Connect with us

Mohali

ਪੀਆਰ-6 ਸੜਕ ਨੂੰ ਲੈ ਕੇ ਵਸਨੀਕਾਂ ਵੱਲੋਂ ਗਮਾਡਾ ਵਿਖੇ ਰੋਸ ਪ੍ਰਦਰਸ਼ਨ

Published

on

ਕਮੇਟੀ ਆਫ਼ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਜ਼ ਐਂਡ ਸੁਸਾਇਟੀਜ਼ ਵੱਲੋਂ ਟੀ ਡੀ ਆਈ ਨੂੰ ਹੋਰ ਮਨਜ਼ੂਰੀ ਜਾਂ ਰਿਆਇਤ ਦੇਣ ਵਿਰੁੱਧ ਚੇਤਾਵਨੀ

ਐਸ ਏ ਐਸ ਨਗਰ, 12 ਅਗਸਤ (ਸ.ਬ.) ਕਮੇਟੀ ਆਫ਼ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਜ਼ ਐਂਡ ਸੁਸਾਇਟੀਜ਼ (ਮੈਗਾ), ਮੁਹਾਲੀ ਦੀ ਅਗਵਾਈ ਹੇਠ 100 ਤੋਂ ਵੱਧ ਵਸਨੀਕਾਂ ਅਤੇ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਅੱਜ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਵਿਖੇ ਇਕੱਠੇ ਹੋ ਕੇ ਪੀ ਆਰ-6 ਸੜਕ ਅਤੇ ਟੀ ਡੀ ਆਈ ਇਨਫਰਾਟੈਕ ਲਿਮਟਿਡ ਨਾਲ ਜੁੜੇ ਗੰਭੀਰ ਦੋਸ਼ਾਂ ਬਾਰੇ ਤੁਰੰਤ ਕਾਰਵਾਈ ਦੀ ਮੰਗ ਕੀਤੀ।

ਇਸ ਸੰਬੰਧੀ ਸੰਸਥਾ ਦਾ ਵਫ਼ਦ ਸਵੇਰੇ ਲਗਭਗ 10:15 ਵਜੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਪਹੁੰਚਿਆ। ਵਸਨੀਕਾਂ ਨੂੰ ਦੱਸਿਆ ਗਿਆ ਸੀ ਕਿ ਅਧਿਕਾਰਤ ਮੀਟਿੰਗ 11:00 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗੀ ਪਰੰਤੂ 11:00 ਵਜੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਮੁੱਖ ਪ੍ਰਸ਼ਾਸਕ ਐਨ ਜੀ ਟੀ, ਦਿੱਲੀ ਨਾਲ ਵੀਡੀਓ ਕਾਨਫਰੰਸ ਵਿੱਚ ਰੁੱਝੇ ਹੋਏ ਸਨ। ਇਸਤੇ ਵਸਨੀਕ ਦੁਪਹਿਰ 12:00 ਵਜੇ ਤੱਕ ਉਡੀਕ ਕਰਦੇ ਰਹੇ। ਐਨ ਜੀ ਟੀ ਦੀ ਮੀਟਿੰਗ ਖਤਮ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ, ਉਨ੍ਹਾਂ ਨੂੰ ਪਤਾ ਲੱਗਾ ਕਿ ਮੁੱਖ ਪ੍ਰਸ਼ਾਸਕ ਅਜੇ ਵੀ ਆਪਣੇ ਦਫ਼ਤਰ ਨਹੀਂ ਪਹੁੰਚੇ ਅਤੇ ਇਸ ਤੋਂ ਬਾਅਦ ਹਾਊਸਿੰਗ ਸਕੱਤਰ ਨਾਲ ਮੀਟਿੰਗ ਵਿੱਚ ਸਨ।

ਇਸ ਤੋਂ ਬਾਅਦ ਵਸਨੀਕ ਹਾਊਸਿੰਗ ਸਕੱਤਰ ਦੇ ਦਫ਼ਤਰ ਗਏ ਅਤੇ ਜ਼ੋਰਦਾਰ ਢੰਗ ਨਾਲ ਆਪਣੀਆਂ ਚਿੰਤਾਵਾਂ ਪ੍ਰਗਟਾਈਆਂ। ਇਸ ਤੋਂ ਬਾਅਦ ਹੀ, ਜਦੋਂ ਵਸਨੀਕਾਂ ਨੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ, ਤਾਂ ਮੁੱਖ ਪ੍ਰਸ਼ਾਸਕ ਬਾਹਰ ਆਏ ਅਤੇ ਪ੍ਰਦਰਸ਼ਨਕਾਰੀ ਵਸਨੀਕਾਂ ਨੂੰ ਮਿਲੇ। ਗੱਲਬਾਤ ਦੌਰਾਨ ਸੰਸਥਾ ਦੇ ਨੁਮਾਇੰਦਿਆਂ ਨੇ ਆਪਣੀ ਮੰਗ ਦੁਹਰਾਈ ਕਿ ਪੀਆਰ-6 ਸੜਕ ਨਾਲ ਸਬੰਧਤ ਚੱਲ ਰਹੇ ਮੁੱਦਿਆਂ ਅਤੇ ਵਸਨੀਕਾਂ ਵੱਲੋਂ ਲਗਾਏ ਗਏ ਦੋਸ਼ਾਂ ਦੇ ਮੱਦੇਨਜ਼ਰਟੀ ਡੀ ਆਈ ਇਨਫਰਾਟੈਕ ਲਿਮਟਿਡ ਨੂੰ ਕੋਈ ਹੋਰ ਮਨਜ਼ੂਰੀ, ਰਿਆਇਤ, ਸਮਾਂ-ਸੀਮਾ ਵਿੱਚ ਵਾਧਾ ਜਾਂ ਲਾਭ ਨਹੀਂ ਦਿੱਤਾ ਜਾਣਾ ਚਾਹੀਦਾ। ਸੰਸਥਾ ਦੇ ਨੁਮਾਇੰਦਿਆਂ ਨੇ ਪੀਆਰ-6 ਸੜਕ ਲਈ ਜ਼ਮੀਨ ਗ੍ਰਹਿਣ ਕਰਨ ਨਾਲ ਸਬੰਧਤ ਲਗਭਗ 6 ਕਰੋੜ ਰੁਪਏ ਦੇ ਮਾਮਲੇ ਦੀ ਜਾਂਚ ਕਰਨ ਅਤੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਜ਼ੰਮੇਵਾਰ ਵਿਅਕਤੀਆਂ ਵਿਰੁੱਧ ਐਫ ਆਈ ਆਰ ਦਰਜ ਕਰਨ ਸਮੇਤ ਢੁਕਵੀਂ ਕਾਰਵਾਈ ਦੀ ਮੰਗ ਕੀਤੀ।

ਵਸਨੀਕਾਂ ਨੇ ਮੰਗ ਕੀਤੀ ਕਿ ਕਿਸੇ ਬਿਲਡਰ ਵਲੋਂ ਕੀਤੀ ਗਈ ਕਿਸੇ ਵੀ ਧੋਖਾਧੜੀ ਜਾਂ ਗਲਤ ਕੰਮ ਨੂੰ ਦੀ ਜ਼ਿੰਮੇਵਾਰੀ ਬਿਲਡਰ ਅਤੇ ਜ਼ਿੰਮੇਵਾਰ ਵਿਅਕਤੀਆਂ ਤੇ ਤੈਅ ਕੀਤੀ ਜਾਣੀ ਚਾਹੀਦੀ ਹੈ, ਨਾ ਕਿ ਪ੍ਰੋਜੈਕਟਾਂ ਦੇ ਵਸਨੀਕਾਂ ਤੇ। ਨਿਵਾਸੀਆਂ ਨੇ ਇਹ ਵੀ ਮੰਗ ਕੀਤੀ ਕਿ ਗਮਾਡਾ ਦੇ ਵਕੀਲਾਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਹੋਰ ਸਮਾਂ ਮੰਗਣ ਦੀ ਬਜਾਏ ਮੁੱਖ ਕੇਸ ਤੇ ਗੁਣ-ਦੋਸ਼ ਦੇ ਆਧਾਰ ਤੇ ਬਹਿਸ ਕਰਨ।

ਇਸ ਮੌਕੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੇ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਤੇ ਹੋਰ ਚਰਚਾ ਕਰਨ ਲਈ 19 ਅਗਸਤ ਨੂੰ ਸੀ ਓ ਆਰ ਡਬਲਯੂ ਏ ਐਸ ਅਤੇ ਨਿਵਾਸੀਆਂ ਦੇ ਨੁਮਾਇੰਦਿਆਂ ਨਾਲ ਦੁਬਾਰਾ ਮੁਲਾਕਾਤ ਕਰਨਗੇ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending