Connect with us

Mohali

ਮੁਲਾਜ਼ਮਾਂ ਦੇ ਹੱਕ ਮਾਰਨ ਦੀ ਬਜਾਏ ਤੁਰੰਤ ਡੀ. ਏ. ਜਾਰੀ ਕਰੇ ਸਰਕਾਰ : ਪਰਵਿੰਦਰ ਸਿੰਘ ਸੋਹਾਣਾ

Published

on

ਸ਼੍ਰੋਮਣੀ ਅਕਾਲੀ ਦਲ ਨੇ ਵਿੱਤ ਮੰਤਰੀ ਵੱਲੋਂ ਸੁਪਰੀਮ ਕੋਰਟ ਜਾਣ ਦੇ ਵਿਚਾਰ ਤੇ ਜਤਾਇਆ ਇਤਰਾਜ਼

ਐਸ.ਏ.ਐਸ. ਨਗਰ, 5 ਅਗਸਤ (ਸ.ਬ.) ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ 15 ਦਿਨਾਂ ਵਿੱਚ ਜਾਰੀ ਕਰਨ ਅਤੇ ਸਰਕਾਰੀ ਇਸ਼ਤਿਹਾਰਬਾਜ਼ੀ ਤੇ ਰੋਕ ਲਗਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ਼ ਮੁਹਾਲੀ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਸਰਕਾਰ ਮੁਲਾਜ਼ਮਾਂ ਦੇ ਹੱਕ ਮਾਰਨ ਦੀ ਬਜਾਏ ਤੁਰੰਤ ਡੀ. ਏ. ਜਾਰੀ ਕਰੇ।

ਅੱਜ ਇਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਅਤੇ ਪਾਰਟੀ ਦੇ ਮੁੱਖ ਬੁਲਾਰੇ ਹਰਜੀਤ ਸਿੰਘ ਅਤੇ ਰਮਨਦੀਪ ਸਿੰਘ ਬਾਵਾ ਨੇੇ ਇਸ ਮਾਮਲੇ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੁਪਰੀਮ ਕੋਰਟ ਵਿੱਚ ਜਾਣ ਬਾਰੇ ਦਿੱਤੇ ਬਿਆਨ ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਉਹਨਾਂ ਕਿਹਾ ਕਿ ਪਹਿਲਾਂ ਸਿੰਗਲ ਬੈਂਚ ਅਤੇ ਹੁਣ ਡਬਲ ਬੈਂਚ ਵੱਲੋਂ ਮੁਲਾਜ਼ਮਾਂ ਦਾ 14,191 ਕਰੋੜ ਰੁਪਏ ਦਾ ਬਕਾਇਆ ਜਾਰੀ ਕਰਨ ਦੇ ਹੁਕਮਾਂ ਤੋਂ ਬਾਅਦ ਸਰਕਾਰ ਆਪਣੀ ਅੜੀਅਲ ਨੀਤੀ ਛੱਡਣ ਦੀ ਥਾਂ ਸੁਪਰੀਮ ਕੋਰਟ ਜਾਣ ਅਤੇ ਕਾਨੂੰਨੀ ਵਿਕਲਪਾਂ ਦੀਆਂ ਧਮਕੀਆਂ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਹਾਈਕੋਰਟ ਵਿੱਚ ਸਰਕਾਰ ਨੇ ਮੁਲਾਜ਼ਮਾਂ ਦੇ ਖ਼ਿਲਾਫ਼ ਜੋ ਸਟੈਂਡ ਲਿਆ, ਉਹ ਬੇਹੱਦ ਸ਼ਰਮਨਾਕ ਹੈ। ਅਦਾਲਤ ਵਿੱਚ ਸਰਕਾਰ ਨੇ ਲਿਖਤੀ ਰੂਪ ਵਿੱਚ ਕਿਹਾ ਕਿ ਡੀ. ਏ. ਦੇਣਾ ਸਰਕਾਰ ਦੀ ਨੀਤੀ ਦਾ ਮਾਮਲਾ ਹੈ ਅਤੇ ਇਹ ਸਾਡੀ ਮਰਜ਼ੀ ਹੈ ਕਿ ਅਸੀਂ ਡੀ.ਏ. ਦੇਈਏ ਜਾਂ ਨਾ ਦੇਈਏ। ਸਾਡੀ ਮਰਜ਼ੀ ਹੈ ਕਿ ਅਸੀਂ ਕੇਂਦਰ ਦੇ ਹਿਸਾਬ ਨਾਲ ਚੱਲੀਏ ਜਾਂ ਨਾ ਚੱਲੀਏ।

ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਨੇ ਸਿੱਧੇ ਲਫ਼ਜ਼ਾਂ ਵਿੱਚ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਪਹਿਲਾਂ ਮੁਲਾਜ਼ਮਾਂ ਦਾ ਬਣਦਾ ਡੀ.ਏ. ਦਿੱਤਾ ਜਾਵੇ, ਇਸ਼ਤਿਹਾਰਬਾਜ਼ੀ ਬਾਅਦ ਵਿੱਚ ਕੀਤੀ ਜਾਵੇ। ਅਦਾਲਤ ਨੇ ਸਾਫ ਕਰ ਦਿੱਤਾ ਹੈ ਕਿ ਜਦੋਂ ਤੱਕ ਮੁਲਾਜ਼ਮਾਂ ਦੇ ਹੱਕ ਨਹੀਂ ਮਿਲਦੇ, ਉਦੋਂ ਤੱਕ ਕੋਈ ਵੀ ਫਜ਼ੂਲ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾਵੇਗੀ। ਹਾਈਕੋਰਟ ਦੇ ਇਸ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਮੌਜੂਦਾ ਸਰਕਾਰ ਸਿਰਫ਼ ਝੂਠੀ ਵਾਹ-ਵਾਹੀ ਖੱਟਣ ਲਈ ਜਨਤਾ ਦੇ ਪੈਸੇ ਨੂੰ ਇਸ਼ਤਿਹਾਰਾਂ ਤੇ ਉਡਾ ਰਹੀ ਸੀ, ਜਦਕਿ ਦਿਨ-ਰਾਤ ਮਿਹਨਤ ਕਰਨ ਵਾਲੇ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ ਤੇ ਰੁਲ ਰਹੇ ਸਨ।

ਇਸ ਮੌਕੇ ਹਰਜੀਤ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਚੀਮਾ ਦਾ ਇਹ ਕਹਿਣਾ ਕਿ ਇਹ ਬਕਾਏ ਪੁਰਾਣੀਆਂ ਸਰਕਾਰਾਂ ਦੇ ਸਮੇਂ ਦੇ ਪੈਂਡਿੰਗ ਹਨ, ਝੂਠ ਦਾ ਪੁਲਿੰਦਾ ਹੈ। ਉਹਨਾਂ ਕਿਹਾ ਕਿ ਜੇਕਰ ਅੱਜ ਤੱਕ ਪੰਜਾਬ ਵਿੱਚ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਪੇ-ਸਕੇਲ ਅਤੇ ਹੱਕ ਕਿਸੇ ਨੇ ਦਿੱਤੇ ਹਨ, ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਪੰਜਾਬ ਦਾ ਡੀ.ਏ. ਹਮੇਸ਼ਾ ਕੇਂਦਰ ਸਰਕਾਰ ਦੀ ਤਰਜ਼ ਤੇ ਚੱਲਦਾ ਰਿਹਾ, ਜੋ ਡੀ.ਏ. ਕੇਂਦਰ ਦਿੰਦਾ ਸੀ ਉਹੀ ਤੁਰੰਤ ਪੰਜਾਬ ਸਰਕਾਰ ਜਾਰੀ ਕਰਦੀ ਸੀ।

ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਜਨਤਕ ਤੌਰ ਤੇ ਤਾਂ ਕਹਿੰਦੇ ਹਨ ਕਿ ਖ਼ਜ਼ਾਨਾ ਭਰਿਆ ਹੈ, ਪਰ ਜਦੋਂ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਹੱਕ ਦੇਣ ਦੀ ਵਾਰੀ ਆਉਂਦੀ ਹੈ, ਤਾਂ ਹਾਈਕੋਰਟ ਵਿੱਚ ਜਾ ਕੇ ਬਿਆਨ ਦਿੰਦੇ ਹਨ ਕਿ ਸਾਡੇ ਕੋਲ ਤਾਂ ਪੈਸਾ ਹੀ ਨਹੀਂ ਹੈ ਅਤੇ ਖਜ਼ਾਨਾ ਖ਼ਾਲੀ ਹੈ।

ਪਾਰਟੀ ਦੇ ਮੁੱਖ ਬੁਲਾਰੇ ਰਮਨਦੀਪ ਸਿੰਘ ਬਾਵਾ ਨੇ ਕਿਹਾ ਕਿ ਇਹ ਇਸ ਸਰਕਾਰ ਦਾ ਅਸਲੀ ਮੁਲਾਜ਼ਮ ਵਿਰੋਧੀ ਚਿਹਰਾ ਹੈ। ਇੱਕ ਸਮਾਂ ਸੀ ਜਦੋਂ ਵੋਟਾਂ ਲੈਣ ਲਈ ਇਨ੍ਹਾਂ ਨੇ ਸਕੱਤਰੇਤ ਵਿੱਚ ਮੁਲਾਜ਼ਮਾਂ ਉੱਤੇ ਫੁੱਲਾਂ ਦੀ ਵਰਖਾ ਕੀਤੀ ਸੀ, ਪਰ ਅੱਜ ਜਦੋਂ ਹੱਕ ਦੇਣ ਦੀ ਵਾਰੀ ਆਈ ਤਾਂ ਕਹਿ ਰਹੇ ਹਨ ਕਿ ਮੁਲਾਜ਼ਮਾਂ ਦਾ ਕੋਈ ਅਧਿਕਾਰ ਨਹੀਂ ਹੈ, ਸਿਰਫ਼ ਸਰਕਾਰ ਦੀ ਮਰਜ਼ੀ ਚੱਲੇਗੀ।

ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਮੁਤਾਬਕ 15 ਦਿਨਾਂ ਦੇ ਅੰਦਰ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਪੈਸੇ ਨਾ ਪਾਏ, ਤਾਂ ਅਦਾਲਤ ਵੱਲੋਂ ਲਗਾਇਆ 6 ਫੀਸਦੀ ਵਿਆਜ ਵੀ ਸਰਕਾਰ ਦੇ ਖ਼ਜ਼ਾਨੇ ਤੇ ਵਾਧੂ ਬੋਝ ਬਣੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਆਪਣੀ ਜ਼ਿੱਦ ਅਤੇ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦੀ ਨੀਅਤ ਛੱਡ ਕੇ ਅਦਾਲਤੀ ਹੁਕਮਾਂ ਦੀ ਪਾਲਣਾ ਕਰੇ ਅਤੇ ਮੁਲਾਜ਼ਮਾਂ ਦੇ ਸਾਰੇ ਬਕਾਏ ਤੁਰੰਤ ਜਾਰੀ ਕਰੇ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending