Connect with us

Mohali

‘ਸਤਲੁਜ’ ਫਿਲਮ ਤੇ ਪਾਬੰਦੀ ਲਾਉਣੀ ਕੇਂਦਰ ਸਰਕਾਰ ਦੀ ਤਾਨਾਸ਼ਾਹੀ: ਤਰਕਸ਼ੀਲ ਸੁਸਾਇਟੀ

Published

on

ਖਰੜ, 15 ਜੁਲਾਈ (ਸ.ਬ.) ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਚੰਡੀਗੜ੍ਹ ਨੇ ਕੇਂਦਰ ਸਰਕਾਰ ਵੱਲੋਂ ‘ਸਤਲੁਜ’ ਫਿਲਮ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਨਿਖੇਧੀ ਕਰਦਿਆਂ ਇਸਨੂੰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਕਰਾਰ ਦਿੱਤਾ ਹੈ|
ਇਸ ਸਬੰਧੀ ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਚੰਡੀਗੜ੍ਹ ਦੀ ਮੀਟਿੰਗ ਦੌਰਾਨ ਜੋਨ ਦੇ ਜਥੇਬੰਦਕ ਮੁਖੀ ਅਜੀਤ ਪ੍ਰਦੇਸੀ, ਮੀਡੀਆ ਮੁੱਖੀ ਗੁਰਮੀਤ ਖਰੜ, ਸੰਦੀਪ ਬਸੀ, ਸੈਲਿੰਦਰ ਕੁਰਾਲੀ ਅਤੇ ਕਮਲ ਜੀਤ ਮਟੂ ਨੇ ਕਿਹਾ ਕਿ ਭਾਂਵੇ ਕਿ ਇਹ ਫਿਲਮ ਅੱਸੀਵਿਆਂ ਦੇ ਕਾਲੇ ਦੌਰ ਵਿਚਲੀ ਹਕੂਮਤੀ ਅਤੇ ਫਿਰਕੂ ਦਹਿਸ਼ਤਗਰਦੀ ਦਾ ਅਧੂਰਾ ਦਸਤਾਵੇਜ਼ ਹੈ ਕਿਉਂਕਿ ਇਸ ਵਿੱਚ ਦਹਿਸ਼ਤਗਰਦੀ ਦੀਆਂ ਹਜ਼ਾਰਾਂ ਘਟਨਾਵਾਂ, ਜਿਥੇ ਨਿਰਦੋਸ਼ ਲੋਕਾਂ ਅਤੇ ਸਿਆਸੀ ਵਿਰੋਧੀਆਂ ਨੂੰ ਫ਼ਿਰਕੂ ਆਧਾਰ ਤੇ ਕਤ ਕਰ ਦਿੱਤਾ ਗਿਆ, ਨਹੀਂ ਹਨ| ਪਰ ਇਸਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਫਿਲਮ ਉਤੇ ਪਾਬੰਦੀ ਲਾਉਣੀ ਸਰਾਸਰ ਗ਼ੈਰ ਸੰਵਿਧਾਨਕ ਅਤੇ ਤਾਨਾਸ਼ਾਹੀ ਮਾਨਸਕਿਤਾ ਦਾ ਸਬੂਤ ਹੈ|
ਮੀਟਿੰਗ ਵਿੱਚ ਸ਼ਾਮਲ ਚੰਡੀਗੜ੍ਹ, ਮੁਹਾਲੀ, ਖਰੜ, ਰੋਪੜ, ਨੰਗਲ, ਬਸੀ ਪਠਾਣਾ, ਸਰਹਿੰਦ ਦੇ ਜਥੇਬੰਦਕ ਮੁਖੀਆਂ ਅਤੇ ਮੈਂਬਰਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਇਸ ਫਿਲਮ ਜ਼ੀ- 5 ਮੀਡੀਆ ਪਲੇਟਫਾਰਮ ਉਤੇ ਇੱਕ ਫ਼ਿਰਕੂ ਸਾਜਿਸ਼ ਹੇਠ ਪਾਬੰਦੀ ਲਗਾ ਕੇ ਉਲਟਾ ਇਸਦਾ ਜਾਣ ਬੁੱਝ ਕੇ ਵੱਡੇ ਪੱਧਰ ਤੇ ਪ੍ਰਚਾਰ ਕਰਨ ਦੀ ਰਾਜਨੀਤੀ ਕੀਤੀ ਗਈ ਹੈ ਤਾਂ ਕਿ ਸਿੱਖ ਮੂਲਵਾਦ ਦੇ ਖ਼ਤਰੇ ਨੂੰ ਪੰਜਾਬ ਦੇ ਹਿੰਦੂ ਫਿਰਕੇ ਖਿਲਾਫ ਉਭਾਰ ਕੇ 2027 ਦੀਆਂ ਚੋਣਾਂ ਵਿੱਚ ਹਿੰਦੂ ਵੋਟ ਬੈਂਕ ਨੂੰ ਇਕ ਪਾਰਟੀ ਦੇ ਹੱਕ ਵਿੱਚ ਪੱਕਿਆਂ ਕੀਤਾ ਜਾ ਸਕੇ|
ਤਰਕਸ਼ੀਲ ਆਗੂਆਂ ਭੁਪਿੰਦਰ ਮਦਨਹੇੜੀ, ਅਸ਼ੋਕ ਕੁਮਾਰ, ਗੁਰਤੇਜ ਸਿੰਘ, ਕ੍ਰਿਸ਼ਨ ਰਾਹੀ, ਮਾਸਟਰ ਹਰਜੀਤ ਤਰਖਾਣ ਮਾਜਰਾ, ਪਿੰ: ਕਰਨੈਲ ਸਿੰਘ ਅਤੇ ਬਹਾਦਰ ਸਿੰਘ ਨੰਗਲ, ਰਾਜ ਕੁਮਾਰ ਭਟਨਾਗਰ, ਪਰਵਿੰਦਰ ਤਰਖਾਣ ਮਾਜਰਾ, ਭਜਨ ਦਾਸ, ਦਿਲਬਾਗ ਸਿੰਘ ਅਤੇ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲੀਸ ਵੱਲੋਂ ਅੱਸੀਵਿਆਂ ਦੇ ਖਾਲਿਸਤਾਨੀ ਅੱਤਵਾਦ ਨੂੰ ਖਤਮ ਕਰਨ ਦੇ ਬਹਾਨੇ ਜਮਹੂਰੀ ਅਧਿਕਾਰਾਂ ਦੀ ਰਾਖੀ ਲਈ ਜਾਨ ਕੁਰਬਾਨ ਕਰਨ ਵਾਲੇ ਜਸਵੰਤ ਖਾਲੜਾ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਰਾਹੀਂ ਮਾਰਨ ਅਤੇ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਉਨ੍ਹਾਂ ਦਾ ਸੰਸਕਾਰ ਕਰਨ ਅਤੇ ਫਿਰਕੂ ਦਹਿਸ਼ਤਗਰਦੀ ਦੇ ਕਾਲੇ ਕਾਰਨਾਮਿਆਂ ਨੂੰ ਕਦੇ ਨਹੀਂ ਭੁਲਾਇਆ ਨਹੀਂ ਜਾ ਸਕਦਾ| ਉਹਨਾਂ ਮੰਗ ਕੀਤੀ ਕਿ ਫਿਲਮ ਤੇ ਲਗਾਈ ਗਈ ਰੋਕ ਨੂੰ ਤੁਰੰਤ ਹਟਾਇਆ ਜਾਵੇ|

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending