Connect with us

Punjab

ਪੰਜਾਬ ਸਰਕਾਰ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਦੇ ਦਾਅਵੇ ਖੋਖਲੇ

Published

on

ਪਟਿਆਲਾ, 16 ਜੁਲਾਈ (ਸ.ਬ.) ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਅਕਸਰ ਦਾਅਵਾ ਕੀਤਾ ਜਾਂਦਾ ਹੈ ਕਿ ਉਸ ਵੱਲੋਂ ਪੰਜਾਬ ਦੇ ਪਿੰਡਾਂ ਦਾ ਸ਼ਹਿਰੀ ਤਰਜ ਤੇ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ ਦੂਜੇ ਪਾਸੇ ਪੰਜਾਬ ਦੇ ਕਈ ਪਿੰਡ ਅਜਿਹੇ ਵੀ ਹਨ, ਜੋ ਬੁਨਿਆਦੀ ਸਹੂੁਲਤਾਂ ਨੂੰ ਤਰਸ ਰਹੇ ਹਨ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਸਾਹਮਣੇ ਵਸੇ ਹੋਏ ਪਿੰਡ ਵਿਦਿਆ ਨਗਰ, ਪ੍ਰੋਫੈਸਰ ਕਾਲੋਨੀ ਅਤੇ ਕਰਹੇੜੀ ਅਜਿਹੇ ਹੀ ਪਿੰਡਾਂ ਵਿੱਚ ਸ਼ਾਮਲ ਹਨ । ਪਹਿਲਾਂ ਇਹ ਇਲਾਕਾ ਸਿਰਫ਼ ਇੱਕ ਪਿੰਡ ‘ਕਰਹੇੜੀ’ ਹੀ ਹੁੰਦਾ ਸੀ ਪਰ ਕੁਝ ਸਾਲ ਪਹਿਲਾਂ ਪਿੰਡ ਕਰਹੇੜੀ ਵਿੱਚੋਂ ਵਿਦਿਆ ਨਗਰ ਅਤੇ ਪ੍ਰੋਫੈਸਰ ਕਾਲੋਨੀ ਵੱਖਰੇ ਪਿੰਡ ਬਣਾ ਦਿਤੇ ਗਏ ਅਤੇ ਇਸ ਸਮੇਂ ਇਹਨਾਂ ਦੋਵਾਂ ਪਿੰਡਾਂ ਦੀਆਂ ਪੰਚਾਇਤਾਂ ਵੱਖਰੀਆਂ ਹਨ, ਪਰ ਇਹਨਾਂ ਪਿੰਡਾਂ ਦੀ ਹਾਲਤ ਇੱਕੋ ਜਿਹੀ ਹੈ ਅਤੇ ਪਿੰਡ ਵਿਕਾਸ ਕੰਮਾਂ ਨੂੰ ਤਰਸ ਰਹੇ ਹਨ। ਇੰਨਾ ਜ਼ਰੂਰ ਹੈ ਕਿ ਵਿਦਿਆ ਨਗਰ ਅਤੇ ਪ੍ਰੋਫੈਸਰ ਕਾਲੋਨੀ ਪਿੰਡਾਂ ਵਿੱਚ ਕੁਝ ਸਾਲ ਪਹਿਲਾਂ ਸੀਵਰੇਜ ਪਾ ਦਿੱਤਾ ਗਿਆ ਹੈ। ਉਸ ਤੋਂ ਬਾਅਦ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਗਲੀਆਂ ਇੰਟਰਲੋਕ ਟਾਈਲਾਂ ਨਾਲ ਬਣਾ ਦਿੱਤੀਆਂ ਗਈਆਂ ਹਨ ਪਰ ਇਹ ਸੀਵਰੇਜ ਸਿਸਟਮ ਅਕਸਰ ਜਾਮ ਰਹਿੰਦਾ ਹੈ। ਇਸ ਦਾ ਕਾਰਨ ਇਸ ਇਲਾਕੇ ਵਿੱਚ ਵੱਡੀ ਗਿਣਤੀ ਢਾਬਿਆਂ ਅਤੇ ਪੀ ਜੀ ਦਾ ਹੋਣਾ ਵੀ ਦੱਸਿਆ ਜਾਂਦਾ ਹੈ।

ਇਸ ਇਲਾਕੇ ਵਿੱਚ ਮੌਜੂਦ ਵੱਡੀ ਗਿਣਤੀ ਢਾਬੇ ਆਪਣੇ ਢਾਬਿਆਂ ਦੀ ਰਹਿੰਦ ਖੂੰਹਦ ਸੀਵਰੇਜ ਵਿੱਚ ਸੁੱਟਦੇ ਰਹਿੰਦੇ ਹਨ। ਇਸ ਤੋਂ ਇਲਾਵਾ ਪੀ ਜੀ ਵਿੱਚ ਰਹਿੰਦੇ ਮੁੰਡੇ ਕੁੜੀਆਂ ਵੀ ਸੀਵਰੇਜ ਵਿੱਚ ਬਹੁਤ ਕੁਝ ਸੁੱਟਦੇ ਰਹਿੰਦੇ ਹਨ, ਜਿਸ ਕਾਰਨ ਇਹਨਾਂ ਪਿੰਡਾਂ ਦਾ ਸੀਵਰੇਜ ਸਿਸਟਮ ਅਕਸਰ ਖਰਾਬ ਰਹਿੰਦਾ ਹੈ ਅਤੇ ਗੰਦਾ ਪਾਣੀ ਸੜਕਾਂ ਤੇ ਘੁੰਮਦਾ ਰਹਿੰਦਾ ਹੈ।

ਦੋਵਾਂ ਪਿੰਡਾਂ ਵਿੱਚ ਨਵੀਂਆਂ ਗਲੀਆਂ ਬਣਾਉਣ ਦੇ ਬਾਵਜੂਦ ਅਜੇ ਵੀ ਕਈ ਗਲੀਆਂ ਅਜਿਹੀਆਂ ਹਨ, ਜੋ ਕਿ ਨਵੀਂਆਂ ਨਹੀਂ ਬਣਾਈਆਂ ਗਈਆਂ। ਇਹਨਾਂ ਗਲੀਆਂ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ। ਇਹ ਗਲੀਆਂ ਕੱਚੀਆਂ ਹਨ। ਕੁਝ ਲੋਕਾਂ ਵੱਲੋਂ ਆਪਣੇ ਘਰਾਂ ਅਤੇ ਆਪਣੀਆਂ ਦੁਕਾਨਾਂ ਅੱਗੇ ਮਲਬਾ ਸੁੱਟਵਾਇਆ ਹੋਇਆ ਹੈ ਤਾਂ ਕਿ ਉਸ ਥਾਂ ਨੂੰ ਉੱਚਾ ਕੀਤਾ ਜਾ ਸਕੇ। ਇਹਨਾਂ ਟੁੱਟੀਆਂ ਗਲੀਆਂ ਵਿੱਚ ਬਰਸਾਤ ਪੈਣ ਤੇ ਬੁਰਾ ਹਾਲ ਹੋ ਜਾਂਦਾ ਹੈ ਅਤੇ ਹਰ ਪਾਸੇ ਬਰਸਾਤੀ ਪਾਣੀ ਅਤੇ ਚਿੱਕੜ ਹੋ ਜਾਂਦੇ ਹਨ। ਬਰਸਾਤ ਪੈਣ ਤੋਂ ਕਈ ਦਿਨ ਬਾਅਦ ਵੀ ਇਹਨਾਂ ਗਲੀਆਂ ਵਿੱਚ ਖਾਸ ਕਰਕੇ ਚੁਰਸਤਿਆਂ ਤੇ ਗੰਦਾ ਪਾਣੀ ਖੜਾ ਰਹਿੰਦਾ ਹੈ। ਇਸ ਗੰਦੇ ਪਾਣੀ ਵਿਚੋਂ ਦਿਨ ਰਾਤ ਬਦਬੂ ਉਠਦੀ ਰਹਿੰਦੀ ਹੈ ਅਤੇ ਮੱਖੀ ਮੱਛਰ ਤੇ ਹੋਰ ਗੰਦੇ ਜੀਵ ਪੈਦਾ ਹੋ ਜਾਂਦੇ ਹਨ। ਲਗਾਤਾਰ ਕਈ ਕਈ ਦਿਨ ਬਰਸਾਤੀ ਪਾਣੀ ਖੜਾ ਰਹਿਣ ਕਾਰਨ ਇਹਨਾਂ ਗਲੀਆਂ ਵਿੱਚ ਆਮ ਲੋਕਾਂ ਨੂੰ ਆਉਣ ਜਾਣ ਵੇਲੇ ਬਹੁਤ ਪ੍ਰੇਸ਼ਾਨ ਹੋੋਣਾ ਪੈਂਦਾ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਵੱਡੀ ਗਿਣਤੀ ਪਿੰਡ ਅਜਿਹੇ ਹਨ, ਜਿਹਨਾਂ ਵਿੱਚ ਵਿਕਾਸ ਕੰਮ ਅਜੇ ਅਧੂਰੇ ਹਨ ਜਾਂ ਕਰਵਾਏ ਹੀ ਨਹੀਂ ਗਏ। ਇਹ ਪਿੰਡ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਅੱਜ ਕੱਲ ਚੱਲ ਰਹੇ ਬਰਸਾਤ ਦੇ ਮੌਸਮ ਵਿੱਚ ਇਹਨਾਂ ਪਿੰਡਾਂ ਦੇ ਹਾਲਾਤ ਹੋਰ ਵੀ ਬਦਤਰ ਹੋ ਜਾਂਦੇ ਹਨ। ਪੰਜਾਬ ਵਿੱੱਚ ਜਿਹੜੀ ਵੀ ਸਰਕਾਰ ਬਣਦੀ ਹੈ, ਉਸ ਵੱਲੋਂ ਹੀ ਪੰਜਾਬ ਦੇ ਸਾਰੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਹਨਾਂ ਸਰਕਾਰਾਂ ਦੇ ਪਿੰਡਾਂ ਦਾ ਵਿਕਾਸ ਕਰਨ ਦੇ ਸਾਰੇ ਦਾਅਵੇ ਖੋਖਲੇ ਦਿਖਾਈ ਦਿੰਦੇ ਹਨ ਅਤੇ ਅਨੇਕਾਂ ਪਿੰਡ ਅਜੇ ਵੀ ਸਹੂਲਤਾਂ ਤੋਂ ਵਾਂਝੇ ਹਨ। ਵੱਡੀ ਗਿਣਤੀ ਪਿੰਡਾਂ ਵਿੱਚ ਅਜੇ ਵੀ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣਾ ਵੱਡੀ ਸਮੱਸਿਆ ਬਣਿਆ ਹੋਇਆ ਹੈ। ਵੱਡੀ ਗਿਣਤੀ ਪਿੰਡਾਂ ਵਿੱਚ ਗਲੀਆਂ ਨਾਲੀਆਂ ਦਾ ਬੁਰਾ ਹਾਲ ਹੈ।

ਪਿੰਡਾਂ ਵਿੱਚ ਟੁੱਟੀਆਂ ਸੜਕਾਂ, ਹਰ ਪਾਸੇ ਖੜਾ ਗੰਦਾ ਪਾਣੀ ਅਤੇ ਖਿਲਿਰਿਆ ਗੰਦ ਮੰਦ ਅਤੇ ਕੂੜਾ ਵੇਖ ਕੇ ਅਕਸਰ ਲੋਕ ਸਵਾਲ ਕਰਦੇ ਹਨ ਕਿ ਪੰਜਾਬ ਸਰਕਾਰ ਪਤਾ ਨਹੀਂ ਕਿਹੜੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੇ ਸਾਰੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਏ ਅਤੇ ਪਿੰਡਾਂ ਦਾ ਸ਼ਹਿਰੀ ਤਰਜ ਤੇ ਵਿਕਾਸ ਹੋਣਾ ਯਕੀਨੀ ਬਣਾਇਆ ਜਾਵੇ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending