National
ਭਾਰੀ ਹੰਗਾਮੇ ਵਿਚਾਲੇ ਲੋਕ ਸਭਾ ਵਿੱਚ ਪਾਸ ਹੋਇਆ ਲੋਕ ਪ੍ਰੀਖਿਆਵਾਂ ਸੋਧ ਬਿਲ
ਬਿੱਲ ਪਾਸ ਹੋਣ ਤੋਂ ਬਾਅਦ ਕਾਂਗਰਸ ਸੰਸਦ ਮੈਂਬਰਾਂ ਦੀ ਨਾਅਰੇਬਾਜ਼ੀ ਵਿਚਾਲੇ ਸਪੀਕਰ ਵਲੋਂ ਲੋਕਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ
ਨਵੀਂ ਦਿੱਲੀ, 29 ਜੁਲਾਈ (ਸ.ਬ.) ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਵਿਚਾਲੇ ਹੀ ਪੇਪਰ ਲੀਕ ਨਾਲ ਜੁੜਿਆ ‘ਲੋਕ ਪ੍ਰੀਖਿਆਵਾਂ (ਅਣਉੱਚਿਤ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026′ ਅੱਜ ਲੋਕ ਸਭਾ ਵਿੱਚ ਆਵਾਜ਼ ਵੋਟ ਨਾਲ ਪਾਸ ਹੋ ਗਿਆ। ਬਿੱਲ ਪਾਸ ਹੋਣ ਤੋਂ ਬਾਅਦ ਕਾਂਗਰਸ ਸੰਸਦ ਮੈਂਬਰਾਂ ਦੀ ਨਾਅਰੇਬਾਜ਼ੀ ਵਿਚਾਲੇ ਹੀ ਸਪੀਕਰ ਓਮ ਬਿਰਲਾ ਨੇ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ।
ਲੋਕ ਪ੍ਰੀਖਿਆਵਾਂ (ਅਣਉਚਿਤ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026 ਦੇ ਉਪਬੰਧਾਂ ਦੇ ਅਨੁਸਾਰ, ਪੇਪਰ ਲੀਕ ਕਰਨ ਜਾਂ ਪ੍ਰੀਖਿਆਵਾਂ ਵਿੱਚ ਅਣਉੱਚਿਤ ਸਾਧਨਾਂ ਦੀ ਵਰਤੋਂ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਘੱਟੋ-ਘੱਟ 5 ਸਾਲ ਅਤੇ ਵੱਧ ਤੋਂ ਵੱਧ 10 ਸਾਲ ਦੀ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਦਿੱਤੀ ਜਾ ਸਕਦੀ ਹੈ। ਇਸੇ ਤਰ੍ਹਾਂ, ਸੰਗਠਿਤ ਅਪਰਾਧਾਂ ਨੂੰ ਘੱਟੋ-ਘੱਟ 7 ਸਾਲ ਦੀ ਕੈਦ ਅਤੇ 10 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਦੇਣ ਦਾ ਪ੍ਰਸਤਾਵ ਹੈ। ਪ੍ਰਸਤਾਵਿਤ ਸੋਧਾਂ ਦੇ ਤਹਿਤ, ਸਾਰੀਆਂ ਜਾਂਚਾਂ 2 ਮਹੀਨਿਆਂ ਦੇ ਅੰਦਰ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਬਿੱਲ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨ ਦਾ ਵੀ ਨਿਰਦੇਸ਼ ਦਿੰਦਾ ਹੈ। ਇਹ ਅਦਾਲਤਾਂ ਚਾਰਜਸ਼ੀਟ ਦਾਇਰ ਹੋਣ ਦੇ ਤਿੰਨ ਮਹੀਨਿਆਂ ਦੇ ਅੰਦਰ ਮੁਕੱਦਮੇ ਦੀ ਕਾਰਵਾਈ ਪੂਰੀ ਕਰਨਗੀਆਂ।
ਇਸ ਤੋਂ ਪਹਿਲਾ ਪੇਪਰ ਲੀਕ ਮੁੱਦੇ ਤੇ ਲੋਕ ਸਭਾ ਵਿੱਚ ਅੱਜ ਫਿਰ ਚਰਚਾ ਕੀਤੀ ਗਈ। ਪੇਪਰ ਲੀਕ ਦੇ ਸਬੰਧ ਵਿਚ ਬੋਲਦੇ ਹੋਏ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ਤੇ ਵਿਦਿਆਰਥੀਆਂ ਵਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ ਨਫ਼ਰਤ ਜਾਂ ਗੁੱਸੇ ਵਾਲਾ ਨਹੀਂ ਸੀ। ਵਿਦਿਆਰਥੀਆਂ ਦੀਆਂ ਮੰਗਾਂ ਜਾਇਜ਼ ਸਨ। ਦੇਸ਼ ਦੇ ਨੌਜਵਾਨਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਸੜਕਾਂ ਤੇ ਉਤਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਹ ਸਾਡੇ ਦੇਸ਼ ਦਾ ਭਵਿੱਖ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦਾ ਭਵਿੱਖ ਸੜਕਾਂ ਤੇ ਉਤਰ ਆਇਆ ਹੈ। ਦੇਸ਼ ਵਿਦਿਆਰਥੀਆਂ ਦੀਆਂ ਭਾਵਨਾਵਾਂ ਨੂੰ ਸਮਝਦਾ ਹੈ। ਨੌਜਵਾਨਾਂ ਦਾ ਗੁੱਸਾ ਜਾਇਜ਼ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਤੁਸੀਂ ਨੌਜਵਾਨਾਂ ਨੂੰ ਮੂਰਖ ਕਹਿੰਦੇ ਹੋ। ਹਰ ਭਾਰਤੀ ਨੂੰ ਵਿਦਿਆਰਥੀਆਂ ਤੇ ਮਾਣ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਵਿਦਿਆਰਥੀ ਨੂੰ ਪੁੱਛਿਆ ਕਿ ਮੂਰਖਾਂ ਬਾਰੇ ਕੀ ਰਾਏ ਹੈ? ਉਸ ਵਿਅਕਤੀ ਬਾਰੇ, ਜੋ ਵਿਦਿਆਰਥੀ ਨਹੀਂ ਹੈ?’ ਵਿਦਿਆਰਥੀ ਨੇ ਕਿਹਾ ਕਿ ਇੱਕ ਵਿਦਿਆਰਥੀ ਮਾਣ ਨਾਲ ਸੱਚਾਈ ਨਾਲ ਖੜ੍ਹਾ ਹੁੰਦਾ ਹੈ। ਹੋਰ ਕਿਸਮ ਦੇ ਲੋਕ ਆਪਣੀ ਛਵੀ ਬਾਰੇ ਚਿੰਤਤ ਹੁੰਦੇ ਹਨ। ਮੂਰਖ ਆਪਣੇ ਆਪ ਨੂੰ ਰੱਬ ਸਮਝਦਾ ਹੈ ਅਤੇ ਇਸ ਲਈ ਆਪਣੀ ਛਵੀ ਬਣਾਉਣ ਦੀ ਕੋਸ਼ਿਸ਼ ਕਰਦਾ ਹੈ।
ਰਾਹੁਲ ਗਾਂਧੀ ਦੇ ਸ਼ਬਦਾਂ ਦੀ ਨਿੰਦਾ ਕਰਦੇ ਹੋਏ ਕਿਰੇਨ ਰਿਜਿਜੂ ਨੇ ਕਿਹਾ ਕਿ ਰਾਹੁਲ ਨੇ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕੀਤੀ ਹੈ। ਸਪੀਕਰ ਨੇ ਕਿਹਾ ਕਿ ਕੋਈ ਵੀ ਸ਼ਬਦ ਜੋ ਗੈਰਸੰਸਦੀ ਸਮਝਿਆ ਜਾਂਦਾ ਹੈ, ਉਸਨੂੰ ਹਟਾ ਦਿੱਤਾ ਜਾਵੇਗਾ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਮੂਰਖ ਸ਼ਬਦ ਨੂੰ ਕਿਸੇ ਹੋਰ ਸ਼ਬਦ ਨਾਲ ਬਦਲ ਦੇਣਗੇ। ਇਸ ਤੇ ਸਪੀਕਰ ਨੇ ਜਵਾਬ ਦਿੱਤਾ ਕਿ ਤੁਹਾਨੂੰ ਇਸਦਾ ਹੱਲ ਦੱਸਣ ਦੀ ਜ਼ਰੂਰਤ ਨਹੀਂ ਹੈ, ਮੈਂ ਪਹਿਲਾਂ ਹੀ ਇੱਕ ਹੱਲ ਪ੍ਰਦਾਨ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਨੀਟ ਪੇਪਰ ਲੀਕ ਖ਼ਿਲਾਫ਼ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲੀਸ ਦੀ ਕਾਰਵਾਈ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਗੰਭੀਰ ਦੋਸ਼ ਲਗਾਏ, ਜਿਸਦਾ ਸੱਤਾਧਾਰੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਅਤੇ ਉਨ੍ਹਾਂ ਤੋਂ ਮੁਆਫ਼ੀ ਦੀ ਮੰਗ ਕੀਤੀ। ਰਾਹੁਲ ਗਾਂਧੀ ਨੇ ‘ਲੋਕ ਪ੍ਰੀਖਿਆਵਾਂ (ਅਣਉੱਚਿਤ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026’ ਤੇ ਚਰਚਾ ਦੌਰਾਨ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਜ਼ਿਕਰ ਕਰਦੇ ਹੋਏ ਗ੍ਰਹਿ ਮੰਤਰੀ ਸ਼ਾਹ ਤੇ ਗੰਭੀਰ ਦੋਸ਼ ਲਗਾਏ।
ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਬੱਚਿਆਂ ਦੇ ਮਾਪਿਆਂ ਵਿੱਚ ਭਾਜਪਾ ਅਤੇ ਇਸ ਦੇ ਵਿਚਾਰਧਾਰਕ ਸੰਗਠਨ ਦਾ ਸਾਹਮਣਾ ਕਰਨ ਦੀ ਹਿੰਮਤ ਦੀ ਘਾਟ ਸੀ, ਪਰ ਇਹ ਬੱਚੇ ਸਾਹਮਣੇ ਖੜ੍ਹੇ ਹੋ ਗਏ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੇ ਡਰ ਨੂੰ ਦੂਰ ਕਰ ਲਿਆ ਹੈ ਅਤੇ ਸੱਤਾ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਕੋਲ ਸਦਨ ਵਿੱਚ ਆਉਣ ਦੀ ਹਿੰਮਤ ਨਹੀਂ ਹੈ। ਵਿਰੋਧੀ ਧਿਰ ਦੇ ਨੇਤਾ ਨੇ ਦਾਅਵਾ ਕੀਤਾ ਕਿ ਗ੍ਰਹਿ ਮੰਤਰੀ ਸਦਨ ਵਿੱਚ ਨਹੀਂ ਹਨ ਕਿਉਂਕਿ ਉਹ ਡਰਦੇ ਹਨ। ਫਿਰ ਉਨ੍ਹਾਂ ਨੇ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਦਾ ਹਵਾਲਾ ਦਿੰਦੇ ਹੋਏ ਗ੍ਰਹਿ ਮੰਤਰੀ ਤੇ ਗੰਭੀਰ ਦੋਸ਼ ਲਗਾਏ।
ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਸਖ਼ਤ ਵਿਰੋਧ ਕੀਤਾ ਅਤੇ ਕਿਹਾ ਕਿ ਰਾਹੁਲ ਗਾਂਧੀ ਨੇ ਗਲਤ ਬਿਆਨ ਦਿੱਤਾ ਹੈ ਅਤੇ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕੀਤੀ ਹੈ, ਜਿਸ ਲਈ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਕਿਉਂਕਿ ਵਿਰੋਧੀ ਧਿਰ ਦੇ ਨੇਤਾ ਨੇ ਗੰਭੀਰ ਦੋਸ਼ ਲਗਾਏ ਹਨ, ਇਸ ਲਈ ਸਰਕਾਰ ਨੂੰ ਇਹ ਖੁਲਾਸਾ ਕਰਨਾ ਚਾਹੀਦਾ ਹੈ ਕਿ ਇਹ ਹੁਕਮ ਕਿਸ ਨੇ ਦਿੱਤਾ ਸੀ। ਇਸ ਦੌਰਾਨ ਕਾਂਗਰਸ ਦੇ ਮੈਂਬਰਾਂ ਨੇ ”ਗ੍ਰਹਿ ਮੰਤਰੀ ਜਵਾਬ ਦਿਓ ਦੇ ਨਾਅਰੇ ਲਗਾਏ ਜਦੋਂਕਿ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ”ਰਾਹੁਲ ਗਾਂਧੀ ਮੁਆਫੀ ਮੰਗੋ ਦੇ ਨਾਅਰੇ ਲਗਾਏ।
National
ਭਲਕੇ ਜਾਰੀ ਹੋਵੇਗੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਸੂਚੀ : ਮੁੱਖ ਮੰਤਰੀ ਮਾਨ
ਦਿੱਲੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਵਿਚਕਾਰ ਮੀਟਿੰਗ ਤੋਂ ਬਾਅਦ ਦਿੱਤੀ ਜਾਣਕਾਰੀ
ਨਵੀਂ ਦਿੱਲੀ, 30 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋ ਭਲਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ ਜਾਰੀ ਕੀਤੀ ਜਾਵੇਗੀ। ਇਸ ਸਬੰਧੀ ਅੱਜ ਦਿੱਲੀ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ।
ਇਸ ਸਬੰਧੀ ਅੱਜ ਨਵੀਂ ਦਿੱਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰ ਸੀਨੀਅਰ ਆਗੂਆਂ ਵਿਚਕਾਰ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਆਨਲਾਈਨ ਮਾਧਿਅਮ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।
ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਸੂਚੀ ਵਿੱਚ ਕਰੀਬ 25 ਤੋਂ 30 ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਸ਼ੁੱਕਰਵਾਰ ਦੀ ਮੀਟਿੰਗ ਵਿੱਚ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਬਾਰੇ ਅੰਤਿਮ ਫ਼ੈਸਲਾ ਨਹੀਂ ਹੋ ਸਕਿਆ। ਇਸ ਕਾਰਨ ਸ਼ਨੀਵਾਰ ਸਵੇਰੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਇੱਕ ਹੋਰ ਮੀਟਿੰਗ ਹੋਵੇਗੀ। ਇਸ ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਤੇ ਅੰਤਿਮ ਮੋਹਰ ਲਗਾਈ ਜਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਸਕਦੇ ਹਨ।
ਪਾਰਟੀ ਵੱਲੋਂ ਫਿਲਹਾਲ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਪਹਿਲੀ ਸੂਚੀ ਵਿੱਚ ਕਿੰਨੀਆਂ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਪੜਾਅਵਾਰ ਤਰੀਕੇ ਨਾਲ ਉਮੀਦਵਾਰਾਂ ਦੇ ਨਾਂ ਸਾਹਮਣੇ ਲਿਆ ਸਕਦੀ ਹੈ। ਜੇਕਰ ਸ਼ਨੀਵਾਰ ਨੂੰ ਪਹਿਲੀ ਸੂਚੀ ਜਾਰੀ ਹੁੰਦੀ ਹੈ ਤਾਂ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰਨ ਵਾਲੀਆਂ ਸ਼ੁਰੂਆਤੀ ਸਿਆਸੀ ਪਾਰਟੀਆਂ ਵਿੱਚ ਸ਼ਾਮਲ ਹੋ ਜਾਵੇਗੀ। ਸੂਚੀ ਜਾਰੀ ਹੋਣ ਨਾਲ ਪਾਰਟੀ ਦੀਆਂ ਚੋਣ ਤਿਆਰੀਆਂ ਨੂੰ ਵੀ ਗਤੀ ਮਿਲੇਗੀ।
National
ਉੱਤਰਾਖੰਡ ਦੇ ਜੋਸ਼ੀਮਠ ਨੇੜੇ ਹੈਲੀਕਾਪਟਰ ਕਰੈਸ਼, ਪਾਇਲਟ ਸਮੇਤ 6 ਵਿਅਕਤੀਆਂ ਦੀ ਮੌਤ
ਜੋਸ਼ੀਮਠ, 30 ਅਕਤੂਬਰ (ਸ.ਬ.) ਉੱਤਰਾਖੰਡ ਦੇ ਜੋਸ਼ੀਮਠ ਨੇੜੇ ਇੱਕ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਹੈਲੀਕਾਪਟਰ ਬਦਰੀਨਾਥ ਤੋਂ ਵਾਪਸ ਆ ਰਿਹਾ ਸੀ। ਦੱਸਿਆ ਗਿਆ ਹੈ ਕਿ ਪਾਇਲਟ ਸਮੇਤ ਕੁੱਲ ਛੇ ਲੋਕ ਸਵਾਰ ਸਨ। ਹਾਦਸੇ ਵਿੱਚ ਸਾਰੇ ਛੇ ਲੋਕਾਂ ਦੀ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਮਿਲਣ ਤੇ, ਪ੍ਰਸ਼ਾਸਨਿਕ ਟੀਮ ਨੂੰ ਮੌਕੇ ਤੇ ਭੇਜਿਆ ਗਿਆ। ਚਮੋਲੀ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਵੇਕ ਪ੍ਰਕਾਸ਼ ਨੇ ਦੱਸਿਆ ਕਿ ਹੈਲੀਕਾਪਟਰ ਦਾ ਪਤਾ ਲਗਾਉਣ ਲਈ ਇਲਾਕੇ ਵਿੱਚ ਖੋਜ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।
ਦਰਸ਼ਨਾਂ ਤੋਂ ਬਾਅਦ ਬਦਰੀਨਾਥ ਮੰਦਿਰ ਤੋਂ ਵਾਪਸ ਆ ਰਿਹਾ ਸੀ ਜਿਸ ਦੌਰਾਨ ਹੈਲੀਕਾਪਟਰ ਜੋਸ਼ੀਮਠ ਖੇਤਰ ਵਿੱਚ ਅਚਾਨਕ ਲਾਪਤਾ ਹੋ ਗਿਆ ਸੀ। ਇਸ ਦੌਰਾਨ, ਜੋਸ਼ੀਮਠ ਦੇ ਮਾਰਵਾੜੀ ਖੇਤਰ ਦੇ ਨੇੜੇ ਚਾਏ ਪਿੰਡ ਦੀ ਪਹਾੜੀ ਦੇ ਨੇੜੇ ਹੈਲੀਕਾਪਟਰ ਨਾਲ ਸੰਪਰਕ ਟੁੱਟ ਗਿਆ। ਸ਼ੱਕ ਸੀ ਕਿ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹੁਣ ਖ਼ਬਰ ਆ ਗਈ ਹੈ ਕਿ ਇਹ ਹੈਲੀਕਾਪਟਰ ਕਰੈਸ਼ ਹੋ ਗਿਆ ਹੈ।
ਹਾਦਸੇ ਦੇ ਬਾਅਦ ਤੋਂ ਹੀ ਪਾਇਲਟ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ ਸੀ। ਜਿਸਤੋਂ ਬਾਅਦ ਹੈਲੀਕਾਪਟਰ ਨੂੰ ਲੱਭਣ ਲਈ ਡਰੋਨ ਦੀ ਮਦਦ ਲਈ ਗਈ।
National
ਇਥੇਨੌਲ ਨਾਲ ਭਰੇ ਟੈਂਕਰ ਅਤੇ ਟਰੱਕ ਦੀ ਟੱਕਰ ਕਾਰਨ ਦੋਵਾਂ ਵਾਹਨਾਂ ਨੂੰ ਲੱਗੀ ਅੱਗ, ਟਰੱਕ ਡਰਾਈਵਰ ਦੀ ਮੌਤ
ਕੈਥਲ, 30 ਅਕਤੂਬਰ (ਸ.ਬ.) ਚੰਡੀਗੜ੍ਹ-ਹਿਸਾਰ ਨੈਸ਼ਨਲ ਹਾਈਵੇਅ ਤੇ ਕਲਾਇਤ ਇਲਾਕੇ ਅਧੀਨ ਪੈਂਦੇ ਪਿੰਡ ਸ਼ਿਮਲਾ ਨੇੜੇ ਬੀਤੀ ਦੇਰ ਰਾਤ ਇੱਕ ਇਥੇਨੌਲ ਨਾਲ ਭਰੇ ਇੱਕ ਟੈਂਕਰ ਅਤੇ ਝੋਨੇ ਨਾਲ ਲੱਦੇ ਟਰੱਕ ਵਿਚਾਲੇ ਟੱਕਰ ਹੋਣ ਤੋਂ ਬਾਅਦ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਦੀ ਲਪੇਟ ਵਿੱਚ ਆਉਣ ਕਾਰਨ ਇਥੇਨੌਲ ਟੈਂਕਰ ਦੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਡਰਾਈਵਰ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ, ਝੋਨੇ ਨਾਲ ਲੱਦੇ ਇੱਕ ਟਰੱਕ ਦਾ ਡਰਾਈਵਰ ਟਾਇਰਾਂ ਦੀ ਹਵਾ ਚੈਕ ਕਰਨ ਲਈ ਗੱਡੀ ਤੋਂ ਹੇਠਾਂ ਉਤਰਿਆ ਹੋਇਆ ਸੀ। ਇਸੇ ਦੌਰਾਨ ਪਿੱਛੋਂ ਆ ਰਿਹਾ ਇਥੇਨੌਲ ਨਾਲ ਭਰਿਆ ਤੇਜ਼ ਰਫ਼ਤਾਰ ਟੈਂਕਰ ਅਚਾਨਕ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਇਥੇਨੌਲ ਦੇ ਸੰਪਰਕ ਵਿੱਚ ਆਉਂਦੇ ਹੀ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਦੇਖਦੇ ਹੀ ਦੇਖਦੇ ਦੋਵੇਂ ਵਾਹਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਏ।
ਧਮਾਕੇ ਦੀ ਆਵਾਜ਼ ਅਤੇ ਉੱਚੀਆਂ ਉੱਠਦੀਆਂ ਅੱਗ ਦੀਆਂ ਲਪਟਾਂ ਦੇਖ ਕੇ ਆਸ-ਪਾਸ ਦੇ ਇਲਾਕੇ ਅਤੇ ਰਾਹਗੀਰਾਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਕਲਾਇਤ ਥਾਣੇ ਦੇ ਇੰਚਾਰਜ ਰਣਦੀਪ ਸਿੰਘ ਪੁਲੀਸ ਟੀਮ ਨਾਲ ਤੁਰੰਤ ਮੌਕੇ ਤੇ ਪਹੁੰਚੇ।
ਥਾਣਾ ਇੰਚਾਰਜ ਰਣਦੀਪ ਸਿੰਘ ਨੇ ਦੱਸਿਆ ਕਿ ਅੱਗ ਦੀਆਂ ਲਪਟਾਂ ਕਾਫ਼ੀ ਭਿਆਨਕ ਸਨ। ਇਸ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਤੋਂ 6 ਗੱਡੀਆਂ ਮੌਕੇ ਤੇ ਬੁਲਾਈਆਂ ਗਈਆਂ। ਕਾਫ਼ੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਪੁਲੀਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
