Connect with us

Mohali

ਚੰਡੀਗੜ੍ਹ ਵਿੱਚ ਹੋਣ ਵਾਲੀ ਮਹਾਰੈਲੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ

Published

on

ਐਸ ਏ ਐਸ ਨਗਰ, 6 ਅਗਸਤ (ਸ.ਬ.) ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ, ਜ਼ਿਲਾ ਮੁਹਾਲੀ ਨੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੇ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਦੇ ਸੱਦੇ ਤੇ ਕੀਤੀ ਜਾ ਰਹੀ ਮਹਾਂ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਵਿੱਚ ਕਿਹਾ ਗਿਆ ਕਿ ਇਸ ਰੈਲੀ ਵਿੱਚ ਪੰਜਾਬ ਦੇ 1000 ਤੋਂ ਵਧ ਪੈਂਸ਼ਨਰ ਸ਼ਮੂਲੀਅਤ ਕਰਣਗੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਤਾਰ ਸਿੰਘ ਪਾਲ, ਜਰਨੈਲ ਸਿੰਘ, ਕੁਲਵੰਤ ਸਿੰਘ, ਗੁਰਬਖਸ਼ ਸਿੰਘ, ਸੁੱਚਾ ਸਿੰਘ ਕਲੌੜ, ਰਣਜੋਧ ਸਿੰਘ ਰਾਣਾ, ਰਵਿੰਦਰ ਕੌਰ ਗਿੱਲ, ਮਨਜੀਤ ਕੌਰ ਆਦਿ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 3 ਅਗਸਤ ਨੂੰ ਮਹਿੰਗਾਈ ਭੱਤੇ ਦੀ ਅਦਾਇਗੀ ਬਾਰੇ ਕੇਸ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਫੈਸਲਾ ਦੇਣ ਨਾਲ ਇਨਸਾਫ ਦੀ ਜਿੱਤ ਹੋਈ ਹੈ।

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਸੂਬਾ ਪ੍ਰੈਸ ਸਕੱਤਰ ਗੁਰਬਖਸ਼ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮਾਨਯੋਗ ਹਾਈ ਕੋਰਟ ਦੇ ਡਬਲ ਬੈਂਚ ਦੇ ਡੀ ਏ ਸਬੰਧੀ ਹੁਕਮਾਂ ਨੂੰ ਸਹੀ ਨਾ ਕਹਿਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਮਾਨਯੋਗ ਉਚ ਅਦਾਲਤ ਦੇ ਉਪਰੋਕਤ ਹੁਕਮਾਂ ਦੇ ਪੈਰਾ 120, 121 ਵਿੱਚ ਦਰਜ ਹੁਕਮਾਂ ਦੀ ਉਲੰਘਣਾ ਕਰ ਰਿਹਾ ਹੈ।

Continue Reading

Mohali

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਵੱਲੋਂ ਆਜ਼ਾਦੀ ਦਿਵਸ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ

Published

on

By

ਫੁੱਲ ਡਰੈਸ ਰਿਹਰਸਲ ਦੌਰਾਨ 12 ਵਿਦਿਅਕ ਅਦਾਰਿਆਂ ਦੇ ਵਿਦਿਆਰਥੀ ਹੋਏ ਸ਼ਾਮਿਲ, ਡੀ. ਐਸ. ਪੀ. ਈਸ਼ਾਨ ਸਿੰਗਲਾ ਨੇ ਕੀਤੀ ਪਰੇਡ ਦੀ ਅਗਵਾਈ

ਐਸ ਏ ਐਸ ਨਗਰ, 13 ਅਗਸਤ (ਸ.ਬ.) ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ. ਐਸ. ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਵੱਲੋਂ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੁਹਾਲੀ ਵਿਖੇ ਕਰਵਾਈ ਗਈ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਸਮਾਗਮ ਦੇ ਪ੍ਰਬੰਧਾਂ ਵਿੱਚ ਲੋੜੀਂਦੇ ਸੁਧਾਰ ਕਰਨ ਅਤੇ ਬਾਕੀ ਰਹਿੰਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਪ੍ਰਬੰਧ ਦੀ ਮੁੜ ਜਾਂਚ ਯਕੀਨੀ ਬਣਾਉਣ ਲਈ ਕਿਹਾ।

ਫੁੱਲ ਡਰੈਸ ਰਿਹਰਸਲ ਦੌਰਾਨ ਪਰੇਡ ਦੀ ਅਗਵਾਈ ਡੀ.ਐਸ.ਪੀ. ਖਰੜ ਸ੍ਰੀ ਈਸ਼ਾਨ ਸਿੰਗਲਾ ਵੱਲੋਂ ਕੀਤੀ ਗਈ। ਮਾਰਚ ਪਾਸਟ ਅਤੇ ਸੱਭਿਆਚਾਰਕ ਸਮਾਗਮ ਵਿੱਚ 12 ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਦੇਸ਼ ਭਗਤੀ, ਅਨੁਸ਼ਾਸਨ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ।

ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਬਰੁਕਫੀਲਡ ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ, ਏ. ਪੀ. ਜੇ. ਸਕੂਲ ਮੁੰਡੀ ਖਰੜ, ਐਨ. ਪੀ. ਐਸ. ਕੁਰਾਲੀ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ1, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੁਹਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ 3 ਬੀ 1 ਦੇ ਵਿਸ਼ੇਸ਼ ਬੱਚਿਆਂ ਨੇ ਭਾਗ ਲਿਆ।

ਮਾਰਚ ਪਾਸਟ ਵਿੱਚ ਸਰਕਾਰੀ ਕਾਲਜ ਫੇਜ਼-6 ਮੁਹਾਲੀ, ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ ਮਾਜਰੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੁਹਾਲੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੇ ਐਨ ਸੀ ਸੀ ਕੈਡੇਟਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਐਸ.ਐਸ.ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲੀਸ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੀ ਪੁਲੀਸ ਤਾਇਨਾਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਏ.ਡੀ.ਸੀ. ਸ੍ਰੀ ਅਨਮੋਲ ਸਿੰਘ ਧਾਲੀਵਾਲ, ਸ੍ਰੀਮਤੀ ਗੀਤਿਕਾ ਸਿੰਘ ਅਤੇ ਸ੍ਰੀਮਤੀ ਸੋਨਮ ਚੌਧਰੀ, ਐਸ. ਡੀ. ਐਮ. ਮੁਹਾਲੀ ਸ੍ਰੀਮਤੀ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸz. ਨਵਦੀਪ ਸਿੰਘ, ਐਸ. ਪੀ. ਸz ਦਿਲਪ੍ਰੀਤ ਸਿੰਘ, ਸz ਰਮਨਦੀਪ ਸਿੰਘ, ਸz ਮੋਹਿਤ ਅਗਰਵਾਲ ਅਤੇ ਸ੍ਰੀਮਤੀ ਦੀਪਿਕਾ ਸਿੰਘ, ਏ. ਐਸ. ਪੀ. ਗ਼ਜ਼ਲ ਪ੍ਰੀਤ ਕੌਰ, ਡੀ. ਡੀ. ਪੀ. ਓ. ਡਾ. ਪਰਮਬੀਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਵਿੱਚ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ

Published

on

By

ਖਰੜ, 13 ਅਗਸਤ (ਸ.ਬ.) ਖਰੜ ਸ਼ਹਿਰ ਵਿੱਚ ਸ਼ਹਿਰ ਦੇ ਪਤਵੰਤੇ ਸੱਜਣਾਂ, ਸਕੂਲੀ ਬੱਚਿਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਵੱਲੋਂ ਮਿਲ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਵਿੱਚ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਤਿਰੰਗਾ ਯਾਤਰਾ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਹਿ ਖਜਾਨਚੀ ਸz ਸੁਖਵਿੰਦਰ ਸਿੰਘ ਗੋਲਡੀ, ਸੂਬਾ ਮੀਤ ਪ੍ਰਧਾਨ ਸ੍ਰੀ ਸੁਭਾਸ਼ ਸ਼ਰਮਾ ਅਤੇ ਸ੍ਰੀ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ, ਮੰਡਲ ਪ੍ਰਧਾਨ ਸ੍ਰੀ ਰਾਕੇਸ਼ ਗੁਪਤਾ, ਸ੍ਰੀ ਰਜਿੰਦਰ ਸ਼ਰਮਾ, ਸ੍ਰੀ ਖੁਸ਼ ਰਾਣਾ, ਸ੍ਰੀ ਪੁਨੀਤ ਸਿੰਗਲਾ, ਜ਼ਿਲ੍ਹਾ ਜਨਰਲ ਸਕੱਤਰ ਸ੍ਰੀ ਜਗਦੀਪ ਸਿੰਘ ਔਜਲਾ, ਸ੍ਰੀ ਅਭਿਸ਼ੇਕ ਠਾਕੁਰ, ਸ੍ਰੀ ਨਰਿੰਦਰ ਰਾਣਾ, ਸ੍ਰੀ ਪਵਨ ਮਨੋਚਾ, ਸ੍ਰੀ ਪ੍ਰਵੇਸ਼ ਭਾਰਤੀ, ਸ੍ਰੀ ਆਸ਼ੂ ਪੁਰੀ, ਸ੍ਰੀਮਤੀ ਪ੍ਰੀਤੀ ਰਾਣਾ ਸਮੇਤ ਹੋਰ ਪ੍ਰਮੁੱਖ ਆਗੂ ਹਾਜ਼ਰ ਸਨ।

Continue Reading

Mohali

ਵਿਧਾਨ ਸਭਾ ਹਲਕਾ ਮੁਹਾਲੀ ਤੋਂ ਹੁਣ ਤੱਕ ਤੀਰਥ ਯਾਤਰਾ ਤੇ ਜਾ ਚੁੱਕੀਆਂ ਹਨ 110 ਬੱਸਾਂ : ਕੁਲਵੰਤ ਸਿੰਘ

Published

on

By

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਐਸ ਏ ਐਸ ਨਗਰ, 13 ਅਗਸਤ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਹੁਣ ਤੱਕ 110 ਬਸਾਂ ਤੀਰਥ ਯਾਤਰਾ ਤੇ ਜਾ ਚੁੱਕੀਆਂ ਹਨ। ਪਿੰਡ ਢੇਲਪੁਰ, ਸਨੇਟਾ ਅਤੇ ਬੜੀ ਤੋਂ 3 ਬੱਸਾਂ ਨੂੰ ਹਰੀ ਝੰਡੀ ਦੇ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਾਣ ਵਾਲੇ ਬਹੁਤੇ ਸ਼ਰਧਾਲੂ ਅਜਿਹੇ ਵੀ ਸਨ, ਜੋ ਖੁਦ ਵੀ ਇਕੱਲਿਆਂ ਇਸ ਯਾਤਰਾ ਤੇ ਜਾ ਸਕਦੇ ਸਨ, ਪਰੰਤੂ ਮੌਕਾ ਹੀ ਨਹੀਂ ਬਣਦਾ ਸੀ ਅਤੇ ਜਦੋਂ ਸੰਗਤ ਦੇ ਰੂਪ ਵਿੱਚ ਇਸ ਯਾਤਰਾ ਤੇ ਜਾਣ ਦਾ ਸਬੱਬ ਬਣਦਾ ਹੈ , ਤਾਂ ਇਹ ਆਪਣੇ- ਆਪ ਵਿੱਚ ਇੱਕ ਪਰਿਵਾਰਿਕ ਰੂਪ ਧਾਰਨ ਕਰ ਲੈਂਦੀ ਹੈ।

ਉਹਨਾਂ ਕਿਹਾ ਕਿ ਹੁਣ ਇਸ ਯੋਜਨਾ ਤਹਿਤ ਰੋਜਾਨਾ ਤਿੰਨ ਦੀ ਥਾਂ 6 ਬੱਸਾਂ ਜਾਇਆ ਕਰਣਗੀਆਂ ਜਿਹਨਾਂ ਵਿੱਚੋਂ ਤਿੰਨ ਬੱਸਾਂ ਖਾਟੂ ਸ਼ਾਮ, ਸਾਲਾਸਰ ਅਤੇ ਹਰਿਦੁਆਰ ਯਾਤਰਾ ਉਪਰੰਤ ਵਾਪਸ ਮੁਹਾਲੀ ਪਰਤਣਗੀਆਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਾਣ ਵਾਲੀਆਂ ਬੱਸਾਂ ਦੇ ਲਈ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਬੱਸਾਂ ਜਾਣ ਦਾ ਇਹ ਸਿਲਸਿਲਾ ਲਗਾਤਾਰ ਅਗਾਂਹ ਵੀ ਜਾਰੀ ਰਹੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ, ਡਾਕਟਰ ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਅਮਰਜੀਤ ਸਿੰਘ ਸਿੱਧੂ, ਸੁਰਦੇਸ਼ ਸਿੰਘ ਸਰਪੰਚ, ਬਲਕਾਰ ਸਿੰਘ ਕਾਕਾ ਪੰਚ, ਅਲ ਕਾਹਿਰ ਅਲੀ, ਰੂਪਚੰਦ, ਨਿਰਮੇਲ ਸਿੰਘ, ਸੁਖਵਿੰਦਰ ਸਿੰਘ ਸਰਪੰਚ ਢੇਲਪੁਰ, ਕਰਨੈਲ ਸਿੰਘ ਬੜੀ, ਬਹਾਦੁਰ ਸਿੰਘ ਨੰਬਰਦਾਰ ਬੜੀ, ਸਮੇਤ ਵੱਡੀ ਗਿਣਤੀ ਦੇ ਵਿੱਚ ਪਤਵੰਤੇ ਹਾਜਿਰ ਸਨ।

Continue Reading

Latest News

Trending