Connect with us

Mohali

ਕਿਸਾਨ ਯੂਨੀਅਨ ਰਾਜੇਵਾਲ ਮੁਹਾਲੀ ਪੰਜਾਬ ਵੱਲੋਂ 1 ਸਤੰਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਮੁਕੰਮਲ, ਤਿਆਰੀ ਲਈ ਕਮੇਟੀਆਂ ਦਾ ਗਠਨ ਕੀਤਾ

Published

on

ਐਸ ਏ ਐਸ ਨਗਰ, 15 ਅਗਸਤ (ਸ.ਬ.) ਕਿਸਾਨ ਯੂਨੀਅਨ ਜਿਲ੍ਹਾ ਮੁਹਾਲੀ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਸਕੱਤਰ ਪੰਜਾਬ ਪਰਮਦੀਪ ਸਿੰਘ ਬੈਦਵਾਣ ਅਤੇ ਜਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 1 ਸਤੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਅਤੇ 1 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਜਾਣ ਲਈ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ।

ਇਸ ਸੰਬੰਧੀ ਜਾਣਕਾਰੀ ਦਿਦਿਆਂ ਯੂਨੀਅਨ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ ਨੇ ਦੱਸਿਆ ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਪੰਜਾਬ ਦੀਆਂ ਭੱਖਦੀਆਂ ਮੰਗਾਂ ਜਿਵੇਂ ਕਿ ਪਾਣੀਆਂ ਬਾਰੇ ਪਿਛਲੇ ਸਾਰੇ ਸਮਝੌਤੇ ਪੰਜਾਬ ਅਸੈਂਬਲੀ ਦਾ ਸੈਸ਼ਨ ਬੁਲਾ ਕੇ ਰੱਦ ਕੀਤੇ ਜਾਣ, ਬੀ ਬੀ ਐਮ ਬੀ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕੀਤੀ ਜਾਵੇ, ਡੈਮ ਸੇਫਟੀ ਐਕਟ ਰੱਦ ਕੀਤਾ ਜਾਵੇ, ਆਫਤ ਪ੍ਰਬੰਧਨ ਕਾਨੂੰਨ 2024 ਨੂੰ ਵਾਪਸ ਲਿਆ ਜਾਵੇ, ਡਾਕਟਰ ਸਵਾਮੀ ਨਾਥਨ ਫਾਰਮਰ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਸਾਰੀਆਂ ਫਸਲਾਂ ਦੀ ਕਾਨੂੰਨੀ ਖਰੀਦ ਗਰੰਟੀ ਲਾਗੂ ਕੀਤੀ ਜਾਵੇ, ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਸਾਰੀਆਂ ਫਸਲਾਂ ਦੀ ਖਰੀਦ ਕੀਤੀ ਜਾਵੇ, ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਅਤੇ ਪੇਂਡੂ ਦਸਤਕਾਰਾਂ ਨੂੰ 10 ਹਜਾਰ ਰੁਪਏ ਮਹੀਨਾ ਬੁਢਾਪਾ ਪੈਨਸ਼ਨ ਦਿੱਤੀ ਜਾਵੇ, ਲੈਂਡ ਪੂਲਿੰਗ ਪਾਲਿਸੀ ਨੂੰ ਪੱਕੇ ਤੌਰ ਤੇ ਖਤਮ ਕੀਤਾ ਜਾਵੇ, ਜੇਕਰ ਕਿਸੇ ਪਬਲਿਕ ਅਦਾਰੇ ਲਈ ਕਿਸਾਨਾਂ ਦੀ ਜਮੀਨ ਅਕਵਾਇਰ ਕਰਨਾ ਜਰੂਰੀ ਹੋਵੇ ਤਾਂ ਇਹ ਭੂਮੀ ਅਧਿਗ੍ਰਹਿਨ ਕਾਨੂੰਨ 2013 ਅਨੁਸਾਰ ਕੀਤੀ ਜਾਵੇ, ਅੰਤਰਰਾਸ਼ਟਰੀ ਵਪਾਰਕ ਲਾਂਘੇ ਖੋਲੇ ਜਾਣ ਤਾਂ ਕਿ ਇਹਨਾਂ ਦੁਆਰਾ ਖੇਤੀ ਅਤੇ ਆਮ ਕਿਸਾਨੀ ਨੂੰ ਲਾਭ ਹੋ ਸਕੇ, ਬਿਜਲੀ ਬਿੱਲ 2025 ਅਤੇ ਬੀਜ ਬਿੱਲ 25 ਵਾਪਸ ਲਿਆ ਜਾਵੇ, ਅਮਰੀਕਾ ਤੇ ਹੋਰ ਯੂਰਪੀ ਮੁਲਕਾਂ ਨਾਲ ਕੀਤੇ ਜਾ ਰਹੇ ਸਾਰੇ ਮੁਕਤ ਵਪਾਰ ਸਮਝੌਤੇ ਵਾਪਸ ਲਏ ਜਾਣ, ਗੰਨੇ ਦਾ ਰੇਟ 500 ਰੁਪਏ ਕੁਇੰਟਲ ਕੀਤਾ ਜਾਵੇ ਅਤੇ ਸਹਿਕਾਰੀ ਖੰਡ ਮਿੱਲਾਂ ਵਾਂਗ ਪ੍ਰਾਈਵੇਟ ਖੰਡ ਮਿੱਲਾਂ ਦੀ ਪੇਮੈਂਟ ਵੀ ਇੱਕ ਕਾਊਂਟਰ ਤੇ ਕੀਤੀ ਜਾਵੇ।

ਮੀਟਿੰਗ ਵਿੱਚ ਮੁਲਾਜ਼ਮਾਂ ਵਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ 27 ਅਗਸਤ ਨੂੰ ਕੀਤੇ ਜਾ ਰਹੇ ਅੰਦੋਲਨ ਦੀ ਪੁਰਜੋਰ ਹਮਾਇਤ ਦਾ ਐਲਾਨ ਵੀ ਕੀਤਾ ਗਿਆ। ਮੀਟਿੰਗ ਵਿੱਚ ਗੁਰਵਿੰਦਰ ਸਿੰਘ ਸਿਆਊ, ਤੇਜਿੰਦਰ ਸਿੰਘ ਪੁੰਨਿਆ, ਅਮਰਜੀਤ ਸਿੰਘ ਪਡਿਆਲਾ, ਹਰਜੀਤ ਸਿੰਘ ਗਿੱਲ, ਰਵਿੰਦਰ ਸਿੰਘ ਡੇਰਾਬਸੀ, ਜਸਵਿੰਦਰ ਸਿੰਘ ਕੰਡਾਲਾ, ਗੁਰਪ੍ਰੀਤ ਸਿੰਘ ਝਾਮਪੁਰ, ਅਮਰਜੀਤ ਸਿੰਘ ਸੁੱਖਗੜ੍ਹ, ਹਰਦੀਪ ਜ਼ੀਰਕਪੁਰ, ਗੁਰਦੀਪ ਸਿੰਘ ਜ਼ੀਰਕਪੁਰ, ਜਗਦੀਪ ਸਿੰਘ, ਦੀਦਾਰ ਸਿੰਘ ਰਾਜੂਮਾਜਰਾ, ਰਣਜੀਤ ਸਿੰਘ, ਗੁਰਜਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਬਚਨ ਸਿੰਘ ਬਿੰਦਰ ਨਵਾਂਗਾਓਂ, ਤੇਜਿੰਦਰ ਸਿੰਘ ਚਾਊਮਾਜਰਾ, ਮਲਕੀਅਤ ਸਿੰਘ, ਸਤਵਿੰਦਰ ਸਿੰਘ, ਗੁਰਮੀਤ ਸਿੰਘ ਬੱਸੀ ਅਤੇ ਧਰਮਿੰਦਰ ਸਿੰਘ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending