Connect with us

Mohali

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਚੁੱਕਿਆ ਨੀਡ ਬੇਸ ਪਾਲਸੀ ਦਾ ਮੁੱਦਾ

Published

on

ਕੈਬਿਨਟ ਮੰਤਰੀ ਨੂੰ ਸਵਾਲ : ਨੀਡ ਬੇਸ ਪਾਲਸੀ ਦਾ ਮਸਲਾ ਕਿਸੇ ਤਣ ਪੱਤਣ ਲੱਗੇਗਾ ਵੀ ਜਾਂ ਨਹੀਂ

ਐਸ ਏ ਐਸ ਨਗਰ, 4 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਦੇ ਦੌਰਾਨ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਵਿਚਲੇ ਐਲ. ਆਈ. ਜੀ. ਅਤੇ ਐਮ.ਆਈ. ਫਲੈਟਾਂ ਸਬੰਧੀ ਬਣੀ ਨੀਡ ਬੇਸ ਪੋਲਿਸੀ ਦਾ ਮੁੱਦਾ ਚੁੱਕਿਆ। ਉਹਨਾਂ ਕਿਹਾ ਕਿ 50 ਸਾਲ ਪਹਿਲਾਂ ਜਦੋਂ ਗਮਾਡਾ ਨਹੀਂ ਸੀ ਤਾਂ ਹਾਊਸਿੰਗ ਵਿਭਾਗ ਦੇ ਵੱਲੋਂ ਐਲ.ਆਈ.ਜੀ. ਫਲੈਟ ਬਣਾਏ ਗਏ ਸਨ। 10 ਹਜ਼ਾਰ ਦੇ ਕਰੀਬ ਇਹਨਾਂ ਫਲੈਟ ਵਿੱਚ ਲੋਕਾਂ ਨੇ ਇੱਕ -ਇੱਕ ਕਮਰਾ ਫਾਲਤੂ ਬਣਾ ਲਿਆ ਅਤੇ ਵਾਧੂ ਬਣਾਏ ਜਾਣ ਦੇ ਚਲਦਿਆਂ ਇਹਨਾਂ ਫਲੈਟਾਂ ਸਬੰਧੀ ਐਨ. ਓ.ਸ ੀ ਨਹੀਂ ਮਿਲਦੀ। ਅਜਿਹੀ ਸਥਿਤੀ ਵਿੱਚ ਨਾ ਤਾਂ ਇਹਨਾਂ ਫਲੈਟਾਂ ਨੂੰ ਵੇਚਿਆ ਜਾ ਸਕਦਾ ਹੈ ਅਤੇ ਨਾ ਹੀ ਮੌੜਗੇਜ ਕਰ ਸਕਦੇ ਹਨ। ਉਹਨਾਂ ਕਿਹਾ ਕਿ ਚੰਡੀਗੜ੍ਹ ਦੀ ਤਰਜ ਤੇ 2011 ਦੇ ਵਿੱਚ ਪੋਲਿਸੀ ਬਣਾਈ ਗਈ, ਪ੍ਰੰਤੂ ਇਹ ਸਟੇਅ ਹੋਣ ਦੇ ਕਾਰਨ ਦੁਬਾਰਾ 2015 ਦੇ ਵਿੱਚ ਇੱਕ ਸੋਧੀ ਹੋਈ ਨੇਡ ਬੇਸ ਪੋਲਿਸੀ ਬਣਾਈ ਗਈ , ਜਿਸ ਦੇ ਤਹਿਤ ਜਿਨ੍ਹਾਂ ਨੇ ਵਾਧੂ ਉਸਾਰੀ ਕੀਤੀ ਸੀ ਉਹਨਾਂ ਤੋਂ 1 ਰੁਪਏ ਪ੍ਰਤੀ ਫੁੱਟ ਲੈਣਾ ਸੀ। ਫਿਰ ਉਹ ਪੋਲਸੀ ਵਾਪਸ ਲੈ ਲਈ ਗਈ ਅਤੇ ਅੱਜ ਤੱਕ ਇਸ ਦਾ ਕੁਝ ਨਹੀਂ ਬਣ ਸਕਿਆ।

ਇਸ ਸਬੰਧ ਵਿੱਚ ਸਬੰਧਤ ਵਿਭਾਗ ਦੇ ਵੱਲੋਂ ਦੱਸਿਆ ਗਿਆ ਕਿ ਇਸ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਕਮੇਟੀ ਬਣਾ ਦਿੱਤੀ ਗਈ ਹੈ। ਸz. ਕੁਲਵੰਤ ਸਿੰਘ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਮੇਟੀ ਤਾਂ ਬਣਾਈ ਜਾਂਦੀ ਹੈ , ਜੇਕਰ ਪਾਲਸੀ ਸਬੰਧੀ ਮਾਪਦੰਡ ਤੈਅ ਕਰਨੇ ਹੋਣ , ਜਦੋਂਕਿ ਇਸ ਮਾਮਲੇ ਵਿੱਚ ਪੋਲਿਸੀ ਬਣ ਚੁੱਕੀ ਹੈ, ਫਿਰ ਨੀਡ ਵੇਸ ਪੋਲਸੀ ਨੂੰ ਲਾਗੂ ਕਰਨ ਵਿੱਚ ਦੇਰੀ ਕਿਉਂ ਲੱਗ ਰਹੀ ਹੈ।

ਉਹਨਾਂ ਕਿਹਾ ਕਿ ਕਿ ਉਹ ਇਸ ਸਬੰਧੀ ਮੰਤਰੀ ਤੋਂ ਇਹ ਪੁੱਛਣਾ ਚਾਹੁੰਦੇ ਹਨ ਕਿ ਇਹ ਕੰਮ ਕਿਸੇ ਤਣ- ਪੱਤਣ ਲੱਗੇਗਾ ਜਾਂ ਨਹੀਂ। ਜਾਂ ਫਿਰ ਜੇ ਹੋਵੇਗਾ ਤਾਂ ਕਦੋਂ ਤੱਕ ਹੋਵੇਗਾ, ਇਸ ਨੂੰ ਸਮਾਂਰੱਧ ਕੀਤਾ ਜਾਵੇ।

ਉਹਨਾਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਸਵਾਲ ਕੀਤਾ ਕਿ ਕੀ ਗਮਾਡਾ ਵੱਲੋਂ ਫੇਜ਼- ਇੱਕ ਤੋਂ 11 ਅਤੇ ਸੈਕਟਰ- 66 ਤੋਂ ਸੈਕਟਰ- 73 ਵਿੱਚ ਕਮਰਸ਼ਿਅਲ ਬੂਥਾਂ ਲਈ ਅਲਾਟ ਕੀਤੀ ਜਗ੍ਹਾ ਤੇ ਗਰਾਊਂਡ ਫਲੋਰ ਤੋਂ ਇਲਾਵਾ ਪਹਿਲੀ ਮੰਜ਼ਿਲ ਦੀ ਉਸਾਰੀ ਦੀ ਪ੍ਰਵਾਨਗੀ ਦੇਣ ਲਈ ਕੋਈ ਨੀਤੀ ਬਣਾਉਣਾ, ਸਰਕਾਰ ਦੇ ਵਿਚਾਰ ਅਧੀਨ ਹੈ, ਕਿਉਂਕਿ ਮੁਹਾਲੀ ਦੇ ਬਾਕੀ ਸੈਕਟਰਾਂ, ਅਰਬਨ ਅਸਟੇਟਾਂ ਵਿੱਚ ਅਲਾਟ ਕੀਤੇ ਬੂਥਾਂ ਤੋਂ ਪਹਿਲੀ ਮੰਜ਼ਿਲ ਦੀ ਉਸਾਰੀ ਕਰਨ ਦੀ ਇਜਾਜ਼ਤ ਹੈ। ਉਹਨਾਂ ਪੁੱਛਿਆ ਕਿ ਜੇਕਰ ਅਜਿਹੀ ਕੋਈ ਤਜਵੀਜ ਵਿਚਾਰ ਅਧੀਨ ਹੈ ਤਾਂ ਇਸ ਨੂੰ ਕਦੋਂ ਤੱਕ ਅਮਲ ਵਿੱਚ ਲਿਆਂਦਾ ਜਾਵੇਗਾ। ਇਸ ਸਬੰਧੀ ਬੋਲਦਿਆਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਨੀਡ ਬੇਸ ਪੋਲਿਸੀ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending