Connect with us

Mohali

ਨਰੇਗਾ ਮੁਲਾਜ਼ਮਾਂ ਤੇ ਕੀਤਾ ਗਿਆ ਲਾਠੀਚਾਰਜ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦੇ ਖ਼ਿਲਾਫ਼ : ਬਲਜੀਤ ਕੌਰ

Published

on

ਐਸ ਏ ਐਸ ਨਗਰ, 17 ਜੁਲਾਈ (ਸ.ਬ.) ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਕਰਾਰ ਦਿੱਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਕਿਸੇ ਵੀ ਲੋਕਤੰਤਰ ਵਿੱਚ ਹਰ ਨਾਗਰਿਕ ਅਤੇ ਮੁਲਾਜ਼ਮ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਦਾ ਸੰਵਿਧਾਨਕ ਹੱਕ ਹੈ। ਜੇਕਰ ਆਪਣੀਆਂ ਮੰਗਾਂ ਰੱਖਣ ਵਾਲੇ ਮੁਲਾਜ਼ਮਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਤੇ ਲਾਠੀਆਂ ਵਰਸਾਈਆਂ ਜਾਂਦੀਆਂ ਹਨ ਤਾਂ ਇਹ ਸਰਕਾਰ ਦੀ ਅਸਹਿਣਸ਼ੀਲਤਾ ਅਤੇ ਸੰਵਾਦ ਦੀ ਘਾਟ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਕਾਰਨ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਦੇ ਰੁਜ਼ਗਾਰ ਤੇ ਗੰਭੀਰ ਸੰਕਟ ਖੜ੍ਹਾ ਹੋ ਗਿਆ ਹੈ। ਅਜਿਹੇ ਹਾਲਾਤਾਂ ਵਿੱਚ ਆਪਣੀ ਨੌਕਰੀ ਅਤੇ ਭਵਿੱਖ ਨੂੰ ਬਚਾਉਣ ਲਈ ਮੁਲਾਜ਼ਮਾਂ ਦਾ ਸੰਘਰਸ਼ ਕਰਨਾ ਪੂਰੀ ਤਰ੍ਹਾਂ ਜਾਇਜ਼ ਹੈ। ਸਰਕਾਰ ਨੂੰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸਮਝਦਿਆਂ ਹੱਲ ਕੱਢਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਪਹਿਲਾਂ ਹੀ ਬੇਰੁਜ਼ਗਾਰੀ ਅਤੇ ਆਰਥਿਕ ਅਸੁਰੱਖਿਆ ਨਾਲ ਜੂਝ ਰਹੇ ਹਨ। ਜੇਕਰ ਰੁਜ਼ਗਾਰ ਬਚਾਉਣ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਵੀ ਸਖ਼ਤੀ ਕੀਤੀ ਜਾਵੇਗੀ ਤਾਂ ਇਸ ਨਾਲ ਨੌਜਵਾਨਾਂ ਵਿੱਚ ਹੋਰ ਨਿਰਾਸ਼ਾ ਫੈਲੇਗੀ। ਸਰਕਾਰ ਨੂੰ ਦਮਨਕਾਰੀ ਰਵੱਈਆ ਛੱਡ ਕੇ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ।

ਉਹਨਾਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਪੱਧਰ ਤੇ ਬੇਲੋੜਾ ਬਲ ਪ੍ਰਯੋਗ ਕੀਤਾ ਗਿਆ ਹੈ ਤਾਂ ਉਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਮੁਲਾਜ਼ਮਾਂ ਅਤੇ ਮਜ਼ਦੂਰਾਂ ਨੂੰ ਯੋਗ ਮੁਆਵਜ਼ਾ ਅਤੇ ਵਧੀਆ ਇਲਾਜ ਮੁਹੱਈਆ ਕਰਵਾਉਣ ਦੀ ਵੀ ਮੰਗ ਕੀਤੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending