Mohali
ਬਲੌਂਗੀ ਪੁਲੀਸ ਵਲੋਂ ਵੱਖ-ਵੱਖ ਮਾਮਲਿਆਂ ਵਿੱਚ ਚਿੱਟੇ ਸਮੇਤ 2 ਵਿਅਕਤੀ ਗ੍ਰਿਫਤਾਰ
ਐਸ ਏ ਐਸ ਨਗਰ, 18 ਜੁਲਾਈ (ਸ.ਬ.) ਮੁਹਾਲੀ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ 2 ਵਿਅਕਤੀਆਂ ਨੂੰ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਫਸ਼ਰ ਥਾਣਾ ਬਲੌਂਗੀ ਇੰਸਪੈਕਟਰ ਪੈਰੀਵਿੰਕਲ ਗਰੇਵਾਲ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲੀਸ ਪਾਰਟੀ ਨੇ ਚੈਕਿੰਗ ਦੌਰਾਨ ਬੜਮਾਜਰਾ ਵਿਖੇ ਅਨਿਲ ਵਾਸੀ ਸ਼ਿਵ ਕਲੋਨੀ ਬੜਮਾਜਰਾ ਥਾਣਾ ਬਲੌਗੀ ਨੂੰ ਗ੍ਰਿਫਤਾਰ ਕਰਕੇ 9 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ।
ਉਹਨਾਂ ਦੱਸਿਆ ਕਿ ਦੂਜੇ ਮਾਮਲੇ ਵਿੱਚ ਪੁਲੀਸ ਪਾਰਟੀ ਵਲੋਂ ਚੈਕਿੰਗ ਦੌਰਾਨ ਬੜਮਾਜਰਾ ਰੋਡ ਨੇੜੇ ਏ. ਕੇ. ਫਾਰਮ ਤੋਂ ਅੰਗਦ ਕੁਮਾਰ ਵਾਸੀ ਪਿੰਡ ਲਰੀ, ਸਿਟੀ ਖਗਰੀਆ ਜਿਲ੍ਹਾ ਅਲੌਲੀ, ਥਾਣਾ ਅਲੌਲੀ ਬਿਹਾਰ ਹਾਲ ਵਾਸੀ ਬੜਮਾਜਰਾ ਕਲੋਨੀ ਨੂੰ ਗ੍ਰਿਫਤਾਰ ਕਰਕੇ 8.31 ਗ੍ਰਾਮ ਚਿੱਟਾ/ਹੈਰੋਇਨ ਬਰਾਮਦ ਕੀਤਾ ਹੈ।
ਉਹਨਾਂ ਦੱਸਿਆ ਕਿ ਇਹ ਦੋਵੇਂ ਨੌਜਵਾਨ ਪੁਲੀਸ ਪਾਰਟੀ ਨੂੰ ਦੇਖ ਕੇ ਪਿਛੇ ਮੁੜਨ ਲੱਗੇ। ਜਿਨ੍ਹਾਂ ਨੂੰ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਅਤੇ ਚੈਕਿੰਗ ਦੌਰਾਨ ਉਕਤ ਨੌਜਵਾਨਾਂ ਕੋਲੋਂ ਲਿਫਾਫੇ ਵਿਚੋਂ ਨਸ਼ੀਲਾ ਪਦਾਰਥ ਚਿੱਟਾ ਬ੍ਰਾਮਦ ਹੋਇਆ। ਇਹਨਾਂ ਦੋਵੇਂ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁਛਗਿਛ ਦੇ ਅਧਾਰ ਤੇ ਮੁਕੱਦਮੇ ਵਿਚ ਹੋਰ ਬ੍ਰਾਮਦਗੀ ਦੀ ਉਮੀਦ ਹੈ। ਇਸ ਸਬੰਧੀ ਪੁਲੀਸ ਨੇ ਥਾਣਾ ਬਲੌਗੀ ਵਿਖੇ ਐਨ ਡੀ ਪੀ ਐਸ ਐਕਟ ਦੀ ਧਾਰਾ 21-61-85 ਅਧੀਨ ਦੋ ਵੱਖਰੇ ਮਾਮਲੇ ਦਰਜ ਕੀਤੇ ਹਨ।
Mohali
ਆਪ ਸਰਕਾਰ ਦੀ ਸਿਖਿਆ ਕ੍ਰਾਂਤੀ ਵਿੱਚ ਸਰਕਾਰੀ ਸਕੂਲਾਂ ਦੀ ਹਾਲਤ ਮਾੜੀ : ਕੁਲਜੀਤ ਸਿੰਘ ਬੇਦੀ
42 ਡਿਗਰੀ ਦੀ ਹੁਮਸ ਭਰੀ ਤਪਸ਼, ਬੰਦ ਪੱਖੇ ਅਤੇ ਹਨੇਰੇ ਕਮਰਿਆਂ ਵਿੱਚ ਤੰਗ ਹੁੰਦੇ ਹਨ ਵਿਦਿਆਰਥੀ
ਐਸ ਏ ਐਸ ਨਗਰ, 18 ਜੁਲਾਈ (ਸ.ਬ.) ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਕਥਿਤ ਸਿਖਿਆ ਕ੍ਰਾਂਤੀ ਵਿੱਚ ਸਰਕਾਰੀ ਸਕੂਲਾਂ ਦੀ ਹਾਲਤ ਮਾੜੀ ਹੈ। ਉਹਨਾਂ ਕਿਹਾ ਕਿ 42 ਡਿਗਰੀ ਦੀ ਤਪਦੀ ਗਰਮੀ ਅਤੇ ਭਾਰੀ ਹੁਮਸ ਦੌਰਾਨ ਸਕੂਲ ਦੀ ਬਿਜਲੀ ਸਪਲਾਈ ਬੰਦ ਹੋਣ ਕਾਰਨ ਪੱਖੇ ਬੰਦ ਹਨ ਅਤੇ ਵਿਦਿਆਰਥੀਆਂ ਬੁਝੀਆਂ ਲਾਈਟਾਂ ਅਤੇ ਪਸੀਨੇ ਨਾਲ ਤਰਬਤਰ ਹੋ ਕੇ ਪੜ੍ਹਾਈ ਲਈ ਮਜਬੂਰ ਹਨ। ਉਹਨਾਂ ਕਿਹਾ ਕਿ ਇਹ ਹਾਲਤ ਕਿਸੇ ਦੂਰੇ ਦੁਰਾਡੇ ਦੇ ਪਿੰਡ ਦੀ ਨਹੀਂ ਹੈ ਬਲਕਿ ਮੁਹਾਲੀ ਦੇ ਫੇਜ਼ 3ਬੀ2 ਵਿਚਲੇ ਸਰਕਾਰੀ ਪ੍ਰਾਈਮਰੀ ਸਕੂਲ ਦੇ ਹਨ ਜਿੱਥੇ ਪ੍ਰੀਪੇਡ (ਰੀਚਾਰਜ ਵਾਲਾ) ਡਿਜੀਟਲ ਬਿਜਲੀ ਮੀਟਰ ਲਗਾਇਆ ਗਿਆ ਹੈ। ਰੀਚਾਰਜ ਖਤਮ ਹੁੰਦੇ ਹੀ ਬਿਜਲੀ ਆਪਣੇ ਆਪ ਕੱਟ ਜਾਂਦੀ ਹੈ ਅਤੇ ਸਕੂਲ ਹਨੇਰੇ ਵਿੱਚ ਡੁੱਬ ਜਾਂਦਾ ਹੈ।
ਸਕੂਲ ਦੇ ਦੌਰੇ ਦੌਰਾਨ ਉਹਨਾਂ ਸਰਕਾਰ ਦੀ ਸਿੱਖਿਆ ਨੀਤੀ ਤੇ ਸਵਾਲ ਖੜ੍ਹੇ ਕਰਦਿਆਂ ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਸਕੂਲਾਂ ਨੂੰ ਬਿਜਲੀ ਰੀਚਾਰਜ ਲਈ ਕੋਈ ਵੱਖਰਾ ਸਰਕਾਰੀ ਫੰਡ ਨਹੀਂ ਮਿਲਦਾ। ਕਈ ਵਾਰ ਅਧਿਆਪਕ ਹੀ ਆਪਣੀ ਜੇਬ ਵਿੱਚੋਂ ਪੈਸੇ ਇਕੱਠੇ ਕਰਕੇ ਮੀਟਰ ਰੀਚਾਰਜ ਕਰਵਾਉਂਦੇ ਹਨ। ਜਦੋਂ ਉਹ ਰਕਮ ਵੀ ਖਤਮ ਹੋ ਜਾਂਦੀ ਹੈ ਤਾਂ ਮਾਸੂਮ ਬੱਚਿਆਂ ਨੂੰ ਬਿਨਾਂ ਪੱਖਿਆਂ ਅਤੇ ਬਿਨਾਂ ਬਿਜਲੀ ਦੇ ਪੜ੍ਹਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਿੱਖਿਆ ਕ੍ਰਾਂਤੀ, ਸਮਾਰਟ ਸਕੂਲ ਅਤੇ ਸਕੂਲ ਆਫ਼ ਐਮੀਨੈਂਸ ਬਣਾਉਣ ਦੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਗਰਮੀ ਵਿੱਚ ਪੱਖੇ ਤੱਕ ਨਸੀਬ ਨਹੀਂ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਦੀ ਬਿਜਲੀ ਮੁਫ਼ਤ ਕੀਤੀ ਜਾਵੇ ਜਾਂ ਬਿਜਲੀ ਦੇ ਬਿੱਲਾਂ ਲਈ ਪੂਰਾ ਸਰਕਾਰੀ ਪ੍ਰਬੰਧ ਕੀਤਾ ਜਾਵੇ, ਤਾਂ ਜੋ ਅਧਿਆਪਕਾਂ ਨੂੰ ਆਪਣੀ ਜੇਬ ਤੋਂ ਪੈਸੇ ਨਾ ਦੇਣੇ ਪੈਣ ਅਤੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।
ਸz. ਬੇਦੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਵਰਗੇ ਬੁਨਿਆਦੀ ਖੇਤਰਾਂ ਵਿੱਚ ਸਰਕਾਰ ਦੇ ਦਾਅਵੇ ਅਤੇ ਹਕੀਕਤ ਵਿੱਚ ਵੱਡਾ ਫਰਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਬਾਜ਼ੀ ਤੇ ਕਰੋੜਾਂ ਰੁਪਏ ਖਰਚ ਕਰਨ ਦੀ ਬਜਾਏ ਜੇ ਸਕੂਲਾਂ ਅਤੇ ਹਸਪਤਾਲਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।
Mohali
ਫੇਜ਼ 5 ਮਾਰਕੀਟ ਦੇ ਪਿੱਛੇ ਖੜ੍ਹੇ ਗੰਦੇ ਪਾਣੀ ਕਾਰਨ ਹਾਲ ਬੇਹਾਲ, ਗੰਦਗੀ ਅਤੇ ਮਲਬੇ ਦੀ ਭਰਮਾਰ
ਕੌਂਸਲਰ ਸੋਹਲ ਨੇ ਨਿਗਮ ਦੀਆਂ ਗੱਡੀਆਂ ਮੰਗਾਂ ਕੇ ਕਰਵਾਈ ਸਫਾਈ, ਗੰਦਗੀ ਸੁੱਟਣ ਵਾਲੇ ਦੁਕਾਨਦਾਰਾਂ ਦੇ ਖਿਲਾਫ ਕਾਰਵਾਈ ਲਈ ਕਿਹਾ
ਐਸ ਏ ਐਸ ਨਗਰ, 18 ਜੁਲਾਈ (ਸ.ਬ.) ਸਥਾਨਕ ਫੇਜ਼ 3-5 ਦੀਆਂ ਲਾਈਟਾਂ ਦੇ ਨਾਲ ਲੱਗਦੇ ਫੇਜ਼ 5 ਦੇ ਸ਼ੋਰੂਮਾਂ ਦੇ ਪਿਛਲੇ ਪਾਸੇ ਵਾਲੀ ਸੜਕ ਤੇ ਖੜ੍ਹੇ ਗੰਦੇ ਪਾਣੀ ਅਤੇ ਸੜਕ ਤੇ ਪਏ ਮਲਬੇ ਕਾਰਨ ਵਸਨੀਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਇਸ ਦੌਰਾਨ ਮਿਉਂਸਪਲ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਵਲੋਂ ਇਸ ਥਾਂ ਦੀ ਸਫਾਈ ਕਰਵਾਈ ਗਈ ਅਤੇ ਨਗਰ ਨਿਗਮ ਦੇ ਸੈਨੇਟਰੀ ਵਿਭਾਗ ਦੇ ਕਰਮਚਾਰੀਆਂ ਨੂੰ ਹਿਦਾਇਤ ਕੀਤੀ ਗਈ ਕਿ ਜਿਹੜੇ ਦੁਕਾਨਦਾਰਾਂ ਵਲੋਂ ਸੀਵਰੇਜ ਦਾ ਗੰਦਾ ਪਾਣੀ ਸਿੱਧਾ ਸੜਕ ਤੇ ਸੁੱਟਿਆ ਜਾ ਰਿਹਾ ਹੈ, ਉਹਨਾਂ ਦੇ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਸz. ਸੋਹਲ ਨੇ ਦੱਸਿਆ ਕਿ ਇਹਨਾਂ ਸ਼ੋਰੂਮਾਂ ਦੇ ਪਿਛਲੇ ਪਾਸੇ ਬਣੀਆਂ ਕਨਾਲ ਕੋਠੀਆਂ ਦੇ ਵਸਨੀਕਾਂ ਵਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਇਸ ਸੜਕ ਤੇ ਹਰ ਵੇਲੇ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ ਜਿਸ ਕਾਰਨ ਇਸ ਇਲਾਕੇ ਵਿੱਚ ਗੰਦੀ ਬਦਬੂ ਆਉਂਦੀ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਇਸ ਸੜਕ ਤੇ ਪਏ ਮਲਬੇ ਕਾਰਨ ਇਹ ਸੜਕ ਵਰਤੋਂ ਯੋਗ ਨਹੀਂ ਰਹੀ ਹੈ ਇਸ ਲਈ ਉਹਨਾਂ ਵਲੋਂ ਮੌਕੇ ਤੇ ਪਹੁੰਚ ਕੇ ਇਸਦੀ ਸਫਾਈ ਕਰਵਾਈ ਜਾ ਰਹੀ ਹੈ।
ਉਹਨਾਂ ਕਿਹਾ ਕਿ ਇਸ ਥਾਂ ਤੇ ਸੀਵਰੇਜ ਦੇ ਉਵਰਫਲੋ ਦੀ ਸ਼ਿਕਾਇਤ ਨਹੀਂ ਹੈ ਬਲਕਿ ਮਾਰਕੀਟ ਵਿੱਚ ਖਾਣ ਪੀਣ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਵਲੋਂ ਇੱਥੇ ਸੜਕ ਤੇ ਹੀ ਗੰਦਾ ਪਾਣੀ ਛੱਡਿਆ ਜਾ ਰਿਹਾ ਸੀ ਜਿਸ ਕਾਰਨ ਇੱਥੇ ਹਾਲਾਤ ਬਦਤਰ ਹੋ ਗਏ ਸਨ। ਉਹਨਾਂ ਕਿਹਾ ਕਿ ਉਹਨਾਂ ਵਲੋਂ ਨਗਰ ਨਿਗਮ ਦੇ ਸਟਾਫ ਨੂੰਸੱਦ ਕੇ ਇੱਥੇ ਸਫਾਈ ਕਰਨ ਅਤੇ ਨਾਲ ਹੀ ਜੇ ਸੀ ਬੀ ਮਸ਼ੀਨ ਮੰਗਾਂ ਕੇ ਮਲਬਾ ਚੁਕਵਾਇਆ ਗਿਆ ਹੈ ਤਾਂ ਜੋ ਵਸਨੀਕਾਂ ਦੀ ਸਮੱਸਿਆ ਦਾ ਹਲ ਕੱਢਿਆ ਜਾ ਸਕੇ।
Mohali
ਨੀਟ ਪ੍ਰੀਖਿਆ ਵਿੱਚ ਪਾਰਦਰਸ਼ਤਾ ਅਤੇ ਵਿਦਿਆਰਥੀਆਂ ਨੂੰ ਇਨਸਾਫ਼ ਦੀ ਮੰਗ ਨੂੰ ਕਾਂਗਰਸ ਦਾ ਸਮਰਥਨ
ਐਸ ਏ ਐਸ ਨਗਰ, 18 ਜੁਲਾਈ (ਸ.ਬ.) ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਨਿਰਪੱਖਤਾ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਮੰਗ ਲਈ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਅੰਦੋਲਨ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਗਿਆਨੀ ਸੋਨਮ ਵਾਂਗਚੁਕ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿਆਦੀ ਭੁੱਖ ਹੜਤਾਲ ਪ੍ਰਤੀ ਵੀ ਪਾਰਟੀ ਆਪਣਾ ਨੈਤਿਕ ਸਮਰਥਨ ਪ੍ਰਗਟ ਕਰਦੀ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਨੀਟ ਪ੍ਰੀਖਿਆ ਨੂੰ ਲੈ ਕੇ ਸਾਹਮਣੇ ਆਈਆਂ ਬੇਨਿਯਮੀਆਂ ਅਤੇ ਵਿਵਾਦਾਂ ਨੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਬਣਾਈ ਰੱਖਣ ਲਈ ਪਾਰਦਰਸ਼ੀ ਅਤੇ ਨਿਰਪੱਖ ਵਿਵਸਥਾ ਯਕੀਨੀ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਦੇ ਹਿੱਤਾਂ ਨੂੰ ਸਭ ਤੋਂ ਉੱਚੀ ਤਰਜੀਹ ਦੇਣੀ ਚਾਹੀਦੀ ਹੈ ਅਤੇ ਅਜਿਹੀ ਪ੍ਰਣਾਲੀ ਵਿਕਸਤ ਕਰਨੀ ਚਾਹੀਦੀ ਹੈ ਜਿਸ ਨਾਲ ਭਵਿੱਖ ਵਿੱਚ ਕਿਸੇ ਵੀ ਵਿਦਿਆਰਥੀ ਨਾਲ ਅਨਿਆਇ ਨਾ ਹੋਵੇ।
-
Mohali1 month ago
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 18 ਜੂਨ ਤਕ ਚਲੇਗਾ 18 ਰੋਜ਼ਾ ਗੁਰਮਤਿ ਅਤੇ ਗੱਤਕਾ ਕੈਂਪ
-
International2 months ago
ਅਫ਼ਗਾਨਿਸਤਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
National1 month agoਸ਼ਾਰਟ ਸਰਕਟ ਕਾਰਨ ਫਲੈਟ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
Mohali2 months ago
ਨਗਰ ਨਿਗਮ ਦੇ 26 ਸਾਬਕਾ ਕੌਂਸਲਰ ਚੋਣ ਜਿੱਤ ਕੇ ਮੁੜ ਬਣੇ ਕੌਂਸਲਰ
-
International2 months agoਰੂਸ ਵੱਲੋਂ ਯੂਕ੍ਰੇਨ ਤੇ ਮਿਜ਼ਾਈਲਾਂ ਅਤੇ ਆਤਮਘਾਤੀ ਡਰੋਨਾਂ ਨਾਲ ਹਮਲਾ, 11 ਵਿਅਕਤੀਆਂ ਦੀ ਮੌਤ, ਕਈ ਗੰਭੀਰ ਜ਼ਖਮੀ
-
National1 month agoਐਮਾਜ਼ਾਨ ਦੇ ਗੋਦਾਮ ਵਿੱਚ ਅੱਗ ਲੱਗਣ ਕਾਰਨ ਦੋ ਕਰਮਚਾਰੀਆਂ ਦੀ ਮੌਤ
-
National2 months agoਫਰੀਦਾਬਾਦ ਵਿੱਚ ਮਸਜਿਦ ਅਤੇ ਮੰਦਰਾਂ ਤੇ ਚੱਲੇ ਬੁਲਡੋਜ਼ਰ
-
National2 months agoਲਾਸ਼ ਲੈ ਕੇ ਜਾ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
