Mohali
ਮੀਰੀ ਪੀਰੀ ਦਿਵਸ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
ਐਸ ਏ ਐਸ ਨਗਰ, 24 ਜੁਲਾਈ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਮੀਰੀ ਪੀਰੀ ਦਿਵਸ ਅਤੇ ਦਸਵੀਂ ਦਾ ਸ਼ੁੱਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਮੀਰੀ ਅਤੇ ਪੀਰੀ ਦੀਆਂ ਦੋ ਕ੍ਰਿਪਾਨਾ ਧਾਰਨ ਕਰਵਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸਰਵਣ ਕਰਾਇਆ। ਸ਼੍ਰੋਮਣੀ ਪ੍ਰਚਾਰਕ ਗਿਆਨੀ ਗੁਰਜੰਟ ਸਿੰਘ ਗੁਰਦੁਆਰਾ ਦੇਗਸਰ ਸਾਹਿਬ, ਕਟਾਣਾ ਵਾਲਿਆਂ ਨੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਮੀਰੀ-ਪੀਰੀ ਕ੍ਰਿਪਾਨਾਂ ਧਾਰਨ ਕਰਨ ਅਤੇ ਜੁਲਮ ਦੇ ਵਿਰੁੱਧ ਜੰਗ ਲੜਨ ਦੇ ਪ੍ਰਸੰਗ ਨੂੰ ਬੜੇ ਹੀ ਭਾਵਪੂਰਨ ਤਰੀਕੇ ਨਾਲ ਸੰਗਤਾਂ ਨੂੰ ਸਰਵਣ ਕਰਾਇਆ। ਭਾਈ ਮਹਾਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼ੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਹਰਿਗੋਬਿੁੰਦ ਸਾਹਿਬ ਜੀ ਮਹਾਰਾਜ ਦੁਆਰਾ ਸਮੁੱਚੀ ਮਾਨਵਤਾ ਨੂੰ ਇਨਸਾਫ ਦਿਵਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਿਰਜਣਾ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ, ਭਾਈ ਧਰਮਿੰਦਰ ਸਿੰਘ ਪਟਿਆਲਾ ਵਾਲੇ, ਭਾਈ ਹਰਬੀਰ ਸਿੰਘ, ਭਾਈ ਸੁਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਗੁਰਨਾਮ ਸਿੰਘ ਨੇ ਕੀਰਤਨ, ਕਥਾ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
Mohali
ਮੁਹਾਲੀ ਪੁਲੀਸ ਵਲੋਂ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਖਿਲਾਫ ਮਾਮਲਾ ਦਰਜ
ਚੰਡੀਗੜ੍ਹ ਦੀ ਇਕ ਮਿਊਜ਼ਿਕ ਕੰਪਨੀ ਦੇ ਸੰਚਾਲਕ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ
ਐਸ ਏ ਐਸ ਨਗਰ, 24 ਜੁਲਾਈ (ਸ.ਬ.) ਮੁਹਾਲੀ ਪੁਲੀਸ ਵਲੋਂ ਥਾਣਾ ਮਟੌਰ ਵਿਖੇ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਦੇ ਖਿਲਾਫ ਇੱਕ ਵਿਅਕਤੀ ਨਾਲ ਮਾਰਕੁੱਟ ਕਰਨ, ਜ਼ਬਰਦਸਤੀ ਬੰਧਕ ਬਣਾਉਣ, ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਹਥਿਆਰ ਦੇ ਇਸਤੇਮਾਲ ਦੇ ਦੋਸ਼ ਹੇਠ ਬੀ ਐਨ ਐਸ ਦੀ ਧਾਰਾ 115 (2)। 126 (2), 351 (2) ਅਤ।ੇ ਆਰਮਸ ਐਕਟ ਦੀ ਧਾਰਾ 25 ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਇਹ ਕਾਰਵਾਈ ਇਕ ਮਿਊਜ਼ਿਕ ਕੰਪਨੀ ਦੇ ਸੰਚਾਲਕ ਦੀ ਸ਼ਿਕਾਇਤ ਦੇ ਆਧਾਰ ਤੇ ਕੀਤੀ ਹੈ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼ਿਕਾਇਤਕਰਤਾ ਰੇਅਮੰਤ ਮਰਵਾਹਾ (ਵਾਸੀ ਸੈਕਟਰ 20, ਚੰਡੀਗੜ੍ਹ) ਨੇ ਕਿਹਾ ਹੈ ਕਿ ਉਹ ਪਿਛਲੇ 5 ਸਾਲ ਤੋਂ ਮੇਲੋਡੀ ਹਾਊਸ ਨਾਂ ਤੋਂ ਮਿਊਜ਼ਿਕ ਕੰਪਨੀ ਚਲਾ ਰਹੇ ਹਨ। ਰੇਅਮੰਤ ਮਰਵਾਨਾ ਮੁਤਾਬਕ ਲਗਭਗ 5-6 ਮਹੀਨੇ ਪਹਿਲਾਂ ਦਿਲਪ੍ਰੀਤ ਢਿੱਲੋਂ ਨੇ ਟੀ ਸੀਰੀਜ ਕੰਪਨੀ ਵਿਚ ਗਾਣੇ ਦੀ ਰਿਕਾਰਡਿੰਗ ਦੀ ਡੀਲ ਕਰਵਾਉਣ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਅਤੇ ਉਹਨਾਂ ਨੇ ਗਾਇਕ ਦੀ ਕੰਪਨੀ ਨਾਲ ਸਿੱਧੀ ਗੱਲ ਕਰਵਾ ਦਿੱਤੀ ਸੀ ਪਰੰਤੂ ਕਿਸੇ ਕਾਰਨ ਤੋਂ ਇਹ ਡੀਲ ਸਿਰੇ ਨਹੀਂ ਚੜ੍ਹ ਸਕੀ ਸੀ।
ਸ਼ਿਕਾਇਤਕਰਤਾ ਅਨੁਸਾਰ ਬੀਤੀ 22 ਜੁਲਾਈ ਨੂੰ ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਦੇ ਸੈਕਟਰ-70 ਸਥਿਤ ਫੈਲਟ ਵਿਚ ਗਿਆ ਸੀ ਅਤੇ ਇਸ ਦੌਰਾਨ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਵੀ ਉਥੇ ਪਹੁੰਚ ਗਿਆ। ਸ਼ਿਕਾਇਤਕਰਤਾ ਅਨੁਸਾਰ ਪਹਿਲੀ ਡੀਲ ਨਾ ਹੋਣ ਦੀ ਰੰਜਿਸ਼ ਵਿੱਚ ਗਾਇਕ ਉਸਨੂੰ ਬੁਰਾ ਭਲਾ ਕਹਿਣ ਲੱਗ ਗਿਆ ਅਤੇ ਉਥੇ ਉਸ ਨੇ ਬਹਿਸ ਸ਼ੁਰੂ ਕਰ ਦਿੱਤੀ ਅਤੇ ਕਹਿਣ ਲੱਗਾ ਕਿ ਉਹ ਉਸਦੀ ਟੀ-ਸਰੀਜ਼ ਕੰਪਨੀ ਵਿਚ ਜਾਂ ਕਿਸੇ ਹੋਰ ਕੰਪਨੀ ਵਿਚ ਡੀਲ ਕਰਵਾਏ।
ਸ਼ਿਕਾਇਤਕਰਤਾ ਅਨੁਸਾਰ ਜਦੋਂ ਉਸਨੇ ਆਪਣੀ ਮਜਬੂਰੀ ਜਾਹਿਰ ਕੀਤੀ ਤਾਂ ਗਾਇਕ ਉਸ ਨਾਲ ਹੱਥੋਪਾਈ ਹੋਣ ਲੱਗ ਪਿਆ ਅਤੇ ਉਸਦੀ ਕਾਫੀ ਕੁੱਟ-ਮਾਰ ਕੀਤੀ। ਜਦੋ ਉਹ ਆਪਣੀ ਜਾਣ ਬਚਾਉਣ ਲਈ ਬਾਹਰ ਜਾਣ ਲੱਗਾ ਤਾਂ ਉਸਨੇ ਅੱਗੇ ਤੋਂ ਘੇਰ ਕੇ ਉਸਨੂੰ ਗਲੇ ਤੋਂ ਫੜ੍ਹ ਕੇ ਦੂਜੇ ਕਮਰੇ ਵਿਚ ਲਿਜਾ ਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਡੱਬ ਵਿਚੋਂ ਪਿਸਟਲ ਕੱਢ ਕੇ ਉਸ ਵੱਲ ਤਾਣ ਲਿਆ। ਸ਼ਿਕਾਇਤ ਕਰਤਾ ਅਨੁਸਾਰ ਉਸ ਵਲੋਂ ਉਚੀ ਉਚੀ ਰੋਲਾ ਪਾਉਣ ਤੇ ਗਾਇਕ ਮੌਕੇ ਤੋਂ ਫਰਾਰ ਹੋ ਗਿਆ।
ਇਸ ਸੰਬੰਧੀ ਸੰਪਰਕ ਕਰਨ ਤੇ ਐਸ ਪੀ ਸਿਟੀ ਸz. ਦਿਲਪ੍ਰੀਤ ਸਿੰਘ ਨੇ ਕਿਹਾ ਕਿ ਪੁਲੀਸ ਵਲੋਂ ਮਾਮਲੇ ਦੀ ਸਾਰੇ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਲੋੜ ਹੋਈ ਤਾਂ ਪੁਲੀਸ ਵਲੋਂ ਇਸ ਮਾਮਲੇ ਵਿੱਚ ਗਾਇਕ ਨੂੰ ਤਫਤੀਸ਼ ਲਈ ਸੱਦਿਆ ਜਾਵੇਗਾ।
Mohali
ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹਲ ਲਈ ਮੁਹਾਲੀ ਵਿੱਚ ਡਾਗ ਸ਼ੈਲਟਰ ਦੀ ਉਸਾਰੀ ਕਰੇ ਸਰਕਾਰ : ਐਨ ਐਸ ਕਲਸੀ
ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਅਤੇ ਨਗਰ ਨਿਗਮ ਦੇ ਮੇਅਰ ਨੂੰ ਪੱਤਰ ਲਿਖਿਆ
ਐਸ ਏ ਐਸ ਨਗਰ, 24 ਜੁਲਾਈ (ਸ.ਬ.) ਸਮਾਜਸੇਵੀ ਆਗੂ ਅਤੇ ਪੂਡਾ ਦੇ ਸੇਵਾਮੁਕਤ ਐਕਸੀਅਨ ਸz. ਐਨ ਐਸ ਕਲਸੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਅਤੇ ਨਗਰ ਨਿਗਮ ਦੇ ਮੇਅਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੁਹਾਲੀ ਵਿੱਚ ਲਗਾਤਾਰ ਵੱਧਦੀ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹਲ ਲਈ ਚੰਡੀਗੜ੍ਹ ਵਾਂਗ ਮੁਹਾਲੀ ਵਿੱਚ ਵੀ ਡਾਗ ਸ਼ੈਲਟਰ ਦੀ ਉਸਾਰੀ ਕੀਤੀ ਜਾਵੇ।
ਪੱਤਰ ਵਿੱਚ ਉਹਨਾਂ ਲਿਖਿਆ ਹੈ ਕਿ ਚੰਡੀਗੜ੍ਹ ਨਗਰ ਨਿਗਮ ਵਲੋਂ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ 25 ਵਿੱਚ ਪ੍ਰਸ਼ਾਸ਼ਨ 17.38 ਕਰੋੜ ਦੀ ਲਾਗਤ ਨਾਂਲ ਡਾਗ ਸੈਲਟਰ ਦੀ ਉਸਾਰੀ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ ਜਿਹੜਾ ਸੱਤ ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਲਗਭਗ 2000 ਕੁੱਤਿਆਂ ਦੀ ਸਮਰਥਾ ਵਾਲਾ ਡਾਗ ਸ਼ੈਲਟਰ ਬਣ ਰਿਹਾ ਹੈ ਜਿੱਥੇ ਹਰੇਕ ਜਾਨਵਰ ਲਈ 4 ਫੁੱਟ ਲੰਬਾ, 4 ਫੁੱਟ ਚੌੜਾ ਅਤੇ 4 ਫੁੱਟ ਉੱਚਾ ਕੈਨਲ ਬਣਾਇਆ ਜਾਵੇਗਾ ਅਤੇ ਇਸ ਵਿੱਚ ਜਾਨਵਰਾਂ ਨੂੰ ਪੂਰੇ ਆਰਮਦਾਇਕ ਤਰੀਕੇ ਨਾਲ ਰੱਖਿਆ ਜਾਵੇਗਾ। ਇਹਨਾਂ ਵਿੱਚੋਂ ਹਰੇਕ ਕੈਨਲ ਵਿੱਚ ਪੀਣ ਵਾਲੇ ਪਾਣੀ ਅਤੇ ਖਾਣੇ ਦਾ ਸਾਮਾਨ ਰੱਖਣ ਦਾ ਵੀ ਪ੍ਰਬੰਧ ਹੋਵੇਗਾ।
ਉਹਨਾਂ ਕਿਹਾ ਕਿ ਦੂਜੇ ਪਾਸੇ ਨਗਰ ਨਿਗਮ ਐਸ ਏ ਐਸ ਨਗਰ ਵਲੋਂ ਹੁਣ ਤਕ ਡਾਗ ਸ਼ੈਲਟਰ ਦੀ ਉਸਾਰੀ ਸੰਬੰਧੀ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ। ਇਸ ਸੰਬੰਧੀ ਸ਼ਹਿਰ ਦੀਆਂ ਵੱਖ ਵੱਖ ਨਾਗਰਿਕ ਭਲਾਈ ਸੰੰਸਥਾਵਾਂ ਵਲੋਂ ਵੀ ਨਿਗਮ ਤੋਂ ਮੰਗ ਕੀਤੀ ਜਾਂਦੀ ਰਹੀ ਹੈ ਕਿ ਮੁਹਾਲੀ ਵਿੱਚ ਡਾਗ ਸ਼ੈਲਟਰ ਦੀ ਉਸਾਰੀ ਕੀਤੀ ਜਾਵੇ। ਉਹਨਾਂ ਕਿਹਾ ਕਿ ਇਸ ਸੰਬੰਧੀ ਜਿੱਥੇ ਗਮਾਡਾ ਵਲੋਂ ਨਗਰ ਨਿਗਮ ਨੂੰ ਡਾਗ ਸ਼ੈਲਟਰ ਲਈ ਜਮੀਨ ਮੁਹਈਆ ਕਰਵਾਉਣੀ ਚਾਹੀਦੀ ਹੈ ਉੱਥੇ ਨਗਰ ਨਿਗਮ ਵਲੋਂ ਇਸ ਸੰਬਧੀ ਅਗਲੇਰੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸ਼ਹਿਰ ਦੀ ਆਵਾਰਾ ਕੁੱਤਿਆਂ ਦੀ ਇਸ ਸਮੱਸਿਆ ਨੂੰ ਹਲ ਕੀਤਾ ਜਾ ਸਕੇ।
Mohali
ਪ੍ਰਾਈਵੇਟ ਪਲੇਅਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ
ਐਸ ਏ ਐਸ ਨਗਰ, 24 ਜੁਲਾਈ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਦੇ ਖੇਤਰ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਪਲੇਅਵੇਅ ਸਕੂਲਾਂ, ਨਰਸਰੀ ਸਕੂਲਾਂ ਅਤੇ ਹੋਰ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਈ. ਸੀ. ਸੀ. ਈ. ਸੇਵਾਵਾਂ ਪ੍ਰਦਾਨ ਕਰ ਰਹੀਆਂ ਸਾਰੀਆਂ ਪ੍ਰਾਈਵੇਟ ਸੰਸਥਾਵਾਂ ਅਤੇ ਪਲੇਅਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਉਹਨਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਪਲੇਅਵੇਅ ਸਕੂਲ ਜਾਂ ਸੰਸਥਾ ਬਿਨਾਂ ਰਜਿਸਟ੍ਰੇਸ਼ਨ ਦੇ ਚਲਦੀ ਪਾਈ ਗਈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
-
National2 months agoਸ਼ਾਰਟ ਸਰਕਟ ਕਾਰਨ ਫਲੈਟ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
Mohali2 months agoਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੌਰਾਨ ਉਮੀਦਵਾਰ ਖੜ੍ਹੇ ਕਰੇਗੀ ਕਾਂਗਰਸ : ਨਰਪਿੰਦਰ ਸਿੰਘ ਰੰਗੀ
-
National1 month agoਏਅਰਬੇਸ ਤੇ ਲੈਂਡਿੰਗ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਦੋ ਅਗਨੀਵੀਰਾਂ ਸਮੇਤ 5 ਜਵਾਨ ਸ਼ਹੀਦ, ਸਹਿ-ਪਾਇਲਟ ਸੁਰੱਖਿਅਤ
-
National2 months agoਐਮਾਜ਼ਾਨ ਦੇ ਗੋਦਾਮ ਵਿੱਚ ਅੱਗ ਲੱਗਣ ਕਾਰਨ ਦੋ ਕਰਮਚਾਰੀਆਂ ਦੀ ਮੌਤ
-
Mohali2 months agoਨਾਰਾਇਣਾ ਦੇ ਵਿਦਿਆਰਥੀ ਅਰਨਵ ਜੈਨ ਨੇ ਜੇ ਈ ਈ ਐਡਵਾਂਸਡ 2026 ਵਿੱਚ ਆਲ ਇੰਡੀਆ ਰੈਂਕ 84 ਹਾਸਲ ਕਰਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ
-
Punjab1 month ago
ਸਰਹਿੰਦ ਨਹਿਰ ਵਿੱਚੋਂ ਅਣਪਛਾਤੀ ਲਾਸ਼ ਬਰਾਮਦ
-
Mohali2 months ago
ਜਨਰਲ ਕੈਟਾਗਿਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਵਲੋਂ ਪਟਿਆਲਾ ਵਿਖੇ ਅਪ੍ਰੈਂਟਿਸ ਲਾਈਨਮੈਨਾਂ ਤੇ ਲਾਠੀਚਾਰਜ ਦੀ ਨਿਖੇਧੀ
-
Mohali2 months ago9 ਜੂਨ ਨੂੰ ਹੋਵੇਗੀ ਨਗਰ ਨਿਗਮ ਮੁਹਾਲੀ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ
