਦਿੱਤਾ ਜਾਂਦਾ ਹੈ) ਵੀ ਵੱਡੀ ਗਿਣਤੀ ਵਿੱਚ ਘੁੰਮਦੀਆਂ ਵੇਖੀਆਂ ਜਾ ਸਕਦੀਆਂ ਹਨ। ਉਹਨਾਂ ਮੰਗ ਕੀਤੀ ਕਿ ਸ਼ਹਿਰ ਵਿਚਲੀ ਇਸ ਸਮੱਸਿਆ ਦੇ ਹਲ ਲਈ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਹਨਾਂ ਆਵਾਰਾ ਪਸ਼ੂਆਂ ਨੂੰ ਫੜਣ ਦਾ ਕੰਮ ਤੇਜ ਕੀਤਾ ਜਾਵੇ।
ਸ਼ਹਿਰ ਵਿੱਚ ਘੁੰਮਦੇ ਇਹਨਾਂ ਆਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਨਗਰ ਨਿਗਮ ਵਲੋਂ ਬਾਕਾਇਦ ਠੇਕਾ ਵੀ ਦਿੱਤਾ ਗਿਆ ਹੈ ਅਤੇ ਕੁੱਝ ਸਮਾਂ ਪਹਿਲਾਂ ਤਕ ਇਸ ਠੇਕੇਦਾਰ ਦੀ ਗੱਡੀ ਆਵਾਰਾ ਪਸ਼ੂਆਂ ਨੂੰ ਫੜਦੀ ਨਜਰ ਵੀ ਆ ਜਾਂਦੀ ਸੀ, ਪਰੰਤੂ ਪਿਛਲੇ ਇੱਕ ਡੇਢ ਮਹੀਨੇ ਤੋਂ ਆਵਾਰਾ ਪਸ਼ੂਆਂ ਨੂੰ ਫੜਣ ਦਾ ਇਹ ਕੰਮ ਬੰਦ ਪਿਆ ਹੈ। ਇਸ ਸੰਬੰਧੀ ਸੰਪਰਕ ਕਰਨ ਤੇ ਆਵਾਰਾ ਪਸ਼ੂ ਫੜਣ ਵਾਲੇ ਨਗਰ ਨਿਗਮ ਦੇ ਠੇਕਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਜੁਬਾਨੀ ਹੁਕਮਾਂ ਤਹਿਤ ਆਵਾਰਾ ਪਸ਼ੂ ਫੜਣ ਵਾਲੀ ਗੱਡੀ ਰੋਕ ਕੇ ਖੜ੍ਹਾ ਦਿੱਤੀ ਗਈ ਹੈ ਜਿਸ ਕਾਰਨ ਉਹਨਾਂ ਦਾ ਕੰਮ ਬੰਦ ਪਿਆ ਹੈ।
ਇਸ ਸੰਬੰਧੀ ਨਗਰ ਨਿਗਮ ਦੇ ਚੀਫ ਸੈਨੇਟਰੀ ਇੰਸਪੈਕਟਰ ਸ੍ਰੀ ਸ਼ਾਮਲਾਲ ਨੇ ਦੱਸਿਆ ਕਿ ਗਊਸ਼ਾਲਾ ਵਿੱਚ ਲੋੜੀਂਦੀ ਥਾਂ ਨਾ ਹੋਣ ਕਾਰਨ ਆਵਾਰਾ ਪਸ਼ੂਆਂ ਨੂੰ ਫੜਣ ਦਾ ਕੰਮ ਆਰਜੀ ਤੌਰ ਤੇ ਬੰਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੁਹਾਲੀ ਦੀ ਗਊਸ਼ਾਲਾ ਦੀ ਸਮਰਥਾ 650 ਪਸ਼ੂਆਂ ਦੀ ਹੈ ਪਰੰਤੂ ਉੱਥੇ 950 ਦੇ ਕਰੀਬ ਪਸ਼ੂ ਹੋ ਗਏ ਹਨ ਅਤੇ ਲੋੜ ਤੋਂ ਵੱਧ ਪਸ਼ੂ ਹੋਣ ਕਾਰਨ ਆਵਾਰਾ ਪਸ਼ੂਆਂ ਨੂੰ ਫੜਣ ਦਾ ਕੰਮ ਰੋਕਿਆ ਗਿਆ ਹੈ। ਉਹਨਾਂ ਕਿਹਾ ਕਿ ਮੁਹਲੀ ਦੀ ਗਊਸ਼ਾਲਾ ਤੋਂ ਡੇਰਾਬਸੀ ਨੇੜੇ ਮੁਬਾਰਕਪੁਰ ਦੀ ਗਊਸ਼ਾਲਾ ਵਿੱਚ ਜਾਨਵਰ ਭੇਜੇ ਜਾਣੇ ਹਨ ਅਤੇ ਉੱਥੇ ਜਾਨਵਰਾਂ ਨੂੰ ਭੇਜਣ ਦਾ ਕੰਮ ਆਰੰਭ ਵੀ ਕੀਤਾ ਗਿਆ ਸੀ ਪਰੰਤੂ ਗਊਸ਼ਾਲਾ ਵਾਲਿਆਂ ਦਾ ਕੋਈ ਪ੍ਰੋਗਰਾਮ ਚਲਦਾ ਹੋਣ ਕਾਰਨ ਇਹ ਕੰਮ ਵੀ ਬੰਦ ਹੋ ਗਿਆ। ਉਹਨਾਂ ਕਿਹਾ ਕਿ ਉਹ ਛੇਤੀ ਹੀ ਮੁਬਾਰਕਪੁਰ ਵਾਲੀ ਗਊਸ਼ਾਲਾ ਦੇ ਪ੍ਰਬੰਧਕਾਂ ਨਾਲ ਸੰਪਰਕ ਕਰਕੇ ਉੱਥੇ ਆਵਾਰਾ ਪਸ਼ੂ ਤਬਦੀਲ ਕਰਨ ਦਾ ਕੰਮ ਆਰੰਭ ਕਰਵਾਉਣਗੇ ਜਿਸਤੋਂ ਬਾਅਦ ਆਵਾਰਾ ਪਸ਼ੂ ਫੜਣ ਦਾ ਕੰਮ ਚਾਲੂ ਕਰ ਦਿੱਤਾ ਜਾਵੇਗਾ।
ਸੰਪਰਕ ਕਰਨ ਤੇ ਨਗਰ ਨਿਗਮ ਦੇ ਮੇਅਰ ਸz. ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਗਊਸ਼ਾਲਾ ਵਿਖੇ ਹੋਰ ਜਾਨਵਾਰਾਂ ਨੂੰ ਰੱਖਣ ਦਾ ਪ੍ਰਬੰਧ ਕਰਨ ਲਈ ਉੱਥੇ ਪਿਆ ਨਗਰ ਨਿਗਮ ਦੇ ਸਟੋਰ ਦਾ ਸਾਮਾਨ ਚੁਕਵਾਇਆ ਜਾ ਰਿਹਾ ਹੈ ਤਾਂ ਜੋ ਉੱਥੇ ਇਹਨਾਂ ਪਸ਼ੂਆਂ ਲਈ ਹੋਰ ਥਾਂ ਬਣ ਸਕੇ। ਉਹਨਾਂ ਕਿਹਾ ਕਿ ਇਹ ਸਾਮਾਨ ਛੇਤੀ ਹੀ ਚੁਕਵਾ ਕੇ ਥਾਂ ਨੂੰ ਖਾਲੀ ਕਰਵਾ ਦਿੱਤਾ ਜਾਵੇਗਾ ਅਤੇ ਨਾਲ ਹੀ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਫੜੋਫੜਾਈ ਦਾ ਕੰਮ ਆਰੰਭ ਕਰ ਦਿੱਤਾ ਜਾਵੇਗਾ। ਉਹਨਾਂ ਮੁਬਾਰਕਪੁਰ ਦੀ ਗਊਸ਼ਾਲਾ ਵਿੱਚ ਜਾਨਵਰ ਭੇਜਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਕੰਮ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
