Connect with us

Punjab

ਚੋਰਾਂ ਵੱਲੋਂ ਜਲੰਧਰ ਦੀ ਕਵਾਲਿਟੀ ਸਵੀਟਸ ਐਂਡ ਬੇਕਰ ਵਿੱਚੋਂ ਲੱਖਾਂ ਰੁਪਏ ਦੀ ਚੋਰੀ

Published

on

ਜਲੰਧਰ, 5 ਅਗਸਤ (ਸ.ਬ.) ਜਲੰਧਰ ਵਿੱਚ ਚੋਰ ਇਕ ਦੁਕਾਨ ਤੋਂ ਲੱਖਾਂ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਇਹ ਚੋਰੀ ਸਵੇਰੇ ਤੜਕੇ ਇਨਕਮ ਟੈਕਸ ਕਾਲੋਨੀ ਰੋਡ ਤੇ ਸਥਿਤ ਕਵਾਲਿਟੀ ਸਵੀਟਸ ਐਂਡ ਬੇਕਰ ਵਿੱਚ ਹੋਈ। ਦੋ ਚੋਰ ਸਵੇਰੇ ਸਾਢੇ 4 ਵਜੇ ਦੁਕਾਨ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋਏ। ਚੋਰਾਂ ਨੇ ਫਿਰ ਤਿਜੋਰੀ ਵਿੱਚੋਂ 2 ਲੱਖ ਰੁਪਏ ਤੋਂ ਵੱਧ ਦੀ ਨਕਦੀ ਅਤੇ ਦਸਤਾਵੇਜ਼ ਚੋਰੀ ਕਰ ਲਏ। ਹੈਰਾਨੀ ਦੀ ਗੱਲ ਹੈ ਕਿ ਅੱਧੇ ਘੰਟੇ ਬਾਅਦ ਚੋਰ ਦੁਕਾਨ ਤੇ ਵਾਪਸ ਆਏ ਅਤੇ ਭੱਜਣ ਤੋਂ ਪਹਿਲਾਂ ਕਿਤੇ ਹੋਰ ਥਾਂ ਤੇ 75 ਹਜ਼ਾਰ ਰੁਪਏ ਤੋਂ ਵੱਧ ਦੀ ਨਕਦੀ ਅਤੇ ਦਸਤਾਵੇਜ਼ ਚੋਰੀ ਕਰ ਲਏ।

ਇਹ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ। ਸੀ. ਸੀ. ਟੀ. ਵੀ. ਫੁਟੇਜ ਵਿੱਚ ਇਕ ਚੋਰ ਸੰਤਰੀ ਰੰਗ ਦੀ ਟੀ-ਸ਼ਰਟ ਪਹਿਨ ਕੇ ਦੁਕਾਨ ਦੇ ਆਲੇ-ਦੁਆਲੇ ਘੁੰਮਦਾ ਵਿਖਾਈ ਦੇ ਰਿਹਾ ਹੈ। ਹੋਰ ਸੀ. ਸੀ. ਟੀ. ਵੀ. ਫੁਟੇਜ ਵਿੱਚ ਵਿਖਾਇਆ ਗਿਆ ਹੈ ਕਿ ਉਹ ਤਿਜੋਰੀ ਵਿੱਚੋਂ ਨਕਦੀ ਚੋਰੀ ਕਰ ਰਿਹਾ ਹੈ ਅਤੇ ਆਪਣੀ ਜੇਬ ਵਿੱਚ ਪਾ ਰਿਹਾ ਹੈ।

ਦੁਕਾਨਦਾਰ ਅਭਿਸ਼ਾਂਤ ਨੇ ਦੱਸਿਆ ਕਿ ਉਸ ਨੂੰ ਸਵੇਰੇ ਸਵਾ 6 ਵਜੇ ਇਕ ਮਜ਼ਦੂਰ ਵੱਲੋਂ ਚੋਰੀ ਬਾਰੇ ਫੋਨ ਆਇਆ। ਉਹ ਸਵੇਰੇ ਸਾਢੇ 6 ਵਜੇ ਦੁਕਾਨ ਤੇ ਆਇਆ ਤਾਂ ਉਸ ਨੇ ਵੇਖਿਆ ਕਿ 6 ਹਾਈ ਸਕਿਓਰਿਟੀ ਵਾਲੇ ਤਾਲੇ ਟੁੱਟੇ ਹੋਏ ਸਨ। ਪੀੜਤ ਮੁਤਾਬਕ ਚੋਰ ਢਾਈ ਤੋਂ 3 ਲੱਖ ਰੁਪਏ ਦੀ ਨਕਦੀ, ਪਾਸਪੋਰਟ ਅਤੇ ਹੋਰ ਮਹੱਤਵਪੂਰਨ ਦਸਤਾਵੇਜ਼ ਲੈ ਕੇ ਭੱਜ ਗਏ। ਦੁਕਾਨਦਾਰ ਨੇ ਦੱਸਿਆ ਕਿ ਦੋ ਚੋਰ ਦੋ ਵਾਰ ਦੁਕਾਨ ਵਿੱਚ ਦਾਖ਼ਲ ਹੋਏ ਸਨ। ਪੀੜਤ ਮੁਤਾਬਕ ਨਾਬਾਲਗਾਂ ਨੇ ਇਹ ਵਾਰਦਾਤ ਕੀਤੀ। ਇਕ ਸਾਈਕਲ ਤੇ ਸੀ, ਜਦਕਿ ਦੂਜਾ ਦੁਕਾਨ ਤੋਂ ਨਕਦੀ ਚੋਰੀ ਕਰਕੇ ਭੱਜ ਗਿਆ। ਦੁਕਾਨਦਾਰ ਨੇ ਦੱਸਿਆ ਕਿ ਉਸ ਨੇ ਦੁੱਧ ਦਾ ਭੁਗਤਾਨ ਕਰਨ ਲਈ ਪੈਸੇ ਰੱਖੇ ਸਨ।

ਤਿਉਹਾਰਾਂ ਦੇ ਸੀਜ਼ਨ ਕਾਰਨ ਉਸ ਨੇ ਆਪਣੇ ਕੁਝ ਪੈਸੇ ਇਕ ਜਗ੍ਹਾ ਤੇ ਰੱਖੇ ਸਨ ਅਤੇ ਕੁਝ ਹੋਰ ਦਸਤਾਵੇਜ਼ਾਂ ਨਾਲ। ਹਾਲਾਂਕਿ ਚੋਰ ਦੋਵਾਂ ਥਾਵਾਂ ਤੋਂ ਪੈਸੇ ਲੈ ਕੇ ਭੱਜ ਗਏ। ਪੀੜਤ ਨੇ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ। ਏ. ਐਸ. ਆਈ. ਰਾਜ ਮਸੀਹ ਮੌਕੇ ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਿੱਥੇ ਦੁਕਾਨਦਾਰ ਨੇ ਦੋਸ਼ ਲਗਾਇਆ ਹੈ ਕਿ ਉਹ ਚੋਰੀ ਤੋਂ ਪਰੇਸ਼ਾਨ ਹੈ, ਉੱਥੇ ਹੀ ਏ. ਐਸ. ਆਈ. ਰਾਜ ਮਸੀਹ ਚੋਰਾਂ ਨੂੰ ਫੜਨ ਦੀ ਬਜਾਏ ਦੁਕਾਨਦਾਰ ਨੂੰ ਦੁਕਾਨ ਤੇ ਜ਼ਰੂਰੀ ਦਸਤਾਵੇਜ਼ ਅਤੇ ਨਕਦੀ ਰੱਖਣ ਲਈ ਗਾਲਾਂ ਕੱਢ ਰਿਹਾ ਹੈ। ਉਸ ਨੇ ਦੁਕਾਨਦਾਰ ਨਾਲ ਦਸਤਾਵੇਜ਼ ਦੁਕਾਨ ਤੇ ਰੱਖਣ ਨੂੰ ਲੈ ਕੇ ਬਦਤਮੀਜ਼ੀ ਨਾਲ ਪੇਸ਼ ਆਉਣਾ ਸ਼ੁਰੂ ਕਰ ਦਿੱਤਾ।

ਘਟਨਾ ਮਗਰੋਂ ਸਟੇਸ਼ਨ ਹਾਊਸ ਅਫ਼ਸਰ ਰਾਜਵੰਤ ਕੌਰ ਮੌਕੇ ਤੇ ਪਹੁੰਚੀ। ਸਟੇਸ਼ਨ ਹਾਊਸ ਅਫ਼ਸਰ ਨੇ ਕਿਹਾ ਕਿ ਉਹ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਦੁਕਾਨਦਾਰ ਦਾ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ ਦੁਕਾਨਦਾਰ ਵੱਲੋਂ ਥਾਣਾ ਇੰਚਾਰਜ ਨੂੰ ਕੀਤੀ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ 2 ਲੱਖ ਰੁਪਏ ਨਕਦੀ ਚੋਰੀ ਹੋ ਗਈ ਹੈ।

Continue Reading

Chandigarh

ਸੁਖਬੀਰ ਸਿੰਘ ਬਾਦਲ ਤੇ ਨਾਂਦੇੜ ਸਾਹਿਬ ਵਿਖੇ ਹਮਲਾ, ਜਖਮੀ ਹਾਲਤ ਵਿੱਚ ਹਸਪਤਾਲ ਦਾਖਿਲ ਕਰਵਾਇਆ

Published

on

By

ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨ ਕਰਨ ਉਪਰੰਤ ਬਾਹਰ ਨਿਕਲਣ ਦੌਰਾਨ ਹੋਇਆ ਹਮਲਾ

ਚੰਡੀਗੜ੍ਹ, 13 ਅਗਸਤ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਇਲਾਕੇ ਵਿੱਚ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨ ਕਰਕੇ ਬਾਹਰ ਨਿਕਲਣ ਦੌਰਾਨ ਹਮਲਾ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਦੌਰਾਨ ਨਿਹੰਗ ਬਾਣੇ ਵਿੱਚ ਆਏ ਇੱਕ ਵਿਅਕਤੀ ਨੇ ਕਥਿਤ ਤੌਰ ਉੱਤੇ ਤੇਜ਼ਧਾਰ ਹਥਿਆਰ (ਕ੍ਰਿਪਾਨ) ਨਾਲ ਸੁਖਬੀਰ ਸਿੰਘ ਬਾਦਲ ਤੇ ਅਚਾਨਕ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸੁਰੱਖਿਆ ਕਰਮਚਾਰੀ ਅਤੇ ਹੋਰ ਵਿਅਕਤੀ ਵੀ ਜ਼ਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਦੀ ਬਾਂਹ ਤੇ ਸੱਟ ਲੱਗੀ ਹੈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਾਂਦੇੜ ਦੇ ਇੱਕ ਨਿੱਜੀ ਹਸਪਤਾਲ (ਯਸ਼ੋਸਾਈ ਹਸਪਤਾਲ) ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਮੁੱਖ ਸੇਵਾਦਾਰ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ ਸੁਖਬੀਰ ਸਿੰਘ ਬਾਦਲ ਹੋਰਨਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ, ਤਾਂ ਸਾਹਮਣੇ ਖੜ੍ਹੇ ਇੱਕ ਬਜ਼ੁਰਗ ਵਿਅਕਤੀ ਨੇ ਤਲਵਾਰ ਨਾਲ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਉਸ ਨੂੰ ਮੌਕੇ ਤੇ ਹੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਕਾਬੂ ਕਰ ਲਿਆ।

ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਕਾਨੂੰਨ ਦਾ ਗ੍ਰੈਜੂਏਟ ਅਤੇ ਪੇਸ਼ੇ ਵਜੋਂ ਵਕੀਲ ਹੈ। ਉਹ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰ ਰਿਹਾ ਸੀ ਅਤੇ ਉਸ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਨੇ ਖ਼ੁਦ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ ਤੇ ਗੱਲ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਨਾਂਦੇੜ ਦੇ ਪੁਲੀਸ ਕਪਤਾਨ ਨੂੰ ਹਮਲੇ ਦੀ ਅਸਲ ਸਾਜ਼ਿਸ਼ ਨੂੰ ਬੇਨਕਾਬ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।

Continue Reading

Mohali

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਵੱਲੋਂ ਆਜ਼ਾਦੀ ਦਿਵਸ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ

Published

on

By

ਫੁੱਲ ਡਰੈਸ ਰਿਹਰਸਲ ਦੌਰਾਨ 12 ਵਿਦਿਅਕ ਅਦਾਰਿਆਂ ਦੇ ਵਿਦਿਆਰਥੀ ਹੋਏ ਸ਼ਾਮਿਲ, ਡੀ. ਐਸ. ਪੀ. ਈਸ਼ਾਨ ਸਿੰਗਲਾ ਨੇ ਕੀਤੀ ਪਰੇਡ ਦੀ ਅਗਵਾਈ

ਐਸ ਏ ਐਸ ਨਗਰ, 13 ਅਗਸਤ (ਸ.ਬ.) ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ. ਐਸ. ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਵੱਲੋਂ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੁਹਾਲੀ ਵਿਖੇ ਕਰਵਾਈ ਗਈ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਸਮਾਗਮ ਦੇ ਪ੍ਰਬੰਧਾਂ ਵਿੱਚ ਲੋੜੀਂਦੇ ਸੁਧਾਰ ਕਰਨ ਅਤੇ ਬਾਕੀ ਰਹਿੰਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਪ੍ਰਬੰਧ ਦੀ ਮੁੜ ਜਾਂਚ ਯਕੀਨੀ ਬਣਾਉਣ ਲਈ ਕਿਹਾ।

ਫੁੱਲ ਡਰੈਸ ਰਿਹਰਸਲ ਦੌਰਾਨ ਪਰੇਡ ਦੀ ਅਗਵਾਈ ਡੀ.ਐਸ.ਪੀ. ਖਰੜ ਸ੍ਰੀ ਈਸ਼ਾਨ ਸਿੰਗਲਾ ਵੱਲੋਂ ਕੀਤੀ ਗਈ। ਮਾਰਚ ਪਾਸਟ ਅਤੇ ਸੱਭਿਆਚਾਰਕ ਸਮਾਗਮ ਵਿੱਚ 12 ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਦੇਸ਼ ਭਗਤੀ, ਅਨੁਸ਼ਾਸਨ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ।

ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਬਰੁਕਫੀਲਡ ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ, ਏ. ਪੀ. ਜੇ. ਸਕੂਲ ਮੁੰਡੀ ਖਰੜ, ਐਨ. ਪੀ. ਐਸ. ਕੁਰਾਲੀ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ1, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੁਹਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ 3 ਬੀ 1 ਦੇ ਵਿਸ਼ੇਸ਼ ਬੱਚਿਆਂ ਨੇ ਭਾਗ ਲਿਆ।

ਮਾਰਚ ਪਾਸਟ ਵਿੱਚ ਸਰਕਾਰੀ ਕਾਲਜ ਫੇਜ਼-6 ਮੁਹਾਲੀ, ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ ਮਾਜਰੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੁਹਾਲੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੇ ਐਨ ਸੀ ਸੀ ਕੈਡੇਟਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਐਸ.ਐਸ.ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲੀਸ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੀ ਪੁਲੀਸ ਤਾਇਨਾਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਏ.ਡੀ.ਸੀ. ਸ੍ਰੀ ਅਨਮੋਲ ਸਿੰਘ ਧਾਲੀਵਾਲ, ਸ੍ਰੀਮਤੀ ਗੀਤਿਕਾ ਸਿੰਘ ਅਤੇ ਸ੍ਰੀਮਤੀ ਸੋਨਮ ਚੌਧਰੀ, ਐਸ. ਡੀ. ਐਮ. ਮੁਹਾਲੀ ਸ੍ਰੀਮਤੀ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸz. ਨਵਦੀਪ ਸਿੰਘ, ਐਸ. ਪੀ. ਸz ਦਿਲਪ੍ਰੀਤ ਸਿੰਘ, ਸz ਰਮਨਦੀਪ ਸਿੰਘ, ਸz ਮੋਹਿਤ ਅਗਰਵਾਲ ਅਤੇ ਸ੍ਰੀਮਤੀ ਦੀਪਿਕਾ ਸਿੰਘ, ਏ. ਐਸ. ਪੀ. ਗ਼ਜ਼ਲ ਪ੍ਰੀਤ ਕੌਰ, ਡੀ. ਡੀ. ਪੀ. ਓ. ਡਾ. ਪਰਮਬੀਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਵਿੱਚ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ

Published

on

By

ਖਰੜ, 13 ਅਗਸਤ (ਸ.ਬ.) ਖਰੜ ਸ਼ਹਿਰ ਵਿੱਚ ਸ਼ਹਿਰ ਦੇ ਪਤਵੰਤੇ ਸੱਜਣਾਂ, ਸਕੂਲੀ ਬੱਚਿਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਵੱਲੋਂ ਮਿਲ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਵਿੱਚ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਤਿਰੰਗਾ ਯਾਤਰਾ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਹਿ ਖਜਾਨਚੀ ਸz ਸੁਖਵਿੰਦਰ ਸਿੰਘ ਗੋਲਡੀ, ਸੂਬਾ ਮੀਤ ਪ੍ਰਧਾਨ ਸ੍ਰੀ ਸੁਭਾਸ਼ ਸ਼ਰਮਾ ਅਤੇ ਸ੍ਰੀ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ, ਮੰਡਲ ਪ੍ਰਧਾਨ ਸ੍ਰੀ ਰਾਕੇਸ਼ ਗੁਪਤਾ, ਸ੍ਰੀ ਰਜਿੰਦਰ ਸ਼ਰਮਾ, ਸ੍ਰੀ ਖੁਸ਼ ਰਾਣਾ, ਸ੍ਰੀ ਪੁਨੀਤ ਸਿੰਗਲਾ, ਜ਼ਿਲ੍ਹਾ ਜਨਰਲ ਸਕੱਤਰ ਸ੍ਰੀ ਜਗਦੀਪ ਸਿੰਘ ਔਜਲਾ, ਸ੍ਰੀ ਅਭਿਸ਼ੇਕ ਠਾਕੁਰ, ਸ੍ਰੀ ਨਰਿੰਦਰ ਰਾਣਾ, ਸ੍ਰੀ ਪਵਨ ਮਨੋਚਾ, ਸ੍ਰੀ ਪ੍ਰਵੇਸ਼ ਭਾਰਤੀ, ਸ੍ਰੀ ਆਸ਼ੂ ਪੁਰੀ, ਸ੍ਰੀਮਤੀ ਪ੍ਰੀਤੀ ਰਾਣਾ ਸਮੇਤ ਹੋਰ ਪ੍ਰਮੁੱਖ ਆਗੂ ਹਾਜ਼ਰ ਸਨ।

Continue Reading

Latest News

Trending