Connect with us

Mohali

ਪੰਜਾਬ ਦੇ ਕਿਸਾਨਾਂ ਲਈ ਘਾਤਕ ਸਿੱਧ ਹੋਵੇਗਾ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ

Published

on

ਐਸ ਏ ਐਸ ਨਗਰ, 20 ਜੁਲਾਈ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜਿਲ੍ਹਾ ਮੁਹਾਲੀ ਦੇ ਆਗੂਆਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਅਮਰੀਕਾ ਨਾਲ ਜਿਹੜਾ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ। ਉਹ ਪੰਜਾਬ ਦੇ ਕਿਸਾਨਾਂ ਲਈ ਘਾਤਕ ਸਿੱਧ ਹੋਵੇਗਾ ਕਿਉਂਕਿ ਅਮਰੀਕਾ ਸਰਕਾਰ ਉਥੋਂ ਦੇ ਕਿਸਾਨਾਂ ਨੂੰ ਖੇਤੀਬਾੜੀ ਉੱਪਰ ਬੜੇ ਵੱਡੇ ਪੱਧਰ ਤੇ ਸਬਸਿਡੀ ਦਿੰਦੀ ਹੈ ਅਤੇ ਖੇਤੀਬਾੜੀ ਵਸਤਾਂ ਘੱਟ ਲਾਗਤ ਪੈਦਾ ਹੁੰਦੀਆਂ ਹਨ ਤੇ ਪੰਜਾਬ ਦੇ ਕਿਸਾਨ ਅਮਰੀਕਾ ਦੀਆਂ ਬਹੁ ਕੰਪਨੀਆਂ ਦਾ ਮੁਕਾਬਲਾ ਨਹੀਂ ਕਰ ਸਕਣਗੇ ਤੇ ਪੰਜਾਬ ਦੇ ਖੇਤੀਬਾੜੀ ਬਿਲਕੁਲ ਖਤਮ ਹੋ ਜਾਵੇਗੀ। ਇਸ ਸੰਬੰਧੀ ਯੂਨੀਅਨ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਦਿੱਤਾ ਗਿਆ ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਇਕੱਠੇ ਹੋ ਕੇ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ। ਯੂਨੀਅਨ ਵਲੋਂ ਇਸ ਸੰਬੰਧੀ ਜਿਲ੍ਹਾ ਪ੍ਰਸ਼ਾਸ਼ਨ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ ਗਿਆ ਹੈ।

ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਸz. ਮੇਹਰ ਸਿੰਘ ਥੇੜੀ, ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾ, ਬਹਾਦਰ ਸਿੰਘ ਨਿਆਮੀਆਂ, ਜਰਨੈਲ ਸਿੰਘ ਬਲਾਕ ਪ੍ਰਧਾਨ ਡੇਰਾਬੱਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਲੈਂਡ ਪੂਲਿੰਗ ਸਬੰਧੀ ਨੀਤੀਆਂ ਲਿਆਂਦੀਆਂ ਹਨ ਉਹ ਤੁਰੰਤ ਬੰਦ ਕੀਤੀਆਂ ਜਾਣ। ਉਹਨਾਂ ਕਿਹਾ ਕਿ ਇੰਡਸਟਰੀ ਅਤੇ ਮਾਸਟਰ ਪਲਾਨ ਦੇ ਬਹਾਨੇ ਪੰਜਾਬ ਦੇ ਕਿਸਾਨਾਂ ਤੋਂ ਉਪਜਾਊ ਜਮੀਨ ਅਕਵਾਇਰ ਕਰਕੇ ਖੋਹਣ ਦੀ ਕਾਰਵਾਈ ਤੇ ਰੋਕ ਲੱਗਣੀ ਚਾਹੀਦੀ ਹੈ, ਕਿਉਂਕਿ ਖੇਤੀਬਾੜੀ ਜਮੀਨ ਘੱਟ ਰਹੀ ਹੈ।

ਆਗੂਆਂ ਨੇ ਕਿਹਾ ਕਿ ਗਮਾਡਾ ਵੱਡੇ ਸ਼ਹਿਰਾਂ ਦੇ ਨਾਲ ਜੋ ਜਮੀਨ ਅੱਜ ਤੋਂ 12 ਸਾਲ ਪਹਿਲਾਂ ਅਕਵਾਇਰ ਕੀਤੀ ਗਈ ਸੀ ਉਹਨਾਂ ਕਿਸਾਨਾਂ ਨੂੰ ਹੁਣ ਤੱਕ ਲੈਂਡ ਪੂਲਿੰਗ ਅਧੀਨ ਨਾ ਪੈਸੇ, ਨਾ ਹੀ ਪਲਾਟ ਮਿਲੇ ਹਨ ਤੇ ਉਹਨਾਂ ਦੀ ਜਮੀਨ ਹੁਣ ਤੱਕ ਵਿਕਸਿਤ ਵੀ ਨਹੀਂ ਹੋਈ। ਉੱਥੇ ਘਾਹ ਜੰਗਲ ਪੈਦਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਬਾਹਰਲੇ ਸੂਬਿਆਂ ਵਿੱਚ ਜਾ ਕੇ ਜਮੀਨ ਖਰੀਦ ਨਹੀਂ ਸਕਦਾ ਤੇ ਪੰਜਾਬ ਸਰਕਾਰ ਪੰਜਾਬ ਦੀਆਂ ਜਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇ ਕੇ ਇੱਥੇ ਵਸਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਹੈ, ਪਰ ਬਿਜਲੀ ਮਸਾ 5-6 ਘੰਟੇ ਆਉਂਦੀ ਹੈ ਤੇ ਜਦੋਂ ਮੀਂਹ ਪੈ ਜਾਂਦਾ ਹੈ ਤਾਂ ਬਿਜਲੀ ਛੱਡ ਕੇ ਘੰਟੇ ਪੂਰੇ ਕਰ ਲਏ ਜਾਂਦੇ ਹਨ।

ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ 10 ਸਾਲ ਪਹਿਲਾਂ ਕਿਸਾਨਾਂ ਨੂੰ ਖੇਤੀਬਾੜੀ ਲਈ ਏ ਪੀ ਕਨੈਕਸ਼ਨ ਦਿੱਤੇ ਗਏ ਸਨ, ਉਹ ਤੁਰੰਤ ਦਿੱਤੇ ਜਾਣ। ਸਰਕਾਰ ਵੱਲੋਂ ਸੁਸਾਇਟੀਆਂ ਵਿੱਚ ਯੂਰੀਆ ਖਾਦ ਭੇਜਿਆ ਜਾਵੇ ਅਤੇ ਦੋ ਸਾਲ ਪਹਿਲਾਂ ਜਿਹੜਾ ਡੀ ਏ ਪੀ ਖਾਦ ਸੋਸਾਇਟੀਆਂ ਵਿੱਚ ਆਇਆ ਸੀ (ਜਿਸਦੇ ਸੈਂਪਲ ਫੇਲ੍ਹ ਹੋ ਗਏ ਸਨ) ਤੇ ਕਿਸਾਨਾਂ ਨੇ ਖਰੀਦ ਲਿਆ ਸੀ, ਉਸ ਦੀ ਪੇਮੈਂਟ ਤੁਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇ।

ਇਸ ਮੌਕੇ ਹਰਚੰਦ ਸਿੰਘ ਗੜਾਗਾਂ ਬਲਾਕ ਪ੍ਰਧਾਨ ਖਰੜ, ਮਨਪ੍ਰੀਤ ਸਿੰਘ ਖੇੜੀ, ਜਾਗਰ ਸਿੰਘ ਧੜਾਕ, ਜਸਵੀਰ ਸਿੰਘ ਘੋਗਾ, ਬਲਵਿੰਦਰ ਸਿੰਘ ਨਵੀਪੁਰ, ਅਵਤਾਰ ਸਿੰਘ ਜੰਡਪੁਰ, ਬਲਜੀਤ ਸਿੰਘ ਰਡਿਆਲਾ, ਬਲਜਿੰਦਰ ਸਿੰਘ ਭਜੋਲੀ, ਦੀਪਾ ਧੜਾਕ, ਗੁਰਜੰਟ ਸਿੰਘ ਪੋਪਨਾ, ਗੁਰਮੀਤ ਸਿੰਘ ਟੋਨੀ, ਸਾਹਿਬ ਸਿੰਘ ਜੜੋਤ, ਕੁਲਦੀਪ ਸਿੰਘ ਜਲਾਲਪੁਰ, ਭਜਨ ਸਿੰਘ ਮੀਰਪੁਰ, ਕੁਲਵਿੰਦਰ ਸਿੰਘ ਨਵੀਪੁਰ, ਅਮਰਜੀਤ ਸਿੰਘ, ਗੁਰਿੰਦਰ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਜਸਵੀਰ ਸਿੰਘ, ਲਖਵਿੰਦਰ ਸਿੰਘ, ਕੇਵਲ ਸਿੰਘ, ਸੁਰਿੰਦਰ ਸਿੰਘ, ਲੱਖਾ ਸਿੰਘ, ਭਾਗ ਸਿੰਘ, ਭੁਪਿੰਦਰ ਟਿਵਾਣਾ, ਸੌਦਾਗਰ ਸਿੰਘ, ਬਲਬੀਰ ਸਿੰਘ ਟਿਵਾਣਾ, ਹਰਬਚਨ ਲਾਲ ਰੰਗੀਆਂ, ਪਵਨ ਕੁਮਾਰ, ਜਸਵੰਤ ਸਿੰਘ ਭੁੱਖੜੀ, ਫੱਗੂ ਸਿੰਘ ਜਸਤਨਾਂ, ਪ੍ਰਦੀਪ ਸਿੰਘ, ਨਰਿੰਦਰ ਪਾਲ, ਸਕੰਦਰ ਸਿੰਘ, ਸੁਰਿੰਦਰਪਾਲ ਸਿੰਘ, ਤਲਵਿੰਦਰ ਸਿੰਘ ਖਜੂਰਮੇਡੀ, ਬਲਵੀਰ ਸਿੰਘ, ਦਲੀਪ ਸਿੰਘ ਟਿਵਾਣਾ, ਬਲਕਾਰ ਸਿੰਘ ਟਿਵਾਣਾ, ਜਗਤਾਰ ਸਿੰਘ ਟਿਵਾਣਾ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending