Mohali
ਬਿਜਲੀ ਕਾਮਿਆਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਦੋ ਦਿਨਾਂ ਦੀ ਹੜਤਾਲ
ਐਸ ਏ ਐਸ ਨਗਰ, 21 ਜੁਲਾਈ (ਸ.ਬ.) ਪੀ ਐਸ ਈ ਬੀ ਇੰਪਲਾਈਜ਼ ਸਾਂਝੀ ਤਾਲਮੇਲ ਕਮੇਟੀ, ਸਰਕਲ ਐਸ.ਏ.ਐਸ. ਨਗਰ ਦੇ ਸੱਦੇ ਤੇ ਪੀ ਐਸ ਈ ਬੀ ਇੰਪਲਾਈਜ਼ ਫੈਡਰੇਸ਼ਨ (ਏਟਕ), ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਪੈਨਸ਼ਨਰ ਯੂਨੀਅਨ (ਏਟਕ) ਅਤੇ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਸਮਰਥਨ ਵਿੱਚ ਦੋ ਦਿਨਾਂ ਦੀ ਮਾਸ ਲੀਵ ਲੈ ਕੇ ਰੋਸ ਰੈਲੀ ਕੀਤੀ ਗਈ।
ਰੈਲੀ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਾਵਰਕੌਮ ਪ੍ਰਬੰਧਨ ਵੱਲੋਂ ਪਹਿਲਾਂ ਮੰਨੀਆਂ ਗਈਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਅਤੇ ਵਿਭਾਗ ਵਿੱਚ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਵੀ ਨਹੀਂ ਭਰੀਆਂ ਜਾ ਰਹੀਆਂ। ਰੈਲੀ ਦੌਰਾਨ ਬੁਲਾਰਿਆਂ ਨੇ 17.07.2020 ਦੇ ਪੱਤਰ ਨੂੰ ਰੱਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪੈਨਸ਼ਨਰਾਂ ਲਈ 2.59 ਦੇ ਫਾਰਮੂਲੇ ਨੂੰ ਲਾਗੂ ਕਰਨ, 23 ਸਾਲਾ ਸਕੇਲ ਦੇਣ, ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਬਿਨਾਂ ਸ਼ਰਤ ਨੌਕਰੀ ਦੇਣ, ਛੇਵੇਂ ਪੇ ਕਮਿਸ਼ਨ ਅਨੁਸਾਰ ਤਨਖ਼ਾਹਾਂ ਜਾਰੀ ਕਰਨ, ਕੰਮ ਦੇ ਮੁਤਾਬਕ ਨਵੀਆਂ ਪੋਸਟਾਂ ਦੀ ਰਚਨਾ ਕਰਨ, ਠੇਕੇਦਾਰੀ ਸਿਸਟਮ ਖਤਮ ਕਰਕੇ ਵਿਭਾਗੀ ਤੌਰ ਤੇ ਕੰਮ ਕਰਵਾਉਣ ਅਤੇ 18 ਪ੍ਰਤੀਸ਼ਤ ਡੀ.ਏ. ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਸੁਰਿੰਦਰਪਾਲ ਸਿੰਘ ਲਹੌਰੀਆ, ਮੋਹਨ ਸਿੰਘ ਗਿੱਲ, ਹਰਪ੍ਰੀਤ ਸਿੰਘ, ਲੱਖਾ ਸਿੰਘ, ਗੁਰਬਖਸ਼ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ ਢਿੱਲੋਂ, ਹਰਵਿੰਦਰ ਸਿੰਘ ਗਿੱਲ, ਅਮ੍ਰਿਤਪਾਲ ਸਿੰਘ, ਬ੍ਰਿਜਮੋਹਨ ਸ਼ਰਮਾ, ਬਲਵਿੰਦਰ ਕੁਮਾਰ, ਜਤਿੰਦਰ ਸਿੰਘ, ਜਸਪਾਲ ਸਿੰਘ, ਬਲਪ੍ਰੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਪ੍ਰਬੰਧਨ ਨੂੰ ਚੇਤਾਵਨੀ ਦਿੱਤੀ ਕਿ ਮੁਲਾਜ਼ਮਾਂ ਪ੍ਰਤੀ ਅੜੀਅਲ ਰਵੱਈਆ ਛੱਡ ਕੇ ਤੁਰੰਤ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਬੰਧਨ ਵੱਲੋਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਮਾਸ ਲੀਵ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕੌਮ ਪ੍ਰਬੰਧਨ ਦੀ ਹੋਵੇਗੀ।
ਇਸੇ ਦੌਰਾਨ ਜੁਆਇੰਟ ਫੋਰਮ ਪੰਜਾਬ ਦੇ ਸੱਦੇ ਅਤੇ ਪਾਵਰਕੌਮ ਮੈਨੇਜਮੈਂਟ ਦੇ ਅੜੀਅਲ ਰੱਵਈਆ ਦੇ ਵਿਰੋਧ ਵਿੱਚ ਬਿਜਲੀ ਕਾਮਿਆਂ ਵਲੋਂ 21 ਅਤੇ 22 ਜੁਲਾਈ ਤੋਂ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਟੀ. ਐਸ .ਯੂ. ਰਜਿ ਨੰ 49, ਐਮ.ਐਸ.ਯੂ. ਅਤੇ ਪੈਨਸ਼ਨਰ ਐਸੋਸੀਏਸ਼ਨ ਮੁਹਾਲੀ ਦੇ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ।
ਰੈਲੀ ਨੂੰ ਸੰਬੋਧਨ ਕਰਦਿਆਂ ਟੀ.ਐਸ .ਯੂ. ਰਜਿ ਨੰ 49 ਦੇ ਈਸਟ ਜੋਨ ਦੇ ਪ੍ਰਧਾਨ ਸ. ਸੁਰਮੁਖ ਸਿੰਘ, ਸਰਕਲ ਪ੍ਰਧਾਨ ਬਲਵਿੰਦਰ ਸਿੰਘ, ਯੋਗਰਾਜ ਸਿੰਘ ਜੋਨ ਆਗੂ, ਗੁਰਿੰਦਰ ਸਿੰਘ ਸਰਕਲ ਪ੍ਰਧਾਨ ਪੈਨਸ਼ਨਰਜ਼ ਐਸੋਸੀਏਸ਼ਨ, ਧਰਮਪਾਲ ਗੁਪਤਾ, ਸੁਖਿੰਦਰ ਪਾਲ ਸਿੰਘ ਸਰਕਲ ਆਗੂ ਐਮ.ਐਸ.ਯੂ. ਮੁਹਾਲੀ, ਗੁਰਪ੍ਰੀਤ ਸਿੰਘ ਛੀਨਾ, ਸਵਰਨਜੀਤ ਸਿੰਘ ਅਤੇ ਹੋਰਨਾਂ ਆਗੂਆਂ ਨੇ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੇ 18 ਫੀਸਦੀ ਬਕਾਏ ਦੀਆਂ ਕਿਸ਼ਤਾਂ ਜਾਰੀ ਕੀਤਆ ਜਾਣ, 17-7-20 ਦਾ ਪੱਤਰ ਰੱਦ ਕਰਕੇ ਨਵ ਨਿਯੁਕਤ ਕਰਮਚਾਰੀਆਂ ਨੂੰ ਕੇਂਦਰੀ ਤਨਖਾਹ ਸਕੇਲ ਦੇਣ ਦੀ ਥਾਂ ਬਿਜਲੀ ਨਿਗਮ ਦੇ ਸਕੇਲ ਦਿੱਤੇ ਜਾਣ। ਇਸਦੇ ਨਾਲ ਹੀ 1 ਜਨਵਰੀ ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਨਵੀਂ ਪੈਨਸ਼ਨ ਸਕੀਮ ਦੀ ਥਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਸੋਲੇਟੀਅਮ ਪਾਲਿਸੀ ਸਬੰਧੀ ਤਰਸ ਦੇ ਆਧਾਰ ਤੇ ਨੌਕਰੀ ਵਾਲੇ ਕੇਸਾਂ ਵਿੱਚ 12 ਫੀਸਦੀ ਵਿਆਜ ਦੀ ਰਿਕਵਰੀ ਦੀ ਸ਼ਰਤ ਹਟਾਉਣ, ਵੱਖ-ਵੱਖ ਦਫ਼ਤਰਾਂ ਵਿੱਚ ਇਨਫ੍ਰਾਸਟ੍ਰਕਚਰ ਦੀ ਘਾਟ ਅਤੇ ਸਟਾਫ਼ ਦੀ ਘਾਟ ਨੂੰ ਪੂਰੀ ਕਰਨ, ਇੱਕੋ ਪੋਸਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਅੱਡੋ ਅੱਡ ਤਨਖਾਹ ਸਕੇਲਾਂ ਵਿੱਚ ਇਕਸਾਰਤਾ ਦੀ ਮੰਗ ਕੀਤੀ ਗਈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
