Connect with us

Punjab

ਬੁਲਟ ਦੀ ਟੱਕਰ ਕਾਰਨ ਐਕਟਿਵਾ ਨੂੰ ਲੱਗੀ ਅੱਗ, 1 ਵਿਅਕਤੀ ਗੰਭੀਰ ਜ਼ਖ਼ਮੀ

Published

on

ਆਲਮਗੀਰ, 5 ਅਗਸਤ (ਸ.ਬ.) ਲੁਧਿਆਣਾ -ਮਲੇਰਕੋਟਲਾ ਰੋਡ ਤੇ ਅੱਜ ਇੱਕ ਸੜਕ ਹਾਦਸੇ ਵਿੱਚ ਐਕਟਿਵਾ ਨੂੰ ਅੱਗ ਲੱਗ ਗਈ, ਜਦਕਿ ਬੁਲੇਟ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਤੁਰੰਤ ਦੋਵੇਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਚਸ਼ਮਦੀਦ ਰਾਹਗੀਰਾਂ ਦੇ ਮੁਤਾਬਕ ਬੁਲੇਟ ਮੋਟਰਸਾਈਕਲ ਕਾਫ਼ੀ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ। ਇਸ ਦੌਰਾਨ ਇੱਕ ਅਲਟੋ ਕਾਰ ਡਿਵਾਈਡਰ ਤੋਂ ਯੂ-ਟਰਨ ਲੈਣ ਜਾਂ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।

ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਬੁਲੇਟ ਸਵਾਰ ਨੇ ਅਚਾਨਕ ਆਪਣਾ ਮੋਟਰਸਾਈਕਲ ਖੱਬੇ ਪਾਸੇ ਮੋੜਿਆ, ਜਿੱਥੇ ਅੱਗੇ ਜਾ ਰਹੇ ਇੱਕ ਬਜ਼ੁਰਗ ਦੀ ਐਕਟਿਵਾ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨ ਕਰੀਬ 20 ਤੋਂ 25 ਫੁੱਟ ਤੱਕ ਸੜਕ ਤੇ ਘਿਸੜਦੇ ਹੋਏ ਅੱਗੇ ਨਿਕਲ ਗਏ।

ਘਿਸੜਨ ਕਾਰਨ ਐਕਟਿਵਾ ਨੂੰ ਅੱਗ ਲੱਗ ਗਈ। ਰਾਹਗੀਰਾਂ ਨੇ ਦੱਸਿਆ ਕਿ ਬਜ਼ੁਰਗ ਟੱਕਰ ਤੋਂ ਬਾਅਦ ਸੜਕ ਤੇ ਡਿੱਗ ਗਏ ਸਨ ਅਤੇ ਉਸ ਤੋਂ ਬਾਅਦ ਐਕਟਿਵਾ ਨੂੰ ਅੱਗ ਲੱਗੀ।

ਚਸ਼ਮਦੀਦਾਂ ਅਨੁਸਾਰ ਬੁਲੇਟ ਦੀ ਰਫ਼ਤਾਰ ਕਾਫ਼ੀ ਜ਼ਿਆਦਾ ਸੀ। ਹਾਦਸੇ ਵਿੱਚ ਬੁਲੇਟ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ, ਜਦਕਿ ਐਕਟਿਵਾ ਸਵਾਰ ਬਜ਼ੁਰਗ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਹਾਦਸੇ ਤੋਂ ਤੁਰੰਤ ਬਾਅਦ ਮੌਕੇ ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਚੁੱਕ ਕੇ ਨਜ਼ਦੀਕੀ ਮੈਸ ਪ੍ਰੋਲਾਈਫ ਹਸਪਤਾਲ ਵਿਖੇ ਇਲਾਜ ਲਈ ਭੇਜਿਆ। ਪ੍ਰਾਪਤ ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਦੀ ਪਛਾਣ ਬਚਿੱਤਰ ਨਗਰ ਵਾਸੀ ਗੁਰਮੀਤ ਸਿੰਘ ਵਜੋਂ ਹੋਈ ਹੈ, ਜਦਕਿ ਬੁਲੇਟ ਸਵਾਰ ਦੀ ਪਛਾਣ ਜਸ਼ਨ ਵਾਸੀ ਜਨਤਾ ਨਗਰ ਵਜੋਂ ਦੱਸੀ ਜਾ ਰਹੀ ਹੈ।

Continue Reading

Chandigarh

ਸੁਖਬੀਰ ਸਿੰਘ ਬਾਦਲ ਤੇ ਨਾਂਦੇੜ ਸਾਹਿਬ ਵਿਖੇ ਹਮਲਾ, ਜਖਮੀ ਹਾਲਤ ਵਿੱਚ ਹਸਪਤਾਲ ਦਾਖਿਲ ਕਰਵਾਇਆ

Published

on

By

ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨ ਕਰਨ ਉਪਰੰਤ ਬਾਹਰ ਨਿਕਲਣ ਦੌਰਾਨ ਹੋਇਆ ਹਮਲਾ

ਚੰਡੀਗੜ੍ਹ, 13 ਅਗਸਤ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਇਲਾਕੇ ਵਿੱਚ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨ ਕਰਕੇ ਬਾਹਰ ਨਿਕਲਣ ਦੌਰਾਨ ਹਮਲਾ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਦੌਰਾਨ ਨਿਹੰਗ ਬਾਣੇ ਵਿੱਚ ਆਏ ਇੱਕ ਵਿਅਕਤੀ ਨੇ ਕਥਿਤ ਤੌਰ ਉੱਤੇ ਤੇਜ਼ਧਾਰ ਹਥਿਆਰ (ਕ੍ਰਿਪਾਨ) ਨਾਲ ਸੁਖਬੀਰ ਸਿੰਘ ਬਾਦਲ ਤੇ ਅਚਾਨਕ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸੁਰੱਖਿਆ ਕਰਮਚਾਰੀ ਅਤੇ ਹੋਰ ਵਿਅਕਤੀ ਵੀ ਜ਼ਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਦੀ ਬਾਂਹ ਤੇ ਸੱਟ ਲੱਗੀ ਹੈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਾਂਦੇੜ ਦੇ ਇੱਕ ਨਿੱਜੀ ਹਸਪਤਾਲ (ਯਸ਼ੋਸਾਈ ਹਸਪਤਾਲ) ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਮੁੱਖ ਸੇਵਾਦਾਰ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ ਸੁਖਬੀਰ ਸਿੰਘ ਬਾਦਲ ਹੋਰਨਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ, ਤਾਂ ਸਾਹਮਣੇ ਖੜ੍ਹੇ ਇੱਕ ਬਜ਼ੁਰਗ ਵਿਅਕਤੀ ਨੇ ਤਲਵਾਰ ਨਾਲ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਉਸ ਨੂੰ ਮੌਕੇ ਤੇ ਹੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਕਾਬੂ ਕਰ ਲਿਆ।

ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਕਾਨੂੰਨ ਦਾ ਗ੍ਰੈਜੂਏਟ ਅਤੇ ਪੇਸ਼ੇ ਵਜੋਂ ਵਕੀਲ ਹੈ। ਉਹ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰ ਰਿਹਾ ਸੀ ਅਤੇ ਉਸ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਨੇ ਖ਼ੁਦ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ ਤੇ ਗੱਲ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਨਾਂਦੇੜ ਦੇ ਪੁਲੀਸ ਕਪਤਾਨ ਨੂੰ ਹਮਲੇ ਦੀ ਅਸਲ ਸਾਜ਼ਿਸ਼ ਨੂੰ ਬੇਨਕਾਬ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।

Continue Reading

Mohali

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਵੱਲੋਂ ਆਜ਼ਾਦੀ ਦਿਵਸ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ

Published

on

By

ਫੁੱਲ ਡਰੈਸ ਰਿਹਰਸਲ ਦੌਰਾਨ 12 ਵਿਦਿਅਕ ਅਦਾਰਿਆਂ ਦੇ ਵਿਦਿਆਰਥੀ ਹੋਏ ਸ਼ਾਮਿਲ, ਡੀ. ਐਸ. ਪੀ. ਈਸ਼ਾਨ ਸਿੰਗਲਾ ਨੇ ਕੀਤੀ ਪਰੇਡ ਦੀ ਅਗਵਾਈ

ਐਸ ਏ ਐਸ ਨਗਰ, 13 ਅਗਸਤ (ਸ.ਬ.) ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ. ਐਸ. ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਵੱਲੋਂ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੁਹਾਲੀ ਵਿਖੇ ਕਰਵਾਈ ਗਈ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਸਮਾਗਮ ਦੇ ਪ੍ਰਬੰਧਾਂ ਵਿੱਚ ਲੋੜੀਂਦੇ ਸੁਧਾਰ ਕਰਨ ਅਤੇ ਬਾਕੀ ਰਹਿੰਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਪ੍ਰਬੰਧ ਦੀ ਮੁੜ ਜਾਂਚ ਯਕੀਨੀ ਬਣਾਉਣ ਲਈ ਕਿਹਾ।

ਫੁੱਲ ਡਰੈਸ ਰਿਹਰਸਲ ਦੌਰਾਨ ਪਰੇਡ ਦੀ ਅਗਵਾਈ ਡੀ.ਐਸ.ਪੀ. ਖਰੜ ਸ੍ਰੀ ਈਸ਼ਾਨ ਸਿੰਗਲਾ ਵੱਲੋਂ ਕੀਤੀ ਗਈ। ਮਾਰਚ ਪਾਸਟ ਅਤੇ ਸੱਭਿਆਚਾਰਕ ਸਮਾਗਮ ਵਿੱਚ 12 ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਦੇਸ਼ ਭਗਤੀ, ਅਨੁਸ਼ਾਸਨ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ।

ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਬਰੁਕਫੀਲਡ ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ, ਏ. ਪੀ. ਜੇ. ਸਕੂਲ ਮੁੰਡੀ ਖਰੜ, ਐਨ. ਪੀ. ਐਸ. ਕੁਰਾਲੀ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ1, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੁਹਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ 3 ਬੀ 1 ਦੇ ਵਿਸ਼ੇਸ਼ ਬੱਚਿਆਂ ਨੇ ਭਾਗ ਲਿਆ।

ਮਾਰਚ ਪਾਸਟ ਵਿੱਚ ਸਰਕਾਰੀ ਕਾਲਜ ਫੇਜ਼-6 ਮੁਹਾਲੀ, ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ ਮਾਜਰੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੁਹਾਲੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੇ ਐਨ ਸੀ ਸੀ ਕੈਡੇਟਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਐਸ.ਐਸ.ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲੀਸ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੀ ਪੁਲੀਸ ਤਾਇਨਾਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਏ.ਡੀ.ਸੀ. ਸ੍ਰੀ ਅਨਮੋਲ ਸਿੰਘ ਧਾਲੀਵਾਲ, ਸ੍ਰੀਮਤੀ ਗੀਤਿਕਾ ਸਿੰਘ ਅਤੇ ਸ੍ਰੀਮਤੀ ਸੋਨਮ ਚੌਧਰੀ, ਐਸ. ਡੀ. ਐਮ. ਮੁਹਾਲੀ ਸ੍ਰੀਮਤੀ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸz. ਨਵਦੀਪ ਸਿੰਘ, ਐਸ. ਪੀ. ਸz ਦਿਲਪ੍ਰੀਤ ਸਿੰਘ, ਸz ਰਮਨਦੀਪ ਸਿੰਘ, ਸz ਮੋਹਿਤ ਅਗਰਵਾਲ ਅਤੇ ਸ੍ਰੀਮਤੀ ਦੀਪਿਕਾ ਸਿੰਘ, ਏ. ਐਸ. ਪੀ. ਗ਼ਜ਼ਲ ਪ੍ਰੀਤ ਕੌਰ, ਡੀ. ਡੀ. ਪੀ. ਓ. ਡਾ. ਪਰਮਬੀਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਵਿੱਚ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ

Published

on

By

ਖਰੜ, 13 ਅਗਸਤ (ਸ.ਬ.) ਖਰੜ ਸ਼ਹਿਰ ਵਿੱਚ ਸ਼ਹਿਰ ਦੇ ਪਤਵੰਤੇ ਸੱਜਣਾਂ, ਸਕੂਲੀ ਬੱਚਿਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਵੱਲੋਂ ਮਿਲ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਵਿੱਚ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਤਿਰੰਗਾ ਯਾਤਰਾ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਹਿ ਖਜਾਨਚੀ ਸz ਸੁਖਵਿੰਦਰ ਸਿੰਘ ਗੋਲਡੀ, ਸੂਬਾ ਮੀਤ ਪ੍ਰਧਾਨ ਸ੍ਰੀ ਸੁਭਾਸ਼ ਸ਼ਰਮਾ ਅਤੇ ਸ੍ਰੀ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ, ਮੰਡਲ ਪ੍ਰਧਾਨ ਸ੍ਰੀ ਰਾਕੇਸ਼ ਗੁਪਤਾ, ਸ੍ਰੀ ਰਜਿੰਦਰ ਸ਼ਰਮਾ, ਸ੍ਰੀ ਖੁਸ਼ ਰਾਣਾ, ਸ੍ਰੀ ਪੁਨੀਤ ਸਿੰਗਲਾ, ਜ਼ਿਲ੍ਹਾ ਜਨਰਲ ਸਕੱਤਰ ਸ੍ਰੀ ਜਗਦੀਪ ਸਿੰਘ ਔਜਲਾ, ਸ੍ਰੀ ਅਭਿਸ਼ੇਕ ਠਾਕੁਰ, ਸ੍ਰੀ ਨਰਿੰਦਰ ਰਾਣਾ, ਸ੍ਰੀ ਪਵਨ ਮਨੋਚਾ, ਸ੍ਰੀ ਪ੍ਰਵੇਸ਼ ਭਾਰਤੀ, ਸ੍ਰੀ ਆਸ਼ੂ ਪੁਰੀ, ਸ੍ਰੀਮਤੀ ਪ੍ਰੀਤੀ ਰਾਣਾ ਸਮੇਤ ਹੋਰ ਪ੍ਰਮੁੱਖ ਆਗੂ ਹਾਜ਼ਰ ਸਨ।

Continue Reading

Latest News

Trending