Connect with us

Punjab

ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ : ਡਾ. ਬਲਬੀਰ ਸਿੰਘ

Published

on

ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 ਤੇ ਪੁੱਜੀ

ਪਟਿਆਲਾ, 25 ਜੁਲਾਈ (ਸ.ਬ.) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਨੇੜੇ ਸਿਉਣਾ ਚੌਂਕ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਉਹਨਾਂ ਕਿਹਾ ਕਿ ਸੂਬੇ ਭਰ ਵਿਚ 100 ਨਵੇਂ ਆਮ ਆਦਮੀ ਕਲਿਨਿਕਾਂ ਦੀ ਸ਼ੁਰੂਆਤ ਨਾਲ ਹੁਣ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1,090 ਹੋ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਨੂੰ ਆਪਣੇ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਹੋਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਪ੍ਰਾਇਮਰੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਰਾਹੀਂ ਹਰ ਮਹੀਨੇ 42 ਹਜ਼ਾਰ ਤੋਂ ਵੱਧ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਜਾਂਚਾਂ, ਸਲਾਹ ਅਤੇ ਦੇਖਭਾਲ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਨਾਲ ਪੀੜਤ 1.25 ਲੱਖ ਤੋਂ ਵੱਧ ਮਰੀਜ਼ਾਂ ਨੂੰ ਨਿਯਮਤ ਇਲਾਜ, ਦਵਾਈਆਂ ਅਤੇ ਫਾਲੋ-ਅਪ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਸੰਭਵ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਯੋਗ ਐਮ. ਬੀ. ਬੀ. ਐਸ. ਡਾਕਟਰ, ਸਿਖਲਾਈ ਪ੍ਰਾਪਤ ਨਰਸਿੰਗ ਸਟਾਫ ਅਤੇ ਹੋਰ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਲਾਹ, ਜਾਂਚ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਡਾਇਗਨੋਸਟਿਕ ਟੈਸਟਾਂ ਸਮੇਤ ਸਾਰੀਆਂ ਪ੍ਰਾਇਮਰੀ ਸਿਹਤ ਸੇਵਾਵਾਂ 100 ਫੀਸਦੀ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਤਇਸ ਮੌਕੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੁਪ੍ਰਿਤਾ ਜੌਹਲ ,ਐਮ ਸੀ ਜਸਬੀਰ ਗਾਂਧੀ, ਦੇਵਿੰਦਰ ਕੌਰ, ਸਿਵਿਲ ਸਰਜਨ ਡਾ. ਸ਼ੈਲੀ ਜੇਟਲੀ, ਐਸ ਐਮ ਓ ਤ੍ਰਿਪੜੀ ਡਾ. ਪਰਨੀਤ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੋਜੂਦ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending