Connect with us

Mohali

ਆਈ ਟੀ ਸਿਟੀ ਦੇ ਪਲਾਟ ਮਾਲਕਾਂ ਨੂੰ ਭੇਜੇ ਇਨਹਾਂਸਮੈਂਟ ਦੀ ਵਸੂਲੀ ਦੇ ਨੋਟਿਸਾਂ ਖਿਲਾਫ ਵਸਨੀਕਾਂ ਵਲੋਂ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨਾਲ ਮੁਲਾਕਾਤ

Published

on

ਹਲਕਾ ਵਿਧਾਇਕ ਨੇ ਮਾਮਲੇ ਦੀ ਪੂਰੀ ਜਾਂਚ ਕਰਨ ਅਤੇ ਵਸਨੀਕਾਂ ਨਾਲ ਧੱਕੇਸ਼ਾਹੀ ਨਾ ਹੋਣ ਦੇਣ ਦਾ ਭਰੋਸਾ ਦਿੱਤਾ

ਐਸ ਏ ਐਸ ਨਗਰ, 21 ਜੁਲਾਈ (ਸ.ਬ.) ਗਮਾਡਾ ਵਲੋਂ ਆਈ ਟੀ ਸਿਟੀ ਦੇ ਪਲਾਟ ਮਾਲਕਾਂ ਨੂੰ ਭੇਜੇ 7845 ਰੁਪਏ ਪ੍ਰਤੀ ਗੱਜ ਦੇ ਹਿਸਾਬ ਨਾਲ ਵਾਧੂ ਰਕਮ ਜਮ੍ਹਾਂ ਕਰਵਾਉਣ ਦੇ ਨੋਟਿਸਾਂ ਦੇ ਖਿਲਾਫ ਬਣਾਈ ਗਈ ਸੰਘਰਸ਼ ਕਮੇਟੀ ਦੇ ਮੈਂਬਰਾਂ ਵਲੋਂ ਮਿਉਂਸਪਲ ਕੌਂਸਲਰ ਸz. ਨਸੀਬ ਸਿੰਘ ਸਿੱਧੂ ਦੇ ਨਾਲ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਇਸ ਮਸਲੇ ਨੂੰ ਹਲ ਕਰਵਾ ਕੇ ਇਹ ਨੋਟਿਸ ਰੱਦ ਕਰਵਾਏ ਜਾਣ।

ਇਸ ਮੌਕੇ ਸz. ਕੁਲਵੰਤ ਸਿੰਘ ਨੂੰ ਮਿਲਣ ਪਹੁੰਚੇ ਆਗੂਆਂ ਨੇ ਦੱਸਿਆ ਕਿ ਗਮਾਡਾ ਵਲੋਂ ਉਹਨਾਂ ਨੂੰ 7845 ਰੁਪਏ ਪ੍ਰਤੀ ਵਰਗ ਗਜ ਦੇ ਹਿਸਾਬ ਨਾਲ ਇਨਹਾਂਸਮੈਂਟ ਦੇ ਨੋਟਿਸ ਕੇ 30 ਦਿਨਾਂ ਵਿੱਚ ਕੁਲ ਬਣਦੀ ਰਕਮ (ਜੋ ਲੱਖਾਂ ਵਿੱਚ ਹੈ) ਦਾ 25 ਫੀਸਦੀ ਜਮ੍ਹਾਂ ਕਰਵਾਉਣ ਅਤੇ ਬਾਕੀ ਦੀ ਰਕਮ 25-25 ਫੀਸਦੀ ਦੀਆਂ ਤਿੰਨ ਕਿਸ਼ਤਾਂ (ਹਰ ਛੇ ਮਹੀਨੇ ਬਾਅਦ) ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ ਜੋ ਪਲਾਟ ਮਾਲਕਾਂ ਨਾਲ ਸਰਾਸਰ ਧੱਕੇਸ਼ਾਹੀ ਹੈ ਅਤੇ ਸਰਕਾਰ ਨੂੰ ਇਹ ਨੋਟਿਸ ਤੁਰੰਤ ਵਾਪਸ ਲੈਣੇ ਚਾਹੀਦੇ ਹਨ।

ਆਗੂਆਂ ਨੇ ਕਿਹਾ ਕਿ ਗਮਾਡਾ ਵਲੋਂ ਇੱਥੇ 25000 ਰੁਪਏ ਪ੍ਰਤੀ ਵਰਗ ਗਜ ਦੇ ਹਿਸਾਬ ਨਾਲ ਪਲਾਟ ਅਲਾਟ ਕੀਤੇ ਗਏ ਸਨ। ਆਗੂਆਂ ਨੇ ਕਿਹਾ ਕਿ ਇੱਥੇ ਪਲਾਟ ਲੈ ਕੇ ਮਕਾਨ ਬਣਾਉਣ ਵਾਲਿਆਂ ਵਿੱਚੋਂ ਜਿਆਦਾਤਰ ਰਿਟਾਇਰਡ ਵਿਅਕਤੀ ਹਨ ਜਿਹਨਾਂ ਵਲੋਂ ਬੈਂਕਾਂ ਤੋਂ ਕਰਜੇ ਲੈ ਕੇ ਆਪਣੇ ਘਰ ਬਣਾਏ ਗਏ ਹਨ ਅਤੇ ਹੁਣ ਗਮਾਡਾ ਵਲੋਂ ਉਹਨਾਂ ਦੇ ਪਲਾਟਾਂ ਦੀ ਇੱਕ ਤਿਹਾਈ ਕੀਮਤ ਵਧਾ ਦਿੱਤੀ ਗਈ ਹੈ ਅਤੇ ਇਹ ਰਕਮ ਦੇਣੀ ਲੋਕਾਂ ਦੇ ਵੱਸ ਤੋਂ ਬਾਹਰ ਹੈ। ਉਹਨਾਂ ਕਿਹਾ ਕਿ ਹਾਲਾਤ ਇਹ ਹਨ ਕਿ ਲੋਕਾਂ ਨੂੰ ਆਪਣੇ ਘਰ ਵੇਚ ਕੇ ਗਮਾਡਾ ਦੀ ਰਕਮ ਦੀ ਅਦਾਇਗੀ ਕਰਨੀ ਪੈਣੀ ਹੈ ਅਤੇ ਉਹਨਾਂ ਨੂੰ ਨਵੇਂ ਸਿਰੇ ਤੋਂ ਉਜਾੜਾ ਸਹਿਣਾ ਪੈਣਾ ਹੈ।

ਇਸ ਮੌਕੇ ਸz. ਨਸੀਬ ਸਿੰਘ ਸੰਧੂ ਨੇ ਕਿਹਾ ਕਿ ਕਹਿਣ ਨੂੰ ਗਮਾਡਾ ਬਿਨਾ ਨਫੇ ਨੁਕਸਾਨ ਦੇ ਕੰਮ ਕਰਨ ਵਾਲਾ ਅਦਾਰਾ ਹੈ ਪਰੰਤੂ ਅਸਲੀਅਤ ਇਹ ਹੈ ਕਿ ਗਮਾਡਾ ਵਲੋਂ ਪਹਿਲਾਂ ਆਈ ਟੀ ਸਿਟੀ ਵਿੱਚ ਵੱਡੀਆਂ ਕਪਨੀਆਂ ਨੂੰ ਸਾਈਟਾਂ ਵੇਚ ਕੇ ਮੁਨਾਫਾ ਕਮਾਇਆ ਗਿਆ ਅਤੇ ਫਿਰ ਵਪਾਰਕ ਥਾਂ ਵੇਚ ਕੇ ਹੋਰ ਵੱਡਾ ਮੁਨਾਫਾ ਕਮਾਇਆ ਗਿਆ। ਉਹਨਾਂ ਕਿਹਾ ਕਿ ਹੁਣੇ ਵੀ ਇੱਥੇ ਕਈ ਸਾਈਟਾਂ ਵੇਚੀਆਂ ਜਾਣ ਵਾਲੀਆਂ ਪਈਆਂ ਹਨ ਜਿਹਨਾਂ ਰਾਂਹੀ ਗਮਾਡਾ ਨੇ ਮੋਟੀ ਕਮਾਈ ਕਰਨੀ ਹੈ ਅਤੇ ਜੇਕਰ ਗਮਾਡਾ ਨੂੰ ਕਿਸਾਨਾਂ ਨੂੰ ਹੋਰ ਰਕਮ ਦੀ ਅਦਾਇਗੀ ਕਰਨੀ ਵੀ ਪੈ ਰਹੀ ਹੈ ਤਾਂ ਗਮਾਡਾ ਆਪਣੇ ਮੁਨਾਫੇ ਵਿੱਚੋਂ ਇਸਦੀ ਅਦਾਇਗੀ ਕਰ ਸਕਦਾ ਹੈ।

ਇਸ ਮੌਕੇ ਸz. ਕੁਲਵੰਤ ਸਿੰਘ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਭਲਕੇ ਇਸ ਮੁੱਦੇ ਤੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਮਿਲ ਕੇ ਇਸ ਮਾਮਲੇ ਦੀ ਪੂਰੀ ਜਾਣਕਾਰੀ ਲੈਣਗੇ। ਉਹਨਾਂ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਜਿਹੜੀ ਇਨਹਾਂਸਮੈਂਟ ਪਾਈ ਗਈ ਹੈ ਉਹ ਸੈਕਟਰ ਦੇ ਵਪਾਰਕ ਅਤੇ ਉਦਯੋਗਿਕ ਅਦਾਰਿਆਂ ਨੂੰ ਦਿੱਤੇ ਪਲਾਟਾਂ ਤੇ ਵੀ ਪਾਈ ਗਈ ਹੈ ਜਾਂ ਨਹੀਂ ਅਤੇ ਜੇਕਰ ਪਾਈ ਗਈ ਹੈ ਤਾਂ ਉਹ ਕਿਸ ਆਧਾਰ ਤੇ ਪਾਈ ਗਈ ਹੈ ਕਿਉਂਕਿ ਵਪਾਰਕ ਪਲਾਟਾਂ ਤੇ ਇਨਹਾਂਸਮੈਂਟ ਪਲਾਟਾਂ ਨਾਲੋਂ ਤਿੰਨ ਗੁਣਾ ਵੱਧ ਪੈਂਦੀ ਹੈ ਅਤੇ ਇਹ ਜਾਂਚ ਕੀਤੀ ਜਾਵੇਗੀ ਕਿ ਇਹ ਅਨੁਪਾਤ ਠੀਕ ਰੱਖਿਆ ਗਿਆ ਹੈ ਜਾ ਨਹੀਂ। ਉਹਨਾਂ ਕਿਹਾ ਕਿ ਜਿਹੜੀਆਂ ਸਾਈਟਾਂ ਦੀ ਖਾਲੀ ਥਾਂ ਹੁਣੇ ਬਚੀ ਹੋਈ ਹੈ, ਉਸਤੇ ਵੀ ਇਹ ਇਨਹਾਂਸਮੈਂਟ ਪਾਈ ਗਈ ਜਾਂ ਨਹੀਂ ਅਤੇ ਉਸਤੋਂ ਬਾਅਦ ਹੀ ਇਸ ਸੰਬੰਧੀ ਕੋਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਪਲਾਟ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਨਾਲ ਕੋਈ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਵਫਦ ਵਿੱਚ ਹੋਰਨਾਂ ਤੋਂ ਇਲਾਵਾ ਨਸੀਬ ਸਿੰਘ ਸੰਧੂ, ਕਨਰਲ ਐਸ ਐਸ ਚਾਹਲ, ਪਰਮਜੀਤ ਸਿੰਘ, ਕੁਲਤਾਰ ਸਿੰਘ, ਰਾਮਪ੍ਰਕਾਸ਼ ਅਤੇ ਭਜਨ ਲਾਲ ਵੀ ਹਾਜਿਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending