Connect with us

Mohali

ਗਮਾਡਾ ਵਲੋਂ ਆਈ ਟੀ ਸਿਟੀ ਦੇ ਪਲਾਟ ਮਾਲਕਾਂ ਨੂੰ ਭੇਜੇ 7845 ਰੁਪਏ ਪ੍ਰਤੀ ਗੱਜ ਦੇ ਹਿਸਾਬ ਨਾਲ ਵਾਧੂ ਰਕਮ ਭੇਜਣ ਦੇ ਨੋਟਿਸਾਂ ਕਾਰਨ ਗਮਾਡਾ ਖਿਲਾਫ ਇੱਕਜੁੱਟ ਹੋਏ ਵਸਨੀਕ

Published

on

ਪਲਾਟ ਮਾਲਕਾਂ ਵਲੋਂ ਗਮਾਡਾ ਖਿਲਾਫ ਕਾਨੂੰਨੀ ਲੜਾਈ ਲੜਣ ਦੀ ਤਿਆਰੀ, ਮਸਲੇ ਦੇ ਹਲ ਲਈ ਹਲਕਾ ਵਿਧਾਇਕ ਨੂੰ ਮਿਲਣ ਦਾ ਫੈਸਲਾ

ਐਸ ਏ ਐਸ ਨਗਰ, 20 ਜੁਲਾਈ (ਸ.ਬ.) ਗਮਾਡਾ ਵਲੋਂ ਆਈ ਟੀ ਸਿਟੀ ਦੇ ਪਲਾਟ ਮਾਲਕਾਂ ਨੂੰ ਭੇਜੇ 7845 ਰੁਪਏ ਪ੍ਰਤੀ ਗੱਜ ਦੇ ਹਿਸਾਬ ਨਾਲ ਵਾਧੂ ਰਕਮ ਭੇਜਣ ਦੇ ਨੋਟਿਸਾਂ ਕਾਰਨ ਉੱਥੋਂ ਦੇ ਵਸਨੀਕ ਗਮਾਡਾ ਖਿਲਾਫ ਇੱਕਜੁੱਟ ਹੋ ਗਏ ਹਨ ਅਤੇ ਵਸਨੀਕਾਂ ਵਲੋਂ ਇਸ ਕਾਰਵਾਈ ਦੇ ਵਿਰੋਧ ਲਈ ਸੱਦੀ ਗਈ ਮੀਟਿੰਗ ਦੌਰਾਨ ਇੱਕ ਕਮੇਟੀ ਦਾ ਗਠਨ ਕਰਕੇ ਗਮਾਡਾ ਦੀ ਇਸ ਕਾਰਵਾਈ ਵਿਰੁੱਧ ਸੰਘਰਸ਼ ਕਰਨ ਅਤੇ ਲੋੜ ਪੈਣ ਤੇ ਕਾਨੂੰਨੀ ਲੜਾਈ ਲੜਣ ਦਾ ਫੈਸਲਾ ਕੀਤਾ ਹੈ। ਮੀਟਿੰਗ ਵਿੱਚ ਆਈ ਟੀ ਸਿਟੀ ਦੇ ਕੌਂਸਲਰ ਸz. ਨਸੀਬ ਸਿੰਘ ਸੰਧੂ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ ਅਤੇ ਵਸਨੀਕਾਂ ਨਾਲ ਖੜ੍ਹ ਕੇ ਇਸ ਲੜਾਈ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਗਮਾਡਾ ਖਿਲਾਫ ਸੰਘਰਸ਼ ਕਰਨ ਲਈ ਸੇਵਾਮੁਕਤ ਕਰਨਲ ਐਸ ਐਸ ਚਾਹਲ ਦੀ ਅਗਵਾਈ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਸਰਵਸ੍ਰੀ ਰਾਮ ਪ੍ਰਕਾਸ਼, ਸ਼ਸ਼ੀਪਾਲ ਸੈਣੀ, ਆਰ ਕੇ ਮਹਾਜਨ, ਕੁਲਤਾਰ ਸਿੰਘ, ਸੰਜੈ ਸ਼ਰਮਾ ਅਤੇ ਦਲਜੀਤ ਸਿੰਘ ਨੂੰ ਮੈਂਬਰ ਚੁਣਿਆ ਗਿਆ।

ਇਸ ਮੌਕੇ ਵਸਨੀਕਾਂ ਨੇ ਦੱਸਿਆ ਕਿ ਗਮਾਡਾ ਵਲੋਂ ਉਹਨਾਂ ਨੂੰ 7845 ਰੁਪਏ ਪ੍ਰਤੀ ਵਰਗ ਗਜ ਦੇ ਹਿਸਾਬ ਨਾਲ ਇਨਹਾਂਸਮੈਂਟ ਦੇ ਨੋਟਿਸ ਕੇ 30 ਦਿਨਾਂ ਵਿੱਚ ਕੁਲ ਬਣਦੀ ਰਕਮ (ਜੋ ਲੱਖਾਂ ਵਿੱਚ ਹੈ) ਦਾ 25 ਫੀਸਦੀ ਜਮ੍ਹਾਂ ਕਰਵਾਉਣ ਅਤੇ ਬਾਕੀ ਦੀ ਰਕਮ 25-25 ਫੀਸਦੀ ਦੀਆਂ ਤਿੰਨ ਕਿਸ਼ਤਾਂ (ਹਰ ਛੇ ਮਹੀਨੇ ਬਾਅਦ) ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ ਜੋ ਪਲਾਟ ਮਾਲਕਾਂ ਨਾਲ ਸਰਾਸਰ ਧੱਕੇਸ਼ਾਹੀ ਹੈ ਅਤੇ ਸਰਕਾਰ ਨੂੰ ਇਹ ਨੋਟਿਸ ਤੁਰੰਤ ਵਾਪਸ ਲੈਣੇ ਚਾਹੀਦੇ ਹਨ।

ਇਸ ਮੌਕੇ ਸੇਵਾਮੁਕਤ ਕਰਨਲ ਐਸ ਐਸ ਚਾਹਲ ਨੇ ਕਿਹਾ ਕਿ ਗਮਾਡਾ ਵਲੋਂ ਇੱਥੇ 25000 ਰੁਪਏ ਪ੍ਰਤੀ ਵਰਗ ਗਜ ਦੇ ਹਿਸਾਬ ਨਾਲ ਪਲਾਟ ਅਲਾਟ ਕੀਤੇ ਗਏ ਸਨ ਜਿਹੜੇ ਮਾਰਕੀਟ ਕੀਮਤ ਤੋਂ ਵੱਧ ਸਨ ਅਤੇ ਇੱਥੇ ਪਲਾਟ ਲੈ ਕੇ ਮਕਾਨ ਬਣਾਉਣ ਵਾਲਿਆਂ ਵਿੱਚੋਂ ਜਿਆਦਾਤਰ ਰਿਟਾਇਰਡ ਵਿਅਕਤੀ ਹਨ ਜਿਹਨਾਂ ਵਲੋਂ ਬੈਂਕਾਂ ਤੋਂ ਕਰਜੇ ਲੈ ਕੇ ਆਪਣੇ ਘਰ ਬਣਾਏ ਗਏ ਸਨ ਅਤੇ ਹੁਣ ਗਮਾਡਾ ਵਲੋਂ ਉਹਨਾਂ ਦੇ ਪਲਾਟਾਂ ਦੀ ਇੱਕ ਤਿਹਾਈ ਕੀਮਤ ਵਧਾ ਦਿੱਤੀ ਗਈ ਹੈ ਅਤੇ ਇਹ ਰਕਮ ਦੇਣੀ ਲੋਕਾਂ ਦੇ ਵੱਸ ਤੋਂ ਬਾਹਰ ਹੈ। ਉਹਨਾਂ ਕਿਹਾ ਕਿ ਹਾਲਾਤ ਇਹ ਹਨ ਕਿ ਲੋਕਾਂ ਨੂੰ ਆਪਣੇ ਘਰ ਵੇਚ ਕੇ ਗਮਾਡਾ ਦੀ ਰਕਮ ਦੀ ਅਦਾਇਗੀ ਕਰਨੀ ਪੈਣੀ ਹੈ ਅਤੇ ਉਹਨਾਂ ਨੂੰ ਨਵੇਂ ਸਿਰੇ ਤੋਂ ਉਜਾੜਾ ਸਹਿਣਾ ਪੈਣਾ ਹੈ।

ਇਸ ਮੌਕੇ ਸz. ਨਸੀਬ ਸਿੰਘ ਸੰਧੂ ਨੇ ਕਿਹਾ ਕਿ ਕਹਿਣ ਨੂੰ ਗਮਾਡਾ ਬਿਨਾ ਨਫੇ ਨੁਕਸਾਨ ਦੇ ਕੰਮ ਕਰਨ ਵਾਲਾ ਅਦਾਰਾ ਹੈ ਪਰੰਤੂ ਅਸਲੀਅਤ ਇਹ ਹੈ ਕਿ ਗਾਮਡਾ ਪੂਰੀ ਤਰ੍ਹਾਂ ਪ੍ਰਾਪਰਟੀ ਡੀਲਰਾਂ ਵਾਂਗ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਗਮਾਡਾ ਵਲੋਂ ਪਹਿਲਾਂ ਆਈ ਟੀ ਸਿਟੀ ਵਿੱਚ ਪਲਾਟ ਵੇਚ ਕੇ ਮੁਨਾਫਾ ਕਮਾਇਆ ਗਿਆ ਅਤੇ ਫਿਰ ਵਪਾਰਕ ਥਾਂ ਵੇਚ ਕੇ ਹੋਰ ਵੱਡਾ ਮੁਨਾਫਾ ਕਮਾਇਆ ਗਿਆ। ਉਹਨਾਂ ਕਿਹਾ ਕਿ ਹੁਣੇ ਵੀ ਇੱਥੇ ਕਈ ਸਾਈਟਾਂ ਵੇਚੀਆਂ ਜਾਣ ਵਾਲੀਆਂ ਪਈਆਂ ਹਨ ਜਿਹਨਾਂ ਰਾਂਹੀ ਗਮਾਡਾ ਨੇ ਮੋਟੀ ਕਮਾਈ ਕਰਨੀ ਹੈ ਅਤੇ ਜੇਕਰ ਗਮਾਡਾ ਨੂੰ ਕਿਸਾਨਾਂ ਨੂੰ ਹੋਰ ਰਕਮ ਦੀ ਅਦਾਇਗੀ ਕਰਨੀ ਵੀ ਪੈ ਰਹੀ ਹੈ ਤਾਂ ਗਮਾਡਾ ਆਪਣੇ ਮੁਨਾਫੇ ਵਿੱਚੋਂ ਇਸਦੀ ਅਦਾਇਗੀ ਕਰ ਸਕਦਾ ਹੈ। ਉਹਨਾਂ ਕਿਹਾ ਕਿ ਸਿਤਮ ਦੀ ਗੱਲ ਇਹ ਹੈ ਕਿ ਗਮਾਡਾ ਵਲੋਂ ਕਿਸਾਨਾਂ ਦੀ ਅਦਾਇਗੀ ਵਿੱਚ ਕੀਤੀ ਦੇਰੀ ਕਾਰਨ. ਜਿਹੜਾ ਜੁਰਮਾਨਾ ਅਤੇ ਵਿਆਜ ਦੇਣਾ ਹੈ ਉਹ ਵੀ ਪਲਾਟ ਮਾਲਕਾਂ ਤੋਂ ਵਸੂਲਿਆ ਜਾ ਰਿਹਾ ਹੈ।

ਇਸ ਮੌਕੇ ਫੈਸਲਾ ਕੀਤਾ ਗਿਆ ਕਿ ਸੰਘਰਸ਼ ਕਮੇਟੀ ਵਲੋਂ ਇਸ ਮੁੱਦੇ ਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਜਾਵੇ ਅਤੇ ਉਹਨਾਂ ਤੋਂ ਇਸ ਮਸਲੇ ਦਾ ਹਲ ਕਰਵਾਉਣ ਦੀ ਮੰਗ ਕੀਤੀ ਜਾਵੇ। ਇਸਦੇ ਨਾਲ ਹੀ ਫੈਸਲਾ ਕੀਤਾ ਗਿਆ ਕਿ ਜੇਕਰ ਲੋੜ ਪਈ ਤਾਂ ਇਸ ਮੁੱਦੇ ਤੇ ਅਦਾਲਤੀ ਲੜਾਈ ਤੋਂ ਵੀ ਗੁਰੇਜ ਨਹੀਂ ਕੀਤਾ ਜਾਵੇਗਾ।

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Mohali

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।

ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।

Continue Reading

Latest News

Trending