Connect with us

Mohali

ਸ਼ਹਿਰ ਦੇ ਸਾਰੇ ਮੰਦਰਾਂ ਵਿੱਚ 4 ਸਤੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ, 2 ਸਤੰਬਰ ਨੂੰ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ

Published

on

ਕੇਂਦਰੀ ਸਨਾਤਨ ਧਰਮ ਮੰਦਰ ਕਲਿਆਣ ਸਮਿਤੀ ਵੱਲੋਂ ਜਨਮ ਅਸ਼ਟਮੀ ਸਮਾਗਮਾਂ ਦੀਆਂ ਤਿਆਰੀਆਂ ਲਈ ਮੀਟਿੰਗ

ਐਸ ਏ ਐਸ ਨਗਰ, 8 ਅਗਸਤ (ਸ.ਬ.) ਕੇਂਦਰੀ ਸਨਾਤਨ ਧਰਮ ਮੰਦਰ ਕਲਿਆਣ ਸਮਿਤੀ (ਰਜਿ.), ਮੁਹਾਲੀ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀਆਂ ਤਿਆਰੀਆਂ ਸਬੰਧੀ ਇੱਕ ਸ੍ਰੀ ਵੈਸ਼ਨੋ ਮਾਤਾ ਮੰਦਰ, ਫੇਜ਼-3ਬੀ1, ਮੁਹਾਲੀ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਮੁਹਾਲੀ ਦੇ ਵੱਖ-ਵੱਖ ਮੰਦਰਾਂ ਦੇ ਪ੍ਰਧਾਨਾਂ, ਅਹੁਦੇਦਾਰਾਂ ਅਤੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 4 ਸਤੰਬਰ 2026, ਸ਼ੁੱਕਰਵਾਰ ਨੂੰ ਮੁਹਾਲੀ ਦੇ ਸਾਰੇ ਮੰਦਰਾਂ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਭਗਤੀ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਸਮਿਤੀ ਦੇ ਜਨਰਲ ਸਕੱਤਰ ਸ੍ਰੀ ਮਨੋਜ ਕੁਮਾਰ ਅਗਰਵਾਲ (ਜੋ ਮਾਂ ਦੁਰਗਾ ਮੰਦਰ, ਸੈਕਟਰ-68 ਦੇ ਚੇਅਰਮੈਨ ਵੀ ਹਨ) ਨੇ ਦਿੰਦਿਆਂ ਦੱਸਿਆ ਕਿ ਜਨਮ ਅਸ਼ਟਮੀ ਦੇ ਸਬੰਧ ਵਿੱਚ 2 ਸਤੰਬਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ ਜਿਹੜੀ ਦੁਪਹਿਰ 1 ਵਜੇ ਸ੍ਰੀ ਲਕਸ਼ਮੀ ਨਾਰਾਇਣ ਮੰਦਰ, ਫੇਜ਼-11 ਤੋਂ ਸ਼ੁਰੂ ਹੋਵੇਗੀ ਅਤੇ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਵਿੱਚੋਂ ਹੁੰਦੀ ਹੋਈ ਸ੍ਰੀ ਦੁਰਗਾ ਮਾਤਾ ਮੰਦਰ, ਫੇਜ਼-6 ਵਿਖੇ ਸਮਾਪਤ ਹੋਵੇਗੀ।

ਸ਼ੋਭਾ ਯਾਤਰਾ ਦੌਰਾਨ ਮੁਹਾਲੀ ਦੇ ਵੱਖ-ਵੱਖ ਮੰਦਰਾਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਲੀਲਾਵਾਂ ਨੂੰ ਦਰਸਾਉਂਦੀਆਂ ਸੁੰਦਰ ਝਾਕੀਆਂ ਸਜਾਈਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਮੰਦਰਾਂ ਦੀਆਂ ਮਹਿਲਾ ਸੰਕੀਰਤਨ ਮੰਡਲੀਆਂ ਵੱਲੋਂ ਬਾਂਕੇ ਬਿਹਾਰੀ ਜੀ ਦਾ ਗੁਣਗਾਨ ਕੀਤਾ ਜਾਵੇਗਾ।

ਸ੍ਰੀ ਅਗਰਵਾਲ ਨੇ ਕਿਹਾ ਕਿ ਸ਼ੋਭਾ ਯਾਤਰਾ ਦਾ ਮੁੱਖ ਉਦੇਸ਼ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਸ਼ਰਧਾ ਨਾਲ ਮਨਾਉਣ ਦੇ ਨਾਲ-ਨਾਲ ਮੁਹਾਲੀ ਦੇ ਸਮੂਹ ਮੰਦਰਾਂ ਅਤੇ ਸਨਾਤਨ ਧਰਮ ਨਾਲ ਜੁੜੀਆਂ ਸੰਸਥਾਵਾਂ ਨੂੰ ਇੱਕ ਸਾਂਝੇ ਧਾਰਮਿਕ ਮੰਚ ਤੇ ਇਕੱਠਾ ਕਰਨਾ ਹੈ। ਉਨ੍ਹਾਂ ਸਮੂਹ ਮੰਦਰ ਕਮੇਟੀਆਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ੋਭਾ ਯਾਤਰਾ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਇਸਨੂੰ ਸਫਲ ਬਣਾਉਣ।

ਮੀਟਿੰਗ ਵਿੱਚ ਮੰਦਰਾਂ ਦੇ ਨੁਮਾਇੰਦਿਆਂ ਨੇ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਜਨਮ ਅਸ਼ਟਮੀ ਦੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਕਰਵਾਉਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਪ੍ਰਮੋਦ ਮਿਸ਼ਰਾ, ਪ੍ਰਧਾਨ ਅਤੇ ਸ੍ਰੀ ਪ੍ਰੀਤਮ ਰਾਣਾ, ਸ੍ਰੀ ਲਕਸ਼ਮੀ ਨਾਰਾਇਣ ਮੰਦਰ ਫੇਜ਼-11, ਸ੍ਰੀ ਅਤੁਲ ਸ਼ਰਮਾ, ਪ੍ਰਧਾਨ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਫੇਜ਼-2, ਸ੍ਰੀ ਜਿਤੇਂਦਰ ਕੁਮਾਰ, ਪ੍ਰਧਾਨ ਅਤੇ ਸ੍ਰੀ ਰਮੇਸ਼ ਚੰਦ, ਚੇਅਰਮੈਨ ਪ੍ਰਾਚੀਨ ਸ਼ਿਵ ਮੰਦਰ ਫੇਜ਼-9, ਸ੍ਰੀ ਸੁਰਿੰਦਰ ਸੂਦ, ਪ੍ਰਧਾਨ ਅਤੇ ਸ੍ਰੀ ਸਤਪਾਲ ਗੁਪਤਾ, ਉਪ ਪ੍ਰਧਾਨ ਮਾਂ ਦੁਰਗਾ ਮੰਦਰ ਸੈਕਟਰ-68, ਸ੍ਰੀ ਪ੍ਰਦੀਪ ਸੋਨੀ, ਪ੍ਰਧਾਨ ਸ੍ਰੀ ਵੈਸ਼ਨੋ ਦੇਵੀ ਮੰਦਰ ਫੇਜ਼-3ਬੀ1, ਸ੍ਰੀ ਦੇਸ਼ਰਾਜ ਗੁਪਤਾ, ਪ੍ਰਧਾਨ ਸ੍ਰੀ ਸਨਾਤਨ ਧਰਮ ਮੰਦਰ ਫੇਜ਼-4, ਸ੍ਰੀ ਸੁਧੀਰ ਗੋਇਲ, ਪ੍ਰਧਾਨ ਗਊ ਗ੍ਰਾਸ ਸੇਵਾ ਸਮਿਤੀ, ਸ੍ਰੀ ਕੁਲਦੀਪ ਸ਼ਰਮਾ, ਪ੍ਰਧਾਨ ਸ੍ਰੀ ਸਨਾਤਨ ਧਰਮ ਮੰਦਰ ਫੇਜ਼-7, ਸ੍ਰੀ ਹਰਵੰਸ਼ ਕਾਲੀਆ, ਪ੍ਰਧਾਨ ਮਾਂ ਜਗਦੰਬਾ ਮੰਦਰ ਸੈਕਟਰ-67, ਸ੍ਰੀ ਗੋਪਾਲ ਸਿੰਘ, ਪ੍ਰਧਾਨ ਸ਼ਿਵ ਮੰਦਰ ਸੈਕਟਰ-66, ਸ੍ਰੀ ਰਾਜੇਸ਼ ਸ਼ਰਮਾ, ਪ੍ਰਧਾਨ ਸ੍ਰੀ ਦੁਰਗਾ ਮਾਤਾ ਮੰਦਰ ਫੇਜ਼-10, ਸ੍ਰੀ ਸੁਦਰਸ਼ਨ ਦੇਵ, ਗਾਇਤਰੀ ਮੰਦਰ ਫੇਜ਼-6, ਸ੍ਰੀ ਸੁਭਾਸ਼ ਚੋਪੜਾ, ਜਨਰਲ ਸਕੱਤਰ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਫੇਜ਼-3ਬੀ2, ਸ੍ਰੀ ਮਹੇਸ਼ ਮਨਨ, ਪ੍ਰਧਾਨ ਸ੍ਰੀ ਹਰੀ ਮੰਦਰ ਫੇਜ਼-5; ਸ੍ਰੀ ਐਸ. ਐਨ. ਸ਼ਰਮਾ, ਸ੍ਰੀ ਦੁਰਗਾ ਮਾਤਾ ਮੰਦਰ ਫੇਜ਼-6 ਅਤੇ ਸ੍ਰੀ ਜਸਵਿੰਦਰ ਸ਼ਰਮਾ, ਪ੍ਰਧਾਨ ਪਰਸ਼ੁਰਾਮ ਮੰਦਰ ਫੇਜ਼-9 ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending