Mohali
ਸਰਦਾਰਨੀ ਅਵਤਾਰ ਕੌਰ ਭੱਲਾ ਨੂੰ ਸ਼ਰਧਾਂਜਲੀਆਂ ਭੇਂਟ
ਐਸ ਏ ਐਸ ਨਗਰ, 10 ਅਗਸਤ (ਸ.ਬ.) ਸਵਰਗੀ ਸਰਦਾਰਨੀ ਅਵਤਾਰ ਕੌਰ ਭੱਲਾ, ਧਰਮਪਤਨੀ ਸਰਦਾਰ ਮਨਜੀਤ ਸਿੰਘ ਭੱਲਾ (ਜੋ 3 ਅਗਸਤ ਨੂੰ ਅਕਾਲ ਚਲਾਣਾ ਕਰ ਗਏ ਸੀ) ਦੀ ਆਤਮਾ ਦੀ ਸ਼ਾਂਤੀ ਲਈ ਕਰਵਾਏ ਗਏ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ, ਫੇਜ਼-2, ਮੁਹਾਲੀ ਵਿਖੇ ਕਰਵਾਇਆ ਗਿਆ ਜਿਸ ਦੌਰਾਨ ਵੱਖ ਵੱਖ ਸਿਆਸੀ ਆਗੂਆਂ, ਸਮਾਜਸੇਵੀ ਅਤੇ ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ, ਸ਼ਹਿਰ ਦੇ ਪਤਵੰਤਿਆਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਭੱਲਾ ਪਰਿਵਾਰ ਨਾਲ ਆਪਣਾ ਦੁੱਖ ਸਾਂਝਾਂ ਕੀਤਾ ਗਿਆ।
ਇਸ ਮੌਕੇ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ, ਬਾਬਾ ਬਲਬੀਰ ਸਿੰਘ ਬੇਦੀ ਚੇਅਰਮੈਨ ਗੁਰੂ ਨਾਨਕ ਨਾਮ ਸੇਵਾ ਮਿਸ਼ਨ, ਸਾਬਕਾ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਅਤੇ ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਪਰਮਜੀਤ ਸਿੰਘ ਕਾਹਲੋਂ ਅਤੇ ਗੁਰਮੁਖ ਸਿੰਘ ਸੋਹਲ, ਸਾਬਕਾ ਕੌਂਸਲਰ ਨਾਰਾਇਣ ਸਿੰਘ ਸਿੱਧੂ, ਰਾਜਾ ਮੁਹਾਲੀ, ਡਾਕਟਰ ਦੀਪਕ ਪੁਰੀ, ਜੋਗਿੰਦਰ ਸਿੰਘ ਸੋਧੀ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਅਮਰਜੀਤ ਸਿੰਘ ਪਾਹਵਾ ਜਸਪਾਲ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ ਮਠਾੜੂ, ਪ੍ਰੀਤਮ ਸਿੰਘ, ਭੁਪਿੰਦਰ ਸਿੰਘ, ਰੂਬੀ ਸਿੱਧੂ, ਭਾਰਤ ਵਿਕਾਸ ਪ੍ਰੀਸ਼ਦ ਤੋਂ ਅਸ਼ੋਕ ਪਵਾਰ, ਗੁਰਦੀਪ ਸਿੰਘ, ਰਾਜਵੰਤ ਸਿੰਘ, ਵੀਰਾਂ ਵਾਲੀ, ਮਦਨਜੀਤ ਸਿੰਘ, ਅਸ਼ਵਿਨੀ ਸ਼ਰਮਾ, ਰਾਜ ਬਾਲਾ, ਕਿਰਨ ਪਵਾਰ, ਹਰਪ੍ਰੀਤ ਸਿੰਘ, ਮਧੂਕਰ ਕੌੜਾ ਅਤੇ ਸਿੱਖਿਆ ਵਿਭਾਗ ਮੋਰਿੰਡਾ ਅਨੰਦਪੁਰ ਸਾਹਿਬ ਕੀਰਤਪੁਰ ਸਾਹਿਬ, ਵੱਡੀ ਗਿਣਤੀ ਵਿਚ ਬੀ ਪੀ ਓ ਅਤੇ ਅਧਿਆਪਕ ਸਾਹਿਬਾਨਾਂ ਹਾਜਰੀ ਭਰੀ
ਜਿਕਰਯੋਗ ਹੈ ਕਿ ਭੱਲਾ ਪਰਿਵਾਰ ਵੱਲੋਂ ਮਨੁੱਖੀ ਭਲਾਈ ਲਈ ਸਵਰਗੀ ਸਰਦਾਰਨੀ ਅਵਤਾਰ ਕੌਰ ਭੱਲਾ ਦੀਆਂ ਅੱਖਾਂ ਮਰਨ ਉਪਰੰਤ ਆਈ ਬੈਂਕ, ਸੋਹਾਣਾ ਹਸਪਤਾਲ, ਮੁਹਾਲੀ ਨੂੰ ਦਾਨ ਕੀਤੀਆਂ ਗਈਆਂ ਸਨ। ਪਰਿਵਾਰ ਦੇ ਇਸ ਨੇਕ ਉਪਰਾਲੇ ਲਈ ਭਾਰਤ ਵਿਕਾਸ ਪਰਿਸ਼ਦ, ਮੁਹਾਲੀ ਵੱਲੋਂ ਭੱਲਾ ਪਰਿਵਾਰ ਨੂੰ ਸਨਮਾਨ ਚਿੰਨ੍ਹ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
