Connect with us

Mohali

ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਪੁਲੀਸ ਕਾਰਵਾਈ ਦੀ ਨਿਖੇਧੀ

Published

on

ਖਰੜ, 23 ਜੁਲਾਈ (ਸ.ਬ.) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ ਨੇ ਪੰਜਾਬ ਪੁਲੀਸ ਵੱਲੋਂ ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਇੱਥੇ ਜਾਰੀ ਬਿਆਨ ਵਿੱਚ ਸ੍ਰੀ ਰਾਣਾ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦਾ ਸੰਵਿਧਾਨਕ ਅਧਿਕਾਰ ਹੈ। ਅਜਿਹੇ ਸ਼ਾਂਤੀਪੂਰਨ ਅੰਦੋਲਨਾਂ ਤੇ ਬਲ ਪ੍ਰਯੋਗ ਕਰਨਾ ਲੋਕਤੰਤਰੀ ਮਰਿਆਦਾਵਾਂ ਦੇ ਉਲਟ ਹੈ ਅਤੇ ਇਸ ਨਾਲ ਸਰਕਾਰ ਦੀ ਕਾਰਜਸ਼ੈਲੀ ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸਵਾਲ ਕੀਤਾ ਕਿ ਕੀ ਪੰਜਾਬ ਵਿੱਚ ਵਾਰ-ਵਾਰ ਹੋ ਰਹੇ ਅਜਿਹੇ ਲਾਠੀਚਾਰਜ ਉਨ੍ਹਾਂ ਨੂੰ ਨਜ਼ਰ ਨਹੀਂ ਆਉਂਦੇ? ਕੀ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨਾ ਹੁਣ ਜੁਰਮ ਬਣ ਗਿਆ ਹੈ?

ਸ੍ਰੀ ਰਾਣਾ ਨੇ ਕਿਹਾ ਕਿ ਸਰਕਾਰ ਦਾ ਫਰਜ਼ ਹੈ ਕਿ ਉਹ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣੇ ਅਤੇ ਬਲ ਪ੍ਰਯੋਗ ਦੀ ਬਜਾਏ ਸੰਵਾਦ ਰਾਹੀਂ ਹੱਲ ਕੱਢੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦਿੱਲੀ ਵਿੱਚ ਧਰਨਿਆਂ ਅਤੇ ਪ੍ਰਦਰਸ਼ਨਾਂ ਦੇ ਹੱਕ ਵਿੱਚ ਗੱਲਾਂ ਕੀਤੀਆਂ ਜਾਂਦੀਆਂ ਹਨ, ਜਦਕਿ ਦੂਜੇ ਪਾਸੇ ਪੰਜਾਬ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਸਖ਼ਤੀ ਕੀਤੀ ਜਾ ਰਹੀ ਹੈ। ਇਹ ਦੋਹਰਾ ਰਵੱਈਆ ਲੋਕਾਂ ਵਿੱਚ ਨਿਰਾਸ਼ਾ ਅਤੇ ਸਰਕਾਰ ਪ੍ਰਤੀ ਅਵਿਸ਼ਵਾਸ ਪੈਦਾ ਕਰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਫਾਈ ਸੇਵਕਾਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending