Connect with us

Mohali

ਸੈਕਟਰ 90 ਵਿੱਚ ਪਲਾਟਾਂ ਦਾ ਕਬਜਾ ਦਿਵਾਉਣ ਦੀ ਮੰਗ ਕੀਤੀ

Published

on

ਐਸ ਏ ਐਸ ਨਗਰ, 16 ਜੁਲਾਈ (ਸ.ਬ.) ਨਜ਼ਦੀਕੀ ਪਿੰਡ ਲਖਨੌਰ ਦੇ ਕਿਸਾਨਾਂ ਦੇ ਇੱਕ ਵਫਦ ਵਲੋਂ ਵੱਲੋਂ ਮੁਹਾਲੀ ਦੇੇ ਸੈਕਟਰ 90 ਦੀ ਉਸਾਰੀ ਲਈ ਲੈਂਡ ਪੁਲਿੰਗ ਸਕੀਮ ਤਹਿਤ ਦਿੱਤੀ ਗਈ ਜਮੀਨ ਨੂੰ10 ਸਾਲਾਂ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਉਹਨਾਂ ਨੂੰ ਪਲਾਟਾਂ ਦਾ ਕਬਜਾ ਨਾ ਦਿੱਤੇ ਜਾਣ ਸਬੰਧੀ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਹੈ ਕਿ ਉਹਨਾਂ ਨੂੰ ਪਲਾਟਾਂ ਦਾ ਕਬਜਾ ਤੁਰੰਤ ਦਿਵਾਇਆ ਜਾਵੇ।

ਕਿਸਾਨਾਂ ਦੇ ਵਫਦ ਵਿੱਚ ਸ਼ਾਮਿਲ ਭਾਗ ਸਿੰਘ, ਅਜੈਬ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾਂ, ਦਲਜੀਤ ਸਿੰਘ, ਧਰਮ ਸਿੰਘ, ਕੇਸਰ ਸਿੰਘ, ਪਰਮਜੀਤ ਸਿੰਘ ਗੁਰੂ, ਕੁਲਦੀਪ ਸਿੰਘ ਸਾਬਕਾ ਪੰਚ, ਪਰਮਿੰਦਰ ਸਿੰਘ, ਬਲਜੀਤ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਗੁੱਡੂ ਅਤੇ ਰੁਲਦਾ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਮੰਤਰੀ ਹਰਦਹੀਪ ਸਿੰਘ ਮੁੰਡੀਆਂ ਵਲੋਂ ਇਸ ਸਬੰਧੀ ਮਹਿਕਮੇ ਦੇ ਸਕੱਤਰ ਸ਼੍ਰੀ ਵਿਕਾਸ ਗਰਗ ਨੂੰ ਇੱਕ ਹਫਤੇ ਵਿੱਚ ਰਿਪੋਰਟ ਦੇਣ ਦੇ ਹੁਕਮ ਜਾਰੀ ਕੀਤੇ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਕਿਸਾਨਾਂ ਵਲੋਂ ਸ਼੍ਰੀ ਵਿਕਾਸ ਗਰਗ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਕਿਸਾਨਾਂ ਨੂੰ ਸੈਕਟਰ 90 ਦੇ ਪਲਾਟਾਂ ਦਾ ਕਬਜਾ ਦੇਣਗੇ ਅਤੇ ਇਸ ਮਾਮਲੇ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਇਸੇ ਦੌਰਾਨ ਕਿਸਾਨਾਂ ਦਾ ਇਹ ਵਫਦ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਸ਼੍ਰੀ ਸੰਦੀਪ ਰਿਸ਼ੀ ਨੂੰ ਵੀ ਮਿਲਿਆ ਜਿਹਨਾਂ ਵਲੋਂ ਇਹ ਮਾਮਲਾ 10 ਦਿਨਾਂ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਕਿਸਾਨਾਂ ਨੇ ਦੱਸਿਆ ਕਿ ਸਰਕਾਰ ਦੀ ਨਾਕਾਮੀ ਕਾਰਨ 700 ਤੋਂ ਵੱਧ ਪਰਿਵਾਰ ਆਰਥਿਕ, ਸਮਾਜਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਬਹੁਤ ਸਾਰੇ ਪਰਿਵਾਰਾਂ ਦੀਆਂ ਆਪਣਾ ਘਰ ਬਣਾਉਣ, ਬੱਚਿਆਂ ਦੀ ਪੜਾਈ ਅਤੇ ਭਵਿੱਖ ਦੀਆਂ ਯੋਜਨਾਵਾਂ ਸਿਰਫ ਇਸ ਕਾਰਨ ਕਰਕੇ ਲੰਬਿਤ ਪਈਆਂ ਹਨ ਕਿਉਂਕਿ ਉਹਲਾਂ ਨੂੰ ਪਲਾਟਾਂ ਦੇ ਕਬਜੇ ਨਹਹਹੀਂ ਦਿੱਤੇ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਮਹਿਕਮੇ ਦੇ ਅਧਿਕਾਰੀ ਬੀਤੇ 11-12 ਸਾਲਾਂ ਤੋਂ ਜਾਣ-ਬੁੱਝ ਕੇ ਇਲਾਕੇ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੈਕਟਰ ਦੀ ਅਲਾਟਮੈਂਟ ਨਾ ਹੋਣ ਕਰਕੇ ਸਰਕਾਰ ਨੂੰ ਵੀ ਕਰੋੜਾਂ ਰੁਪਏ ਦਾ ਵਿਤੀ ਨੁਕਸਾਨ ਹੋ ਰਿਹਾ ਹੈ, ਜਿਸਦੀ ਜਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੈ।

ਪੀੜਤ ਕਿਸਾਨਾਂ ਵੱਲੋਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਇਸ ਸੈਕਟਰ ਦੀ ਡਿਵੈਲਪਮੈਂਟ ਦਾ ਕੰਮ 10 ਦਿਨਾਂ ਵਿੱਚ ਸ਼ਰੁੂ ਨਾ ਕੀਤਾ ਗਿਆ ਤਾਂ ਉਹ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਅਣਮਿਥੇ ਸਮੇਂ ਦੀ ਭੁੱਖ ਹੜਤਾਲ ਆਰੰਭ ਕਰਨਗੇ, ਜਿਸਦੀ ਜਿੰਮੇਵਾਰੀ ਮੌਜੂਦਾ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਪਿਛਲੇ 11-12 ਸਾਲਾਂ ਤੋਂ ਮੰਤਰੀਆਂ ਅਤੇ ਅਧਿਕਾਰੀਆਂ ਦੇ ਦਫਤਰਾਂ ਵਿੱਚ ਚੱਕਰ ਕੱਟ-ਕੱਟ ਕੇ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਇਸਦੀ ਜਿੰਮੇਵਾਰੀ ਮੌਜੂਦਾ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਦੀ ਹੈ।

ਇਸੇ ਦੌਰਾਨ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਪ੍ਰਧਾਨ ਹਰਮਿੰਦਰ ਸਿੰਘ ਮਾਵੀ ਅਤੇ ਜਨਰਲ ਸਕੱਤਰ ਮਹਿੰਦਰ ਸਿੰਘ ਮਨੌਲੀ ਸੂਰਤ ਨੇ ਕਿਸਾਨਾਂ ਦੀਆਂ ਇਨ੍ਹਾਂ ਜਾਇਜ ਮੰਗਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਅਤੇ ਪੰਜਾਬ ਦੇ ਕਿਸਾਨ ਇਸੇ ਕਾਰਨ ਕਰਕੇ ਸਰਕਾਰ ਨੂੰ ਲੈਂਡ ਪੁਲਿੰਗ ਅਧੀਨ ਜਮੀਨਾਂ ਦੇਣ ਲਈ ਤਿਆਰ ਨਹੀਂ ਹਨ ਕਿਉਂਕਿ ਅਫਸਰਸ਼ਾਹੀ ਵੱਲੋ ਦਹਾਕਿਆਂ ਬੱਧੀ ਲੋਕਾਂ ਨੂੰ ਉਨ੍ਹਾਂ ਦੇ ਪਲਾਟਾਂ ਦੇ ਕਬਜੇ ਨਹੀਂ ਦਿੱਤੇ ਜਾਂਦੇ ਅਤੇ ਉਨ੍ਹਾਂ ਨੂੰ ਦਫਤਰਾਂ ਵਿੱਚ ਇਸ ਕੰਮ ਲਈ ਪ੍ਰੇਸ਼ਾਨ ਅਤੇ ਜਲੀਲ ਕੀਤਾ ਜਾਂਦਾ ਹੈ ਜੋ ਕਿਸੇ ਪੱਖੋਂ ਵੀ ਜਾਇਜ ਨਹੀਂ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending