Chandigarh
ਹੰਗਾਮੇ ਭਰਪੂਰ ਰਿਹਾ ਪੰਜਾਬ ਵਿਧਾਨ ਸਭਾ ਮੌਨਸੂਨ ਇਜਲਾਸ ਦਾ ਪਹਿਲਾ ਦਿਨ
ਚੰਡੀਗੜ੍ਹ, 3 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰਨਾਂ ਵਿਧਾਇਕਾਂ ਵੱਲੋਂ ਵਿਛੜੇ ਮੈਂਬਰਾਂ ਅਤੇ ਹੋਰਨਾਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਸਹੀ ਰਾਮ ਬਿਸ਼ਨੋਈ, ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਪੰਜਾਬੀ ਗਾਇਕ ਭੂਲਾ ਰਾਮ, ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਦੇ ਚਾਚਾ ਮਨਜੀਤ ਸਿੰਘ ਢੋਸ, ਭੁਪਿੰਦਰ ਸਿੰਘ ਪਾਹੜਾ, ਫ਼ੌਜ ਦੇ ਜਵਾਨ ਸਿਕੰਦਰ ਸਿੰਘ ਅਤੇ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਜਾਨਾਂ ਗਵਾਉਣ ਵਾਲੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਮੌਨਸੂਨ ਇਜਲਾਸ ਦੇ ਪਹਿਲੇ ਦਿਨ ਪ੍ਰਸ਼ਨ ਕਾਲ ਦੌਰਾਨ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ, ਜਿਸ ਕਾਰਨ ਸਦਨ ਦੀ ਕਾਰਵਾਈ ਪੂਰੀ ਤਰ੍ਹਾਂ ਠੱਪ ਹੋ ਗਈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੇਪਰ ਲੀਕ ਮਾਮਲੇ ਤੇ ਸਿਹਤ ਮੰਤਰੀ ਅਸਤੀਫ਼ਾ ਮੰਗਿਆ। ਭਾਜਪਾ ਮੈਂਬਰ ਅਸ਼ਵਨੀ ਸ਼ਰਮਾ ਤੇ ਸੰਦੀਪ ਜਾਖੜ ਵੀ ਪੇਪਰ ਲੀਕ ਮਾਮਲੇ ਤੇ ਡਟੇ ਰਹੇ। ਭਾਰੀ ਹੰਗਾਮੇ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਮੁੜ ਸ਼ੁਰੂ ਹੋਈ।
ਇਜਲਾਸ ਦੌਰਾਨ ਪੇਪਰ ਲੀਕ ਦੇ ਮੁੱਦੇ ਉੱਪਰ ਬਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੱਚੇ ਮਿਹਨਤ ਕਰਦੇ ਹਨ ਤਾਂ ਮਾਪੇ ਵੀ ਨਾਲ ਮਿਹਨਤ ਕਰਦੇ ਹਨ। 2019 ਤੋਂ 2024 ਤੱਕ 65 ਪੇਪਰ ਲੀਕ ਹੋਏ ਹਨ, 2014 ਤੋਂ ਹੁਣ ਤੱਕ 93 ਪੇਪਰ ਲੌਕ ਹੋਏ ਹਨ। ਪੇਪਰ ਵਿਕਦਾ ਹੈ ਤਾਂ ਬੱਚੇ ਦਾ ਸੁਪਨਾ ਟੁੱਟਦਾ ਹੈ। ਉਨ੍ਹਾਂ ਕਿਹਾ ਕਿ ਜਿਥੇ ਭਾਜਪਾ ਸਰਕਾਰ ਹੈ ਉਥੇ ਪੇਪਰ ਲੀਕ ਹੋਏ ਹਨ। ਪੀਪਰ ਲੀਕ ਦੇ 5 ਟੌਪ ਸੂਬਿਆਂ ਵਿਚ ਭਾਜਪਾ ਦੀ ਸਰਕਾਰ ਹੈ। ਪੇਪਰ ਲੀਕ ਨੂੰ ਲੈ ਕੇ ਜੈਨ ਜ਼ੀ ਦਾ ਗੁੱਸਾ ਫੁਟਿਆ ਹੈ। ਹੱਕ ਮੰਗ ਰਹੇ ਬੱਚਿਆਂ ਉੱਪਰ ਲਾਠੀਚਾਰਜ ਹੋਇਆ, ਬੱਚਿਆਂ ਉੱਪਰ ਪੈਲੇਟ ਗੰਨ ਦਾ ਇਸਤੇਮਾਲ ਹੋਇਆ। ਸਾਡੀ ਸਿੱਖਿਆ ਨੇ ਸਾਡੀ ਭਰੋਸੇਯਗਤਾ ਗੁਆ ਲਈ ਹੈ। ਬਾਹਰਲੇ ਦੇਸ਼ਾਂ ਵਿਚ ਸਾਡੀਆਂ ਡਿਗਰੀਆਂ ਦਾ ਕੋਈ ਮੁੱਲ ਨਹੀਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੀਟ ਪ੍ਰੀਖਿਆ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਬੱਚੇ ਪਾਸ ਹੋਏ ਹਨ, ਜੇ ਪੇਪਰ ਲੀਕ ਨਾ ਹੁੰਦਾ ਤਾਂ 1000 ਤੋਂ ਵੱਧ ਬੱਚੇ ਪਾਸ ਹੋਏ ਹਨ। ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਮ ਨੂੰ ਪਛਾੜਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ਦੇ ਬੱਚਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿਚ ਕੋਈ ਪੇਪਰ ਲੀਕ ਨਹੀਂ ਹੋਣ ਦਿੱਤਾ ਜਾਵੇਗਾ।
ਇਜਲਾਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਇਸ ਵੇਲੇ ਵੱਖ-ਵੱਖ ਕਾਡਰਾਂ ਦੀਆਂ ਕੁੱਲ 31,370 ਅਸਾਮੀਆਂ ਖ਼ਾਲੀ ਪਈਆਂ ਹਨ। ਸਦਨ ਵਿੱਚ ਪੇਸ਼ ਕੀਤੇ ਅੰਕੜਿਆਂ ਅਨੁਸਾਰ, ਵਿਭਾਗ ਵਿੱਚ ਸਭ ਤੋਂ ਵੱਧ ਘਾਟ ਮਾਸਟਰ ਕਾਡਰ ਦੇ ਅਧਿਆਪਕਾਂ ਦੀ ਹੈ, ਜਿਸ ਦੀਆਂ 20,378 ਅਸਾਮੀਆਂ ਖ਼ਾਲੀ ਹਨ। ਇਸ ਤੋਂ ਇਲਾਵਾ ਲੈਕਚਰਾਰ ਕਾਡਰ ਦੀਆਂ 3,733 ਪੋਸਟਾਂ ਤੇ ਵੀ ਨਿਯੁਕਤੀਆਂ ਹੋਣੀਆਂ ਬਾਕੀ ਹਨ। ਇਸਤੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਖ਼ਾਲੀ ਪੋਸਟਾਂ ਨੂੰ ਭਰਨ ਲਈ ਪ੍ਰਕਿਰਿਆ ਚਲਾਈ ਜਾ ਰਹੀ ਹੈ।
ਸਦਨ ਵੱਲੋਂ ਸਰਕਾਰੀ ਪ੍ਰੀਖਿਆਵਾਂ ਅਤੇ ਭਰਤੀ ਪ੍ਰਣਾਲੀ ਵਿੱਚ ਬੇਨਿਯਮੀਆਂ ਅਤੇ ਬੱਚਿਆਂ ਤੇ ਜ਼ਬਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਬੱਚਿਆਂ ਤੇ ਦਰਜ ਕੀਤੇ ਗਏ ਕੇਸ ਵਾਪਸ ਲਏ ਜਾਣ ਅਤੇ ਪੇਪਰ ਲੀਕ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ। ਸਦਨ ਵੱਲੋਂ ਇਹ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ।
ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਪੇਪਰ ਲੀਕ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਬਾਹਰ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੰਤਰ-ਮੰਤਰ ਉੱਤੇ ਵਿਦਿਆਰਥੀਆਂ ਦੇ ਧਰਨੇ ਵਿੱਚ ਪਹੁੰਚੇ ਹਨ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ, ਪਰ ਪੰਜਾਬ ਵਿੱਚ ਹੋਏ ਪੇਪਰ ਲੀਕ ਮਾਮਲਿਆਂ ਵਿੱਚ ਉਨ੍ਹਾਂ ਨੇ ਚੁੱਪੀ ਧਾਰ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਏ ਪੇਪਰ ਲੀਕ ਦੇ ਮਾਮਲਿਆਂ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।
ਅੱਜ ਦੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਵਿਧਾਇਕਾਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਕਾਂਗਰਸੀ ਵਿਧਾਇਕ ਕਾਲੇ ਪਰਨੇ ਪਾ ਕੇ ਪਹੁੰਚੇ।
Chandigarh
ਸੁਖਬੀਰ ਸਿੰਘ ਬਾਦਲ ਤੇ ਨਾਂਦੇੜ ਸਾਹਿਬ ਵਿਖੇ ਹਮਲਾ, ਜਖਮੀ ਹਾਲਤ ਵਿੱਚ ਹਸਪਤਾਲ ਦਾਖਿਲ ਕਰਵਾਇਆ
ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨ ਕਰਨ ਉਪਰੰਤ ਬਾਹਰ ਨਿਕਲਣ ਦੌਰਾਨ ਹੋਇਆ ਹਮਲਾ
ਚੰਡੀਗੜ੍ਹ, 13 ਅਗਸਤ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਇਲਾਕੇ ਵਿੱਚ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨ ਕਰਕੇ ਬਾਹਰ ਨਿਕਲਣ ਦੌਰਾਨ ਹਮਲਾ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਦੌਰਾਨ ਨਿਹੰਗ ਬਾਣੇ ਵਿੱਚ ਆਏ ਇੱਕ ਵਿਅਕਤੀ ਨੇ ਕਥਿਤ ਤੌਰ ਉੱਤੇ ਤੇਜ਼ਧਾਰ ਹਥਿਆਰ (ਕ੍ਰਿਪਾਨ) ਨਾਲ ਸੁਖਬੀਰ ਸਿੰਘ ਬਾਦਲ ਤੇ ਅਚਾਨਕ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸੁਰੱਖਿਆ ਕਰਮਚਾਰੀ ਅਤੇ ਹੋਰ ਵਿਅਕਤੀ ਵੀ ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਦੀ ਬਾਂਹ ਤੇ ਸੱਟ ਲੱਗੀ ਹੈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਾਂਦੇੜ ਦੇ ਇੱਕ ਨਿੱਜੀ ਹਸਪਤਾਲ (ਯਸ਼ੋਸਾਈ ਹਸਪਤਾਲ) ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਮੁੱਖ ਸੇਵਾਦਾਰ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ ਸੁਖਬੀਰ ਸਿੰਘ ਬਾਦਲ ਹੋਰਨਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ, ਤਾਂ ਸਾਹਮਣੇ ਖੜ੍ਹੇ ਇੱਕ ਬਜ਼ੁਰਗ ਵਿਅਕਤੀ ਨੇ ਤਲਵਾਰ ਨਾਲ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਉਸ ਨੂੰ ਮੌਕੇ ਤੇ ਹੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਕਾਬੂ ਕਰ ਲਿਆ।
ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਕਾਨੂੰਨ ਦਾ ਗ੍ਰੈਜੂਏਟ ਅਤੇ ਪੇਸ਼ੇ ਵਜੋਂ ਵਕੀਲ ਹੈ। ਉਹ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰ ਰਿਹਾ ਸੀ ਅਤੇ ਉਸ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਨੇ ਖ਼ੁਦ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ ਤੇ ਗੱਲ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਨਾਂਦੇੜ ਦੇ ਪੁਲੀਸ ਕਪਤਾਨ ਨੂੰ ਹਮਲੇ ਦੀ ਅਸਲ ਸਾਜ਼ਿਸ਼ ਨੂੰ ਬੇਨਕਾਬ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।
Chandigarh
ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ ਤੇ ਦਿੱਤੀ ਜਾਵੇ ਪੈਰੋਲ : ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 12 ਅਗਸਤ (ਸ.ਬ.) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ। ਰਾਜਪਾਲ ਨੂੰ ਮਨੁੱਖਤਾ ਦੇ ਆਧਾਰ ਤੇ ਇਸ ਮਾਮਲੇ ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਇਸ ਸਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਇਸ ਲਈ ਮਾਮਲੇ ਦੇ ਮਨੁੱਖੀ ਪਹਿਲੂ ਅਤੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਪਾਲ ਨੂੰ ਛੇਤੀ ਤੋਂ ਛੇਤੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Chandigarh
ਪੰਜਾਬ ਵਿੱਚ ਭਲਕੇ ਜਾਰੀ ਹੋਵੇਗੀ ਐਸ ਆਈ ਆਰ ਦੀ ਡਰਾਫਟ ਵੋਟਰ ਸੂਚੀ
ਚੰਡੀਗੜ੍ਹ, 12 ਅਗਸਤ (ਸ.ਬ.) ਪੰਜਾਬ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ ਆਈ ਆਰ) ਦਾ ਪਹਿਲਾ ਦੌਰ ਪੰਜ ਮਹੀਨਿਆਂ ਬਾਅਦ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੂਰਾ ਹੋ ਗਿਆ ਹੈ। ਇਸ ਸੰਬੰਧੀ ਡਰਾਫਟ ਵੋਟਰ ਸੂਚੀ ਕੱਲ੍ਹ, 13 ਅਗਸਤ ਨੂੰ ਜਾਰੀ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਜੂਨ 2026 ਦੀ ਵੋਟਰ ਸੂਚੀ ਵਿੱਚ ਵੱਖ-ਵੱਖ ਕਾਰਨਾਂ ਕਰਕੇ 20.66 ਲੱਖ ਵੋਟਰਾਂ ਨੂੰ ਡਰਾਫਟ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਜਾਵੇਗਾ। ਇਨ੍ਹਾਂ ਵਿੱਚੋਂ ਲਗਭਗ 9.5 ਲੱਖ ਵੋਟਰ ਰਾਜ ਤੋਂ ਸਥਾਈ ਤੌਰ ਤੇ ਪਰਵਾਸ ਕਰ ਗਏ ਹਨ, 5.75 ਲੱਖ ਵੋਟਰਾਂ ਦੀ ਮੌਤ ਹੋ ਗਈ ਹੈ ਅਤੇ ਲਗਭਗ 1.20 ਲੱਖ ਵੋਟਰ ਡੁਪਲੀਕੇਟ ਪਾਏ ਗਏ ਹਨ। ਇਸਦੇ ਇਲਾਵਾ ਪੰਜਾਬ ਭਰ ਵਿੱਚ 4.12 ਲੱਖ ਵੋਟਰ ਅਣਪਛਾਤੇ ਹਨ ਅਤੇ ਜੇਕਰ ਇਹ ਵੋਟਰ ਅੰਤਿਮ ਸੂਚੀ ਵਿੱਚ ਆਪਣੇ ਨਾਮ ਸ਼ਾਮਲ ਕਰਵਾਉਣਾ ਚਾਹੁੰਦੇ ਹਨ, ਤਾਂ ਉਹ ਡਰਾਫਟ ਸੂਚੀ ਜਾਰੀ ਹੋਣ ਤੋਂ ਬਾਅਦ ਈ ਆਰ ਓ ਜਾਂ ਬਲਾਕ ਵਿਕਾਸ ਅਧਿਕਾਰੀ ਕੋਲ ਦਾਅਵਾ ਜਾਂ ਇਤਰਾਜ਼ ਦਰਜ ਕਰ ਸਕਦੇ ਹਨ।
ਲਾਪਤਾ ਵੋਟਰਾਂ ਤੋਂ ਇਲਾਵਾ, ਉਨ੍ਹਾਂ ਵੋਟਰਾਂ ਲਈ ਪ੍ਰਕਿਰਿਆ ਨੂੰ ਸਮਝਣਾ ਵੀ ਮਹੱਤਵਪੂਰਨ ਹੈ ਜਿਨ੍ਹਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚ ਹਨ ਪਰ ਜਿਨ੍ਹਾਂ ਦੇ ਰਿਕਾਰਡ ਪਿਛਲੀ ਐਸ ਆਈ ਆਰ ਸੂਚੀ ਨਾਲ ਮੈਪ ਨਹੀਂ ਕੀਤੇ ਗਏ ਹਨ।
-
Mohali1 month agoਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਬੱਚਿਆਂ ਦੇ ਗੁਰਬਾਣੀ ਕੰਠ, ਕਵਿਤਾਵਾਂ, ਭਾਸ਼ਣ ਅਤੇ ਦਸਤਾਰ ਸਜਾਉਣ ਦੇ ਮੁਕਾਬਲਿਆਂ ਦਾ ਆਯੋਜਨ
-
National1 month agoਹਥਿਆਰਬੰਦ ਬਦਮਾਸ਼ਾਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ ਸੋਨਾ, ਨਗਦੀ ਅਤੇ ਕੀਮਤੀ ਸਮਾਨ ਲੁਟਿਆ
-
International2 months ago
ਕੈਨੇਡਾ ਵਿੱਚ ਭਾਰਤੀ ਰੈਸਟੋਰੈਂਟ ਤੇ ਫਾਇਰਿੰਗ
-
Editorial2 months ago
ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸਮੱਸਿਆ ਤੇ ਕਾਬੂ ਕਰੇ ਪ੍ਰਸ਼ਾਸਨ
-
National1 month agoਟਰੱਕ ਨਾਲ ਟੱਕਰ ਤੋਂ ਬਾਅਦ ਬੱਸ ਨੂੰ ਲੱਗੀ ਅੱਗ, 8 ਵਿਅਕਤੀਆਂ ਦੀ ਮੌਤ, ਕਈ ਗੰਭੀਰ ਜ਼ਖਮੀ
-
Mohali2 months agoਮਹਿਲਾ ਕਾਂਗਰਸ ਵਲੋਂ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ
-
National2 months agoਕੋਇਲੇ ਨਾਲ ਭਰੇ ਟਰੱਕ ਨੇ ਬੈਂਡ ਗੱਡੀ ਨੂੰ ਮਾਰੀ ਟੱਕਰ, 7 ਵਿਅਕਤੀਆਂ ਦੀ ਮੌਤ
-
Mohali1 month agoਭਾਈ ਘਨਈਆ ਸੋਸਾਇਟੀ ਨੇ ਲੜਕੀਆਂ ਦੇ ਖਾਣਾ ਬਣਾਉਣ ਦੇ ਮੁਕਾਬਲੇ ਕਰਵਾਏ
