Connect with us

Mohali

ਫੇਜ਼ 11 ਵਿੱਚ ਬਣਿਆ ਸੁਵਿਧਾ ਕੇਂਦਰ ਬੰਦ ਹੋਣ ਕਾਰਨ ਇਸ ਖੇਤਰ ਦੇ ਵਸਨੀਕ ਹੁੰਦੇ ਹਨ ਪਰੇਸ਼ਾਨ : ਅਮਰਜੀਤ ਸਿੰਘ

Published

on

ਸੁਵਿਧਾ ਕੇਂਦਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ

ਐਸ ਏ ਐਸ ਨਗਰ, 1 ਅਗਸਤ (ਸ.ਬ.) ਫੇਜ਼-11 ਦੇ ਕੌਂਸਲਰ ਸz. ਅਮਰਜੀਤ ਸਿੰਘ ਨੇ ਕਿਹਾ ਹੈ ਕਿ ਫੇਜ਼ 11 ਵਿੱਚ ਬਣਿਆ ਸੁਵਿਧਾ ਕੇਂਦਰ ਬੰਦ ਹੋਣ ਕਾਰਨ ਇਸ ਖੇਤਰ ਦੇ ਵਸਨੀਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ। ਉਹਨਾਂ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੋਂ ਮੰਗ ਕੀਤੀ ਹੈ ਕਿ ਫੇਜ਼11 ਵਿੱਚ ਬਣੇ ਸੁਵਿਧਾ ਕਂਦਰ ਨੂੰ ਮੁੜ ਚਾਲੂ ਕੀਤਾ ਜਾਵੇ। ਇਸ ਸੰਬੰਧੀ ਉਹਨਾਂ ਵਲੋਂ ਫੇਜ਼ 11 ਦੇ ਵਸਨੀਕਾਂ ਦੇ ਇੱਕ ਵਫਦ ਨਾਲ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਇਸ ਸੰਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ। ਹਲਕਾ ਵਿਧਾਇਕ ਸ.ਕੁਲਵੰਤ ਸਿੰਘ ਨੂੰ ਮਿਲੇ ਵਫਦ ਨੇ ਮੰਗ ਕੀਤੀ ਕਿ ਇਸ ਬੰਦ ਪਏ ਸੁਵਿਧਾ ਕੇਂਦਰ ਨੂੰ ਮੁੜ ਖੋਲ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇ ਤਾਂ ਜੋ ਨਿਵਾਸੀਆਂ ਨੂੰ ਆਪਣੇ ਕੰਮ ਲਈ ਦੂਰ ਦੁਰਾਡੇ ਨਾ ਜਾਣਾ ਪਵੇ।

ਉਹਨਾਂ ਦੱਸਿਆ ਕਿ ਹਲਕਾ ਵਿਧਾਇਕ ਨੇ ਵਫਦ ਨੂੰ ਭਰੋਸਾ ਦਵਾਇਆ ਕਿ ਲੋਕਾਂ ਸਹੂਲਤ ਲਈ ਇਸ ਨੂੰ ਜਲਦੀ ਸ਼ੁਰੂ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਥਾਨਕ ਵਸਨੀਕਾਂ ਦੀ ਸਹੂਲੀਅਤ ਲਈ ਫੇਜ਼-11 ਦੀ ਸਿਵਲ ਡਿਸਪੈਂਸਰੀ ਦੇ ਕੋਲ ਸੁਵਿਧਾ ਕੇਂਦਰ ਬਣਾਇਆ ਗਿਆ ਸੀ ਅਤੇ ਇਸ ਸੁਵਿਧਾ ਕੇਂਦਰ ਨਾਲ ਫੇਜ਼ 10, 11, ਸੈਕਟਰ 66, 48ਸੀ ਅਤੇ ਹੋਰ ਨੇੜੇ ਦੇ ਪਿੰਡਾਂ ਅਤੇ ਇਲਾਕੇ ਨੂੰ ਵੱਡੀ ਸਹੂਲੀਅਤ ਮਿਲ ਰਹੀ ਸੀ। ਉਹਨਾਂ ਕਿਹਾ ਕਿ ਨਿਵਾਸੀ ਆਪਣੇ ਕੰਮ ਨੇੜੇ ਬਣੇ ਸੁਵਿਧਾ ਕੇਂਦਰਾਂ ਵਿੱਚੋਂ ਹੀ ਕਰਵਾ ਲੈਂਦੇ ਸਨ ਪਰੰਤੂ ਫਿਰ ਸਰਕਾਰ ਵਲੋਂ ਇਸਨੂੰ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਹੁਣ ਵਸਨੀਕਾਂ ਨੂੰ ਆਪਣੇ ਕੰਮਾਂ ਲਈ ਸੈਕਟਰ 68 ਜਾਂ ਫੇਜ਼ 3 ਬੀ 1 ਦੇ ਸੁਵਿਧਾ ਕੇਂਦਰ ਜਾਣਾ ਪੈਂਦਾ ਹੈ।

ਉਹਨਾਂ ਨੇ ਦੱਸਿਆ ਕੇ ਇਹਨਾਂ ਸੁਵਿਧਾ ਕੇਂਦਰਾਂ ਵਿੱਚ ਲੱਗਭੱਗ 28 ਵਿਭਾਗ ਦੇ 300 ਤੋਂ ਵੱਧ ਕੰਮਾਂ ਦੇ ਕਾਗਜ਼ਾਤ, ਜਿਵੇ ਕੇ ਰਿਹਾਇਸ਼ੀ ਪਤੇ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ , ਪੈਨਸ਼ਨ ਸਬੰਧੀ ਕੰਮ, ਪਾਸਪੋਰਟ , ਆਧਾਰ ਕਾਰਡ ਸਬੰਧੀ ਅਤੇ ਹਰ ਤਰਾਂ ਦੇ ਹਲਫਨਾਮੇ ਆਦਿ ਪਿਛਲੇ ਸਮੇਂ ਦੋਰਾਨ ਇਹਨਾਂ ਸੁਵਿਧਾ ਕੇਂਦਰ ਵਿੱਚ ਹੀ ਬਣਦੇ ਸਨ। ਇਸ ਵੇਲੇ ਸ਼ਹਿਰ ਵਿੱਚ ਕੇਵਲ 3 ਹੀ ਸੁਵਿਧਾ ਕੇਂਦਰ ਹਨ।

ਵਫਦ ਵਿੱਚ ਹੋਰਨਾਂ ਤੋਂ ਇਲਾਵਾ ਚਰਨਜੀਤ ਸਿੰਘ, ਆਰ. ਪੀ. ਐਸ. ਸੈਣੀ, ਸੁਰੇਸ਼ ਭਨੋਟ, ਹਾਕਮ ਸਿੰਘ, ਉਮਰਾਓ ਸਿੰਘ, ਸੁਰਿੰਦਰ ਸਿੰਘ, ਕਰਮ ਸਿੰਘ, ਦਿਨੇਸ਼ ਕੁਮਾਰ , ਹਰਦੇਵ ਸਿੰਘ, ਗੁਲ਼ਜ਼ਾਰ ਸਿੰਘ, ਅਰਵਿੰਦਰ ਪਾਲ ਸਿੰਘ ਅਤੇ ਨਰਿੰਦਰ ਪਾਲ ਸਿੰਘ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending