Chandigarh
ਸਾਂਝਾ ਮੁਲਾਜ਼ਮ ਵਲੋਂ ਮਹਾਂ ਰੈਲੀ ਦੀ ਤਿਆਰੀ ਆਰੰਭ
ਚੰਡੀਗੜ੍ਹ, 24 ਜੁਲਾਈ (ਸ.ਬ.) ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੀ ਕੁਆਰਡੀਨੇਸ਼ਨ ਕਮੇਟੀ ਵੱਲੋਂ 7 ਅਗਸਤ ਨੂੰ ਕੀਤੀ ਜਾਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਦੇ ਤਹਿਤ ਸਬੰਧੀ ਸਾਂਝੇ ਮੁਲਾਜ਼ਮ ਮੰਚ ਦੀ ਟੀਮ ਨੇ ਚੰਡੀਗੜ੍ਹ ਸਥਿਤ ਵਿੱਤ ਤੇ ਯੋਜਨਾ ਭਵਨ, ਡਾਇਰੈਕਟੋਰੇਟ ਸਥਾਨਕ ਸਰਕਾਰਾਂ ਅਤੇ ਸਿੰਚਾਈ ਵਿਭਾਗ ਦੇ ਦਫ਼ਤਰਾਂ ਦਾ ਦੌਰਾ ਕੀਤਾ ਗਿਆ ਅਤੇ ਮੁਲਾਜਮਾਂ ਨੂੰ ਰੈਲੀ ਵਿੱਚ ਸ਼ਾਮਿਲ ਹੋਣ ਲਈ ਜਾਗਰੂਕ ਕੀਤਾ ਗਿਆ।
ਮੰਚ ਦੇ ਕੋਆਰਡੀਨੇਟਰ ਸੁਖਚੈਨ ਖਹਿਰਾ, ਚੰਡੀਗੜ੍ਹ ਯੂਨਿਟ ਦੇ ਕਨਵੀਨਰ ਹਰਨੇਕ ਸਿੰਘ, ਮਨਪ੍ਰੀਤ ਸਿੰਘ ਅਤੇ ਹਰਚਰਨ ਸਿੰਘ ਨੇ ਮੁਲਾਜ਼ਮਾਂ ਨੂੰ ਇਸ ਰੈਲੀ ਵਿੱਚ ਵੱਡੀ ਪੱਧਰ ਤੇ ਸਮੂਲੀਅਤ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਇਹ ਸੰਘਰਸ਼ ਉਨ੍ਹਾਂ ਦੇ ਵਜੂਦ ਨਾਲ ਅਤੇ ਪੰਜਾਬ ਦੀ ਨੌਜਵਾਨ ਪੀੜੀ ਨਾਲ ਸਬੰਧਤ ਹੈ। ਆਪ ਸਰਕਾਰ ਵੱਲੋਂ ਇਕ ਸਾਜਿਸ਼ ਤਹਿਤ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਅਤੇ ਪੰਜਾਬ ਸਰਕਾਰ ਅਧੀਨ ਆ ਰਹੇ ਨਵੇਂ ਕਰਮਚਾਰੀਆਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਇਸ ਰਾਜਨੀਤਿਕ ਸਿਸਟਮ ਨੂੰ ਬਦਲਣ ਲਈ ਅਤੇ ਆਪ ਸਰਕਾਰ ਵਿਰੁੱਧ ਇਕਜੁੱਟਤਾ ਨਾਲ ਸਖ਼ਤ ਸੰਘਰਸ਼ ਕੀਤਾ ਜਾਵੇ।
ਆਗੂਆਂ ਨੇ ਆਪ ਸਰਕਾਰ ਦੇ ਇਸ਼ਾਰੇ ਤੇ ਸਫਾਈ ਅਤੇ ਮਗਨਰੇਗਾ ਕਰਮਚਾਰੀਆਂ ਤੇ ਕੀਤੇ ਅਣਮਨੁੱਖੀ ਤਸ਼ੱਦਦ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹੋ ਜਿਹਾ ਤਸ਼ੱਦਦ ਭਾਰਤ ਦੇ ਆਜਾਦ ਹੋਣ ਤੋਂ ਪਹਿਲਾਂ ਵਿਦੇਸ਼ੀਆਂ ਵੱਲੋਂ ਵੀ ਨਹੀਂ ਕੀਤਾ ਗਿਆ ਸੀ। ਮੰਚ ਦੇ ਕੁਆਰਡੀਨੇਟਰ ਸੁਖਚੈਨ ਖਹਿਰਾ ਨੇ ਕਿਹਾ ਕਿ ਸਾਂਝਾ ਮੁਲਾਜ਼ਮ ਮੰਚ, ਸਫਾਈ ਅਤੇ ਮਗਨਰੇਗਾ ਕਰਮਚਾਰੀਆਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੀਆਂ ਜਥੇਬੰਦੀਆਂ ਆਪਣੇ ਸੰਘਰਸ਼ ਲਈ ਮੰਚ ਦੀ ਜੋ ਵੀ ਸੇਵਾ ਲਾਉਣਗੇ ਉਹ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਾਮਿਆਂ ਅਤੇ ਮਾਲ ਵਿਭਾਗ ਦੇ ਪਟਵਾਰੀਆਂ ਦੇ ਹੜਤਾਲ/ਸੰਘਰਸ਼ ਨੂੰ ਸਾਂਝੇ ਮੁਲਾਜ਼ਮ ਮੰਚ ਵੱਲੋਂ ਪੂਰਾ ਸਮਰਥਨ ਦਿੱਤਾ।
Chandigarh
ਇੰਡੀਅਨ ਆਇਲ ਨੇ ਪੰਜਾਬ ਤੋਂ ਸ਼ੁਰੂ ਕੀਤੀ ਗਾਹਕ ਫੀਡਬੈਕ ਮੁਹਿੰਮ ‘ਦਰਪਣ’
ਚੰਡੀਗੜ੍ਹ, 24 ਜੁਲਾਈ (ਸ.ਬ.) ਇੰਡੀਅਨ ਆਇਲ ਨੇ ਪੰਜਾਬ ਤੋਂ ਆਪਣੀ ਦੇਸ਼ ਵਿਆਪੀ ‘ਦਰਪਣ ਕਸਟਮਰ ਫੀਡਬੈਕ ਕੈਂਪੇਨ’ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਤਹਿਤ ਗਾਹਕ ਪੈਟਰੋਲ ਪੰਪਾਂ ਤੇ ਲੱਗੇ ਦਰਪਣ ਕਿਉ ਆਰ ਕੋਡ ਨੂੰ ਸਕੈਨ ਕਰਕੇ ਟਾਇਲਟਾਂ ਦੀ ਸਫ਼ਾਈ ਅਤੇ ਮੁਫ਼ਤ ਏਅਰ ਸਹੂਲਤ ਬਾਰੇ ਆਪਣੀ ਫੀਡਬੈਕ ਸਿੱਧੀ ਇੰਡੀਅਨ ਆਇਲ ਤੱਕ ਪਹੁੰਚਾ ਸਕਣਗੇ। ਕੰਪਨੀ ਦਾ ਕਹਿਣਾ ਹੈ ਕਿ ਮਿਲਣ ਵਾਲੀ ਫੀਡਬੈਕ ਦੇ ਆਧਾਰ ਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਅਤੇ ਸੇਵਾਵਾਂ ਵਿੱਚ ਲਗਾਤਾਰ ਸੁਧਾਰ ਯਕੀਨੀ ਬਣਾਇਆ ਜਾਵੇਗਾ।
ਇੰਡੀਅਨ ਆਇਲ ਪੰਜਾਬ ਸਟੇਟ ਆਫਿਸ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਸੂਬਾ ਮੁਖੀ ਆਸ਼ੁਤੋਸ਼ ਗੁਪਤਾ ਨੇ ਸੈਕਟਰ-21 ਸਥਿਤ ਕਪੂਰ ਸਰਵਿਸ ਸਟੇਸ਼ਨ ਵਿੱਚ ਆਯੋਜਿਤ ਸਮਾਗਮ ਦੌਰਾਨ ਇਸ ਮੁਹਿੰਮ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਗਾਹਕ ਸੰਤੁਸ਼ਟੀ ਸਿਰਫ਼ ਉੱਚ ਗੁਣਵੱਤਾ ਵਾਲੇ ਈਂਧਨ ਤੱਕ ਹੀ ਸੀਮਿਤ ਨਹੀਂ, ਸਗੋਂ ਸਾਫ਼-ਸੁਥਰੇ ਟਾਇਲਟ, ਸੁਚਾਰੂ ਮੁਫ਼ਤ ਏਅਰ ਸਹੂਲਤ ਅਤੇ ਬਿਹਤਰ ਗਾਹਕ ਸੇਵਾ ਵੀ ਉਤਨੀ ਹੀ ਮਹੱਤਵਪੂਰਨ ਹਨ। ਉਹਨਾਂ ਕਿਹਾ ਕਿ ‘ਦਰਪਣ’ ਮੁਹਿੰਮ ਗਾਹਕਾਂ ਨੂੰ ਪਾਰਦਰਸ਼ੀ ਅਤੇ ਆਸਾਨ ਤਰੀਕੇ ਨਾਲ ਆਪਣੀ ਰਾਏ ਦਰਜ ਕਰਵਾਉਣ ਦਾ ਮੌਕਾ ਦੇਵੇਗੀ, ਜਿਸ ਨਾਲ ਰਿਟੇਲ ਆਊਟਲੈਟਾਂ ਤੇ ਉਪਲਬਧ ਸਹੂਲਤਾਂ ਦੀ ਗੁਣਵੱਤਾ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਸਕੇਗਾ।
ਉਹਨਾਂ ਦੱਸਿਆ ਕਿ ਇਹ ਮੁਹਿੰਮ ਪੰਜਾਬ ਸਟੇਟ ਆਫਿਸ ਅਧੀਨ ਆਉਣ ਵਾਲੇ 3,014 ਰਿਟੇਲ ਆਊਟਲੈਟਾਂ ਤੇ ਇੱਕੋ ਸਮੇਂ ਸ਼ੁਰੂ ਕੀਤੀ ਗਈ ਹੈ। ਸਮਾਗਮ ਵਿੱਚ ਜਨਰਲ ਮੈਨੇਜਰ ਐਸ. ਐਮ. ਤੋਮਾਨੀ, ਉਪ ਪ੍ਰਬੰਧਕ ਰਾਜੀਵ ਰੰਜਨ, ਸਥਾਨਕ ਡੀਲਰ ਆਸ਼ੂ ਬੰਸਲ ਸਮੇਤ ਇੰਡੀਅਨ ਆਇਲ ਦੇ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
Chandigarh
ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ
ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ
ਚੰਡੀਗੜ੍ਹ, 23 ਜੁਲਾਈ (ਸ.ਬ.) ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਕਰਨ ਸਮੇਤ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲਾ ਨੋਟਿਸ ਐਸ. ਐਸ. ਪੀ. ਬਰਨਾਲਾ ਨੂੰ ਜਾਰੀ ਕੀਤਾ ਗ਼ਿਆ ਹੈ, ਉਨ੍ਹਾਂ ਤੋਂ ਸਫ਼ਾਈ ਕਰਚਾਰੀਆਂ ਉੱਤੇ ਹੋਏ ਲਾਠੀਚਾਰਜ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਜਲੰਧਰ ਜ਼ਿਲ੍ਹੇ ਦੇ ਐਸ ਐਸ ਪੀ ਤੋਂ ਹਲਕਾ ਫਿਲੋਰ ਨਿਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ ਵਿੱਚ ਕਾਰਵਾਈ ਨਾ ਹੋਣ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਸਬੰਧੀ ਇੱਕ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ 28 ਜੁਲਾਈ ਨੂੰ ਰਿਪੋਰਟ ਤਲਬ ਕੀਤੀ ਗਈ ਹੈ।
Chandigarh
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ
ਚੰਡੀਗੜ੍ਹ, 23 ਜੁਲਾਈ (ਸ.ਬ.) ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿਖੇ ਸਥਾਪਤ ਕੀਤਾ ਜਾ ਰਿਹਾ ਬਾਗਬਾਨੀ ਵਿਕਾਸ ਕੇਂਦਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ, ਆਧੁਨਿਕ ਬਾਗਬਾਨੀ ਤਕਨੀਕਾਂ, ਸਿਖਲਾਈ ਅਤੇ ਤਕਨੀਕੀ ਮਾਰਗਦਰਸ਼ਨ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ।
ਉਹਨਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
-
National2 months agoਸ਼ਾਰਟ ਸਰਕਟ ਕਾਰਨ ਫਲੈਟ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
Mohali2 months agoਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੌਰਾਨ ਉਮੀਦਵਾਰ ਖੜ੍ਹੇ ਕਰੇਗੀ ਕਾਂਗਰਸ : ਨਰਪਿੰਦਰ ਸਿੰਘ ਰੰਗੀ
-
National1 month agoਏਅਰਬੇਸ ਤੇ ਲੈਂਡਿੰਗ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਦੋ ਅਗਨੀਵੀਰਾਂ ਸਮੇਤ 5 ਜਵਾਨ ਸ਼ਹੀਦ, ਸਹਿ-ਪਾਇਲਟ ਸੁਰੱਖਿਅਤ
-
National2 months agoਐਮਾਜ਼ਾਨ ਦੇ ਗੋਦਾਮ ਵਿੱਚ ਅੱਗ ਲੱਗਣ ਕਾਰਨ ਦੋ ਕਰਮਚਾਰੀਆਂ ਦੀ ਮੌਤ
-
Mohali2 months agoਨਾਰਾਇਣਾ ਦੇ ਵਿਦਿਆਰਥੀ ਅਰਨਵ ਜੈਨ ਨੇ ਜੇ ਈ ਈ ਐਡਵਾਂਸਡ 2026 ਵਿੱਚ ਆਲ ਇੰਡੀਆ ਰੈਂਕ 84 ਹਾਸਲ ਕਰਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ
-
Punjab1 month ago
ਸਰਹਿੰਦ ਨਹਿਰ ਵਿੱਚੋਂ ਅਣਪਛਾਤੀ ਲਾਸ਼ ਬਰਾਮਦ
-
Mohali2 months ago
ਜਨਰਲ ਕੈਟਾਗਿਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਵਲੋਂ ਪਟਿਆਲਾ ਵਿਖੇ ਅਪ੍ਰੈਂਟਿਸ ਲਾਈਨਮੈਨਾਂ ਤੇ ਲਾਠੀਚਾਰਜ ਦੀ ਨਿਖੇਧੀ
-
Mohali2 months ago9 ਜੂਨ ਨੂੰ ਹੋਵੇਗੀ ਨਗਰ ਨਿਗਮ ਮੁਹਾਲੀ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ
