Connect with us

Mohali

ਬਹੁਜਨ ਸਮਾਜ ਪਾਰਟੀ ਜਿਲ੍ਹਾ ਮੁਹਾਲੀ ਵੱਲੋਂ ਸਫਾਈ ਕਰਮਚਾਰੀਆਂ ਤੇ ਹੋਏ ਲਾਠੀਚਾਰਜ ਦੇ ਵਿਰੁੱਧ ਡੀ ਸੀ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ

Published

on

ਪੰਜਾਬ ਦੇ ਰਾਜਪਾਲ ਦੇ ਨਾਲ ਮੰਗ ਪੱਤਰ ਸੌਪਿਆ

ਐਸ ਏ ਐਸ ਨਗਰ, 27 ਜੁਲਾਈ (ਸ.ਬ.) ਬੀਤੀ 22 ਜੁਲਾਈ ਨੂੰ ਬਰਨਾਲ ਵਿਖੇ ਸਫਾਈ ਕਰਮਚਾਰੀਆਂ ਤੇ ਪੁਲੀਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ ਜਿਲ੍ਹਾ ਮੁਹਾਲੀ ਵੱਲੋਂ ਪਾਰਟੀ ਦੇ ਸੂਬਾ ਸਕੱਤਰ ਸz. ਹਰਭਜਨ ਸਿੰਘ ਬਜਹੇੜੀ ਦੀ ਅਗਵਾਈ ਹੇਠ ਡੀ ਸੀ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੇ ਖਿਲਾਫ ਨਾਹਰੇਬਾਜੀ ਕੀਤੀ ਗਈੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਦੇ ਰਾਜਪਾਲ ਦੇ ਨਾਂ ਦਾ ਮੰਗ ਪੱਤਰ ਵੀ ਸੌਂਪਿਆ ਗਿਆ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਸਫਾਈ ਕਰਮਚਾਰੀਆਂ ਤੇ ਤਸ਼ਦੱਦ ਢਾਹ ਕੇ ਉਨਾਂ ਦੀ ਆਵਾਜ ਨੂੰ ਦਬਾਉਣ ਅਤੇ ਖੌਫ ਦੀ ਭਾਵਨਾ ਪੈਦਾ ਕਰਨ ਦਾ ਕੰਮ ਕਰ ਰਹੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ 22 ਜੁਲਾਈ ਨੂੰ ਬਰਨਾਲਾ ਵਿਖੇ ਸਫਾਈ ਕਰਮੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹ ਸ਼ਾਂਤੀਪੂਰਨ ਪ੍ਰਦਰਸ਼ਨ ਦੌਰਾਨ ਪੁਲੀਸ ਦੇ ਆਹਲਾ ਅਧਿਕਾਰੀਆਂ ਵਲੋਂ ਪ੍ਰਦਰਸ਼ਨਕਾਰੀਆਂ (ਜਿਹਨਾਂ ਵਿੱਚ ਔਰਤਾਂ ਵੀ ਸੀ) ਉੱਪਰ ਗੈਰਮਨੁੱਖੀ ਤੱਸ਼ਦਦ ਢਾਇਆ ਗਿਆ ਹੈ, ਜਿਸ ਕਰਕੇ ਵੱਡੀ ਗਿਣਤੀ ਵਿੱਚ ਮਰਦ ਅਤੇ ਔਰਤਾਂ ਨੂੰ ਗੰਭੀਰ ਸੱਟਾਂ ਲੱਗਣ ਕਾਰਣ ਹਸਪਤਾਲਾਂ ਅੰਦਰ ਦਾਖਲ ਕਰਵਾਉਣਾ ਪਿਆ ਅਤੇ ਵੱਡੀ ਗਿਣਤੀ ਵਿੱਚ ਹਸਪਤਾਲਾਂ ਅੰਦਰ ਜੇਰੇ ਇਲਾਜ ਹਨ।

ਪਾਰਟੀ ਨੇ ਮੰਗ ਕੀਤੀ ਹੈ ਕਿ ਇਸ ਮੌਕੇ ਤਾਇਨਾਤ ਡੀ ਐਸ ਪੀ ਅਤੇ ਐਸ ਐਚ ਓ ਨੂੰ ਇਸ ਗੈਰਮਨੁੱਖੀ ਅਤਿਆਚਾਰ ਲਈ ਸਰਕਾਰੀ ਸੇਵਾਵਾਂ ਦੀ ਨਿਯਮਾਂਵਲੀ ਤਹਿਤ ਕਾਰਵਾਈ ਕਰਕੇ ਡਿਸਮਿਸ ਕੀਤਾ ਜਾਵੇ ਅਤੇ ਬਾਕੀ ਤਾਇਨਾਤ ਹੇਠਲੇ ਪੱਧਰ ਦੇ ਕਰਮਚਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਇਸ ਸਾਰੇ ਵਰਤਾਰੇ ਦੀ ਉੱਚ ਪੱਧਰੀ ਜਾਂਚ ਲਈ ਹਾਈ ਕੋਰਟ ਦੇ ਜੱਜ ਦੀ ਕਮਾਨ ਹੇਠ ਨਿਰਪੱਖ ਕਮਿਸ਼ਨ ਬਣਾਇਆ ਜਾਵੇ ਅਤੇ ਸਮਾਂਬੱਧ ਰਿਪੋਰਟ ਦੇਣ ਲਈ ਪਾਬੰਦ ਕੀਤਾ ਜਾਵੇ।

ਇਹ ਵੀ ਮੰਗ ਕੀਤੀ ਗਈ ਹੈ ਕਿ ਤੱਸ਼ਦਦ ਦੇ ਸ਼ਿਕਾਰ ਪੀੜਤਾਂ ਦੀ ਡਾਕਟਰਾਂ ਦੇ ਪੈਨਲ ਤੋਂ ਮੈਡੀਕਲ ਰਿਪੋਰਟ ਤਿਆਰ ਕਰਵਾ ਕੇ ਲਾਠੀਚਾਰਜ ਕਰਨ ਵਾਲੇ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਮਾਮਲੇ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਇਸਦੇ ਨਾਲ ਹੀ ਜਖਮੀਆਂ ਦੇ ਇਲਾਜ ਦਾ ਪੂਰਾ ਖਰਚ ਸਰਕਾਰ ਵਲੋਂ ਕੀਤਾ ਜਾਵੇ, ਅਤੇ ਬਣਦਾ ਮੁਆਵਜਾ ਦੇਣ ਲਈ ਵੀ ਯੋਗ ਪ੍ਰਬੰਧ ਕੀਤੇ ਜਾਣ।

ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਇਨ੍ਹਾਂ ਸਫਾਈ ਕਾਮਿਆਂ ਦੀਆਂ ਸਾਰੀਆਂ ਮੰਗਾਂ ਬਿਨਾਂ ਸ਼ਰਤ ਅਤੇ ਬਿਨਾਂ ਹੋਰ ਦੇਰੀ ਕੀਤਿਆਂ ਮੰਨੀਆਂ ਜਾਣ ਅਤੇ ਉਹਨਾਂ ਤੇ ਲਾਠੀਚਾਰਜ ਦਾ ਗੈਰ ਸੰਵਿਧਾਨਿਕ ਫੈਸਲਾ ਲੈਣ ਵਾਲੇ ਰਾਜਨੀਤਕ ਆਗੂਆਂ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending