Connect with us

National

ਦੇਸ਼ ਭਰ ਵਿੱਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਵਾਪਰੀਆਂ ਘਟਨਾਵਾਂ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਜਰੂਰੀ : ਸੁਪਰੀਮ ਕੋਰਟ

Published

on

ਨਵੀਂ ਦਿੱਲੀ, 28 ਜੁਲਾਈ (ਸ.ਬ.) ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਹੋਏ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਦੀਆਂ ਸਾਰੀਆਂ ਘਟਨਾਵਾਂ ਦੀ ਨਿਰਪੱਖ, ਪਾਰਦਰਸ਼ੀ ਅਤੇ ਪੂਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ ਜਾ ਸਕਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ ਨਿਰਧਾਰਤ ਪ੍ਰੋਟੋਕੋਲ ਦੀ ਉਲੰਘਣਾ ਹੁੰਦੀ ਹੈ ਤਾਂ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ। ਮੈਡੀਕਲ ਕੋਰਸਾਂ ਵਿੱਚ ਦਾਖਲੇ ਲਈ ਕਰਵਾਏ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ ਲਈ ਪ੍ਰਸ਼ਨ ਪੱਤਰ ਲੀਕ ਹੋਣ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲੀਸ ਵਧੀਕੀਆਂ ਦਾ ਦੋਸ਼ ਲਗਾਉਣ ਵਾਲੀਆਂ ਕਈ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਹਿੰਸਾ ਦੀਆਂ ਕਈ ਘਟਨਾਵਾਂ ਦਾ ਹਵਾਲਾ ਦਿੱਤਾ।

ਸੁਣਵਾਈ ਦੀ ਸ਼ੁਰੂਆਤ ਵਿੱਚ ਜਸਟਿਸ ਜੋਇਮਲਿਆ ਬਾਗਚੀ ਅਤੇ ਵੀ. ਮੋਹਨਾ ਦੀ ਬੈਂਚ ਨੇ ਸਵਾਲ ਕੀਤਾ ਕਿ ਇਨ੍ਹਾਂ ਦੋਸ਼ਾਂ ਦੀ ਸੁਤੰਤਰ ਜਾਂਚ ਕਿਉਂ ਨਹੀਂ ਹੋਣੀ ਚਾਹੀਦੀ। ਚੀਫ਼ ਜਸਟਿਸ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਵਧੀਕੀਆਂ ਕੀਤੀਆਂ ਹਨ ਜਾਂ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲਿਆ ਹੈ, ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ। ਵਕੀਲਾਂ ਦੀਆਂ ਦਲੀਲਾਂ ਦਾ ਨੋਟਿਸ ਲੈਂਦੇ ਹੋਏ ਬੈਂਚ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਨੀਟ ਵਿਦਿਆਰਥੀਆਂ ਵਿਰੁੱਧ ਪੁਲੀਸ ਵਧੀਕੀਆਂ ਦੇ ਸਾਰੇ ਦੋਸ਼ਾਂ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਜ਼ਰੂਰੀ ਹੈ। ਬੈਂਚ ਨੇ ਕਿਹਾ ਕਿ ਜੇਕਰ ਸਥਾਪਿਤ ਪ੍ਰੋਟੋਕੋਲ ਦੀ ਉਲੰਘਣਾ ਹੁੰਦੀ ਹੈ, ਤਾਂ ਕਾਨੂੰਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਚੀਫ਼ ਜਸਟਿਸ ਸੁਈਆ ਕਾਂਤ ਨੇ ਕਿਹਾ ਕਿ ਬੈਂਚ ਸਾਰੇ ਦੋਸ਼ਾਂ ਦੀ ਸੁਤੰਤਰ, ਪਾਰਦਰਸ਼ੀ ਅਤੇ ਪੂਰੀ ਜਾਂਚ ਕਰਵਾਉਣ ਤੇ ਵਿਚਾਰ ਕਰ ਰਹੀ ਹੈ।

250 ਪੁਲੀਸ ਮੁਲਾਜ਼ਮਾਂ ਤੇ ਹੋਏ ਹਮਲੇ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲੱਗੇ ਕਿ ਇਹ ਹਮਲੇ ਵਿਦਿਆਰਥੀਆਂ ਨੇ ਕੀਤੇ ਹਨ ਜਾਂ ਬੇਕਾਬੂ ਤੱਤਾਂ ਦੁਆਰਾ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਵਿਦਿਆਰਥੀ ਪੁਲੀਸ ਅਧਿਕਾਰੀਆਂ ਵਿਰੁੱਧ ਹਿੰਸਾ ਨਹੀਂ ਕਰਨਗੇ ਪਰ ਕੁਝ ਦੰਗਾਕਾਰੀ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਕਤਲ, ਬਲਾਤਕਾਰ ਅਤੇ ਐਨਡੀਪੀਐਸ ਮਾਮਲਿਆਂ ਵਿੱਚ ਲੋੜੀਂਦੇ ਬਦਮਾਸ਼ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ ਪੁਲੀਸ ਕਰਮਚਾਰੀਆਂ ਵਿਰੁੱਧ ਹਿੰਸਾ ਦਾ ਸਹਾਰਾ ਲਿਆ। ਇਸ ਰਿਪੋਰਟ ਨੂੰ ਲਿਖਣ ਸਮੇਂ ਮਾਮਲੇ ਦੀ ਸੁਣਵਾਈ ਚੱਲ ਰਹੀ ਸੀ। ਬੈਂਚ ਨੇ ਬੀਤੇ ਦਿਨ ਕਿਹਾ ਸੀ ਕਿ ਕਿਸੇ ਵੀ ਅੰਦੋਲਨ ਦੇ ਆਧਾਰ ਤੇ ਪੁਲੀਸ ਵਧੀਕੀਆਂ ਜਾਂ ਲਾਠੀਚਾਰਜ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸੰਵਿਧਾਨ ਦੁਆਰਾ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦੀ ਗਰੰਟੀ ਹੈ।

ਅਦਾਲਤ ਨੇ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ, ਜਿਨ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਨਾਲ ਹੀ, ਯੋਗ ਵਿਦਿਆਰਥੀਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਕਾਰਵਾਈ ਨੂੰ ਰੋਕਣ ਦੇ ਹੁਕਮ ਦਿੱਤੇ ਗਏ ਹਨ। 20 ਜੁਲਾਈ ਨੂੰ ਦਿੱਲੀ ਵਿੱਚ ਕਾਂਗਰਸ ਜਨਤਾ ਪਾਰਟੀ ਵੱਲੋਂ ਬੁਲਾਏ ਗਏ ਚਲੋ ਸੰਸਦ ਮਾਰਚ ਦਾ ਆਯੋਜਨ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਕਾਰ ਝੜਪਾਂ ਹੋਈਆਂ ਸਨ। ਸੁਰੱਖਿਆ ਕਰਮਚਾਰੀਆਂ ਨੇ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੀ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਵਰਤੇ। ਪ੍ਰਦਰਸ਼ਨਕਾਰੀ ਨੀਟ ਪ੍ਰਸ਼ਨ ਪੱਤਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ।

Continue Reading

National

ਇਥੇਨੌਲ ਨਾਲ ਭਰੇ ਟੈਂਕਰ ਅਤੇ ਟਰੱਕ ਦੀ ਟੱਕਰ ਕਾਰਨ ਦੋਵਾਂ ਵਾਹਨਾਂ ਨੂੰ ਲੱਗੀ ਅੱਗ, ਟਰੱਕ ਡਰਾਈਵਰ ਦੀ ਮੌਤ

Published

on

By

ਕੈਥਲ, 30 ਅਕਤੂਬਰ (ਸ.ਬ.) ਚੰਡੀਗੜ੍ਹ-ਹਿਸਾਰ ਨੈਸ਼ਨਲ ਹਾਈਵੇਅ ਤੇ ਕਲਾਇਤ ਇਲਾਕੇ ਅਧੀਨ ਪੈਂਦੇ ਪਿੰਡ ਸ਼ਿਮਲਾ ਨੇੜੇ ਬੀਤੀ ਦੇਰ ਰਾਤ ਇੱਕ ਇਥੇਨੌਲ ਨਾਲ ਭਰੇ ਇੱਕ ਟੈਂਕਰ ਅਤੇ ਝੋਨੇ ਨਾਲ ਲੱਦੇ ਟਰੱਕ ਵਿਚਾਲੇ ਟੱਕਰ ਹੋਣ ਤੋਂ ਬਾਅਦ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਦੀ ਲਪੇਟ ਵਿੱਚ ਆਉਣ ਕਾਰਨ ਇਥੇਨੌਲ ਟੈਂਕਰ ਦੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਡਰਾਈਵਰ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ, ਝੋਨੇ ਨਾਲ ਲੱਦੇ ਇੱਕ ਟਰੱਕ ਦਾ ਡਰਾਈਵਰ ਟਾਇਰਾਂ ਦੀ ਹਵਾ ਚੈਕ ਕਰਨ ਲਈ ਗੱਡੀ ਤੋਂ ਹੇਠਾਂ ਉਤਰਿਆ ਹੋਇਆ ਸੀ। ਇਸੇ ਦੌਰਾਨ ਪਿੱਛੋਂ ਆ ਰਿਹਾ ਇਥੇਨੌਲ ਨਾਲ ਭਰਿਆ ਤੇਜ਼ ਰਫ਼ਤਾਰ ਟੈਂਕਰ ਅਚਾਨਕ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਇਥੇਨੌਲ ਦੇ ਸੰਪਰਕ ਵਿੱਚ ਆਉਂਦੇ ਹੀ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਦੇਖਦੇ ਹੀ ਦੇਖਦੇ ਦੋਵੇਂ ਵਾਹਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਏ।

ਧਮਾਕੇ ਦੀ ਆਵਾਜ਼ ਅਤੇ ਉੱਚੀਆਂ ਉੱਠਦੀਆਂ ਅੱਗ ਦੀਆਂ ਲਪਟਾਂ ਦੇਖ ਕੇ ਆਸ-ਪਾਸ ਦੇ ਇਲਾਕੇ ਅਤੇ ਰਾਹਗੀਰਾਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਕਲਾਇਤ ਥਾਣੇ ਦੇ ਇੰਚਾਰਜ ਰਣਦੀਪ ਸਿੰਘ ਪੁਲੀਸ ਟੀਮ ਨਾਲ ਤੁਰੰਤ ਮੌਕੇ ਤੇ ਪਹੁੰਚੇ।

ਥਾਣਾ ਇੰਚਾਰਜ ਰਣਦੀਪ ਸਿੰਘ ਨੇ ਦੱਸਿਆ ਕਿ ਅੱਗ ਦੀਆਂ ਲਪਟਾਂ ਕਾਫ਼ੀ ਭਿਆਨਕ ਸਨ। ਇਸ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਤੋਂ 6 ਗੱਡੀਆਂ ਮੌਕੇ ਤੇ ਬੁਲਾਈਆਂ ਗਈਆਂ। ਕਾਫ਼ੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਪੁਲੀਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਪੰਜ ਮੰਜ਼ਿਲਾ ਮਾਲ ਵਿੱਚ ਲੱਗੀ ਅੱਗ

Published

on

By

ਮੁੰਬਈ, 30 ਅਕਤੂਬਰ (ਸ.ਬ.) ਮੁੰਬਈ ਦੇ ਬਾਂਦਰਾ (ਪੱਛਮੀ) ਖੇਤਰ ਵਿੱਚ ਅੱਜ ਸਵੇਰੇ ਇਕ ਪੰਜ ਮੰਜ਼ਿਲਾ ਮਾਲ ਵਿੱਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਇਕ ਨਗਰ ਨਿਗਮ ਅਧਿਕਾਰੀ ਦਿੱਤੀ। ਮੁੰਬਈ ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਲਗਭਗ ਤਿੰਨ ਘੰਟਿਆਂ ਬਾਅਦ ਇਸ ਤੇ ਕਾਬੂ ਪਾ ਲਿਆ ਗਿਆ। ਇਕ ਨਗਰ ਨਿਗਮ ਅਧਿਕਾਰੀ ਨੇ ਦੱਸਿਆ ਕਿ ਅੱਗ ਪੌਸ਼ ਖੇਤਰ ਵਿੱਚ ਲਿੰਕਿੰਗ ਰੋਡ ਤੇ ਧਨਰਾਜ ਰੈਸਟੋਰੈਂਟ ਦੇ ਨੇੜੇ ਸਥਿਤ ਵੀਐਨ ਸਫੀਅਰ ਮਾਲ ਦੀ ਤੀਜੀ ਮੰਜ਼ਿਲ ਤੇ ਲੱਗੀ।

ਮਿਲੀ ਜਾਣਕਾਰੀ ਅਨੁਸਾਰ, ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 6.02 ਵਜੇ ਮਿਲੀ, ਜਿਸ ਤੋਂ ਬਾਅਦ ਫਾਇਰ ਵਿਭਾਗ ਨੇ ਘੱਟੋ-ਘੱਟ ਅੱਠ ਫਾਇਰ ਇੰਜਣਾਂ ਅਤੇ ਹੋਰ ਅੱਗ ਬੁਝਾਊ ਗੱਡੀਆਂ ਨੂੰ ਮੌਕੇ ਤੇ ਪਹੁੰਚਾਇਆ। ਉਨ੍ਹਾਂ ਕਿਹਾ ਕਿ ਅੱਗ ਤੇ ਸਵੇਰੇ 8:55 ਵਜੇ ਤੱਕ ਕਾਬੂ ਪਾ ਲਿਆ ਗਿਆ ਸੀ। ਇਸ ਦੌਰਾਨ ਅਧਿਕਾਰੀ ਨੇ ਕਿਹਾ ਕਿ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਤੋਂ ਇਲਾਵਾ, ਪੁਲੀਸ, ਬਿਜਲੀ ਵੰਡ ਕੰਪਨੀ ਦੇ ਕਰਮਚਾਰੀ, 108 ਐਂਬੂਲੈਂਸ ਸੇਵਾ ਦੀ ਇਕ ਟੀਮ ਅਤੇ ਬ੍ਰਿਹਨਮੁੰਬਈ ਨਗਰ ਨਿਗਮ ਦੇ ਵਾਰਡ ਸਟਾਫ ਨੂੰ ਵੀ ਮੌਕੇ ਤੇ ਤਾਇਨਾਤ ਕੀਤਾ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਅਤੇ ਇਸ ਨਾਲ ਹੋਏ ਨੁਕਸਾਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Continue Reading

National

ਰੌਬਿਨ ਉਥੱਪਾ ਬਣੇ ਮੁੰਬਈ ਇੰਡੀਅਨਜ਼ ਦੇ ਨਵੇਂ ਬੱਲੇਬਾਜ਼ੀ ਕੋਚ

Published

on

By

ਨਵੀਂ ਦਿੱਲੀ, 30 ਅਕਤੂਬਰ (ਸ.ਬ.) ਮੁੰਬਈ ਇੰਡੀਅਨਜ਼ ਨੇ ਸਾਬਕਾ ਭਾਰਤੀ ਬੱਲੇਬਾਜ਼ ਰੌਬਿਨ ਉਥੱਪਾ ਨੂੰ ਇੰਡੀਅਨ ਪ੍ਰੀਮੀਅਰ ਲੀਗ ਦੇ 2027 ਦੇ ਸੀਜ਼ਨ ਲਈ ਅੱਜ ਆਪਣਾ ਬੱਲੇਬਾਜ਼ੀ ਕੋਚ ਨਿਯੁਕਤ ਕੀਤਾ ਹੈ।

ਉਥੱਪਾ 2007 ਵਿੱਚ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸਨ। ਇਹ 40 ਸਾਲਾ ਖਿਡਾਰੀ ਆਈ.ਪੀ.ਐਲ. ਦੇ ਪਹਿਲੇ ਸੀਜ਼ਨ ਵਿੱਚ ਮੁੰਬਈ ਇੰਡੀਅਨਜ਼ ਵੱਲੋਂ ਖੇਡਿਆ ਸੀ।

ਮੁੰਬਈ ਇੰਡੀਅਨਜ਼ ਨੇ ਐਕਸ ਤੇ ਪੋਸਟ ਕੀਤਾ ਕਿ ਸਾਡੇ ਪਹਿਲੇ ਸੀਜ਼ਨ ਦਾ ਹਿੱਸਾ ਬਣਨ ਤੋਂ ਲੈ ਕੇ ਹੁਣ ਅਥਾਹ ਤਜਰਬੇ ਨਾਲ ਵਾਪਸੀ ਕਰਨ ਤੱਕ, ਰੌਬਿਨ ਖੇਡ ਦੀ ਡੂੰਘੀ ਸਮਝ, ਬਹਿਤਰੀਨ ਸੰਚਾਰ ਸਮਰੱਥਾ ਅਤੇ ਨੌਜਵਾਨ ਖਿਡਾਰੀਆਂ ਦਾ ਮਾਰਗਦਰਸ਼ਨ ਕਰਨ ਦੀ ਸਪੱਸ਼ਟਤਾ ਨਾਲ ਟੀਮ ਨਾਲ ਜੁੜ ਰਹੇ ਹਨ। ਮੁੰਬਈ ਇੰਡੀਅਨਜ਼ ਵਿੱਚ ਤੁਹਾਡਾ ਫਿਰ ਤੋਂ ਸਵਾਗਤ ਹੈ ਰੌਬਿਨ।”

ਮੁੰਬਈ ਇੰਡੀਅਨਜ਼ ਨੇ ਬੀਤੇ ਦਿਨ ਗੇਂਦਬਾਜ਼ੀ ਕੋਚ ਲਸਿਥ ਮਲਿੰਗਾ ਅਤੇ ਪਾਰਸ ਮਹਾਮਬਰੇ ਦੇ ਨਾਲ-ਨਾਲ ਫੀਲਡਿੰਗ ਕੋਚ ਕਾਰਲ ਹਾਪਕਿਨਸਨ ਨਾਲ ਵੀ ਨਾਤਾ ਤੋੜ ਲਿਆ ਸੀ। ਫਰੈਂਚਾਇਜ਼ੀ ਨੇ ਪਿਛਲੇ ਹਫ਼ਤੇ ਆਪਣੇ ਬੱਲੇਬਾਜ਼ੀ ਕੋਚ ਕੀਰੋਨ ਪੋਲਾਰਡ ਨੂੰ ਮੁੱਖ ਕੋਚ ਵਜੋਂ ਪਦ-ਉੱਨਤ (ਪ੍ਰਮੋਟ) ਕੀਤਾ ਸੀ, ਜਿਨ੍ਹਾਂ ਨੇ ਮਾਹੇਲਾ ਜੈਵਰਧਨੇ ਦੀ ਜਗ੍ਹਾ ਲਈ।

Continue Reading

Latest News

Trending