Connect with us

Chandigarh

ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਵਿੱਚ ਬਿੱਲ ਲਿਆਏਗੀ ਮਾਨ ਸਰਕਾਰ

Published

on

7800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਚੰਡੀਗੜ੍ਹ, 1 ਅਗਸਤ (ਸ.ਬ.) ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਪੰਜਾਬ ਸਰਕਾਰ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਜਾ ਰਹੀ ਹੈ। 13 ਜੁਲਾਈ, 2026 ਤੋਂ ਲਾਗੂ ਆਰਡੀਨੈਂਸ ਨੂੰ ਪੱਕੀ ਕਾਨੂੰਨੀ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ‘ਦਿ ਪੰਜਾਬ ਰੈਗੂਲੇਸ਼ਨ ਆਫ਼ ਫ਼ੀ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026’ ਪੇਸ਼ ਕੀਤਾ ਜਾਵੇਗਾ, ਜੋ ਪ੍ਰਾਈਵੇਟ ਸਕੂਲਾਂ ਦੇ ਫ਼ੀਸ ਢਾਂਚੇ ਨੂੰ ਸਖ਼ਤੀ ਨਾਲ ਨਿਯਮਤ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਨਮਾਨੇ ਢੰਗ ਨਾਲ ਫ਼ੀਸਾਂ ਵਿੱਚ ਵਾਧੇ ਦੇ ਬੋਝ ਤੋਂ ਬਚਾਏਗਾ। ਪੰਜਾਬ ਦੇ 7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਫੈਸਲੇ ਦਾ ਲਾਭ ਮਿਲੇਗਾ, ਜਿਸਨੂੰ ਦੇਸ਼ ਦੇ ਸਭ ਤੋਂ ਸਖ਼ਤ ਫ਼ੀਸ ਨਿਯੰਤਰਣ ਢਾਂਚੇ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵਲੋਂ ਕੀਤੇ ਜਾਂਦੇ ਸਾਲਾਨਾ ਫ਼ੀਸ ਵਾਧੇ ਤੇ ਰੋਕ ਲਗਾ ਕੇ ਵਾਧੂ ਵਸੂਲੀ ਗਈ ਫ਼ੀਸ ਦੀ ਵਾਪਸੀ ਨੂੰ ਲਾਜ਼ਮੀ ਬਣਾਇਆ ਹੈ ਅਤੇ ਅਧਿਕਾਰੀਆਂ ਨੂੰ ਸਕੂਲੀ ਖਾਤਿਆਂ ਦੇ ਫੋਰੈਂਸਿਕ ਆਡਿਟ ਦਾ ਅਧਿਕਾਰ ਦਿੱਤਾ ਹੈ। ਪ੍ਰਾਈਵੇਟ ਸਕੂਲ ਹੁਣ ਆਪਣੇ ਪੱਧਰ ਤੇ ਸਾਲਾਨਾ 5 ਫੀਸਦ ਤੋਂ ਵੱਧ ਫ਼ੀਸ ਨਹੀਂ ਵਧਾ ਸਕਦੇ। ਇਸ ਤੋਂ ਵੱਧ ਫ਼ੀਸ ਵਾਧੇ ਲਈ ਜ਼ਿਲ੍ਹਾ ਰੈਗੂਲੇਟਰੀ ਬਾਡੀ ਤੋਂ ਪੂਰਵ ਲਿਖਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ, ਜੋ ਸਕੂਲ ਦੇ ਵਿੱਤੀ ਰਿਕਾਰਡ ਦੀ ਜਾਂਚ ਤੋਂ ਬਾਅਦ ਹੀ ਦਿੱਤੀ ਜਾਵੇਗੀ।

ਇਸ ਕਾਨੂੰਨ ਵਿੱਚ ਵਿੱਚ ਇਹ ਵੀ ਪ੍ਰਬੰਧ ਕੀਤਾ ਗਿਆ ਹੈ ਕਿ ਜੇਕਰ ਪਿਛਲੇ ਤਿੰਨ ਸਾਲਾਂ ਦੌਰਾਨ ਕਿਸੇ ਸਕੂਲ ਦਾ ਕੁੱਲ ਫ਼ੀਸ ਵਾਧਾ 15 ਫੀਸਦ ਤੋਂ ਵੱਧ ਰਿਹਾ ਹੈ ਤਾਂ ਵਾਧੂ ਵਸੂਲੀ ਗਈ ਰਾਸ਼ੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ, ਜਿਸ ਵਿੱਚ ਕੋਈ ਛੋਟ ਨਹੀਂ ਹੋਵੇਗੀ। ਫ਼ੀਸ ਵਾਧੇ ਦੀ ਸੀਮਾ ਦੀ ਗਣਨਾ ਦੇ ਸਮੇਂ ਸਾਰੇ ਲਾਜ਼ਮੀ ਚਾਰਜਾਂ ਨੂੰ ਇਕੱਠਾ ਜੋੜਿਆ ਜਾਵੇਗਾ, ਤਾਂ ਜੋ ਸਕੂਲ ਵੱਖ-ਵੱਖ ਮੱਦਾਂ ਹੇਠ ਫ਼ੀਸਾਂ ਨੂੰ ਵੰਡ ਕੇ ਨਿਰਧਾਰਤ ਸੀਮਾ ਤੋਂ ਪਰ੍ਹੇ ਨਾ ਜਾ ਸਕਣ। ਇਹ ਕਾਨੂੰਨ ਕਿਸੇ ਵੀ ਰੂਪ ਵਿੱਚ ਮੁਨਾਫ਼ਾਖੋਰੀ ਅਤੇ ਕੈਪੀਟੇਸ਼ਨ ਫ਼ੀਸ ਤੇ ਵੀ ਪੂਰੀ ਤਰ੍ਹਾਂ ਰੋਕ ਲਗਾਉਂਦਾ ਹੈ।

ਇਸਤੇ ਸਖ਼ਤੀ ਨਾਲ ਲਾਗੂ ਕਰਨ ਲਈ, ਹਰੇਕ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇੱਕ ਜ਼ਿਲ੍ਹਾ ਰੈਗੂਲੇਟਰੀ ਬਾਡੀ ਦਾ ਗਠਨ ਕੀਤਾ ਗਿਆ ਹੈ। ਹਰੇਕ ਪ੍ਰਾਈਵੇਟ ਸਕੂਲ ਲਈ ਨਿਰਧਾਰਤ ਸਮੇਂ ਦੇ ਅੰਦਰ ਸਿੱਖਿਆ ਵਿਭਾਗ ਦੇ ਆਨਲਾਈਨ ਪੋਰਟਲ ਤੇ ਪਿਛਲੇ ਚਾਰ ਸਾਲਾਂ ਦੇ ਫ਼ੀਸ ਰਿਕਾਰਡ ਅਪਲੋਡ ਕਰਨਾ ਲਾਜ਼ਮੀ ਹੈ। ਰੈਗੂਲੇਟਰੀ ਬਾਡੀ ਕੋਲ ਆਪਣੇ ਪੱਧਰ ਤੇ ਜਾਂ ਮਾਪਿਆਂ ਦੀਆਂ ਸ਼ਿਕਾਇਤਾਂ ਦੇ ਆਧਾਰ ਤੇ ਸਕੂਲ ਦੇ ਖਾਤਿਆਂ ਦਾ ਫੋਰੈਂਸਿਕ ਆਡਿਟ ਕਰਵਾਉਣ ਦਾ ਅਧਿਕਾਰ ਹੈ। ਮਾਪਿਆਂ ਜਾਂ ਵਿਦਿਆਰਥੀਆਂ ਦੁਆਰਾ ਦਰਜ ਕਰਵਾਈਆਂ ਸ਼ਿਕਾਇਤਾਂ ਦੀ ਜਾਂਚ ਅਤੇ ਫੈਸਲਾ ਇੱਕ ਨਿਸ਼ਚਿਤ ਸਮੇਂ ਦੇ ਅੰਦਰ ਕੀਤਾ ਜਾਵੇਗਾ, ਜਿਸ ਤੋਂ ਪਹਿਲਾਂ ਸਬੰਧਤ ਸਕੂਲ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ।

ਕਾਨੂੰਨ ਵਿੱਚ ਸਖ਼ਤ ਜੁਰਮਾਨੇ ਦੀ ਵਿਵਸਥਾ ਹੈ। ਪਹਿਲੀ ਵਾਰ ਉਲੰਘਣਾ ਕਰਨ ਤੇ 50,000 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ, ਜਦੋਂ ਕਿ ਦੂਜੀ ਵਾਰ ਉਲੰਘਣਾ ਕਰਨ ਤੇ 1 ਲੱਖ ਰੁਪਏ ਦਾ ਜ਼ੁਰਮਾਨਾ ਹੋਵੇਗਾ। ਵਾਰ ਵਾਰ ਉਲੰਘਣਾ ਕਰਨ ਤੇ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਸਕੂਲ ਦੀ ਮਾਨਤਾ ਜਾਂ ਐਫਲੀਏਸ਼ਨ ਰੱਦ ਕੀਤੀ ਜਾ ਸਕਦੀ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਸਭ ਤੋਂ ਸਖ਼ਤ ਪ੍ਰਾਈਵੇਟ ਸਕੂਲ ਫ਼ੀਸ ਨਿਯੰਤਰਣ ਢਾਂਚੇ ਵਿੱਚੋਂ ਇੱਕ ਫਰੇਮਵਰਕ ਲਾਗੂ ਕੀਤਾ ਹੈ, ਜਿਸ ਵਿੱਚ ਸਿਰਫ਼ ਕਾਗਜ਼ੀ ਦਿਸ਼ਾ-ਨਿਰਦੇਸ਼ ਨਹੀਂ ਸਗੋਂ ਸਹੀ ਮਾਇਨੇ ਵਿੱਚ ਫ਼ੀਸ ਵਾਧੇ ਤੇ ਸਖ਼ਤ ਸੀਮਾ, ਲਾਜ਼ਮੀ ਰਿਫੰਡ ਅਤੇ ਫੋਰੈਂਸਿਕ ਆਡਿਟ ਦੇ ਉਪਬੰਧ ਸ਼ਾਮਲ ਹਨ ਜਿਸਦਾ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਇਤਿਹਾਸਕ ਸੁਧਾਰ ਦਾ ਲਾਭ ਹੋਵੇਗਾ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending