Connect with us

Mohali

ਸੈਕਟਰ-67 ਦੇ ਤਿੰਨ ਵਪਾਰਕ ਪਲਾਟਾਂ ਨੂੰ ਇੱਕਠਾ ਕਰਕੇ ਈ-ਨੀਲਾਮੀ ਰਾਹੀ ਵੇਚੇ ਜਾਣ ਦੇ ਖਿਲਾਫ ਵਸਨੀਕਾਂ ਦੇ ਵਫਦ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨਾਲ ਮੀਟਿੰਗ

Published

on

ਐਸ ਏ ਐਸ ਨਗਰ, 12 ਅਗਸਤ (ਸ.ਬ.) ਸੈਕਟਰ-67 ਦੇ 3 ਵਪਾਰਕ ਪਲਾਟਾਂ ਨੂੰ ਇੱਕਠਾ ਕਰਕੇ ਈ-ਨੀਲਾਮੀ ਰਾਹੀ ਵੇਚੇ ਜਾਣ ਦੇ ਖਿਲਾਫ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ 67 ਦੇ ਪ੍ਰਧਾਨ ਸ਼੍ਰੀ ਐਨ ਐਸ ਕਲਸੀ, ਜਨਰਲ ਸਕੱਤਰ ਐਸ. ਕੇ. ਬੱਗਾ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸੈਣੀ, ਗੁਰਪਾਲ ਸਿੰਘ ਸੈਣੀ, ਪ੍ਰੈਸ ਸਕੱਤਰ, ਕਰਮ ਸਿੰਘ ਸਰਵਾਰਾ ਸਮੇਤ ਹੋਰ ਕੋਰ ਕਮੇਟੀ ਅਹੁਦੇਦਾਰਾਂ ਤੋਂ ਇਲਾਵਾ ਸੈਕਟਰ 67 ਦੇ ਵਸਨੀਕਾਂ ਨੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨਾਲ ਵਿਸਥਾਰ ਨਾਲ ਮੀਟਿੰਗ ਕੀਤੀ।

ਲਗਭਗ 45 ਮਿੰਟ ਤਕ ਚਲੀ ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਨੇ ਮੁੱਖ ਪ੍ਰਸ਼ਾਸ਼ਕ ਨੂੰ ਦੱਸਿਆ ਕਿ ਉਹਨਾਂ ਦੀ ਮੰਗ ਹੈ ਕਿ ਇਨ੍ਹਾਂ ਪਲਾਟਾਂ ਨੂੰ ਆਪਸ ਵਿੱਚ ਨਾ ਜੋੜਿਆ ਜਾਵੇ ਅਤੇ ਇੱਥੇ ਕੇਵਲ 3 ਮੰਜ਼ਿਲਾ ਕਮਰਸ਼ੀਅਲ ਇਮਾਰਤਾਂ ਹੀ ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇ। ਨਾਲ ਹੀ ਹਰ ਪਲਾਟ ਦੇ ਵਿੱਚ 20.75 ਫੁੱਟ ਦੀ ਜਗ੍ਹਾ ਖਾਲੀ ਛੱਡੀ ਜਾਵੇ।

ਉਹਨਾਂ ਕਿਹਾ ਕਿ ਗਮਾਡਾ ਵੱਲੋਂ ਪਹਿਲਾਂ ਹੀ ਪਲਾਟ ਨੰਬਰ 10, 11, 12 ਅਤੇ 13 ਨੂੰ ਇਕੱਠਾ ਕਰਕੇ ਅਤੇ 12 ਮੰਜ਼ਿਲਾ ਕਮਰਸ਼ੀਅਲ ਇਮਾਰਤ ਬਣਾਉਣ ਦੀ ਇਜਾਜ਼ਤ ਦੇ ਕੇ ਗਲਤੀ ਕੀਤੀ ਜਾ ਚੁੱਕੀ ਹੈ। ਇਹ ਇਮਾਰਤ ਲਗਭਗ 1035 ਫੁੱਟ ਲੰਬੀ ਅਤੇ 150 ਫੁੱਟ ਉੱਚੀ ਹੈ, ਜਿਸ ਨੂੰ ਸੀ ਪੀ-67 ਮਾਲ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਸੈਕਟਰ 67 ਦੇ 3 ਮੰਜ਼ਿਲਾ ਰਿਹਾਇਸ਼ੀ ਮਕਾਨਾਂ (ਮਕਾਨ ਨੰਬਰ 2600 ਤੋਂ 2756) ਦੇ ਬਿਲਕੁਲ ਸਾਹਮਣੇ ਬਣੀ ਹੋਈ ਹੈ ਅਤੇ ਇਸ ਕਾਰਨ ਵਸਨੀਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਦੁਪਹਿਰ 12:30 ਵਜੇ ਤੋਂ ਬਾਅਦ ਉਹਨਾਂ ਦੇ ਘਰਾਂ ਵਿੱਚ ਧੁੱਪ ਨਹੀਂ ਪਹੁੰਚਦੀ ਅਤੇ ਹਵਾ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਇਸਦੇ ਨਾਲ ਨਾਲ ਵਾਹਨਾਂ ਦੀ ਆਵਾਜਾਈ ਵਿੱਚ ਵਾਧਾ ਹੋਇਆ ਹੈ ਅਤੇ ਇਸ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।

ਵਫਦ ਵਲੋਂ ਇਸ ਮੌਕੇ ਲੱਗਭਗ 75 ਫੁੱਟ ਚੌੜੇ ਪਾਰਕ ਦੇ ਮਾਮਲੇ ਤੇ ਵੀ ਚਰਚਾ ਕੀਤੀ, ਜਿਸ ਦੀ ਮਨਜ਼ੂਰੀ ਪ੍ਰਿੰਸੀਪਲ ਸੈਕਟਰੀ, ਵਾਈਸ ਚੇਅਰਮੈਨ ਪੂਡਾ ਵੱਲੋਂ 1.7.2021 ਨੂੰ ਦਿੱਤੀ ਗਈ ਸੀ। ਉਹਨਾਂ ਕਿਹਾ ਕਿ ਡੀ ਟੀ ਪੀ ਵਿਭਾਗ ਵੱਲੋਂ ਗਲਤ ਡਰਾਇੰਗ ਜਾਰੀ ਹੋਣ ਕਾਰਨ ਪਾਰਕ ਦੀ ਚੌੜਾਈ 67 ਫੁੱਟ ਬਣ ਗਈ। ਉਹਨਾਂ ਦੱਸਿਆ ਕਿ ਮੁੱਖ ਪ੍ਰਸ਼ਾਸ਼ਕ ਵਲੋਂ ਉਹਨਾਂ ਦੀ ਮੌਜੂਦਗੀ ਵਿੱਚ ਫੋਨ ਤੇ ਡੀ ਟੀ ਪੀ ਅਧਿਕਾਰੀ ਤੋਂ ਇਸ ਮਾਮਲੇ ਬਾਰੇ ਪੁੱਛਗਿੱਛ ਕੀਤੀ ਅਤੇ ਡੀ ਟੀ ਪੀ ਅਧਿਕਾਰੀ ਨੇ ਵੀ ਗਲਤੀ ਹੋਣ ਦੀ ਗੱਲ ਮੰਨ ਲਈ।

ਉਹਨਾਂ ਕਿਹਾ ਕਿ ਮੁੱਖ ਪ੍ਰਸ਼ਾਸ਼ਕ ਵਲੋਂ ਭਰੋਸਾ ਦਿੱਤਾ ਗਿਆ ਕਿ ਇਸ ਸਬੰਧੀ ਉਚਿਤ-ਕਾਰਵਾਈ ਜਰੂਰ ਕੀਤੀ ਜਾਵੇਗੀ । ਮੁੱਖ ਪ੍ਰਸਾਸਕ ਨੇ ਦੱਸਿਆ ਕਿ ਉਹਨਾਂ ਨੇ ਆਕਸ਼ਨ ਵਾਲੀ ਸਾਈਟ ਅਤੇ ਸੀਪੀ-67 ਦੀ ਬਿਲਡਿੰਗ ਦੇ ਪਿਛਲੇ ਪਾਸੇ ਵਾਲੇ ਇਲਾਕੇ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਸਨੀਕ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਇਸ ਸੰਬੰਧੀ ਪੂਡਾ ਦੇ ਕੈਬਨਿਟ ਮੰਤਰੀ ਨੇ ਵੀ ਨੋਟ ਭੇਜਿਆ ਹੈ ਕਿ ਸੈਕਟਰ-67 ਦੇ ਵਸਨੀਕਾਂ ਦੀ ਮੰਗ ਜਾਇਜ਼ ਹੈ ਅਤੇ ਇਸ ਤੇ ਵਿਚਾਰ ਕੀਤਾ ਜਾਵੇ।

ਉਹਨਾਂ ਕਿਹਾ ਕਿ ਵਸਨੀਕਾਂ ਨੂੰ ਪੂਰੀ ਆਸ ਹੈ ਕਿ ਨਿਲਾਮੀ ਵਿੱਚ ਦਿੱਤਾ ਗਿਆ 2.59 ਏਕੜ ਦਾ ਇਲਾਕਾ ਘਟਾਇਆ ਜਾਵੇਗਾ ਅਤੇ ਪਾਰਕ ਦਾ ਖੇਤਰਫਲ (565.75 ਫੁੱਟ 8 ਫੁੱਟ) ਬਹਾਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਲਾਟ ਨੰਬਰ 14, 15 ਅਤੇ 16 ਤੇ ਬਣਨ ਵਾਲੀ ਇਮਾਰਤ ਵੀ ਸੈਕਟਰ-68 ਦੇ ਮਾਰਕੀਟ ਵਿੱਚ ਬਣੀਆਂ ਇਮਾਰਤਾਂ ਦੀ ਤਰ੍ਹਾਂ ਸਿਰਫ਼ ਤਿੰਨ ਮੰਜ਼ਿਲਾਂ ਹੀ ਹੋਵੇਗੀ।

ਸz ਨੇ ਦੱਸਿਆ ਕਿ ਇਸਤੋਂ ਪਹਿਲਾਂ ਵਸਨੀਕਾਂ ਦੇ ਵਫਦ ਵਲੋਂ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੂੰ ਮਿਲ ਕੇ ਉਹਨਾਂ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਅਤੇ ਗਮਾਡਾ ਵੱਲੋਂ ਈ ਨਿਲਾਮੀ ਵਿੱਚ ਵੇਚੇ ਜਾ ਰਹੇ ਪਲਾਟ ਨੰਬਰ 14,15,16 ਨੂੰ ਨਾਂ ਵੇਚਣ ਦੀ ਮੰਗ ਕੀਤੀ ਗਈ ਸੀ। ਉਹਨਾਂ ਕਿਹਾ ਕਿ ਇਸ ਸੰਬੰਧੀ ਵਸਨੀਕ ਦੁਬਾਰਾ ਹਲਕਾ ਵਿਧਾਇਕ ਦੇ ਦਫਤਰ ਗਏ ਸਨ ਜਿੱਥੇ ਹਲਕਾ ਵਿਧਾਇਕ ਦੀ ਗੈਰ ਮੌਜੂਦਗੀ ਵਿੱਚ ਉਹਨਾਂ ਦੇ ਪੀ.ਏ. ਭੀਮਸੈਨ ਨੇ ਦੱਸਿਆ ਕਿ ਅੱਜ ਹੀ ਸਬੰਧਤ ਮੰਤਰੀ ਅਤੇ ਮਹਿਕਮੇ ਨੂੰ ਪੱਤਰ ਭੇਜ ਦਿੱਤਾ ਜਾਵੇਗਾ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending