Connect with us

Mohali

ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨ ਲਈ ਕਾਰਵਾਈ ਕਰੇ ਸਰਕਾਰ : ਬਲਬੀਰ ਸਿੰਘ ਸਿੱਧੂ

Published

on

ਐਸ ਏ ਐਸ ਨਗਰ, 15 ਜੁਲਾਈ (ਸ.ਬ.) ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੰਗ ਕੀਤੀ ਹੈ ਕਿ ਸੂਬੇ ਵਿੱਚ ਚਲ ਰਹੇ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਲੋਂ ਤੀਜੇ ਦਰਜੇ ਦੀਆਂ ਸਿਹਤ ਸੰਭਾਲ ਸੇਵਾਵਾਂ ਦੇ ਲਗਾਤਾਰ ਮਹਿੰਗੇ ਹੁੰਦੇ ਇਲਾਜ ਤੇ ਕਾਬੂ ਕਰਨ ਲਈ ਪ੍ਰਾਈਵੇਟ ਸਕੂਲ ਫੀਸਾਂ ਨੂੰ ਕੰਟਰੋਲ ਕਰਨ ਲਈ ਗਠਿਤ ਰੈਗੂਲੇਟਰੀ ਕਮੇਟੀਆਂ ਦੀ ਤਰਜ਼ ਤੇ ਇਲਾਜ ਦਰਾਂ ਤੁਰੰਤ ਨਿਰਧਾਰਤ ਕਰਨ ਲਈ ਕਾਰਵਾਈ ਕਰਨੀ ਚਾਹੀਦੀ ਹੈ|
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਜ਼ਿਆਦਾਤਰ ਵੱਡੇ ਪ੍ਰਾਈਵੇਟ ਹਸਪਤਾਲ ਉਨ੍ਹਾਂ ਕਾਰੋਬਾਰੀਆਂ ਦੁਆਰਾ ਚਲਾਏ ਜਾ ਰਹੇ ਹਨ ਜੋ ਡਾਕਟਰਾਂ ਲਈ ਟੀਚੇ ਨਿਰਧਾਰਤ ਕਰਦੇ ਹਨ ਅਤੇ ਉਨ੍ਹਾਂ ਨੂੰ ਹਿੱਸਾ ਵੀ ਦਿੰਦੇ ਹਨ| ਉਹਨਾਂ ਕਿਹਾ ਕਿ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਅਜਿਹੇ ਅਣਮਨੁੱਖੀ ਅਭਿਆਸਾਂ ਦੀ ਨਿਗਰਾਨੀ ਲਈ ਕੋਈ ਰੈਗੂਲੇਟਰੀ ਸੰਸਥਾ ਸਥਾਪਤ ਨਹੀਂ ਕੀਤੀ ਗਈ ਹੈ|
ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਇੱਕ ਫਲਾਪ ਸਕੀਮ ਕਰਾਰ ਦਿੰਦਿਆਂ ਉਹਨਾਂ ਕਿਹਾ ਕਿ ਪੀ ਜੀ ਆਈ ਚੰਡੀਗੜ੍ਹ ਵਲੋਂ ਇਸ ਸਕੀਮ ਨੂੰ ਮਾਨਤਾ ਨਹੀਂ ਦਿੱਤੀ ਗਈ ਹੈ| ਉਹਨਾਂ ਕਿਹਾ ਕਿ ਪੀ ਜੀ ਆਈ ਪੰਜਾਬੀਆਂ ਦੀ ਪਹਿਲੀ ਪਸੰਦ ਹੈ ਕਿਉਂਕਿ ਸਾਰੇ ਸੁਪਰ ਸਪੈਸ਼ਲਿਟੀ ਡਾਕਟਰ ਇੱਕੋ ਥਾਂ ਤੇ ਉਪਲਬਧ ਹਨ ਪਰੰਤੂ ਜਦੋਂ ਸਰਕਾਰੀ ਹਸਪਤਾਲ ਗੰਭੀਰ ਮਰੀਜ਼ਾਂ ਨੂੰ ਇਲਾਜ ਲਈ ਉੱਥੇ ਭੇਜਦੇ ਹਨ, ਤਾਂ ਉਹ ਖਾਲੀ ਹੱਥ ਵਾਪਸ ਪਰਤਦੇ ਹਨ| ਦੂਜੇ ਪਾਸੇ, ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਅਧੀਨ ਲਾਭਪਾਤਰੀਆਂ ਨੂੰ ਉੱਥੇ ਸਾਰੀਆਂ ਸੇਵਾਵਾਂ ਮਿਲ ਰਹੀਆਂ ਹਨ|
ਉਹਨਾਂ ਕਿਹਾ ਕਿ ‘ਆਪ’ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਐਲਾਨ ਕੀਤਾ ਸੀ ਕਿ ਉਹ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਸਥਾਪਤ ਕਰੇਗੀ, ਪਰ ਇਹ ਮੌਜੂਦਾ ਸਰਕਾਰੀ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਵਿੱਚ ਵੀ ਨਾਕਾਮ ਰਹੀ ਹੈ ਅਤੇ ਮਜਬੂਬੀ ਵਿੱਚ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੀ ਲੁੱਟ ਦਾ ਸ਼ਿਕਾਰ ਹੋਣਾ ਪੈਂਦਾ ਹੈ ਇਸ ਲਈ ਨਿੱਜੀ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਸਾਰੀਆਂ ਇਲਾਜ ਸੇਵਾਵਾਂ ਦੀਆਂ ਦਰਾਂ ਨਿਰਧਾਰਤ ਕਰਨਾ ਸਮੇਂ ਦੀ ਲੋੜ ਹੈ|
ਉਹਨਾਂ ਕਿਹਾ ਕਿ ਇਸ ਵੇਲੇ ਹਾਲਾਤ ਇਹ ਹਨ ਕਿ ਪੰਜਾਬ ਸ਼ੂਗਰ ਅਤੇ ਹਾਈਪਰਟੈਨਸ਼ਨ ਦੀ ਰਾਜਧਾਨੀ ਬਣ ਗਿਆ ਹੈ, ਜਦੋਂ ਕਿ ਗੁਰਦੇ ਫੇਲ੍ਹ ਹੋਣ ਅਤੇ ਕੈਂਸਰ ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ, ਪਰੰਤੂ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਕੋਈ ਕਦਮ ਨਹੀਂ ਚੁੱਕਿਆ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਇਸ ਸੰਬੰਧੀ ਕੋਈ ਕਾਰਜ ਯੋਜਨਾ ਜਾਂ ਬਿਮਾਰੀਆਂ ਦਾ ਅਪਡੇਟ ਵਰਗੀਕਰਨ ਵੀ ਨਹੀਂ ਹੈ|
ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਸਿਹਤ ਮੰਤਰੀ ਹੁੰਦਿਆਂ ਕੋਵਿਡ-19 ਮਹਾਂਮਾਰੀ ਦੌਰਾਨ, ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਇਲਾਜ ਦੀਆਂ ਦਰਾਂ ਨਿਰਧਾਰਤ ਕੀਤੀਆਂ ਸਨ, ਜਿਨ੍ਹਾਂ ਦੀ ਵੱਧ ਤੋਂ ਵੱਧ ਸੀਮਾ 18,000 ਰੁਪਏ ਪ੍ਰਤੀ ਦਿਨ ਸੀ| ਜਿਸ ਅਧੀਨ ਡਾ. ਕੇ.ਕੇ. ਤਲਵਾੜ ਕਮੇਟੀ ਦੁਆਰਾ ਅੰਤਿਮ ਰੂਪ ਦਿੱਤੇ ਗਏ ਰੇਟਾਂ ਵਿੱਚ ਪ੍ਰਤੀ ਦਿਨ ਆਈਸੋਲੇਸ਼ਨ ਬੈਡ, ਆਈ.ਸੀ.ਯੂ. ਇਲਾਜ ਅਤੇ ਹਸਪਤਾਲ ਵਿੱਚ ਭਰਤੀ ਦੇ ਖਰਚੇ ਸ਼ਾਮਲ ਸਨ| ਉਹਨਾਂ ਮੰਗ ਕੀਤੀ ਕਿ ਇਸੇ ਤਰ੍ਹਾਂ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਸਾਰੀਆਂ ਇਲਾਜ ਸੇਵਾਵਾਂ ਦੀਆਂ ਦਰਾਂ ਨਿਰਧਾਰਤ ਕਰਨ ਬਾਰੇ ਤੁਰੰਤ ਫੈਸਲਾ ਲੈਣ ਲਈ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਜਾਵੇ|

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending