Connect with us

Mohali

ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ 69,094 ਸਰਕਾਰੀ ਨੌਕਰੀਆਂ ਦਿੱਤੀਆਂ : ਭਗਵੰਤ ਸਿੰਘ ਮਾਨ

Published

on

ਮੁੱਖ ਮੰਤਰੀ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਐਸ ਏ ਐਸ ਨਗਰ, 8 ਅਗਸਤ (ਸ.ਬ.) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ 69,094 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁਹਾਲੀ ਵਿੱਚ 866 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਉਹਨਾਂ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਨੇ ਉਹਨਾਂ ਪੁਰਾਣੀਆਂ ਰਵਾਇਤਾਂ ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ, ਜਦੋਂ ਸਰਕਾਰੀ ਨੌਕਰੀ ਲੈਣ ਲਈ ਪੈਸੇ ਅਤੇ ਸਿਫ਼ਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ। ਉਹਨਾਂ ਕਿਹਾ ਕਿ ਸਿਸਟਮ ਵਿੱਚ ਨੌਜਵਾਨਾਂ ਦਾ ਵਧ ਰਿਹਾ ਭਰੋਸਾ ਅਤੇ ਵਿਦੇਸ਼ਾਂ ਵੱਲ ਪਰਵਾਸ ਦਾ ਘਟਦਾ ਰੁਝਾਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨੌਜਵਾਨਾਂ ਨੂੰ ਸੂਬੇ ਵਿੱਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੈਰਿਟ ਅਧਾਰਤ ਭਰਤੀ ਪ੍ਰਕਿਰਿਆਵਾਂ ਰਾਹੀਂ ਤੇ ਨੌਕਰੀਆਂ ਮਿਲ ਰਹੀਆਂ ਹਨ।

ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ 866 ਨਿਯੁਕਤੀਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ 636 ਉਮੀਦਵਾਰ ਹਨ, ਜਿਨ੍ਹਾਂ ਵਿੱਚ 614 ਸਟਾਫ਼ ਨਰਸਾਂ 3 ਫਾਰਮਾਸਿਸਟ, 13 ਮਲਟੀਪਰਪਜ਼ ਹੈਲਥ ਵਰਕਰ (ਪੁਰਸ਼), 2 ਵਾਰਡ ਅਟੈਂਡੈਂਟ, 1 ਦਰਜ-ਚਾਰ ਕਰਮਚਾਰੀ ਅਤੇ 3 ਸਵੀਪਰ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ੂਗਰਫੈਡ ਵਿੱਚ 101, ਵਿੱਤ ਵਿਭਾਗ ਵਿੱਚ ਜੂਨੀਅਰ ਆਡੀਟਰ ਵਜੋਂ 57 ਉਮੀਦਵਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51, ਸਹਿਕਾਰਤਾ ਵਿਭਾਗ ਵਿੱਚ 11 ਅਤੇ ਗ੍ਰਹਿ ਵਿਭਾਗ ਵਿੱਚ ਲਾਅ ਅਫਸਰ ਵਜੋਂ 10 ਉਮੀਦਵਾਰ ਨਿਯੁਕਤ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜ਼ਬੂਰ ਹੋਣਾ ਪਿਆ, ਜਿਸ ਨਾਲ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਖਤਰਾ ਪੈਦਾ ਹੋ ਗਿਆ। ਉਹਨਾਂ ਦਾਅਵਾ ਕੀਤਾ ਕਿ ਉਹਨਾਂ ਨੇ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਰੁਝਾਨ ਨੂੰ ਪੁੱਠਾ ਗੇੜ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਦੇ ਚਲਦਿਆਂ ਸਾਡੀ ਸਰਕਾਰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਸਫ਼ਲ ਰਹੀ ਹੈ।

ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਈ ਨੌਜਵਾਨ ਉਮੀਦਵਾਰਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਕਈ ਵਾਰ ਸਰਕਾਰੀ ਨੌਕਰੀਆਂ ਲੈਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ ਕਿ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਮੁਕਾਬਲੇਬਾਜ਼ੀ ਨੂੰ ਦਰਸਾਉਂਦੀ ਹੈ। ਇਹ ਨਾ ਤਾਂ ਪਹਿਲੀ ਅਜਿਹੀ ਪ੍ਰਾਪਤੀ ਹੈ ਅਤੇ ਨਾ ਹੀ ਇਹ ਆਖਰੀ ਹੋਵੇਗੀ। ਇਹ ਅਧਿਕਾਰੀ ਆਉਣ ਵਾਲੇ ਸਾਲਾਂ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕਰਕੇ ਸੂਬੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਆਮ ਪਰਿਵਾਰਾਂ ਦੇ ਬੱਚੇ ਇਹ ਸਾਬਤ ਕਰ ਰਹੇ ਹਨ ਕਿ ਸਮਰਪਣ, ਲਗਨ ਅਤੇ ਸਹੀ ਮਾਰਗਦਰਸ਼ਨ ਨਾਲ, ਕੋਈ ਵੀ ਟੀਚਾ ਪਹੁੰਚ ਤੋਂ ਬਾਹਰ ਨਹੀਂ ਹੁੰਦਾ। ਪੰਜਾਬ ਦਾ ਭਵਿੱਖ ਉੱਜਵਲ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਦੀਆਂ ਪ੍ਰਾਪਤੀਆਂ ਸਾਡੇ ਲੋਕਾਂ ਦੀ ਪ੍ਰਤਿਭਾ, ਦ੍ਰਿੜਤਾ ਅਤੇ ਇੱਛਾਵਾਂ ਦਾ ਝਲਕਾਰਾ ਹਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending