Connect with us

Mohali

ਆਮ ਆਦਮੀ ਪਾਰਟੀ ਦੇ ਹਰ ਨੁਮਾਇੰਦੇ ਦਾ ਮਕਸਦ ਸਿਰਫ ਅਤੇ ਸਿਰਫ ਲੋਕਾਂ ਦੇ ਕੰਮ ਕਰਨਾ : ਕੁਲਵੰਤ ਸਿੰਘ

Published

on

ਬਲੌਂਗੀ ਦੇ 20 ਤੋਂ ਵੀ ਵੱਧ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਕੀਤਾ ਸ਼ਾਮਿਲ

ਐਸ ਏ ਐਸ ਨਗਰ, 8 ਅਗਸਤ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਹਰ ਵਰਕਰ, ਸਮਰਥਕ ਅਤੇ ਚੁਣੇ ਹੋਏ ਹਰ ਨੁਮਾਇੰਦੇ ਦਾ ਫਰਜ਼ ਅਤੇ ਮਕਸਦ ਸਿਰਫ ਅਤੇ ਸਿਰਫ ਲੋਕਾਂ ਦੇ ਕੰਮਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਨਾ ਅਤੇ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਹੈ। ਬਲੌਂਗੀ ਦੇ 20 ਤੋਂ ਵੱਧ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨ ਸੰਬੰਧੀ ਰੱਖੇ ਗਏ ਇੱਕ ਸਮਾਗਮ ਦੇ ਦੌਰਾਨ ਗੱਲ ਕਰਦਿਆਂ ਉਹਨਾਂ ਕਿਹਾ ਕਿ ਬਲੌਂਗੀ ਤੋਂ ਸਾਬਕਾ ਮੈਂਬਰ ਪੰਚਾਇਤ ਲਾਲ ਬਹਾਦਰ, ਦਲੀਪ ਕੁਮਾਰ ਬਲੌਂਗੀ, ਬੁੱਧਰਾਮ ਵਰਮਾ ਤੇ ਆਧਾਰਿਤ ਟੀਮ ਦੀ ਅਗਵਾਈ ਹੇਠ 20 ਤੋਂ ਵੀ ਵੱਧ ਪਰਿਵਾਰ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣੇ ਹਨ।

ਉਹਨਾਂ ਕਿਹਾ ਕਿ ਅੱਜ ਜਿਹੜੇ ਪਰਿਵਾਰ ਆਪ ਵਿੱਚ ਸ਼ਾਮਿਲ ਹੋਏ ਹਨ ਉਹ ਸਾਰੇ ਹੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਲਗਾਤਾਰ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਆਏ ਹਨ। ਉਹਨਾਂ ਕਿਹਾ ਕਿ ਅੱਜ ਜਿਹੜੇ ਪਰਿਵਾਰ ਪਾਰਟੀ ਦਾ ਹਿੱਸਾ ਬਣੇ ਹਨ, ਉਹਨਾਂ ਦਾ ਮਾਨ- ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।

ਉਹਨਾਂ ਕਿਹਾ ਕਿ ਬਲੌਂਗੀ ਵਿੱਚ ਸੀਵਰੇਜ ਦੇ ਕੰਮ ਸਬੰਧੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਸੋਮਵਾਰ ਨੂੰ ਵਿਸਥਾਰ ਵਿੱਚ ਜਾਣਕਾਰੀ ਦੇਣਗੇ ਅਤੇ ਜਲਦੀ ਹੀ ਸੀਵਰੇਜ, ਵਾਟਰ ਸਪਲਾਈ, ਸੜਕਾਂ ਅਤੇ ਸਟਰੀਟ ਲਾਈਟ ਲਾਈਟਸ ਦਾ ਕੰਮ ਵੀ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਬਲੌਂਗੀ ਵਿੱਚ ਪਹਿਲਾਂ ਹੀ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਿਹਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਮਰੀਜ਼ ਆਪਣੀ ਮੈਡੀਕਲ ਜਾਂਚ ਕਰਵਾਉਂਦੇ ਹਨ ਅਤੇ ਉਹਨਾਂ ਨੂੰ ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਮੁਫਤ ਦਵਾਈਆਂ ਅਤੇ ਜਰੂਰੀ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ, ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ 10 ਲੱਖ ਰੁਪਏ ਦਾ ਸਿਹਤ ਬੀਮਾ ਤੋਂ ਇਲਾਵਾ ਵਿਦਿਆ ਦੇ ਖੇਤਰ ਵਿੱਚ ਵੀ ਅਧਿਆਪਕ ਵਰਗ ਅਤੇ ਲੋੜੀਂਦੇ ਸਟਾਫ ਦੀ ਪੂਰਤੀ ਕੀਤੀ ਜਾ ਚੁੱਕੀ ਹੈ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਸਕੂਲਾਂ ਦੇ ਵਿੱਚ ਐਲ.ਈ.ਡੀ. ਵੀ ਲਗਾਈਆਂ ਗਈਆਂ ਹਨ।

ਉਹਨਾਂ ਕਿਹਾ ਕਿ ਜਦੋਂ ਉਹਨਾਂ ਵਿਧਾਇਕ ਦੀ ਚੋਣ ਲੜੀ ਸੀ, ਤਾਂ ਬਲੌਂਗੀ ਵਿਚਲੇ 13 ਬੂਥਾਂ ਤੋਂ 12 ਬੂਥਾਂ ਦੇ ਵਿੱਚੋਂ ਆਪ ਨੂੰ ਲੀਡ ਮਿਲੀ ਸੀ ਅਤੇ ਸਿਰਫ ਇੱਕ ਬੂਥ ਹੀ ਵਿਰੋਧੀ ਪਾਰਟੀ ਦੇ ਹਿੱਸੇ ਆਇਆ ਸੀ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਬਲੌਂਗੀ ਦੇ 13 ਤੇ 13 ਬੂਥਾਂ ਤੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੀ ਜਿੱਤ ਦਰਜ ਕਰੇਗਾ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਸਮੁੱਚੀਆਂ ਮੰਗਾਂ ਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਲੈ ਕੇ ਸਾਕਾਰਤਮਕ ਨਤੀਜੇ ਸਾਹਮਣੇ ਆਉਣਗੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਪ੍ਰਧਾਨ ਅਤੇ ਚੇਅਰਪਰਸਨ ਜ਼ਿਲਾ ਯੋਜਨਾ ਬੋਰਡ ਮੁਹਾਲੀ ਇੰਜੀਨੀਅਰ ਪ੍ਰਭਜੋਤ ਕੌਰ,ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ , ਸਤਨਾਮ ਸਿੰਘ ਸਰਪੰਚ, ਵਿੱਕੀ ਬਲੌਂਗੀ, ਸੁਨੀਲ ਕੁਮਾਰ, ਅਰਵਿੰਦ ਕੁਮਾਰ, ਅੰਕੁਰ ਮਲੰਗੀ, ਧਰਮਿੰਦਰ ਕੁਮਾਰ, ਅੰਕਿਤ, ਸ਼ਿਵਮ, ਸੁਮਿਤ, ਦੀਪਕ ਕੁਮਾਰ, ਜੈ ਕਰਨ, ਰਾਮ ਕੁਮਾਰ, ਅਮਿਤ ਕੁਮਾਰ ,ਚੰਦਨ ਕੁਮਾਰ, ਵਿਕਾਸ ਕੁਮਾਰ, ਚਰਨਜੀਤ ਸਿੰਘ, ਪੰਕਜ ਕੁਮਾਰ, ਮਨੀ, ਰਾਜੇਸ਼, ਰਵਿੰਦਰ ਸਿੰਘ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending