Mohali
ਇੱਕ ਦਹਾਕੇ ਤੋਂ ਲਮਕ ਰਹੇ ਸਮਗੌਲੀ ਦੇ ਕੂੜਾ ਪ੍ਰਬੰਧਨ ਪਲਾਂਟ ਨੂੰ ਲੈ ਕੇ ਗ੍ਰੇਟਰ ਮੁਹਾਲੀ ਦੇ ਵਸਨੀਕਾਂ ਨੇ ਖੜਕਾਇਆ ਐਨਜੀਟੀ ਦਾ ਦਰਵਾਜ਼ਾ
ਐਸ.ਏ.ਐਸ. ਨਗਰ, 11 ਅਗਸਤ (ਸ.ਬ.) ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲਮਕ ਰਹੇ ਸਮਗੌਲੀ ਦੇ ਕੂੜਾ ਪ੍ਰਬੰਧਨ ਪਲਾਂਟ ਨੂੰ ਲੈ ਕੇ ਕਨਫੈਡਰੇਸ਼ਨ ਆਫ ਗ੍ਰੇਟਰ ਮੁਹਾਲੀ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਜ਼ (ਰਜਿ.) ਨੇ ਜਨਹਿੱਤ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦਾ ਦਰਵਾਜ਼ਾ ਖੜਕਾਇਆ ਹੈ।
ਕਨਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਕੇ ਕੇ ਸੈਣੀ ਨੇ ਕਿਹਾ ਕਿ ਸਮਗੌਲੀ ਵਿਖੇ ਖੇਤਰੀ ਕੂੜਾ ਪ੍ਰਬੰਧਨ ਸਹੂਲਤ ਦੀ ਯੋਜਨਾ ਸਰਕਾਰ ਵੱਲੋਂ ਇੱਕ ਦਹਾਕੇ ਤੋਂ ਵੀ ਪਹਿਲਾਂ ਬਣਾਈ ਗਈ ਸੀ। ਪ੍ਰਾਜੈਕਟ ਲਈ ਲਗਭਗ 50 ਏਕੜ ਜ਼ਮੀਨ 2017 ਵਿੱਚ ਐਕੁਆਇਰ ਕੀਤੀ ਗਈ, ਜਦਕਿ ਇਸ ਵਿੱਚੋਂ ਕਰੀਬ 39 ਏਕੜ ਦਾ ਕਬਜ਼ਾ 2020 ਵਿੱਚ ਮਿਊਂਸਪਲ ਕਾਰਪੋਰੇਸ਼ਨ, ਐਸ. ਏ. ਐਸ. ਨਗਰ ਨੂੰ ਸੌਂਪਿਆ ਗਿਆ। ਇਸ ਦੇ ਬਾਵਜੂਦ ਪਲਾਂਟ ਅੱਜ ਤੱਕ ਚਾਲੂ ਨਹੀਂ ਹੋ ਸਕਿਆ। ਉਹਨਾਂ ਕਿਹਾ ਕਿ ਪ੍ਰਾਜੈਕਟ ਲਈ ਡੀਪੀਆਰ ਤਿਆਰ ਹੋਣ, ਲੋੜੀਂਦੀਆਂ ਮਨਜ਼ੂਰੀਆਂ ਅਤੇ ਟੈਂਡਰ ਪ੍ਰਕਿਰਿਆਵਾਂ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਤਕਨੀਕੀ ਅਤੇ ਲਾਗੂਕਰਨ ਯੋਜਨਾਵਾਂ ਵੀ ਵਿਚਾਰ ਅਧੀਨ ਰਹੀਆਂ, ਜਿਹਨਾਂ ਵਿੱਚ ਵੇਸਟ-ਟੂ-ਐਨਰਜੀ, ਐਨ ਟੀ ਪੀ ਸੀ ਨਾਲ ਪ੍ਰਸਤਾਵ, ਬਾਇਓਮੈਥੇਨੇਸ਼ਨ ਅਤੇ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਆਦਿ ਸ਼ਾਮਲ ਸਨ।
ਕਨਫੈਡਰੇਸ਼ਨ ਨੇ 5 ਜੂਨ 2026 ਦੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਗ੍ਰੇਟਰ ਮੁਹਾਲੀ ਵਿੱਚ ਠੋਸ ਕੂੜਾ ਪ੍ਰਬੰਧਨ ਸਬੰਧੀ ਖੁੱਲ੍ਹੇ ਵਿੱਚ ਕੂੜਾ ਸੁੱਟਣਾ, ਕੂੜਾ ਸਾੜਨਾ ਅਤੇ ਵਿਗਿਆਨਕ ਢੰਗ ਨਾਲ ਪ੍ਰੋਸੈਸਿੰਗ ਦੀ ਘਾਟ ਆਦਿ ਸਮੱਸਿਆਵਾਂ ਅਜੇ ਵੀ ਮੌਜੂਦ ਹਨ। ਉਹਨਾਂ ਕਿਹਾ ਕਿ ਇਸ ਸੰਬੰਧੀ ਵਸਨੀਕਾਂ ਵੱਲੋਂ ਨਗਰ ਨਿਗਮ ਦੇ ਕਮਿਸ਼ਨਰ ਅਤੇ ਸਥਾਨਕ ਸਰਕਾਰ ਵਿਭਾਗ ਦੇ ਉੱਚ ਅਧਿਕਾਰੀਆਂ ਸਮੇਤ ਸਬੰਧਤ ਅਧਿਕਾਰੀਆਂ ਕੋਲ ਕਈ ਵਾਰ ਮਾਮਲਾ ਉਠਾਇਆ ਗਿਆ ਅਤੇ ਪ੍ਰਾਜੈਕਟ ਦੀ ਸਪਸ਼ਟ ਸਮਾਂ-ਸੀਮਾ ਮੰਗੀ ਗਈ, ਪਰ ਅਜੇ ਤੱਕ ਕੋਈ ਪੱਕੀ ਅਤੇ ਭਰੋਸੇਯੋਗ ਸਮਾਂ-ਸੀਮਾ ਨਹੀਂ ਦਿੱਤੀ ਗਈ।
ਕਨਫੈਡਰੇਸ਼ਨ ਨੇ ਐਨ ਜੀ ਟੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ, ਮਿਊਂਸਪਲ ਕਾਰਪੋਰੇਸ਼ਨ, ਗਮਾਡਾ, ਪੀ ਐਮ ਆਈ ਡੀ ਸੀ ਅਤੇ ਪੀ ਪੀ ਸੀ ਬੀ ਤੋਂ ਵਿਆਪਕ ਸਟੇਟਸ ਰਿਪੋਰਟ ਮੰਗਵਾਈ ਜਾਵੇ। ਇਸ ਵਿੱਚ ਪ੍ਰਾਜੈਕਟ ਦੀ ਮੌਜੂਦਾ ਸਥਿਤੀ, ਤਕਨਾਲੋਜੀ, ਲਾਗਤ, ਪਿਛਲੇ ਟੈਂਡਰਾਂ, ਦੇਰੀ ਦੇ ਕਾਰਨਾਂ, ਪ੍ਰਸਤਾਵਿਤ ਸਮਰੱਥਾ ਅਤੇ ਕਿਹੜੇ ਸ਼ਹਿਰੀ ਸਥਾਨਕ ਸੰਸਥਾਨਾਂ ਨੂੰ ਇਹ ਸਹੂਲਤ ਮਿਲੇਗੀ, ਬਾਰੇ ਸਪਸ਼ਟ ਜਾਣਕਾਰੀ ਲਈ ਜਾਵੇ। ਇਸ ਦੇ ਨਾਲ ਹੀ ਇਸ ਪਲਾਂਟ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਚਾਲੂ ਕਰਨ ਲਈ ਸਮਾਂਬੱਧ ਐਕਸ਼ਨ ਪਲਾਨ ਬਣਾਉਣ ਅਤੇ ਤਦ ਤੱਕ ਸਾਲਿਡ ਵੇਸਟ ਮੈਨੇਜਮੈਂਟ ਰੂਲਸ, 2026 ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ।
ਕਨਫੈਡਰੇਸ਼ਨ ਨੇ ਇਹ ਵੀ ਮੰਗ ਕੀਤੀ ਹੈ ਕਿ ਗਮਾਡਾ ਖੇਤਰ ਵਿੱਚ ਭਵਿੱਖ ਦੇ ਵੱਡੇ ਸ਼ਹਿਰੀ ਵਿਕਾਸ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਤੋਂ ਪਹਿਲਾਂ ਵਿਗਿਆਨਕ ਢੰਗ ਨਾਲ ਠੋਸ ਕੂੜਾ ਪ੍ਰਬੰਧਨ ਲਈ ਯੋਗ ਅਤੇ ਸਪਸ਼ਟ ਬੁਨਿਆਦੀ ਢਾਂਚੇ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ। ਇਹ ਵੀ ਮੰਗ ਕੀਤੀ ਗਈ ਹੈ ਕਿ ਸੰਬੰਧਿਤ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਜਾਣ ਕਿ ਇਸ ਪਲਾਂਟ ਦੇ ਚਾਲੂ ਹੋਣ ਤੱਕ ਗ੍ਰੇਟਰ ਮੁਹਾਲੀ ਅਰਬਨ ਏਰੀਆ ਵਿੱਚ ਪੈਦਾ ਹੋਣ ਵਾਲੇ ਠੋਸ ਕੂੜੇ ਦਾ ਪ੍ਰਬੰਧਨ ਸਾਲਿਡ ਵੇਸਟ ਮੈਨੇਜਮੈਂਟ ਰੂਲਸ, 2026 ਅਨੁਸਾਰ ਸਖ਼ਤੀ ਨਾਲ ਕੀਤਾ ਜਾਵੇ। ਇਹ ਵੀ ਮੰਗ ਕੀਤੀ ਗਈ ਹੈ ਕਿ ਸੰਬੰਧਿਤ ਯੋਜਨਾਬੰਦੀ ਅਤੇ ਵਿਕਾਸ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਜਾਣ ਕਿ ਭਵਿੱਖ ਵਿੱਚ ਵੱਡੇ ਪੱਧਰ ਤੇ ਹੋਣ ਵਾਲੇ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਨੂੰ ਉਦੋਂ ਤੱਕ ਮਨਜ਼ੂਰੀ ਨਾ ਦਿੱਤੀ ਜਾਵੇ ਜਦ ਤੱਕ ਵਿਗਿਆਨਕ ਠੋਸ ਕੂੜਾ ਪ੍ਰਬੰਧਨ ਅਤੇ ਪ੍ਰੋਸੈਸਿੰਗ ਸਮਰੱਥਾ ਲਈ ਯੋਗ ਅਤੇ ਪ੍ਰਮਾਣਿਤ ਪ੍ਰਬੰਧ ਯਕੀਨੀ ਨਾ ਬਣਾਏ ਜਾਣ।
ਇਸ ਮੌਕੇ ਓਮ ਪ੍ਰਕਾਸ਼ ਚਟਾਨੀ, ਬਖਸੀਸ਼ ਸਿੰਘ, ਸੰਜੀਵ ਰਾਬੜਾ, ਬਿਪਿੰਨਜੀਤ ਸਿੰਘ, ਸੁਨੀਲ ਕੁਮਾਰ ਭੋਰੀਵਾਲ , ਮਹਿੰਦਰ ਸਿੰਘ, ਐਸ.ਕੇ. ਗੋਇਲ, ਸ਼ੇਰ ਸਿੰਘ, ਅਵਤਾਰ ਸਿੰਘ ਅਤੇ ਹਰਿੰਦਰ ਪਾਲ ਸਿੰਘ ਆਦਿ (ਸਾਰੇ ਗਵਰਨਿੰਗ ਬਾਡੀ ਮੈਂਬਰ) ਵੀ ਮੌਜੂਦ ਸਨ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
