Connect with us

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਹਲਕੇ ਤੋਂ ਰੋਜ਼ਾਨਾ 6 ਬੱਸਾਂ ਰਵਾਨਾ ਕਰਨ ਦਾ ਟੀਚਾ : ਕੁਲਵੰਤ ਸਿੰਘ

Published

on

ਹਲਕਾ ਵਿਧਾਇਕ ਨੇ ਸ਼ਰਧਾਲੂਆਂ ਦੀਆਂ 3 ਬੱਸਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਐਸ ਏ ਐਸ ਨਗਰ, 17 ਜੁਲਾਈ (ਸ.ਬ.) ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਐਸ ਏ ਐਸ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਰਧਾਲੂਆਂ ਨਾਲ ਭਰੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਪਿੰਡ ਗੀਗੇ ਮਾਜਰਾ ਵਿਖੇ ਬੱਸਾਂ ਨੂੰ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਇੱਕੋ ਪਿੰਡ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਇਸ ਯੋਜਨਾ ਤਹਿਤ ਰਵਾਨਾ ਹੋਈਆਂ ਹਨ, ਜਦੋਂ ਕਿ ਤੀਜੀ ਬੱਸ ਪਿੰਡ ਗਿੱਦੜਪੁਰ ਤੋਂ ਰਵਾਨਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸ਼ੁਰੂਆਤ ਵਿੱਚ ਹਲਕੇ ਵਿੱਚੋਂ ਸਿਰਫ਼ ਇੱਕ ਬੱਸ ਰਵਾਨਾ ਕੀਤੀ ਜਾਂਦੀ ਸੀ, ਪਰ ਸ਼ਰਧਾਲੂਆਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਪਹਿਲਾਂ ਦੋ ਅਤੇ ਹੁਣ ਤਿੰਨ ਬੱਸਾਂ ਰੋਜ਼ਾਨਾ ਰਵਾਨਾ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਬੱਸ ਵਿੱਚ ਮੈਡੀਕਲ ਟੀਮ ਅਤੇ ਗਾਈਡ ਦੀ ਵਿਵਸਥਾ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਰਹਿਣ ਲਈ ਏਅਰ ਕੰਡੀਸ਼ਨਡ ਹੋਟਲਾਂ ਵਿੱਚ ਕਮਰੇ ਬੁੱਕ ਕਰਵਾਏ ਜਾਂਦੇ ਹਨ ਅਤੇ ਖਾਣ-ਪੀਣ ਦਾ ਸਮੁੱਚਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਜਿੱਥੋਂ ਬੱਸ ਵਿੱਚ ਬਿਠਾਇਆ ਜਾਂਦਾ ਹੈ, ਯਾਤਰਾ ਪੂਰੀ ਹੋਣ ਉਪਰੰਤ ਉੱਥੇ ਹੀ ਸੁਰੱਖਿਅਤ ਵਾਪਸ ਉਤਾਰਿਆ ਜਾਂਦਾ ਹੈ।

ਉਹਨਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰਿਦੁਆਰ ਅਤੇ ਖਾਟੂ ਸ਼ਿਆਮ ਸਮੇਤ ਹੋਰ ਧਾਰਮਿਕ ਸਥਾਨਾਂ ਲਈ ਵੀ ਬੱਸਾਂ ਚਲਾਈਆਂ ਜਾਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸ਼ਰਧਾਲੂਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਨੂੰ ਦੇਖਦਿਆਂ ਮੁਹਾਲੀ ਹਲਕੇ ਤੋਂ ਰੋਜ਼ਾਨਾ ਛੇ ਬੱਸਾਂ ਤੱਕ ਰਵਾਨਾ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਇਸ ਯੋਜਨਾ ਨੂੰ ਲੈ ਕੇ ਸੀਨੀਅਰ ਸਿਟੀਜ਼ਨਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ, ਜਿਸ ਕਾਰਨ ਰੋਜ਼ਾਨਾ ਸ਼ਰਧਾਲੂ ਧਾਰਮਿਕ ਯਾਤਰਾਵਾਂ ਕਰਕੇ ਆਪਣੇ ਘਰਾਂ ਨੂੰ ਪਰਤ ਰਹੇ ਹਨ।

ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਇਸ ਮੌਕੇ ਸਤਨਾਮ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਰਣਦੀਪ ਸਿੰਘ ਮਟੌਰ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਨਰਿੰਦਰ ਪਾਲ ਸਿੰਘ ਧਾਲੀਵਾਲ, ਬਲਜੀਤ ਸਿੰਘ ਅਤੇ ਪ੍ਰਗਟ ਸਿੰਘ ਵੀ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending