Mohali
ਨਗਰ ਨਿਗਮ ਵਿੱਚ ਸ਼ਾਮਲ ਹੋਣ ਦੇ ਬਾਵਜੂਦ ਬਲੌਂਗੀ ਵਾਸੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ
ਬਲੌਂਗੀ, 20 ਜੁਲਾਈ (ਪਵਨ ਰਾਵਤ) ਪਿੰਡ ਬਲੌਂਗੀ ਤੇ ਇਸ ਨਾਲ ਲੱਗਦੀਆਂ ਕਲੋਨੀਆਂ ਨੂੰ ਭਾਵੇਂ ਨਗਰ ਨਿਗਮ ਮੁਹਾਲੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਇੱਥੋਂ ਕੌਂਸਲਰਾਂ ਦੀ ਚੋਣ ਵੀ ਹੋ ਚੁੱਕੀ ਹੈ ਪਰੰਤੂ ਇਸਦੇ ਬਾਵਜੂਦ ਇੱਥੋਂ ਦੇ ਵਸਨੀਕ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ।
ਇਸ ਸਬੰਧੀ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਸ਼ਰਮਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦਾ ਕੰਮ ਭਾਵੇਂ ਮੁਕੰਮਲ ਹੋ ਚੁੱਕਿਆ ਹੈ ਪਰੰਤੂ ਬਲੌਂਗੀ ਦੇ ਹਾਲਾਤ ਪਹਿਲਾਂ ਵਰਗੇ ਹੀ ਹਨ। ਚੋਣਾਂ ਤੋਂ ਬਾਅਦ ਨਾ ਤਾਂ ਚੁਣੇ ਹੋਏ ਕੌਂਸਲਰ (ਐਮਸੀ) ਲੋਕਾਂ ਵਿਚਕਾਰ ਨਜ਼ਰ ਆ ਰਹੇ ਹਨ ਅਤੇ ਨਾ ਹੀ ਨਗਰ ਨਿਗਮ ਦਾ ਕੋਈ ਅਧਿਕਾਰੀ ਇਲਾਕੇ ਦੀਆਂ ਸਮੱਸਿਆਵਾਂ ਵੱਲ ਧਿਆਨ ਦੇ ਰਿਹਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਚੋਣਾਂ ਦੌਰਾਨ ਉਮੀਦਵਾਰ ਘਰ-ਘਰ ਜਾ ਕੇ ਵੋਟਾਂ ਮੰਗਦੇ ਰਹੇ ਅਤੇ ਵਿਕਾਸ ਦੇ ਵੱਡੇ-ਵੱਡੇ ਵਾਅਦੇ ਕੀਤੇ ਗਏ, ਪਰ ਜਿੱਤਣ ਤੋਂ ਬਾਅਦ ਲੋਕਾਂ ਦੀ ਕੋਈ ਸਾਰ ਨਹੀਂ ਲਈ ਗਈ।
ਉਹਨਾਂ ਕਿਹਾ ਕਿ ਬਲੌਂਗੀ ਦੇ ਐਂਟਰੀ ਪੁਆਇੰਟ ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਜਿਨ੍ਹਾਂ ਦੀ ਸਫ਼ਾਈ ਨਹੀਂ ਕਰਵਾਈ ਜਾ ਰਹੀ। ਬਰਸਾਤ ਦੇ ਦਿਨਾਂ ਵਿੱਚ ਇਹ ਕੂੜਾ ਅਤੇ ਸੜਕਾਂ ਤੇ ਖੜ੍ਹਾ ਪਾਣੀ ਲੋਕਾਂ ਲਈ ਗੰਭੀਰ ਸਮੱਸਿਆ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦਾ ਗੰਦਾ ਪਾਣੀ ਬਿਨਾਂ ਬਰਸਾਤ ਦੇ ਵੀ ਗਲੀਆਂ ਅਤੇ ਸੜਕਾਂ ਤੇ ਵਗਦਾ ਰਹਿੰਦਾ ਹੈ, ਜਿਸ ਕਾਰਨ ਗੰਦਗੀ ਅਤੇ ਬਦਬੂ ਫੈਲ ਰਹੀ ਹੈ।
ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਵੀ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਕਈ ਖੇਤਰਾਂ ਵਿੱਚ ਬਦਬੂਦਾਰ ਅਤੇ ਦੂਸ਼ਿਤ ਪਾਣੀ ਦੀ ਸਪਲਾਈ ਹੋ ਰਹੀ ਹੈ, ਜਿਸ ਕਾਰਨ ਲੋਕਾਂ ਦੀ ਸਿਹਤ ਖਤਰੇ ਵਿੱਚ ਹੈ। ਗੰਦਗੀ ਅਤੇ ਖੜ੍ਹੇ ਪਾਣੀ ਕਾਰਨ ਮੱਛਰਾਂ ਦੀ ਬਹੁਤਾਤ ਹੋ ਰਹੀ ਹੈ ਅਤੇ ਡੇਂਗੂ ਤੇ ਮਲੇਰੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਖਤਰਾ ਵੱਧ ਗਿਆ ਹੈ।
ਉਨ੍ਹਾਂ ਕਿਹਾ ਕਿ ਲੋਕ ਜਦੋਂ ਆਪਣੀਆਂ ਸਮੱਸਿਆਵਾਂ ਲੈ ਕੇ ਐਮ ਸੀ ਕੋਲ ਜਾਂਦੇ ਹਨ ਤਾਂ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਹਾਲੇ ਅਧਿਕਾਰ ਨਹੀਂ ਮਿਲੇ। ਇਸੇ ਤਰ੍ਹਾਂ ਨਗਰ ਨਿਗਮ ਦੇ ਅਧਿਕਾਰੀ ਵੀ ਚਾਰਜ ਨਾ ਮਿਲਣ ਦੀ ਗੱਲ ਕਰਦੇ ਹਨ। ਉਹਨਾਂ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਤੋਂ ਮੰਗ ਕੀਤੀ ਕਿ ਬਲੌਂਗੀ ਪਿੰਡ ਅਤੇ ਕਲੋਨੀਆਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ਨੂੰ ਨਗਰ ਨਿਗਮ ਵਿੱਚ ਸ਼ਾਮਲ ਕੀਤਾ ਗਿਆ ਹੈ ਤਾਂ ਇੱਥੇ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਵਰਗੀਆਂ ਸਹੂਲਤਾਂ ਵੀ ਯਕੀਨੀ ਬਣਾਈਆਂ ਜਾਣ।
ਇਸ ਸਬੰਧੀ ਗੱਲ ਕਰਨ ਤੇ ਵਾਰਡ ਨੰਬਰ 48 ਦੇ ਕੌਂਸਲਰ ਕੁਲਦੀਪ ਸਿੰਘ ਬਿੱਟੂ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਕਈ ਵਾਰ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਚੁੱਕੇ ਹਨ। ਉਨ੍ਹਾਂ ਅਨੁਸਾਰ ਅਧਿਕਾਰੀਆਂ ਵੱਲੋਂ ਹਰ ਵਾਰ ਇਹੀ ਕਿਹਾ ਜਾਂਦਾ ਹੈ ਕਿ ਹਾਲੇ ਬਲੌਂਗੀ ਦਾ ਚਾਰਜ ਉਨ੍ਹਾਂ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸੀਵਰੇਜ ਅਤੇ ਪਾਣੀ ਦੀਆਂ ਕਮੇਟੀਆਂ ਵੀ ਇਹੀ ਜਵਾਬ ਦੇ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਚਾਰਜ ਕਿਸੇ ਕੋਲ ਨਹੀਂ ਹੈ ਤਾਂ ਫਿਰ ਬਲੌਂਗੀ ਦੀਆਂ ਸੀਵਰੇਜ ਅਤੇ ਪਾਣੀ ਸਬੰਧੀ ਸੇਵਾਵਾਂ ਦੀ ਜ਼ਿੰਮੇਵਾਰੀ ਆਖ਼ਿਰ ਕਿਸ ਕੋਲ ਹੈ। ਐਮਸੀ ਕੁਲਦੀਪ ਸਿੰਘ ਬਿੱਟੂ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨਾਲ ਮੁਲਾਕਾਤ ਕਰਨਗੇ ਅਤੇ ਬਲੌਂਗੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਜਲਦੀ ਹੱਲ ਲਈ ਠੋਸ ਕਦਮ ਚੁੱਕਣ ਦੀ ਮੰਗ ਕਰਨਗੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
