Mohali
ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਖੁਸ਼ਹਾਲ, ਤਰੱਕੀਸ਼ੀਲ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ : ਹਰਭਜਨ ਸਿੰਘ ਈ.ਟੀ.ਓ.
ਲੋਕ ਨਿਰਮਾਣ ਮੰਤਰੀ ਨੇ ਮੁਹਾਲੀ ਵਿਖੇ 80ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ
ਐਸ ਏ ਐਸ ਨਗਰ, 15 ਅਗਸਤ (ਸ.ਬ.) ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸz. ਹਰਭਜਨ ਸਿੰਘ ਈ ਟੀ ਓ. ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਖੁਸ਼ਹਾਲ, ਤਰੱਕੀਸ਼ੀਲ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ। ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ ਏ ਐਸ ਮੁਹਾਲੀ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਾਮਾਨ ਵਜੋਂ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਬੇਮਿਸਾਲ ਹਨ ਅਤੇ ਸ਼ਹੀਦਾਂ ਦੇ ਸੁਪਨਿਆਂ ਅਨੁਸਾਰ ਸਮਾਜ ਦੀ ਸਿਰਜਣਾ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਹਨਾਂ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ.ਐਸ.ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਪੱਖੀ ਫੈਸਲਿਆਂ ਅਤੇ ਵਿਕਾਸਮੁਖੀ ਪਹਿਲਕਦਮੀਆਂ ਰਾਹੀਂ ਅਜਿਹਾ ਪੰਜਾਬ ਸਿਰਜਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿੱਥੇ ਹਰ ਵਰਗ ਨੂੰ ਬਿਹਤਰ ਸਹੂਲਤਾਂ ਅਤੇ ਵਿਕਾਸ ਦੇ ਬਰਾਬਰ ਮੌਕੇ ਮਿਲਣ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਅਪ੍ਰੈਲ 2022 ਤੋਂ ਹੁਣ ਤੱਕ ਮੈਰਿਟ ਦੇ ਆਧਾਰ ਤੇ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੋਜ਼ਗਾਰ ਮੇਲਿਆਂ, ਹੁਨਰ ਵਿਕਾਸ ਅਤੇ ਸਵੈ-ਰੋਜ਼ਗਾਰ ਰਾਹੀਂ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੀ ਵਚਨਬੱਧ ਹੈ। ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ- ਗ੍ਰੇਸ਼ੀਆ ਰਾਸ਼ੀ ਵਿੱਚ ਵਾਧਾ ਕਰਨ ਦੇ ਨਾਲ-ਨਾਲ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਦੀ ਭਲਾਈ ਲਈ ਵੀ ਕਈ ਅਹਿਮ ਫੈਸਲੇ ਲਏ ਗਏ ਹਨ। ਉਹਨਾਂ ਸਿੱਖਿਆ, ਸਿਹਤ, ਮਹਿਲਾ ਸਸ਼ਕਤੀਕਰਨ, ਖੇਤੀਬਾੜੀ, ਉਦਯੋਗ, ਬੁਨਿਆਦੀ ਢਾਂਚੇ, ਖੇਡਾਂ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਵੀ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਦੇ ਸਮਾਗਮ ਕਰਵਾਏ ਜਾ ਰਹੇ ਹਨ। ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਸਰਕਾਰ ਦੀ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮਾਂ ਤਹਿਤ ਸੂਬੇ ਨੂੰ ਨਸ਼ਾ ਅਤੇ ਗੈਂਗਸਟਰਵਾਦ ਮੁਕਤ ਬਣਾਉਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸੜਕ ਸੁਰੱਖਿਆ ਫੋਰਸ ਵੱਲੋਂ ਸੜਕ ਹਾਦਸਿਆਂ ਵਿੱਚ ਜ਼ਖ਼ਮੀਆਂ ਦੀ ਮਦਦ ਲਈ ਨਿਭਾਈ ਜਾ ਰਹੀ ਅਹਿਮ ਭੂਮਿਕਾ ਦਾ ਵੀ ਜ਼ਿਕਰ ਕੀਤਾ।
ਸਮਾਗਮ ਦੌਰਾਨ ਡੀ. ਐਸ. ਪੀ. ਸ੍ਰੀ ਇਸ਼ਾਨ ਸਿੰਗਲਾ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਪੁਲੀਸ ਦੀਆਂ ਪੁਰਸ਼ ਅਤੇ ਮਹਿਲਾ ਟੁਕੜੀਆਂ ਤੋਂ ਇਲਾਵਾ ਸਰਕਾਰੀ ਕਾਲਜ ਮੁਹਾਲੀ ਅਤੇ ਵੱਖ-ਵੱਖ ਸਕੂਲਾਂ ਦੇ ਐਨ. ਸੀ. ਸੀ. ਕੈਡਿਟਾਂ ਨੇ ਵੀ ਪਰੇਡ ਵਿੱਚ ਭਾਗ ਲਿਆ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਅਤੇ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਝਾਕੀ ਨੂੰ ਪਹਿਲਾ, ਪੁਲੀਸ ਵਿਭਾਗ ਦੀ ਝਾਕੀ ਨੂੰ ਦੂਜਾ ਅਤੇ ਜੰਗਲਾਤ ਵਿਭਾਗ ਦੀ ਝਾਕੀ ਨੂੰ ਤੀਜਾ ਸਥਾਨ ਪ੍ਰਾਪਤ ਹੋਇਆ।
ਇਸ ਮੌਕੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਵਿੱਚ ਆਨਰੇਰੀ ਕੈਪਟਨ ਹਰਮਿੰਦਰ ਸਿੰਘ, ਸ਼ੌਰਿਆ ਚੱਕਰ (ਪਿੰਡ ਬਡਾਲਾ), ਸੂਬੇਦਾਰ ਸੁਰਿੰਦਰ ਸਿੰਘ (ਪਿੰਡ ਨਗਲੀਆਂ), ਹਵਾਲਦਾਰ ਸਰਬਜੀਤ ਸਿੰਘ (ਪਿੰਡ ਬਲਟਾਣਾ), ਹਵਾਲਦਾਰ ਕਸ਼ਮੀਰੀ ਲਾਲ (ਪਿੰਡ ਬੜ੍ਹਮਾਜਰਾ) ਅਤੇ ਲਾਂਸ ਨਾਇਕ ਗਗਨਦੀਪ ਸਿੰਘ (ਪਿੰਡ ਲਾਲੜੂ) ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਵੀ ਸਨਮਾਨ ਚਿੰਨ ਭੇਟ ਕੀਤਾ ਗਿਆ।
ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਲੋਕ ਨਿਰਮਾਣ ਮੰਤਰੀ ਸz. ਹਰਭਜਨ ਸਿੰਘ ਈ ਟੀ ਓ ਨੇ ਕਾਲਜ ਦੇ ਅੰਦਰ ਬਣੀ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਦੀ ਯਾਦਗਾਰ ਤੇ ਫੁੱਲ ਮਾਲਾ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ।
ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਮਹਿਲਾਵਾਂ ਨੂੰ 10 ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ।
ਸਮਾਗਮ ਵਿੱਚ ਲੋਕ ਨਿਰਮਾਣ ਮੰਤਰੀ ਦੇ ਮਾਤਾ ਸੁਰਿੰਦਰ ਕੌਰ ਅਤੇ ਪਤਨੀ ਸੁਹਿੰਦਰ ਕੌਰ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਸਿਮਰਨਦੀਪ ਸਿੰਘ, ਮੇਅਰ ਸਰਬਜੀਤ ਸਿੰਘ ਸਮਾਣਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਮੇਘਾ ਧਾਲੀਵਾਲ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਗਾੜ੍ਹਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਮ ਚੌਧਰੀ, ਸ੍ਰੀਮਤੀ ਗੀਤਿਕਾ ਸਿੰਘ ਅਤੇ ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਪੀ. ਸਿਟੀ ਸ੍ਰੀ ਦਿਲਪ੍ਰੀਤ ਸਿੰਘ, ਐਸ.ਪੀ. ਹੈਡਕੁਆਰਟਰ ਸ੍ਰੀ ਮੋਹਿਤ ਅਗਰਵਾਲ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸ੍ਰੀ ਸੰਨੀ ਸਿੰਘ ਆਹਲੂਵਾਲੀਆ, ਉਪ ਚੇਅਰਮੈਨ ਸ੍ਰੀ ਸੁਭਾਸ਼ ਸ਼ਰਮਾ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਵਿਦਿਆਰਥੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
