Connect with us

Punjab

ਪੂਰੀ ਤਰ੍ਹਾਂ ਫਲਾਪ ਰਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਰਿਹਾ : ਕੁਲਦੀਪ ਸਿੰਘ ਧਾਲੀਵਾਲ

Published

on

ਪੰਜਾਬ ਨੂੰ ਕੁਝ ਵੀ ਦਿੱਤੇ ਬਿਨਾਂ ਮੁੜੇ ਵਾਪਸ, ਕੇਂਦਰ ਨੇ ਪੰਜਾਬ ਦੇ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਆਰ ਡੀ ਐਫ ਅਤੇ ਹੋਰ ਫੰਡ ਰੋਕੇ

ਅੰਮ੍ਰਿਤਸਰ, 18 ਜੁਲਾਈ (ਸ.ਬ.) ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ਨੂੰ ਫਲਾਪ ਸ਼ੋਅ ਕਰਾਰ ਦਿੰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਦਾ ਦੌਰਾ ਪੰਜਾਬ ਲਈ ਨਾ ਸਿਰਫ਼ ਨਿਰਾਸ਼ਾਜਨਕ ਰਿਹਾ, ਸਗੋਂ ਉਨ੍ਹਾਂ ਵੱਲੋਂ ਕੀਤੀ ਗਈ ਬਿਆਨਬਾਜ਼ੀ ਖੋਖਲੀ ਅਤੇ ਜਨਤਾ ਨੂੰ ਗੁੰਮਰਾਹ ਕਰਨ ਵਾਲੀ ਸੀ।

ਆਪ ਆਗੂ ਗੁਰਪ੍ਰਤਾਪ ਸਿੰਘ ਨਾਲ ਇੱਕ ਪੱਤਰਕਾਰ ਸੰਮੇਲਨ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਤੇ ਹਮਲਾ ਕਰਦਿਆਂ ਕਿਹਾ ਕਿ ਜੋ ਲੋਕ ਰਾਮ ਮੰਦਰ ਵਰਗੇ ਪਵਿੱਤਰ ਅਸਥਾਨ ਦੇ ਨਾਂ ਤੇ ਚੰਦਾ ਚੋਰੀ ਕਰ ਸਕਦੇ ਹਨ, ਉਹ ਦੇਸ਼ ਪ੍ਰਤੀ ਕਦੇ ਵੀ ਇਮਾਨਦਾਰ ਨਹੀਂ ਹੋ ਸਕਦੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਰਾਮ ਮੰਦਰ ਨਿਰਮਾਣ ਦੇ ਨਾਂ ਤੇ ਦੇਸ਼ ਭਰ ਦੇ ਲੋਕਾਂ ਦੀ ਆਸਥਾ ਨਾਲ ਖਿਲਵਾੜ ਕਰਕੇ ਸ਼ਰੇਆਮ ਚੰਦਾ ਚੋਰੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿਰਫ਼ ਆਪਣੇ ਚਹੇਤੇ ਉਦਯੋਗਪਤੀਆਂ (ਜਿਵੇਂ ਕਿ ਅੰਬਾਨੀ ਅਤੇ ਅਡਾਨੀ) ਨੂੰ ਫਾਇਦਾ ਪਹੁੰਚਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਰੋੜਾਂ ਰੁਪਏ ਦਾ ਆਰ ਡੀ ਐਫ ਅਤੇ ਹੋਰ ਫੰਡ ਕੇਂਦਰ ਸਰਕਾਰ ਨੇ ਰੋਕ ਰੱਖਿਆ ਹੈ। ਜਦੋਂ ਅਸੀਂ ਪੰਜਾਬ ਦੇ ਵਿਕਾਸ ਲਈ ਕਰਜ਼ਾ ਲੈਂਦੇ ਹਾਂ, ਤਾਂ ਇਹ ਸਾਨੂੰ ਦੋਸ਼ੀ ਠਹਿਰਾਉਂਦੇ ਹਨ, ਜਦਕਿ ਸੱਚ ਇਹ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਜਾਇਜ਼ ਹੱਕ ਦਾ ਪੈਸਾ ਦੱਬ ਕੇ ਬੈਠੀ ਹੈ।

ਪੈਟਰੋਲ ਵਿੱਚ 20 ਫੀਸਦੀ ਇਥੇਨੌਲ ਮਿਲਾਉਣ ਦੇ ਮੁੱਦੇ ਤੇ ਧਾਲੀਵਾਲ ਨੇ ਇਸ ਨੂੰ ਜਨਤਾ ਦੀ ਜੇਬ ਤੇ ਇੱਕ ਹੋਰ ਡਾਕਾ ਦੱਸਿਆ। ਉਨ੍ਹਾਂ ਸਵਾਲ ਕੀਤਾ ਕਿ ਕਿਸ ਕਾਨੂੰਨ ਤਹਿਤ ਆਮ ਲੋਕਾਂ ਤੇ ਇਹ ਜ਼ਬਰਦਸਤੀ ਥੋਪੀ ਜਾ ਰਹੀ ਹੈ? ਉਨ੍ਹਾਂ ਕਿਹਾ ਕਿ ਇਥੇਨੌਲ ਨਾਲ ਤੇਲ ਸਸਤਾ ਹੋਣ ਦਾ ਦਾਅਵਾ ਕੀਤਾ ਗਿਆ ਸੀ, ਪਰ ਇਸ ਦੇ ਉਲਟ ਕੀਮਤਾਂ ਹੋਰ ਵਧ ਗਈਆਂ, ਜਿਸ ਦਾ ਸਿੱਧਾ ਬੋਝ ਆਮ ਆਦਮੀ ਦੀ ਕਮਰ ਤੋੜ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਨਾਲ ਕੁਝ ਚੋਣਵੀਆਂ ਕੰਪਨੀਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਆਮ ਜਨਤਾ ਇਸ ਦੀ ਕੀਮਤ ਚੁਕਾ ਰਹੀ ਹੈ।

ਨਸ਼ੇ ਦੇ ਮੁੱਦੇ ਤੇ ਸz. ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਉਦੋਂ ਫੈਲਿਆ ਜਦੋਂ ਭਾਜਪਾ ਅਤੇ ਅਕਾਲੀ ਦਲ ਦੀ ਗਠਜੋੜ ਸਰਕਾਰ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕੇਂਦਰ ਸਰਕਾਰ ਤੋਂ ਪੰਜਾਬ ਦੀ 532 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਤੇ ਆਧੁਨਿਕ ਐਂਟੀ-ਡਰੋਨ ਸਿਸਟਮ ਲਗਾਉਣ ਦੀ ਮੰਗ ਕਰ ਰਹੇ ਹਨ ਤਾਂ ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਆਉਣ ਵਾਲੇ ਨਸ਼ਿਆਂ ਅਤੇ ਹਥਿਆਰਾਂ ਤੇ ਰੋਕ ਲੱਗ ਸਕੇ, ਪਰ ਕੇਂਦਰ ਨੇ ਅੱਜ ਤੱਕ ਇਸ ਸੰਬੰਧੀ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਦੌਰੇ ਦੌਰਾਨ ਇਹ ਨਹੀਂ ਦੱਸਿਆ ਕਿ ਅਮਰੀਕਾ ਨਾਲ ਹੋਏ ਵਪਾਰਕ ਸਮਝੌਤੇ ਦਾ ਪੰਜਾਬ ਦੇ ਕਿਸਾਨਾਂ ਤੇ ਕੀ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਲਗਾਤਾਰ ਆਪਣੀਆਂ ਚਿੰਤਾਵਾਂ ਪ੍ਰਗਟਾ ਰਹੇ ਹਨ, ਪਰ ਕੇਂਦਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਸਿਰਫ਼ ਸਿਆਸੀ ਭਾਸ਼ਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਖਾਲੀ ਹੱਥ ਆਏ ਅਤੇ ਖਾਲੀ ਹੱਥ ਗਏ। ਪੰਜਾਬ ਦੇ ਭਾਜਪਾ ਆਗੂ ਇਹ ਦੱਸਣ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਕੀ ਦਿੱਤਾ?

Continue Reading

Chandigarh

ਸੁਖਬੀਰ ਸਿੰਘ ਬਾਦਲ ਤੇ ਨਾਂਦੇੜ ਸਾਹਿਬ ਵਿਖੇ ਹਮਲਾ, ਜਖਮੀ ਹਾਲਤ ਵਿੱਚ ਹਸਪਤਾਲ ਦਾਖਿਲ ਕਰਵਾਇਆ

Published

on

By

ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨ ਕਰਨ ਉਪਰੰਤ ਬਾਹਰ ਨਿਕਲਣ ਦੌਰਾਨ ਹੋਇਆ ਹਮਲਾ

ਚੰਡੀਗੜ੍ਹ, 13 ਅਗਸਤ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਇਲਾਕੇ ਵਿੱਚ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨ ਕਰਕੇ ਬਾਹਰ ਨਿਕਲਣ ਦੌਰਾਨ ਹਮਲਾ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਦੌਰਾਨ ਨਿਹੰਗ ਬਾਣੇ ਵਿੱਚ ਆਏ ਇੱਕ ਵਿਅਕਤੀ ਨੇ ਕਥਿਤ ਤੌਰ ਉੱਤੇ ਤੇਜ਼ਧਾਰ ਹਥਿਆਰ (ਕ੍ਰਿਪਾਨ) ਨਾਲ ਸੁਖਬੀਰ ਸਿੰਘ ਬਾਦਲ ਤੇ ਅਚਾਨਕ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸੁਰੱਖਿਆ ਕਰਮਚਾਰੀ ਅਤੇ ਹੋਰ ਵਿਅਕਤੀ ਵੀ ਜ਼ਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਦੀ ਬਾਂਹ ਤੇ ਸੱਟ ਲੱਗੀ ਹੈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਾਂਦੇੜ ਦੇ ਇੱਕ ਨਿੱਜੀ ਹਸਪਤਾਲ (ਯਸ਼ੋਸਾਈ ਹਸਪਤਾਲ) ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਮੁੱਖ ਸੇਵਾਦਾਰ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ ਸੁਖਬੀਰ ਸਿੰਘ ਬਾਦਲ ਹੋਰਨਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ, ਤਾਂ ਸਾਹਮਣੇ ਖੜ੍ਹੇ ਇੱਕ ਬਜ਼ੁਰਗ ਵਿਅਕਤੀ ਨੇ ਤਲਵਾਰ ਨਾਲ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਉਸ ਨੂੰ ਮੌਕੇ ਤੇ ਹੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਕਾਬੂ ਕਰ ਲਿਆ।

ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਕਾਨੂੰਨ ਦਾ ਗ੍ਰੈਜੂਏਟ ਅਤੇ ਪੇਸ਼ੇ ਵਜੋਂ ਵਕੀਲ ਹੈ। ਉਹ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰ ਰਿਹਾ ਸੀ ਅਤੇ ਉਸ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਨੇ ਖ਼ੁਦ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ ਤੇ ਗੱਲ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਨਾਂਦੇੜ ਦੇ ਪੁਲੀਸ ਕਪਤਾਨ ਨੂੰ ਹਮਲੇ ਦੀ ਅਸਲ ਸਾਜ਼ਿਸ਼ ਨੂੰ ਬੇਨਕਾਬ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।

Continue Reading

Mohali

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਵੱਲੋਂ ਆਜ਼ਾਦੀ ਦਿਵਸ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ

Published

on

By

ਫੁੱਲ ਡਰੈਸ ਰਿਹਰਸਲ ਦੌਰਾਨ 12 ਵਿਦਿਅਕ ਅਦਾਰਿਆਂ ਦੇ ਵਿਦਿਆਰਥੀ ਹੋਏ ਸ਼ਾਮਿਲ, ਡੀ. ਐਸ. ਪੀ. ਈਸ਼ਾਨ ਸਿੰਗਲਾ ਨੇ ਕੀਤੀ ਪਰੇਡ ਦੀ ਅਗਵਾਈ

ਐਸ ਏ ਐਸ ਨਗਰ, 13 ਅਗਸਤ (ਸ.ਬ.) ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ. ਐਸ. ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਵੱਲੋਂ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੁਹਾਲੀ ਵਿਖੇ ਕਰਵਾਈ ਗਈ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਸਮਾਗਮ ਦੇ ਪ੍ਰਬੰਧਾਂ ਵਿੱਚ ਲੋੜੀਂਦੇ ਸੁਧਾਰ ਕਰਨ ਅਤੇ ਬਾਕੀ ਰਹਿੰਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਪ੍ਰਬੰਧ ਦੀ ਮੁੜ ਜਾਂਚ ਯਕੀਨੀ ਬਣਾਉਣ ਲਈ ਕਿਹਾ।

ਫੁੱਲ ਡਰੈਸ ਰਿਹਰਸਲ ਦੌਰਾਨ ਪਰੇਡ ਦੀ ਅਗਵਾਈ ਡੀ.ਐਸ.ਪੀ. ਖਰੜ ਸ੍ਰੀ ਈਸ਼ਾਨ ਸਿੰਗਲਾ ਵੱਲੋਂ ਕੀਤੀ ਗਈ। ਮਾਰਚ ਪਾਸਟ ਅਤੇ ਸੱਭਿਆਚਾਰਕ ਸਮਾਗਮ ਵਿੱਚ 12 ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਦੇਸ਼ ਭਗਤੀ, ਅਨੁਸ਼ਾਸਨ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ।

ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਬਰੁਕਫੀਲਡ ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ, ਏ. ਪੀ. ਜੇ. ਸਕੂਲ ਮੁੰਡੀ ਖਰੜ, ਐਨ. ਪੀ. ਐਸ. ਕੁਰਾਲੀ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ1, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੁਹਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ 3 ਬੀ 1 ਦੇ ਵਿਸ਼ੇਸ਼ ਬੱਚਿਆਂ ਨੇ ਭਾਗ ਲਿਆ।

ਮਾਰਚ ਪਾਸਟ ਵਿੱਚ ਸਰਕਾਰੀ ਕਾਲਜ ਫੇਜ਼-6 ਮੁਹਾਲੀ, ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ ਮਾਜਰੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੁਹਾਲੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੇ ਐਨ ਸੀ ਸੀ ਕੈਡੇਟਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਐਸ.ਐਸ.ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲੀਸ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੀ ਪੁਲੀਸ ਤਾਇਨਾਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਏ.ਡੀ.ਸੀ. ਸ੍ਰੀ ਅਨਮੋਲ ਸਿੰਘ ਧਾਲੀਵਾਲ, ਸ੍ਰੀਮਤੀ ਗੀਤਿਕਾ ਸਿੰਘ ਅਤੇ ਸ੍ਰੀਮਤੀ ਸੋਨਮ ਚੌਧਰੀ, ਐਸ. ਡੀ. ਐਮ. ਮੁਹਾਲੀ ਸ੍ਰੀਮਤੀ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸz. ਨਵਦੀਪ ਸਿੰਘ, ਐਸ. ਪੀ. ਸz ਦਿਲਪ੍ਰੀਤ ਸਿੰਘ, ਸz ਰਮਨਦੀਪ ਸਿੰਘ, ਸz ਮੋਹਿਤ ਅਗਰਵਾਲ ਅਤੇ ਸ੍ਰੀਮਤੀ ਦੀਪਿਕਾ ਸਿੰਘ, ਏ. ਐਸ. ਪੀ. ਗ਼ਜ਼ਲ ਪ੍ਰੀਤ ਕੌਰ, ਡੀ. ਡੀ. ਪੀ. ਓ. ਡਾ. ਪਰਮਬੀਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਵਿੱਚ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ

Published

on

By

ਖਰੜ, 13 ਅਗਸਤ (ਸ.ਬ.) ਖਰੜ ਸ਼ਹਿਰ ਵਿੱਚ ਸ਼ਹਿਰ ਦੇ ਪਤਵੰਤੇ ਸੱਜਣਾਂ, ਸਕੂਲੀ ਬੱਚਿਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਵੱਲੋਂ ਮਿਲ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਵਿੱਚ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਤਿਰੰਗਾ ਯਾਤਰਾ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਹਿ ਖਜਾਨਚੀ ਸz ਸੁਖਵਿੰਦਰ ਸਿੰਘ ਗੋਲਡੀ, ਸੂਬਾ ਮੀਤ ਪ੍ਰਧਾਨ ਸ੍ਰੀ ਸੁਭਾਸ਼ ਸ਼ਰਮਾ ਅਤੇ ਸ੍ਰੀ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ, ਮੰਡਲ ਪ੍ਰਧਾਨ ਸ੍ਰੀ ਰਾਕੇਸ਼ ਗੁਪਤਾ, ਸ੍ਰੀ ਰਜਿੰਦਰ ਸ਼ਰਮਾ, ਸ੍ਰੀ ਖੁਸ਼ ਰਾਣਾ, ਸ੍ਰੀ ਪੁਨੀਤ ਸਿੰਗਲਾ, ਜ਼ਿਲ੍ਹਾ ਜਨਰਲ ਸਕੱਤਰ ਸ੍ਰੀ ਜਗਦੀਪ ਸਿੰਘ ਔਜਲਾ, ਸ੍ਰੀ ਅਭਿਸ਼ੇਕ ਠਾਕੁਰ, ਸ੍ਰੀ ਨਰਿੰਦਰ ਰਾਣਾ, ਸ੍ਰੀ ਪਵਨ ਮਨੋਚਾ, ਸ੍ਰੀ ਪ੍ਰਵੇਸ਼ ਭਾਰਤੀ, ਸ੍ਰੀ ਆਸ਼ੂ ਪੁਰੀ, ਸ੍ਰੀਮਤੀ ਪ੍ਰੀਤੀ ਰਾਣਾ ਸਮੇਤ ਹੋਰ ਪ੍ਰਮੁੱਖ ਆਗੂ ਹਾਜ਼ਰ ਸਨ।

Continue Reading

Latest News

Trending