Connect with us

Mohali

ਪੰਜਾਬੀ ਵਿਰਸਾ ਸੱਭਿਆਚਾਰਕ ਸੋਸਾਇਟੀ ਵੱਲੋਂ 8 ਅਗਸਤ ਨੂੰ ਸੈਕਟਰ 69 ਵਿੱਚ ਲਗਾਇਆ ਜਾਵੇਗਾ 28ਵਾਂ ਖੂਨਦਾਨ ਕੈਂਪ : ਧਨੋਆ

Published

on

ਮੁਹਾਲੀ ਅਤੇ ਪੀਜੀਆਈ ਵਿੱਚ ਐਮਰਜੈਂਸੀ ਸਮੇਂ ਖੂਨ ਦੀ ਲੋੜ ਵਾਲੇ ਮਰੀਜ਼ਾਂ ਦੀ ਮਦਦ ਲਈ 100 ਖੂਨਦਾਨੀ ਨੌਜਵਾਨਾਂ ਦੀ ਵਿਸ਼ੇਸ਼ ਟੀਮ ਤਿਆਰ ਕੀਤੀ

ਐਸ ਏ ਐਸ ਨਗਰ, 1 ਅਗਸਤ (ਸ.ਬ.) ਪੰਜਾਬੀ ਵਿਰਸਾ ਸੱਭਿਆਚਾਰਕ ਸੋਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਸਮਾਜ ਭਲਾਈ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ 28ਵਾਂ ਖੂਨਦਾਨ ਕੈਂਪ 8 ਅਗਸਤ, ਸ਼ਨੀਵਾਰ ਨੂੰ ਕਮਿਊਨਿਟੀ ਸੈਂਟਰ, ਸੈਕਟਰ 69, ਮੁਹਾਲੀ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਸਵੇਰੇ 9:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲੇ ਵਿਅਕਤੀ ਪਹੁੰਚ ਕੇ ਖੂਨਦਾਨ ਕਰ ਸਕਣਗੇ। ਸੁਸਾਇਟੀ ਦੇ ਪ੍ਰਧਾਨ ਸਤਵੀਰ ਸਿੰਘ ਧਨੋਆ ਨੇ ਦਸਿਆ ਕਿ ਕੈਂਪ ਦੌਰਾਨ ਪੀਜੀਆਈ ਬਲੱਡ ਬੈਂਕ ਦੀ ਟੀਮ ਵੱਲੋਂ ਖੂਨ ਦੇ ਯੂਨਿਟ ਇਕੱਠੇ ਕੀਤੇ ਜਾਣਗੇ।

ਸz. ਧਨੋਆ ਨੇ ਦਸਿਆ ਕਿ ਇਸਦੇ ਨਾਲ ਹੀ ਸੋਸਾਇਟੀ ਵੱਲੋਂ ਮੁਹਾਲੀ ਅਤੇ ਪੀ ਜੀ ਆਈ ਵਿੱਚ ਐਮਰਜੈਂਸੀ ਸਮੇਂ ਖੂਨ ਦੀ ਲੋੜ ਵਾਲੇ ਮਰੀਜ਼ਾਂ ਦੀ ਮਦਦ ਲਈ ਨੌਜਵਾਨਾਂ ਦੀ ਇੱਕ ਵਿਸ਼ੇਸ਼ ਖੂਨਦਾਨੀ ਟੀਮ ਤਿਆਰ ਕੀਤੀ ਗਈ ਹੈ। ਇਸ ਟੀਮ ਵੱਲੋਂ ਕਿਸੇ ਵੀ ਐਮਰਜੈਂਸੀ ਮੌਕੇ (ਜਦੋਂ ਕਿਸੇ ਮਰੀਜ਼ ਨੂੰ ਤੁਰੰਤ ਖੂਨ ਦੀ ਲੋੜ ਹੋਵੇ) ਹਸਪਤਾਲ ਪਹੁੰਚ ਕੇ ਨਿਰਸਵਾਰਥ ਅਤੇ ਬਿਨਾਂ ਕਿਸੇ ਲਾਲਚ ਦੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਸੋਸਾਇਟੀ ਦਾ ਮੁੱਖ ਉਦੇਸ਼ ਹੈ ਕਿ ਖੂਨ ਦੀ ਘਾਟ ਕਾਰਨ ਕਿਸੇ ਵੀ ਲੋੜਵੰਦ ਮਰੀਜ਼ ਦੀ ਜਾਨ ਨੂੰ ਖ਼ਤਰਾ ਨਾ ਬਣੇ। ਕਈ ਵਾਰ ਐਮਰਜੈਂਸੀ ਹਾਲਾਤਾਂ ਵਿੱਚ ਮਰੀਜ਼ ਦੇ ਪਰਿਵਾਰ ਨੂੰ ਤੁਰੰਤ ਖੂਨ ਨਹੀਂ ਮਿਲਦਾ। ਅਜਿਹੇ ਸਮੇਂ ਇਹ ਨੌਜਵਾਨ ਸਵੈਸੇਵਕ ਆਪਣਾ ਕੀਮਤੀ ਸਮਾਂ ਕੱਢ ਕੇ ਹਸਪਤਾਲ ਪਹੁੰਚਣਗੇ ਅਤੇ ਲੋੜ ਅਨੁਸਾਰ ਖੂਨਦਾਨ ਕਰਨਗੇ।

ਇਸ ਮੌਕੇ ਡਿਪਲਾਸਟ ਗਰੁਪ ਦੇ ਡਾਇਰੈਕਟਰ ਅਸੋਕ ਕੁਮਾਰ ਗੁਪਤਾ ਨੇ ਕਿਹਾ ਕਿ ਖੂਨਦਾਨ ਸਿਰਫ਼ ਇੱਕ ਦਾਨ ਨਹੀਂ ਹੈ ਬਲਕਿ ਕਿਸੇ ਦੀ ਜ਼ਿੰਦਗੀ ਬਚਾਉਣ ਦਾ ਮੌਕਾ ਹੈ। ਉਹਨਾਂ ਕਿਹਾ ਕਿ ਖੂਨ ਕਿਸੇ ਫੈਕਟਰੀ ਵਿੱਚ ਤਿਆਰ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਇਸ ਦਾ ਕੋਈ ਬਦਲ ਹੈ। ਇੱਕ ਸਿਹਤਮੰਦ ਵਿਅਕਤੀ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਮਰੀਜ਼ ਲਈ ਜ਼ਿੰਦਗੀ ਦੀ ਨਵੀਂ ਉਮੀਦ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮਨੁੱਖਤਾ ਭਰੀ ਸੇਵਾ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਲੋੜ ਪੈਣ ਤੇ ਮਰੀਜ਼ਾਂ ਨੂੰ ਸਮੇਂ ਸਿਰ ਮਦਦ ਮਿਲ ਸਕੇ। ਇਸ ਸੇਵਾ ਵਿੱਚ ਸ਼ਾਮਲ ਸਾਰੇ ਖੂਨਦਾਨੀ ਅਤੇ ਸਵੈ-ਸੇਵਕ ਬਿਨਾਂ ਕਿਸੇ ਨਿੱਜੀ ਲਾਭ ਦੇ ਮਨੁੱਖਤਾ ਦੀ ਸੇਵਾ ਲਈ ਆਪਣਾ ਯੋਗਦਾਨ ਪਾ ਰਹੇ ਹਨ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending