Connect with us

Mohali

ਬਿਜਲੀ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ ਦੇ ਤੀਸਰੇ ਦਿਨ ਮੋਰਿੰਡਾ ਵਿਖੇ ਵਿਸ਼ਾਲ ਧਰਨਾ

Published

on

ਮੰਗਾਂ ਨਾ ਮੰਨਣ ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ

ਮੋਰਿੰਡਾ, 23 ਜੁਲਾਈ (ਸ.ਬ.) ਸਟੇਟ ਕਮੇਟੀ ਦੇ ਸੱਦੇ ਤੇ ਚੱਲ ਰਹੀ ਸਮੂਹਿਕ ਛੁੱਟੀ ਦੇ ਤੀਸਰੇ ਦਿਨ ਅੱਜ ਬਿਜਲੀ ਮੁਲਾਜ਼ਮਾਂ ਵੱਲੋਂ ਪਾਵਰਕਾਮ ਦਫ਼ਤਰ, ਸ਼ਹਿਰੀ ਮੋਰਿੰਡਾ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ। ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਕੁਰਾਲੀ ਦੇ ਪ੍ਰਧਾਨ ਗਗਨ ਰਾਣਾ, ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਪ੍ਰਧਾਨ ਦਵਿੰਦਰ ਸਿੰਘ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਦੇ ਪ੍ਰਧਾਨ ਪਾਰੁਲ ਪਰਮਾਰ ਦੀ ਸਾਂਝੀ ਅਗਵਾਈ ਹੇਠ ਲਗਾਏ ਗਏ ਇਸ ਧਰਨੇ ਨੂੰ ਸੰਬੋਧਨ ਕਰਦਿਆਂ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਦੇ ਸਾਬਕਾ ਜਨਰਲ ਸਕੱਤਰ ਨਰਿੰਦਰ ਸੈਣੀ, ਸੂਬਾ ਪ੍ਰਧਾਨ ਗੁਰਵਿੰਦਰ ਹਜ਼ਾਰਾ, ਰੋਪੜ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਕਬਰਪੁਰ, ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ (ਏਟਕ) ਪੰਜਾਬ ਦੇ ਸੂਬਾ ਪ੍ਰਧਾਨ ਰਾਧੇ ਸ਼ਾਮ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਆਗੂਆਂ ਨੇ ਮੰਗ ਕੀਤੀ ਕਿ 17-07-2020 ਦਾ ਮੁਲਾਜ਼ਮ ਵਿਰੋਧੀ ਪੱਤਰ ਤੁਰੰਤ ਰੱਦ ਕੀਤਾ ਜਾਵੇ, ਨਵੇਂ ਭਰਤੀ ਮੁਲਾਜ਼ਮਾਂ ਨੂੰ ਕੇਂਦਰੀ ਤਨਖ਼ਾਹ ਸਕੇਲਾਂ ਦੀ ਬਜਾਏ ਨਿਗਮ ਦੇ ਤਨਖ਼ਾਹ ਸਕੇਲ ਦਿੱਤੇ ਜਾਣ, ਬਕਾਇਆ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਅਦਾਰੇ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਭਰਿਆ ਜਾਵੇ। ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਮੈਨੇਜਮੈਂਟ ਨੇ ਜਲਦ ਇਨ੍ਹਾਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਤਾਂ ਬਿਜਲੀ ਮੁਲਾਜ਼ਮ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ।

ਧਰਨੇ ਵਿੱਚ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ (ਏਟਕ) ਦੇ ਪ੍ਰਧਾਨ ਅਮਰਜੀਤ ਸਿੰਘ, ਪੈਨਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਜਗਦੀਸ਼ ਕੁਮਾਰ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਦੇ ਈਸਟ ਜ਼ੋਨ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ (ਜੇ.ਈ.-1), ਸਰਬਜੀਤ ਸਿੰਘ ਬਾਠ, ਤਰਨਜੀਤ ਸਿੰਘ ਘੜੂਆਂ, ਰਿਸ਼ਭ ਚਿਗਲ, ਨਵਦੀਪ ਕੌਰ, ਰਵਨੀਤ ਕੌਰ, ਅਵਨੀਤ ਕੌਰ, ਜਗਦੀਪ ਸਿੰਘ, ਰਣਧੀਰ ਸਿੰਘ, ਜਗਦੀਸ਼ ਚੰਦ, ਗੁਰਦੀਪ ਸਿੰਘ ਅਤੇ ਰਣਬੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬਿਜਲੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਠੇਕਾ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending