Connect with us

Mohali

ਸਵਾਲਾਂ ਦੇ ਘੇਰੇ ਵਿੱਚ ਹਨ ਬਲੌਂਗੀ ਦੇ ਤਿੰਨ ਵਾਰਡਾਂ ਦੇ ਜੇਤੂ ਐਮ ਸੀ

Published

on

19 ਅਗਸਤ ਨੂੰ ਐਸਡੀਐਮ ਅਦਾਲਤ ਵਿੱਚ ਸੁਣਵਾਈ

ਬਲੌਂਗੀ, 14 ਅਗਸਤ (ਪਵਨ ਰਾਵਤ) ਨਗਰ ਨਿਗਮ ਚੋਣਾਂ ਤੋਂ ਬਾਅਦ ਮੁਹਾਲੀ ਦੇ ਪਿੰਡ ਬਲੌਂਗੀ ਦੇ ਤਿੰਨ ਵਾਰਡਾਂ ਤੋਂ ਜਿੱਤ ਕੇ ਆਏ ਐਮ ਸੀ ਸਵਾਲਾਂ ਦੇ ਘੇਰੇ ਵਿੱਚ ਹਨ। ਚੋਣਾਂ ਦੌਰਾਨ ਇਹਨਾਂ ਤੋਂ ਹਾਰੇ ਉਮੀਦਵਾਰਾਂ ਵੱਲੋਂ ਜੇਤੂ ਉਮੀਦਵਾਰਾਂ ਖ਼ਿਲਾਫ਼ ਵੱਖ-ਵੱਖ ਦੋਸ਼ ਲਗਾਉਂਦਿਆਂ ਐਸ ਡੀ ਐਮ ਦੀ ਅਦਾਲਤ ਵਿੱਚ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ, ਜਿੱਥੇ ਇਨ੍ਹਾਂ ਮਾਮਲਿਆਂ ਦੀ ਸੁਣਵਾਈ 19 ਅਗਸਤ 2026 ਨੂੰ ਹੋਣੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਨੰਬਰ 46 ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਅਮਨ ਪਾਸਵਾਨ ਖ਼ਿਲਾਫ਼ ਭਾਜਪਾ ਦੇ ਸੰਤੋਸ਼ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਸਰਬਜੀਤ ਸਿੰਘ ਰੌਕੀ ਵੱਲੋਂ ਕਥਿਤ ਤੌਰ ਤੇ ਜਾਤੀ ਸਰਟੀਫਿਕੇਟ ਸਬੰਧੀ ਸਵਾਲ ਚੁੱਕੇ ਗਏ ਹਨ। ਹਾਰੇ ਹੋਏ ਉਮੀਦਵਾਰਾਂ ਦਾ ਦੋਸ਼ ਹੈ ਕਿ ਚੋਣ ਲੜਨ ਲਈ ਵਰਤਿਆ ਗਿਆ ਜਾਤੀ ਸਰਟੀਫਿਕੇਟ ਕਥਿਤ ਤੌਰ ਤੇ ਸਹੀ ਨਹੀਂ ਹੈ। ਇਸ ਮਾਮਲੇ ਦੀ ਜਾਂਚ ਅਤੇ ਅਦਾਲਤੀ ਕਾਰਵਾਈ ਤੋਂ ਬਾਅਦ ਹੀ ਅਸਲ ਤੱਥ ਸਪੱਸ਼ਟ ਹੋਣਗੇ।

ਵਾਰਡ ਨੰਬਰ 48 ਤੋਂ ਆਮ ਆਦਮੀ ਪਾਰਟੀ ਦੇ ਬਲਜੀਤ ਸਿੰਘ ਵਿੱਕੀ ਵੱਲੋਂ ਜੇਤੂ ਉਮੀਦਵਾਰ ਕੁਲਦੀਪ ਸਿੰਘ ਬਿੱਟੂ ਖ਼ਿਲਾਫ਼ ਕਥਿਤ ਤੌਰ ਤੇ ਰੇਲਵੇ ਦੀ ਜਾਅਲੀ ਟਿਕਟ ਬਣਾਉਣ ਦੇ ਮਾਮਲੇ ਵਿੱਚ ਕੇਸ ਦਰਜ ਹੋਣ ਦੀ ਜਾਣਕਾਰੀ ਚੋਣ ਕਮਿਸ਼ਨ ਨੂੰ ਨਾ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਸ਼ਿਕਾਇਤਕਰਤਾ ਵੱਲੋਂ ਇਸ ਮਾਮਲੇ ਵਿੱਚ ਜੇਤੂ ਉਮੀਦਵਾਰ ਕੁਲਦੀਪ ਸਿੰਘ ਬਿੱਟੂ ਦੇ ਚੋਣ ਲੜਨ ਦੀ ਯੋਗਤਾ ਸਬੰਧੀ ਸਵਾਲ ਉਠਾਏ ਗਏ ਹਨ।

ਸਭ ਤੋਂ ਵੱਧ ਚਰਚਾ ਵਾਰਡ ਨੰਬਰ 49 ਦੀ ਚੋਣ ਨੂੰ ਲੈ ਕੇ ਹੋ ਰਹੀ ਹੈ। ਇੱਥੋਂ ਕਾਂਗਰਸ ਪਾਰਟੀ ਦੇ ਵੀਰ ਪ੍ਰਤਾਪ ਸਿੰਘ ਬਾਵਾ ਵੱਲੋਂ ਜੇਤੂ ਕੌਂਸਲਰ ਬਿਮਲੇਸ਼ ਦੇਵੀ (ਪਤਨੀ ਜਗਬੀਰ ਸਿੰਘ) ਦੇ ਖ਼ਿਲਾਫ਼ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਕਥਿਤ ਤੌਰ ਤੇ ਦੋ ਥਾਵਾਂ ਤੇ ਵੋਟਾਂ ਬਣਵਾਉਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਸੰਬੰਧੀ ਸ਼ਿਕਾਇਤਕਰਤਾ ਵੀਰ ਪ੍ਰਤਾਪ ਸਿੰਘ ਬਾਵਾ ਨੇ ਕਿਹਾ ਕਿ ਅੱਜ ਜਾਰੀ ਹੋਈ ਵੋਟਰ ਸੂਚੀ ਜਾਰੀ ਹੋਣ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਵਾਰਡ ਨੰਬਰ 49 ਤੋਂ ਜਿੱਤੀ ਬਿਮਲੇਸ਼ ਦੇਵੀ ਅਤੇ ਉਸ ਦੇ ਪਤੀ ਜਗਬੀਰ ਸਿੰਘ ਦੀ ਵੋਟ ਪੰਜਾਬ ਦੀ ਵੋਟਰ ਸੂਚੀ ਵਿੱਚੋਂ ਕੱਟੀ ਗਈ ਹੈ। ਉਹਨਾਂ ਕਿਹਾ ਕਿ ਜਦੋਂ ਸਥਾਨਕ ਵੋਟਰ ਸੂਚੀ ਵਿੱਚੋਂ ਜੇਤੂ ਉਮੀਦਵਾਰ ਬਿਮਲੇਸ਼ ਦੇਵੀ ਅਤੇ ਉਹਦੇ ਪਤੀ ਦੀ ਵੋਟ ਹੀ ਕੱਟੀ ਗਈ ਹੈ ਫਿਰ ਤਾਂ ਬਿਮਲੇਜ ਦੇਵੀ ਹੁਣ ਜਿੱਤੀ ਹੋਈ ਉਮੀਦਵਾਰ ਨਹੀਂ ਰਹਿ ਸਕਦੀ ਉਹਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਦ ਕਾਨੂੰਨ ਅਨੁਸਾਰ ਵਾਰਡ ਨੰਬਰ 49 ਦੀ ਚੋਣ ਦੁਬਾਰਾ ਕਰਵਾਈ ਜਾਵੇ ਜਾਂ ਫਿਰ ਕਾਨੂੰਨ ਸੈਕਿੰਡ ਨੰਬਰ ਤੇ ਆਏ ਉਮੀਦਵਾਰ ਨੂੰ ਜੇਤੂ ਐਲਾਨ ਕੀਤਾ ਜਾਵੇ।

ਇਸ ਦੌਰਾਨ ਪਿੰਡ ਵਾਸੀਆਂ ਦੀਆਂ ਨਜ਼ਰਾਂ 19 ਅਗਸਤ 2026 ਨੂੰ ਹੋਣ ਵਾਲੀ ਐਸਡੀਐਮ ਅਦਾਲਤ ਦੀ ਸੁਣਵਾਈ ਤੇ ਟਿਕੀਆਂ ਹੋਈਆਂ ਹਨ। ਜੇਕਰ ਜਾਂਚ ਦੌਰਾਨ ਕਿਸੇ ਜੇਤੂ ਉਮੀਦਵਾਰ ਦੀ ਚੋਣ ਯੋਗਤਾ ਤੇ ਲੱਗੇ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਅਗਲੀ ਕਾਨੂੰਨੀ ਕਾਰਵਾਈ ਚੋਣ ਕਾਨੂੰਨਾਂ ਅਨੁਸਾਰ ਕੀਤੀ ਜਾਵੇਗੀ। ਇਸ ਦੌਰਾਨ ਪਿੰਡ ਵਾਸੀਆਂ ਵਿੱਚ ਇਹ ਚਰਚਾ ਭਾਰੂ ਹੈ ਕਿ ਕਿਸੇ ਜੇਤੂ ਉਮੀਦਵਾਰ ਦੀ ਚੋਣ ਰੱਦ ਹੋਣ ਤੇ ਕਿਸੇ ਹੋਰ ਉਮੀਦਵਾਰ ਨੂੰ ਮੌਕਾ ਮਿਲੇਗਾ ਜਾਂ ਮੁੜ ਚੋਣ ਹੋਵੇਗੀ ਇਸ ਬਾਰੇ ਕੋਈ ਵੀ ਅੰਤਿਮ ਫੈਸਲਾ ਅਦਾਲਤੀ ਕਾਰਵਾਈ ਅਤੇ ਅਧਿਕਾਰਤ ਰਿਕਾਰਡ ਸਾਹਮਣੇ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਫਿਲਹਾਲ ਬਲੌਂਗੀ ਦੇ ਇਨ੍ਹਾਂ ਤਿੰਨ ਵਾਰਡਾਂ ਦੇ ਜੇਤੂ ਕੌਂਸਲਰਾਂ ਖ਼ਿਲਾਫ਼ ਲਗਾਏ ਗਏ ਇਲਜਾਮ ਸਥਾਨਕ ਪੱਧਰ ਤੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending